#INDIA

ਰੇਲੀਗੇਅਰ ਦੇ ਸਾਬਕਾ ਪ੍ਰਮੋਟਰ ਦੀ ਪਤਨੀ ਨਾਲ ਠੱਗੀ ਮਾਮਲੇ ‘ਚ ਸੁਕੇਸ਼ ਚੰਦਰਸ਼ੇਖਰ ਦਾ ਈ.ਡੀ. ਨੂੰ ਰਿਮਾਂਡ

ਨਵੀਂ ਦਿੱਲੀ, 16 ਫਰਵਰੀ (ਪੰਜਾਬ ਮੇਲ)- ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਰੇਲੀਗੇਅਰ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਸਿੰਘ ਦੀ ਪਤਨੀ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿਚ ਕਥਿਤ ਧੋਖਾਧੜੀ ਕਰਨ ਵਾਲੇ ਸੁਕੇਸ਼ ਚੰਦਰਸ਼ੇਖਰ ਨੂੰ ਗ੍ਰਿਫਤਾਰ ਕਰ ਲਿਆ ਹੈ। ਦਿੱਲੀ ਦੀ ਅਦਾਲਤ ਨੇ ਉਸ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਤਹਿਤ ਨੌਂ ਦਿਨਾਂ ਲਈ ਈ.ਡੀ. ਦੀ ਹਿਰਾਸਤ ਵਿਚ ਭੇਜ ਦਿੱਤਾ ਹੈ। ਚੰਦਰਸ਼ੇਖਰ ‘ਤੇ ਨਵੇਂ ਦੋਸ਼ ਮਾਲਵਿੰਦਰ ਸਿੰਘ ਦੀ ਪਤਨੀ ਜਪਨਾ ਦੁਆਰਾ ਕਥਿਤ ਤੌਰ ‘ਤੇ ਦਿੱਤੇ 3.5 ਕਰੋੜ ਰੁਪਏ ਨਾਲ ਸਬੰਧਤ ਹਨ। ਉਸ ਨੂੰ ਦੱਸਿਆ ਗਿਆ ਸੀ ਕਿ ਇਹ ਪੈਸਾ ਉਸ ਦੇ ਪਤੀ ਦੀ ਜ਼ਮਾਨਤ ਕਰਵਾਉਣ ਲਈ ਵਰਤਿਆ ਜਾਵੇਗਾ। ਮਾਲਵਿੰਦਰ ਸਿੰਘ ਇਸ ਸਮੇਂ ਕਥਿਤ ਹੇਰਾਫੇਰੀ ਮਾਮਲੇ ‘ਚ ਜੇਲ੍ਹ ਅੰਦਰ ਹੈ।

Leave a comment