#PUNJAB

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਟਰੇਡ ਸੈੱਲ ‘ਚ ਨਵੀਆਂ ਨਿਯੁਕਤੀਆਂ

ਚੰਡੀਗੜ੍ਹ, 7 ਨਵੰਬਰ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੇ ਪੱਧਰ ‘ਤੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਭਾਰਤੀ ਜਨਤਾ ਪਾਰਟੀ ਨੇ ਟਰੇਡ ਸੈੱਲ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਇਨ੍ਹਾਂ ਨਿਯੁਕਤੀਆਂ ਰਾਹੀਂ ਵੱਖ-ਵੱਖ ਜ਼ਿਲ੍ਹਿਆਂ ਵਿਚ ਪਾਰਟੀ ਦੇ ਟਰੇਡ ਸੈੱਲ ਨੂੰ ਸੰਗਠਿਤ ਕਰਨ ਅਤੇ ਵਪਾਰੀ ਵਰਗ ਨਾਲ ਜੁੜੇ ਮੁੱਦਿਆਂ ਨੂੰ ਪਾਰਟੀ ਪੱਧਰ ‘ਤੇ ਉਠਾਉਣ ਲਈ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਭਾਜਪਾ ਦੇ ਟਰੇਡ ਸੈੱਲ ਦੇ ਕਨਵੀਨਰ ਰਾਜਿੰਦਰ ਸਿੰਘ ਮਰਵਾਹਾ ਨੇ ਦੱਸਿਆ ਕਿ ਇਹ ਨਿਯੁਕਤੀਆਂ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੰਗਠਨ ਮੰਤਰੀ ਮੰਥਰੀ ਸ੍ਰੀਨਿਵਾਸੁਲੂ ਅਤੇ ਬਿਕਰਮਜੀਤ ਸਿੰਘ ਚੀਮਾ ਨਾਲ ਵਿਚਾਰ-ਵਟਾਂਦਰੇ ਉਪਰੰਤ ਕੀਤੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਰਾਹੀਂ ਵੱਖ-ਵੱਖ ਜ਼ਿਲ੍ਹਿਆਂ ਵਿਚ ਪਾਰਟੀ ਦੇ ਟਰੇਡ ਸੈੱਲ ਨੂੰ ਸੰਗਠਿਤ ਕਰਨ ਅਤੇ ਵਪਾਰੀ ਵਰਗ ਨਾਲ ਜੁੜੇ ਮੁੱਦਿਆਂ ਨੂੰ ਪਾਰਟੀ ਪੱਧਰ ‘ਤੇ ਉਠਾਉਣ ਲਈ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਉਨ੍ਹਾਂ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਹਾਰਦਿਕ ਵਧਾਈਆਂ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਪ੍ਰੇਰਿਆ।