ਨਿਊਯਾਰਕ, 27 ਜੂਨ (ਪੰਜਾਬ ਮੇਲ)- ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਮੌਕੇ ਨਿਊਯਾਰਕ ਸ਼ਹਿਰ ਦੇ ਸਕੂਲਾਂ ਵਿੱਚ ਛੁੱਟੀ ਰਹੇਗੀ। ਇਹ ਐਲਾਨ ਕਰਦਿਆਂ ਅਧਿਕਾਰੀਆਂ ਨੇ ਇਸ ਨੂੰ ਭਾਰਤੀ ਭਾਈਚਾਰੇ ਸਮੇਤ ਸ਼ਹਿਰ ਵਾਸੀਆਂ ਦੀ ‘ਜਿੱਤ’ ਦੱਸਿਆ। ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਵਿਧਾਨ ਸਭਾ ਤੇ ਪਰਿਸ਼ਦ ਨੇ ਨਿਊਯਾਰਕ ਸਿਟੀ ਦੇ ਸਰਕਾਰੀ ਸਕੂਲਾਂ ਨੂੰ ਦੀਵਾਲੀ ‘ਤੇ ਬੰਦ ਰੱਖਣ ਦੀ ਇਜਾਜ਼ਤ ਦੇਣ ਵਾਲਾ ਬਿੱਲ ਪਾਸ ਕੀਤਾ ਹੈ।