ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਮੇਲ)- ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ ਤੋਂ ਗੋਲੀਆਂ ਦੇ 3 ਖੋਲ ਵੀ ਬਰਾਮਦ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਮੈਡ ਸੰਧੂ ਜ਼ਖਮੀ ਹਾਲਾਤ ਵਿਚ ਸੜਕ ਕੰਢੇ ਖੂਨ ਨਾਲ ਲੱਥ-ਪੱਥ ਮਿਲਿਆ ਸੀ। ਇਹ ਵਾਰਦਾਤ ਅੰਮ੍ਰਿਤਸਰ ਦੇ ਲੋਹਾਰਕਾ ਰੋਡ ‘ਤੇ ਵਾਪਰੀ ਦੱਸੀ ਜਾ ਰਹੀ ਹੈ।
ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

