#AMERICA

ਸਿਆਟਲ ਵਿਚ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਬਰਸੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ

ਸਿਆਟਲ, 6 ਸਤੰਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਗੁਰਦੁਆਰਾ ਸੱਚਾ ਮਾਰਗ ਸਿਆਟਲ ਵਿਚ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਬਰਸੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ। ਕੁਲਦੀਪ ਸਿੰਘ ਕਾਹਲੋਂ, ਮੇਜਰ ਸਿੰਘ ਤੇ ਬਲਕਾਰ ਸਿੰਘ ਦਿਉਲ ਤੇ ਇਲਾਕੇ ਦੀ ਸੰਗਤ ਵੱਲੋਂ ਮਿਲ ਕੇ ਸ੍ਰੀ ਅਖੰਡ ਪਾਠ ਜੀ ਦੇ ਪਾਠ ਕਰਵਾ ਕੇ ਐਤਵਾਰ ਧਾਰਮਿਕ ਦੀਵਾਨ ਸਜਾਏ ਗਏ, ਜਿੱਥੇ ਭਾਈ ਕੁਲਵਿੰਦਰ ਸਿੰਘ, ਭਾਈ ਮੋਹਣ ਸਿੰਘ ਤੇ ਭਾਈ ਮਨਿੰਦਰ ਸਿੰਘ ਦੇ ਕੀਰਤਨੀ ਜੱਥੇ ਨੇ ਰਸਭਿੰਨਾ ਕੀਰਤਨ ਕਰਕੇ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਜੀਵਨ ਬਾਰੇ ਚਾਨਣਾ ਪਾਇਆ ਤੇ ਗੁਰੂ ਦੀ ਉਪਮਾ ਕੀਤੀ।

ਕੁਲਦੀਪ ਸਿੰਘ ਕਾਹਲੋਂ, ਬਲਕਾਰ ਸਿੰਘ ਦਿਓਲ, ਮੇਜਰ ਸਿੰਘ, ਜਸ ਸਿੰਘ, ਗੁਰਦੁਆਰਾ ਸ੍ਰੀ ਸੁੱਖ ਮਹਿਲ ਤੇ ਲੰਗਰਾਂ ਦੀ ਸੇਵਾ ਕਰਨ ਵਾਲੇ ਪਰਿਵਾਰ।

ਭਾਈ ਮੋਹਣ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਭਾਈ ਮੇਜਰ ਸਿੰਘ, ਕੁਲਦੀਪ ਸਿੰਘ ਕਾਹਲੋਂ ਦੇ ਪਰਿਵਾਰ ਨੇ ਲੰਗਰਾਂ ਦੀ ਸੇਵਾ ਬੜੀ ਸ਼ਰਧਾ ਨਾਲ ਨਿਭਾਈ। ਅਖੀਰ ਵਿਚ ਕੁਲਦੀਪ ਸਿੰਘ ਕਾਹਲੋਂ ਤੇ ਮੇਜਰ ਸਿੰਘ ਨੂੰ ਗੁਰੂ ਘਰ ਵੱਲੋਂ ਸਿਰੋਪਾਓ ਦੇ ਕੇ ਨਿਵਾਜਿਆ ਗਿਆ।

Leave a comment