ਨਵੀਂ ਦਿੱਲੀ, 10 ਜੁਲਾਈ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਦੇ 2,000 ਰੁਪਏ ਦੇ ਨੋਟਾਂ ਨੂੰ ਸਲਿੱਪ ਅਤੇ ਪਛਾਣ ਦੇ ਸਬੂਤ ਤੋਂ ਬਿਨਾਂ ਬਦਲਣ ਦੀ ਇਜਾਜ਼ਤ ਦੇਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਅਪੀਲ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਇਹ ਕਾਰਜ ਪਾਲਿਕਾ ਦੇ ਨੀਤੀਗਤ ਫੈਸਲੇ ਨਾਲ ਜੁੜਿਆ ਮਾਮਲਾ ਹੈ।