ਨਵੀਂ ਦਿੱਲੀ, 26 ਅਗਸਤ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਨੇਤਾ ਭਾਰਤ ਭੂਸ਼ਨ ਆਸ਼ੂ ਅਤੇ ਕੁਝ ਹੋਰਾਂ ਖ਼ਿਲਾਫ਼ ਕਥਿਤ ਟੈਂਡਰ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਤਹਿਤ ਛਾਪੇਮਾਰੀ ਦੌਰਾਨ 6 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਅਤੇ ਜਮ੍ਹਾਂ ਰਕਮ ਜ਼ਬਤ ਕੀਤੀ ਗਈ ਹੈ। ਈ.ਡੀ ਨੇ ਅੱਜ ਇਹ ਜਾਣਕਾਰੀ ਦਿੱਤੀ। ਇਹ ਛਾਪੇ 24 ਅਗਸਤ ਨੂੰ ਪੰਜਾਬ ਵਿਚ 25 ਥਾਵਾਂ ‘ਤੇ ਮਾਰੇ ਗਏ ਸਨ।