ਅਮਰੀਕਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਭਾਰਤੀ ਪਰਿਵਾਰ ਦੇ 3 ਮੈਂਬਰਾਂ ਦੀ ਦਰਦਨਾਕ ਮੌਤ

ਨਿਊਯਾਰਕ, 18 ਮਾਰਚ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਤੋਂ ਇਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬੀਤੀ ਰਾਤ ਤਿੰਨ ਵਜੇ ਦੇ ਕਰੀਬ ਅਮਰੀਕਾ ਦੇ ਸੂਬੇ ਫਲੋਰੀਡਾ ਵਿਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ‘ਚ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੋਤ ਹੋ ਗਈ ਹੈ, ਜਦਕਿ 2 ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਣ […]

ਕੇਂਦਰ ਸਰਕਾਰ ਵੱਲੋਂ ਚੰਦਰਯਾਨ-5 ਮਿਸ਼ਨ ਨੂੰ ਮਨਜ਼ੂਰੀ

ਚੇਨਈ, 18 ਮਾਰਚ (ਪੰਜਾਬ ਮੇਲ)- ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਚੇਅਰਮੈਨ ਵੀ. ਨਾਰਾਇਣਨ ਨੇ ਐਤਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਨੇ ਚੰਨ ਦਾ ਅਧਿਐਨ ਕਰਨ ਲਈ ਅਭਿਲਾਸ਼ੀ ‘ਚੰਦਰਯਾਨ-5 ਮਿਸ਼ਨ’ ਨੂੰ ਹਾਲ ਹੀ ‘ਚ ਮਨਜ਼ੂਰੀ ਦੇ ਦਿੱਤੀ ਹੈ। ਬੈਂਗਲੁਰੂ ਹੈੱਡਕੁਆਰਟਰ ਵਾਲੇ ਭਾਰਤੀ ਪੁਲਾੜ ਖੋਜ ਸੰਗਠਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣ ‘ਤੇ ਉਨ੍ਹਾਂ ਨੂੰ ਸਨਮਾਨਤ ਕਰਨ […]

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰੋਧੀ ਆਗੂਆਂ ਨੂੰ ਏਕਤਾ ਦਾ ਸੱਦਾ

ਚੰਡੀਗੜ੍ਹ, 18 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸੁਨੇਹੇ ਦੇ ਮੱਦੇਨਜ਼ਰ ਪਾਰਟੀ ਤੋਂ ਰੁੱਸੇ ਆਗੂਆਂ ਨੂੰ ਪਾਰਟੀ ਵਿਚ ਮੁੜ ਤੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ ਅਤੇ ਪਾਰਟੀ ਨੇ ਵਿਰੋਧੀਆਂ ਖ਼ਿਲਾਫ਼ ਆਪਣੇ ਸੁਰ ਨਰਮ ਕੀਤੇ ਹਨ। ਇੱਥੇ ਪਾਰਟੀ ਦੇ ਪਾਰਲੀਮਾਨੀ ਬੋਰਡ ਦੀ ਮੀਟਿੰਗ ਉਪਰੰਤ ਕਾਰਜਕਾਰੀ […]

ਭਾਰਤ ਸਰਕਾਰ ਵੀ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਕਰੇਗੀ ਡਿਪੋਰਟ!

ਨਵੀਂ ਦਿੱਲੀ, 18 ਮਾਰਚ (ਪੰਜਾਬ ਮੇਲ)- ਦਿੱਲੀ ਪੁਲਿਸ ਨੇ ਪੂਰਬੀ ਦਿੱਲੀ ਤੋਂ ਇਕ ਨਾਬਾਲਗ ਸਣੇ 7 ਬੰਗਲਾਦੇਸ਼ੀ ਪ੍ਰਵਾਸੀਆਂ ਨੂੰ ਹਿਰਾਸਤ ‘ਚ ਲਿਆ ਹੈ ਤੇ ਉਨ੍ਹਾਂ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਇਕ ਅਧਿਕਾਰੀ ਨੇ ਕਿਹਾ ਕਿ ਹਿਰਾਸਤ ‘ਚ ਲਏ ਗਏ 7 ਬੰਗਲਾਦੇਸ਼ੀ ਪ੍ਰਵਾਸੀਆਂ ਦੀ ਪਛਾਣ ਦਿਲਾਵਰ ਖ਼ਾਨ […]

ਇਮੀਗ੍ਰੇਸ਼ਨ ਬਿੱਲ: ਫਰਜ਼ੀ ਪਾਸਪੋਰਟ ਵਰਤਣ ‘ਤੇ ਹੋਵੇਗੀ 7 ਸਾਲ ਦੀ ਜੇਲ੍ਹ

ਨਵੀਂ ਦਿੱਲੀ, 18 ਮਾਰਚ (ਪੰਜਾਬ ਮੇਲ)- ਸੰਸਦ ਵੱਲੋਂ ਨਵੇਂ ਇਮੀਗ੍ਰੇਸ਼ਨ ਬਿੱਲ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਸੂਰਤ ਵਿੱਚ ਭਾਰਤ ਵਿੱਚ ਦਾਖ਼ਲ ਹੋਣ, ਰਹਿਣ ਜਾਂ ਬਾਹਰ ਜਾਣ ਲਈ ਫਰਜ਼ੀ ਪਾਸਪੋਰਟ ਜਾਂ ਵੀਜ਼ੇ ਦੀ ਵਰਤੋਂ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਸੱਤ ਸਾਲ ਤੱਕ ਦੀ ਕੈਦ ਅਤੇ 10 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਕੇਂਦਰੀ […]

ਅਮਰੀਕਾ ‘ਚ ਗ੍ਰੀਨ ਕਾਰਡ ਧਾਰਕ ਨਾਲ ਦੁਰਵਿਵਹਾਰ

-ਹਵਾਈ ਅੱਡੇ ‘ਤੇ ਕੱਪੜੇ ਉਤਾਰ ਲਈ ਤਲਾਸ਼ੀ ਵਾਸ਼ਿੰਗਟਨ, 18 ਮਾਰਚ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਆਦੇਸ਼ ਮਗਰੋਂ ਵੱਡੀ ਗਿਣਤੀ ‘ਚ ਗੈਰ ਕਾਨੂੰਨੀ ਪ੍ਰਵਾਸੀ ਡਿਪੋਰਟ ਕੀਤੇ ਜਾ ਰਹੇ ਹਨ। ਤਾਜ਼ਾ ਮਾਮਲੇ ਵਿਚ ਇੱਕ ਵੈਧ ਅਮਰੀਕੀ ਗ੍ਰੀਨ ਕਾਰਡ ਧਾਰਕ ਨਾਲ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਦੁਰਵਿਵਹਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੀਡੀਆ ਰਿਪੋਰਟਾਂ ਅਨੁਸਾਰ 34 ਸਾਲਾ […]

ਇੰਟਰਪੋਲ ਵੱਲੋਂ ਡੋਮੀਨਿਕਨ ਗਣਰਾਜ ‘ਚ ਲਾਪਤਾ ਭਾਰਤੀ ਵਿਦਿਆਰਥਣ ਮਾਮਲੇ ‘ਚ ‘ਯੈਲੋ ਨੋਟਿਸ’

ਨਵੀਂ ਦਿੱਲੀ, 18 ਮਾਰਚ (ਪੰਜਾਬ ਮੇਲ)- ਇੰਟਰਪੋਲ ਨੇ ਡੋਮੀਨਿਕਨ ਗਣਰਾਜ ਵਿਚ 20 ਸਾਲਾ ਭਾਰਤੀ ਵਿਦਿਆਰਥਣ ਸੁਦੀਕਸ਼ਾ ਕੋਨਾਂਕੀ ਦੀ ਗੁੰਮਸ਼ੁਦਗੀ ਮਾਮਲੇ ਵਿਚ ‘ਯੈਲੋ ਨੋਟਿਸ’ ਜਾਰੀ ਕਰਕੇ ਆਲਮੀ ਪੱਧਰ ‘ਤੇ ਏਜੰਸੀਆਂ ਨੂੰ ਚੌਕਸ ਕੀਤਾ ਹੈ। ‘ਯੈਲੋ ਨੋਟਿਸ’ ਗੁੰਮਸ਼ੁਦਾ ਵਿਅਕਤੀ ਲਈ ਆਲਮੀ ਪੁਲਿਸ ਅਲਰਟ ਹੈ। ਯੈਲੋ ਨੋਟਿਸ ਕਾਨੂੰਨੀ ਏਜੰਸੀਆਂ ਲਈ ਇਕ ਅਹਿਮ ਜ਼ਰੀਆ ਹੈ, ਜੋ ਲਾਪਤਾ ਵਿਅਕਤੀ ਨੂੰ […]

ਅਮਰੀਕਾ ‘ਚ ਭਾਰਤੀ ਬਜ਼ੁਰਗਾਂ ‘ਤੇ ਗ੍ਰੀਨ ਛੱਡਣ ਲਈ ਬਣਾਇਆ ਜਾ ਰਿਹੈ ਦਬਾਅ!

ਵਾਸ਼ਿੰਗਟਨ, 18 ਮਾਰਚ (ਪੰਜਾਬ ਮੇਲ)- ਅਮਰੀਕਾ ‘ਚ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੱਤਾ ਸੰਭਾਲਣ ਤੋਂ ਬਾਅਦ ਕਈ ਗੁੰਝਲਦਾਰ ਤਬਦੀਲੀਆਂ ਵੀ ਆਈਆਂ ਹਨ। ਇਨ੍ਹਾਂ ਤਬਦੀਲੀਆਂ ਦਾ ਖਮਿਆਜ਼ਾ ਨਾ ਸਿਰਫ਼ ਸਥਾਨਕ ਨਿਵਾਸੀਆਂ ਨੂੰ, ਸਗੋਂ ਗ੍ਰੀਨ ਕਾਰਡ ਹੋਲਡਰ ਭਾਰਤੀ ਬਜ਼ੁਰਗ ਨਾਗਰਿਕਾਂ ਨੂੰ ਵੀ ਭੁਗਤਣਾ ਪੈ ਰਿਹਾ ਹੈ। ਇਕ ਰਿਪੋਰਟ ਅਨੁਸਾਰ ਗ੍ਰੀਨ ਕਾਰਡ ਹੋਲਡਰ ਬਜ਼ੁਰਗਾਂ ਨੂੰ ਅਮਰੀਕੀ ਕਸਟਮ ਤੇ ਸਰਹੱਦੀ […]

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫਾ ਨਾਮਨਜ਼ੂਰ

ਚੰਡੀਗੜ੍ਹ, 18 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੰਡੀਗੜ੍ਹ ਵਿੱਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਪ੍ਰਧਾਨਗੀ ਵਿਚ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਵਿਚ ਮੈਂਬਰਾਂ ਨੇ ਸਰਬਸੰਮਤੀ ਨਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਸਿੱਖ ਸੰਸਥਾ ਦੇ ਮੁੱਖ ਸੇਵਾਦਾਰ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਦੀ ਅਪੀਲ ਕੀਤੀ ਹੈ। ਐਡਵੋਕੇਟ […]

ਕੈਨੇਡੀਅਨ ਪ੍ਰਧਾਨ ਮੰਤਰੀ ਨੇ ਅਮਰੀਕੀ ਲੜਾਕੂ ਜਹਾਜ਼ ਖਰੀਦਣ ਬਾਰੇ ਸਮੀਖਿਆ ਕਰਨ ਲਈ ਕਿਹਾ

ਓਟਾਵਾ, 17 ਮਾਰਚ (ਪੰਜਾਬ ਮੇਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕਾ ਤੋਂ ਐੱਫ-35 ਲੜਾਕੂ ਜਹਾਜ਼ਾਂ ਦੇ ਬੇੜੇ ਨੂੰ ਖਰੀਦਣ ਦੀ ਕੈਨੇਡਾ ਦੀ ਯੋਜਨਾ ਦੀ ਸਮੀਖਿਆ ਕਰਨ ਲਈ ਕਿਹਾ ਹੈ।  ਸਥਾਨਕ ਮੀਡੀਆ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਲਾਕਹੀਡ ਮਾਰਟਿਨ ਅਤੇ ਅਮਰੀਕੀ ਸਰਕਾਰ ਨਾਲ ਇਹ ਸੌਦਾ 88 ਜਹਾਜ਼ਾਂ ਲਈ ਹੈ, ਜਿਸਦੀ ਕੀਮਤ ਲਗਭਗ 85 ਮਿਲੀਅਨ […]