-ਬ੍ਰਿਜ ਭੂਸ਼ਨ ਖ਼ਿਲਾਫ਼ ਦਰਜ ਕਰਵਾਏ ਕੇਸ ਨੂੰ ਰੱਦ ਕਰਨ ਦੀ ਸਿਫ਼ਾਰਸ਼ ਕੀਤੀ
ਨਵੀਂ ਦਿੱਲੀ, 15 ਜੂਨ (ਪੰਜਾਬ ਮੇਲ)- ਦਿੱਲੀ ਪੁਲਿਸ ਨੇ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਅੱਜ ਇਥੇ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਦਿੱਲੀ ਪੁਲੀਸ ਨੇ ਚਾਰਜਸ਼ੀਟ ਵਿੱਚ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਮੁਖੀ ਖਿਲਾਫ ਨਾਬਾਲਗ ਪਹਿਲਵਾਨ ਵੱਲੋਂ ਦਰਜ ਕੇਸ ਨੂੰ ਰੱਦ ਕਰਨ ਦੀ ਸਿਫਾਰਸ਼ ਕੀਤੀ। ਪੁਲੀਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਨਾਬਾਲਗ ਵੱਲੋਂ ਲਗਾਏ ਦੋਸ਼ਾਂ ਵਿੱਚ ਕੋਈ ਪੁਖਤਾ ਸਬੂਤ ਨਹੀਂ ਮਿਲੇ। ਅਦਾਲਤ ਨੇ ਇਸ ਮਾਮਲੇ ਨੂੰ ਅਗਲੇਰੀ ਸੁਣਵਾਈ ਲਈ 4 ਜੁਲਾਈ ‘ਤੇ ਪਾ ਦਿੱਤਾ ਹੈ। 28 ਅਪਰੈਲ ਨੂੰ ਦਿੱਲੀ ਪੁਲੀਸ ਨੇ ਕਨਾਟ ਪਲੇਸ ਪੁਲੀਸ ਸਟੇਸ਼ਨ ‘ਚ ਬ੍ਰਿਜ ਭੂਸ਼ਨ ਵਿਰੁੱਧ ਦੋ ਐੱਫਆਈਆਰ ਦਰਜ ਕੀਤੀਆਂ ਸਨ। ਬ੍ਰਿਜ ਭੂਸ਼ਨ ਨੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ ਅਤੇ ਕਿਹਾ ਹੈ ਕਿ ਜੇ ਉਸ ‘ਤੇ ਇਕ ਵੀ ਦੋਸ਼ ਸਾਬਤ ਹੋ ਜਾਂਦਾ ਹੈ ਤਾਂ ਉਹ ਖੁਦ ਨੂੰ ਫਾਂਸੀ ‘ਤੇ ਚੜ੍ਹ ਜਾਵੇਗਾ।