#INDIA

ਬ੍ਰਿਕਸ ਸੰਮੇਲਨ ਸ਼ੁਰੂ ; ਭਾਰਤ ਮੰਡਪਮ ਪੁੱਜੇ ਗਲੋਬਲ ਲੀਡਰ, PM ਮੋਦੀ ਨੇ ਕੀਤਾ ਸੰਬੋਧਨ

ਨਵੀਂ ਦਿੱਲੀ, 12 ਸਤੰਬਰ (ਪੰਜਾਬ ਮੇਲ)-  ਦਿੱਲੀ ਵਿਚ ਬ੍ਰਿਕਸ ਸੰਮੇਲਨ 2026 ਦੀ ਸ਼ੁਰੂਆਤ ਹੋ ਗਈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਰਤ ਮੰਡਪਮ ਵਿਖੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਸਮੇਤ ਸਾਰੇ ਵਿਸ਼ਵ ਨੇਤਾਵਾਂ ਦਾ ਭਾਰਤ ਵਿੱਚ ਆਉਣ ‘ਤੇ ਸਵਾਗਤ ਕੀਤਾ। ਬ੍ਰਿਕਸ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਸਾਨੂੰ ਵਿਸ਼ਵ ਪੱਧਰ ‘ਤੇ ਆਪਣੇ ਕੰਮ ਨੂੰ ਠੋਸ ਨਤੀਜਿਆਂ ਵਿੱਚ ਬਦਲਣਾ ਚਾਹੀਦਾ ਹੈ। ਸਾਨੂੰ ਅਗਲੇ 20 ਸਾਲਾਂ ਲਈ ਇੱਕ ਨਵੇਂ ਅਤੇ ਮਹੱਤਵਾਕਾਂਖੀ ਏਜੰਡੇ ਨੂੰ ਅੱਗੇ ਵਧਾਉਣਾ ਚਾਹੀਦਾ ਹੈ।” ਪ੍ਰਧਾਨ ਮੰਤਰੀ ਮੋਦੀ ਨੇ ਬ੍ਰਿਕਸ ਸੰਮੇਲਨ ਵਿੱਚ ਵਿਸ਼ਵ ਨੇਤਾਵਾਂ ਨੂੰ 10 ਪ੍ਰਸਤਾਵ ਪੇਸ਼ ਕੀਤੇ ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਸੁਧਾਰ ਦੀ ਮੰਗ ਵੀ ਕੀਤੀ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਅੱਜ, ਬ੍ਰਿਕਸ ਵੀ ਪਰਿਪੱਕਤਾ ਦੇ ਇੱਕ ਪੜਾਅ ‘ਤੇ ਪਹੁੰਚ ਗਿਆ ਹੈ। ਪਿਛਲੇ ਦੋ ਦਹਾਕਿਆਂ ਵਿੱਚ, ਬ੍ਰਿਕਸ ਨੇ ਵਿਸ਼ਵ ਪੱਧਰ ‘ਤੇ ਆਪਣੀ ਇੱਕ ਵੱਖਰੀ ਪਛਾਣ ਬਣਾਈ ਹੈ। ਪਿਛਲੇ 20 ਸਾਲਾਂ ਵਿੱਚ ਬ੍ਰਿਕਸ ਨੇ ਵਿਸ਼ਵ ਮੰਚ ‘ਤੇ ਆਪਣੀ ਪਛਾਣ ਬਣਾਈ ਹੈ। ਇਸ ਸੰਮੇਲਨ ਦਾ ਉਦੇਸ਼ ਵਿਕਾਸਸ਼ੀਲ ਅਰਥਵਿਵਸਥਾਵਾਂ ਨੂੰ ਯੂਕਰੇਨ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਯੁੱਧਾਂ ਦੇ ਵਿਸ਼ਵਵਿਆਪੀ ਪ੍ਰਭਾਵ ਤੋਂ ਬਚਾਉਣਾ ਹੈ। ਇਸ ਸੰਮੇਲਨ ਵਿੱਚ ਸ਼ਾਮਲ ਹੋਣ ਵਾਲੇ ਹੋਰ ਨੇਤਾਵਾਂ ਵਿੱਚ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ, ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਸਿਰਿਲ ਰਾਮਫੋਸਾ, ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ, ਇੰਡੋਨੇਸ਼ੀਆਈ ਰਾਸ਼ਟਰਪਤੀ ਪ੍ਰਬੋਵੋ ਸੁਬਿਆਂਤੋ, ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ, ਇਥੋਪੀਆ ਦੇ ਪ੍ਰਧਾਨ ਮੰਤਰੀ ਅਬੀ ਅਹਿਮਦ ਅਲੀ, ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਅਤੇ ਵੀਅਤਨਾਮੀ ਪ੍ਰਧਾਨ ਮੰਤਰੀ ਲੇ ਮਿਨਹ ਹੰਗ ਸ਼ਾਮਲ ਹਨ।

ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਤਾਰੇਸ, ਵਿਸ਼ਵ ਵਪਾਰ ਸੰਗਠਨ (WTO) ਦੇ ਡਾਇਰੈਕਟਰ-ਜਨਰਲ ਨਗੋਜ਼ੀ ਓਕੋਨਜੋ-ਇਵੇਲਾ, WHO ਦੇ ਮੁਖੀ ਟੇਡਰੋਸ ਅਡਾਨੋਮ ਘੇਬਰੇਅਸਸ, ਨਿਊ ਡਿਵੈਲਪਮੈਂਟ ਬੈਂਕ (NDB) ਦੀ ਪ੍ਰਧਾਨ ਦਿਲਮਾ ਰੂਸੇਫ ਅਤੇ ਏਸ਼ੀਅਨ ਇਨਫਰਾਸਟ੍ਰਕਚਰ ਇਨਵੈਸਟਮੈਂਟ ਬੈਂਕ ਦੇ ਮੁਖੀ ਝੌ ਜਿਆਈ ਵੀ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋ ਰਹੇ ਹਨ।