ਕੋਰੋਨਾਵਾਇਰਸ ਕਾਰਨ ਯੂ.ਕੇ. ‘ਚ 24 ਘੰਟੇ ‘ਚ 708 ਲੋਕਾਂ ਦੀ ਮੌਤ

1286

ਲੰਡਨ, 4 ਅਪ੍ਰੈਲ (ਪੰਜਾਬ ਮੇਲ)- ਬ੍ਰਿਟੇਨ ਵਿਚ ਕੋਰੋਨਾਵਾਇਰਸ ਦੀ ਰਫਤਾਰ ਤੇਜ਼ੀ ਨਾਲ ਵਧਦੀ ਜਾ ਰਹੀ ਹੈ। ਬ੍ਰਿਟੇਨ ਵਿਚ ਸ਼ਨੀਵਾਰ ਨੂੰ ਕੋਰੋਨਾਵਾਇਰਸ ਕਾਰਨ 708 ਹੋਰ ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਦੇਸ਼ ਵਿਚ ਇਨਫੈਕਸ਼ਨ ਦੇ ਮਾਮਲੇ ਵਧ ਕੇ 42 ਹਜ਼ਾਰ ਨੇੜੇ ਪਹੁੰਚ ਗਏ ਹਨ। ਇਸ ਦੀ ਜਾਣਕਾਰੀ ਬ੍ਰਿਟੇਨ ਦੇ ਸਿਹਤ ਮੰਤਰਾਲਾ ਵਲੋਂ ਦਿੱਤੀ ਗਈ ਹੈ।
ਸਿਹਤ ਮੰਤਰਾਲਾ ਦੇ ਬਿਆਨ ਮੁਤਾਬਕ 4 ਅਪ੍ਰੈਲ ਸਵੇਰੇ 9 ਵਜੇ ਤੱਕ ਕੁੱਲ 183,190 ਲੋਕਾਂ ਦਾ ਟੈਸਟ ਕੀਤਾ ਗਿਆ ਹੈ, ਜਿਹਨਾਂ ਵਿਚੋਂ 41,903 ਪਾਜ਼ੀਟਿਵ ਪਾਏ ਗਏ ਹਨ। 3 ਅਪ੍ਰੈਲ ਨੂੰ ਸ਼ਾਮ 5 ਵਜੇ ਤੱਕ ਬ੍ਰਿਟੇਨ ਵਿਚ ਹਸਪਤਾਲਾਂ ਵਿਚ ਇਸ ਵਾਇਰਸ ਕਾਰਨ ਦਮ ਤੋੜਨ ਵਾਲਿਆਂ ਦੀ ਗਿਣਤੀ ਵਧ ਕੇ 4,313 ਹੋ ਗਈ ਹੈ। ਵਰਲਡ-ਓ-ਮੀਟਰ ਮੁਤਾਬਕ ਦੁਨੀਆ ਭਰ ਵਿਚ ਵਾਇਰਸ ਦੇ ਮਾਮਲੇ 11 ਲੱਖ ਦਾ ਅੰਕੜਾ ਪਾਰ ਕਰ ਗਏ ਹਨ, ਜਿਹਨਾਂ ਵਿਚੋਂ 61 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਆਪਣੀ ਜਾਨ ਗੁਆਈ ਹੈ। ਹਾਲਾਂਕਿ ਇਸ ਦੇ ਨਾਲ ਹੀ 2.38 ਲੱਖ ਲੋਕ ਅਜਿਹੇ ਵੀ ਹਨ ਜਿਹਨਾਂ ਨੂੰ ਇਲਾਜ ਤੋਂ ਬਾਅਦ ਇਸ ਜਾਨਲੇਵਾ ਬੀਮਾਰੀ ਤੋਂ ਛੁਟਕਾਰਾ ਮਿਲਿਆ ਹੈ।