#INDIA

ਦਿੱਲੀ ਜਾ ਰਹੇ ਇੰਡੀਗੋ ਜਹਾਜ਼ ਦਾ ਇੰਜਣ ਫੇਲ੍ਹ ਹੋਣ ਕਾਰਨ ਪਟਨਾ ਹਵਾਈ ਅੱਡੇ ‘ਤੇ ਐਮਰਜੰਸੀ ਲੈਂਡਿੰਗ

ਪਟਨਾ, 4 ਅਗਸਤ (ਪੰਜਾਬ ਮੇਲ)- ਦਿੱਲੀ ਜਾ ਰਹੇ ਇੰਡੀਗੋ ਦੀ ਹਵਾਈ ਜਹਾਜ਼ ਦਾ ਇੰਜਣ ਫੇਲ੍ਹ ਹੋਣ ਕਾਰਨ ਉਸ ਦੀ ਅੱਜ ਸਵੇਰੇ ਪਟਨਾ ਹਵਾਈ ਅੱਡੇ ‘ਤੇ ਐਮਰਜੰਸੀ ਲੈਂਡਿੰਗ ਕੀਤੀ ਗਈ। ਹਵਾਈ ਅੱਡੇ ਦੇ ਅਧਿਕਾਰੀ ਨੇ ਕਿਹਾ ਕਿ ਜੈ ਪ੍ਰਕਾਸ਼ ਨਰਾਇਣ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਤੁਰੰਤ ਬਾਅਦ ਜਹਾਜ਼ ਦੀ ਐਮਰਜੰਸੀ ਲੈਂਡਿੰਗ ਕਰਨੀ ਪਈ।

Leave a comment