#PUNJAB

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਸਾਹਿਬਾਨ ਦਾ ਨਾਮ ਸਤਿਕਾਰ ਨਾਲ ਨਾ ਲੈਣ ‘ਤੇ ਸਰਕਾਰ ਦੀ ਨਿੰਦਾ

ਅੰਮ੍ਰਿਤਸਰ, 24 ਜੂਨ (ਪੰਜਾਬ ਮੇਲ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਵਿਧਾਨ ਸਭਾ ਵਿਚ ਭਗਤ ਸਾਹਿਬਾਨ ਦਾ ਨਾਮ ਸਤਿਕਾਰ ਨਾਲ ਨਾ ਲੈਣ ਦੀ ਨਿੰਦਾ ਕੀਤੀ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਭਗਤ ਸਾਹਿਬਾਨ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ‘ਚ ਦਰਜ ਕਰਕੇ ਉਨ੍ਹਾਂ ਨੂੰ ਸਤਿਕਾਰਤ ਰੁਤਬਾ ਦਿੱਤਾ ਹੈ, ਪਰ ਜਿਸ ਤਰ੍ਹਾਂ ਵਿਧਾਨ ਸਭਾ ਵਿਚ ਭਗਤ ਸਾਹਿਬਾਨ ਅਤੇ ਭੱਟ ਸਾਹਿਬਾਨ ਦੇ ਨਾਮ ਬਿਨਾਂ ਸਤਿਕਾਰ ਤੋਂ ਲਏ ਗਏ, ਉਸ ਨਾਲ ਜਿਥੇ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ, ਉਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅਸਲ ਚਿਹਰਾ ਵੀ ਸਾਹਮਣੇ ਆਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਗੁਰਬਾਣੀ ਪ੍ਰਸਾਰਣ ਦੇ ਨਾਂ ‘ਤੇ ਕੇਵਲ ਸਿਆਸਤ ਕਰਕੇ ਸੰਗਤਾਂ ਨੂੰ ਗੁੰਮਰਾਹ ਕਰ ਰਹੇ ਹਨ।

Leave a comment