ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਵੱਲੋਂ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਟੀਮ 130 ਦੇ ਕਰੀਬ ਕੰਮ ਕਰਨ ਤੋਂ ਅਸਮਰਥ ਵਿਅਕਤੀਆਂ ਨੂੰ ਇੱਕ ਲੱਖ ਤੀਹ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਮਹੰਤ ਕਸ਼ਮੀਰ ਸਿੰਘ ਅਤੇ ਡਾਕਟਰ ਮਨਰਾਜ ਸਿੰਘ ਮੈਡੀਕਲ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੀ ਹਾਜ਼ਰੀ ਵਿਚ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਲੋਕ 70% ਅੰਗਹੀਣ ਹਨ ਅਤੇ ਕੰਮ ਕਰਨ ਤੋਂ ਅਸਮਰਥ ਹਨ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਹ ਰਾਸ਼ੀ ਇਨ੍ਹਾਂ ਨੂੰ ਹਰ ਮਹੀਨੇ ਦਿੱਤੀ ਜਾਂਦੀ ਹੈ। ਡਾਕਟਰ ਮਨਰਾਜ ਸਿੰਘ ਵੱਲੋਂ ਡਾ. ਓਬਰਾਏ ਦੇ ਦੁਨੀਆਂ ਭਰ ਵਿਚ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾ. ਓਬਰਾਏ ਦੇ ਇਸ ਉਪਰਾਲੇ ਨਾਲ ਅਸੀਂ ਆਪਣੀਆਂ ਨਿੱਜੀ ਲੋੜਾਂ ਪੂਰੀਆਂ ਕਰਨ ਦੇ ਸਮਰੱਥ ਹੋ ਗਏ ਹਾਂ। ਸਹਾਇਤਾ ਰਾਸ਼ੀ ਲੈਣ ਆਉਣ ਵਾਲੀਆਂ ਲਈ ਲੰਗਰ ਆਦਿ ਦਾ ਪ੍ਰਬੰਧ ਮਹੰਤ ਕਸ਼ਮੀਰ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਕਰਮਜੀਤ ਸਿੰਘ ਏ.ਏ.ਈ. ਬਿਜਲੀ ਬੋਰਡ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਅਸ਼ੋਕ ਕੁਮਾਰ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਗੁਰਜੀਤ ਸਿੰਘ ਜੀਤਾ ਆਦਿ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਕੰਮ ਕਰਨ ਤੋਂ ਅਸਮਰਥ ਵਿਅਕਤੀਆਂ ਨੂੰ ਦਿੱਤੀ ਵਿੱਤੀ ਸਹਾਇਤਾ

