#PUNJAB

ਪੰਜਾਬ ਕਾਂਗਰਸ ਵੱਲੋਂ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਤਹਿਤ ਆਗੂ ਬਰਿੰਦਰ ਢਿੱਲੋਂ ਨੂੰ ਨੋਟਿਸ ਜਾਰੀ

ਚੰਡੀਗੜ੍ਹ, 4 ਨਵੰਬਰ (ਪੰਜਾਬ ਮੇਲ)- ਪੰਜਾਬ ਕਾਂਗਰਸ ਨੇ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਤਹਿਤ ਪਾਰਟੀ ਆਗੂ ਬਰਿੰਦਰ ਸਿੰਘ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ‘ਤੇ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਰਣਜੀਤ ਸਿੰਘ ਤਾਰਖਾਨਮਾਜਰਾ ਨਾਲ ਕਥਿਤ ਬਦਸਲੂਕੀ ਅਤੇ ਗਾਲੀ-ਗਲੋਚ ਕਰਨ ਦੇ ਦੋਸ਼ ਲੱਗੇ ਹਨ।
ਪੰਜਾਬ ਕਾਂਗਰਸ ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਵੱਲੋਂ ਜਾਰੀ ਨੋਟਿਸ ‘ਚ ਢਿੱਲੋਂ ਨੂੰ ਤਿੰਨ ਦਿਨਾਂ ਅੰਦਰ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ। ਨੋਟਿਸ ਅਨੁਸਾਰ ਕਥਿਤ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਪਾਰਟੀ ਅਨੁਸ਼ਾਸਨ ਦੇ ਵਿਰੁੱਧ ਹਨ। ਨੋਟਿਸ ਵਿਚ ਚਿਤਾਵਨੀ ਦਿੱਤੀ ਗਈ ਹੈ ਕਿ ਤਸੱਲੀਬਖ਼ਸ਼ ਜਵਾਬ ਨਾ ਮਿਲਣ ਦੀ ਸੂਰਤ ‘ਚ ਬਰਿੰਦਰ ਸਿੰਘ ਢਿੱਲੋਂ ਖ਼ਿਲਾਫ਼ ਬਣਦੀ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।