ਨਵੀਂ ਦਿੱਲੀ, 24 ਨਵੰਬਰ (ਪੰਜਾਬ ਮੇਲ)- ਭਾਰਤ ਵਿਚ ਅਫ਼ਗਾਨਿਸਤਾਨ ਦੇ ਸਫ਼ਾਰਤਖ਼ਾਨੇ ਨੇ ‘ਭਾਰਤ ਸਰਕਾਰ ਵੱਲੋਂ ਪੇਸ਼ ਕੀਤੀਆਂ ਚੁਣੌਤੀਆਂ’ ਦਾ ਹਵਾਲਾ ਦਿੰਦੇ ਹੋਏ ਆਪਣੇ ਕੰਮਕਾਜ ਨੂੰ ਪੱਕੇ ਤੌਰ ‘ਤੇ ਬੰਦ ਕਰਨ ਦਾ ਐਲਾਨ ਕੀਤਾ ਹੈ। ਅਫ਼ਗਾਨਿਸਤਾਨ ਦੇ ਦੂਤਘਰ ਨੇ 30 ਸਤੰਬਰ ਨੂੰ ਐਲਾਨ ਕੀਤਾ ਸੀ ਕਿ ਉਹ 1 ਅਕਤੂਬਰ ਤੋਂ ਬੰਦ ਰਹੇਗਾ। ਉਸ ਸਮੇਂ ਮਿਸ਼ਨ ਨੇ ਕਿਹਾ ਸੀ ਕਿ ਭਾਰਤ ਸਰਕਾਰ ਵੱਲੋਂ ਸਮਰਥਨ ਨਾ ਮਿਲਣ, ਅਫਗਾਨਿਸਤਾਨ ਦੇ ਹਿੱਤਾਂ ਨੂੰ ਪੂਰਾ ਨਾ ਕਰਨ ਅਤੇ ਕਰਮਚਾਰੀਆਂ ਅਤੇ ਸਾਧਨਾਂ ਦੀ ਕਮੀ ਕਾਰਨ ਇਹ ਕਦਮ ਚੁੱਕਿਆ ਗਿਆ ਹੈ।