#PUNJAB

ਅੰਮ੍ਰਿਤਸਰ ਏਅਰਪੋਰਟ ‘ਤੇ 4 ਸ਼ੱਕੀ ਡਰੋਨ ਕਾਰਨ ਸੁਰੱਖਿਆ ਏਜੰਸੀਆਂ ‘ਚ ਮਚਿਆ ਹੜਕੰਪ

– 7 ਉਡਾਣਾਂ ਕੀਤੀਆਂ ਡਾਇਵਰਟ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਮੇਲ)- ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਰਨਵੇਅ ਨੇੜੇ 4 ਸ਼ੱਕੀ ਡਰੋਨ ਦੇਖੇ ਜਾਣ ਤੋਂ ਬਾਅਦ ਹਵਾਈ ਅੱਡਾ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ‘ਚ ਹੜਕੰਪ ਮਚ ਗਿਆ। ਸ਼ੱਕੀ ਗਤੀਵਿਧੀ ਦੀ ਜਾਣਕਾਰੀ ਮਿਲਦੇ ਹੀ ਏਅਰ ਟ੍ਰੈਫਿਕ ਕੰਟਰੋਲ (ਏ.ਟੀ.ਸੀ.) ਨੇ ਤੁਰੰਤ ਅਲਰਟ ਜਾਰੀ ਕਰਦਿਆਂ ਸੁਰੱਖਿਆ ਇੰਤਜ਼ਾਮਾਂ ਨੂੰ ਹਾਈ ਅਲਰਟ ‘ਤੇ ਕਰ ਦਿੱਤਾ। ਇਸ ਦੌਰਾਨ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਦੌਰਾਨ 7 ਅੰਤਰਰਾਸ਼ਟਰੀ ਉਡਾਣਾਂ ਦੇ ਰੂਟ ਵਿਚ ਬਦਲਾਅ (ਡਾਇਵਰਟ) ਕਰਨਾ ਪਿਆ ਅਤੇ ਸੁਰੱਖਿਆ ਬਲਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ।
ਕੁਆਲਾਲੰਪੁਰ ਤੋਂ ਅੰਮ੍ਰਿਤਸਰ ਆ ਰਹੀ ਮਲੇਸ਼ੀਆ ਏਅਰਲਾਈਨਜ਼ ਦੀ ਉਡਾਣ ਐੱਮ.ਐੱਚ.-118 ਨੂੰ ਦਿੱਲੀ ਡਾਇਵਰਟ ਕੀਤਾ ਗਿਆ।
ਸ਼ਾਰਜਾਹ ਤੋਂ ਅੰਮ੍ਰਿਤਸਰ ਆ ਰਹੀ ਇੰਡੀਗੋ ਦੀ ਉਡਾਣ 6ਈ-1428 ਅਤੇ ਏਅਰ ਇੰਡੀਆ ਐਕਸਪ੍ਰੈੱਸ ਦੀ ਉਡਾਣ ਆਈ.ਐਕਸ-138 ਨੂੰ ਵੀ ਦਿੱਲੀ ਡਾਇਵਰਟ ਕੀਤਾ ਗਿਆ।
ਮੁੰਬਈ ਤੋਂ ਅੰਮ੍ਰਿਤਸਰ ਆਉਣ ਵਾਲੀ ਇੰਡੀਗੋ ਦੀ ਉਡਾਣ 6ਈ-5028 ਨੂੰ ਚੰਡੀਗੜ੍ਹ ਭੇਜਿਆ ਗਿਆ ਅਤੇ ਦਿੱਲੀ ਤੋਂ ਆਉਣ ਵਾਲੀ ਇੰਡੀਗੋ ਦੀ ਉਡਾਣ 6ਈ-2045 ਨੂੰ ਚੰਡੀਗੜ੍ਹ ਭੇਜਿਆ ਗਿਆ।