ਮੁੱਖ ਮੰਤਰੀ ਨੇ ਪ੍ਰਸਿੱਧ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ
ਸ਼ਿੰਦਾ ਨੂੰ ਪੰਜਾਬੀ ਸੰਗੀਤ ਜਗਤ ਲਈ ਨਵੇਂ ਦਿਸਹੱਦੇ ਸਿਰਜਣ ਵਾਲਾ ਬਹੁਪੱਖੀ ਗਾਇਕ ਦੱਸਿਆ ਚੰਡੀਗੜ੍ਹ, 27 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਘੇ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੁਰਿੰਦਰ ਸ਼ਿੰਦਾ ਨੇ ਲੰਮੀ ਬਿਮਾਰੀ ਮਗਰੋਂ ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਬੁੱਧਵਾਰ ਨੂੰ ਆਖ਼ਰੀ ਸਾਹ ਲਿਆ। […]