‘ਅੰਸਾਰੀ’ ਮਾਮਲੇ ‘ਤੇ ਮੁੱਖ ਮੰਤਰੀ ਮਾਨ ਵੱਲੋਂ ਰੰਧਾਵਾ ਤੇ ਕੈਪਟਨ ਨੂੰ ਨੋਟਿਸ

-ਪੰਜਾਬ ‘ਚ ਸਿਆਸੀ ਘਮਸਾਨ ਮਚਿਆ ਜਲੰਧਰ/ਚੰਡੀਗੜ੍ਹ, 3 ਜੁਲਾਈ (ਪੰਜਾਬ ਮੇਲ)-  ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਦੇ 55 ਲੱਖ ਰੁਪਏ ਦੇ ਅਦਾਲਤੀ ਕੇਸ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਘਮਸਾਨ ਮਚ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ, ਸਾਬਕਾ ਸੀ. ਐੱਮ. ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਗ੍ਰਹਿ ਮੰਤਰੀ ਅਤੇ ਰਾਜਸਥਾਨ ਕਾਂਗਰਸ […]

ਟੋਂਗਾ ਵਿਖੇ ਜ਼ਬਰਦਸਤ ਭੂਚਾਲ; ਰਿਕਟਰ ਪੈਮਾਨੇ ‘ਤੇ 6.9 ਰਹੀ ਤੀਬਰਤਾ

-16 ਜੂਨ ਨੂੰ ਵੀ ਆਇਆ ਸੀ ਟੋਂਗਾ ‘ਚ ਭੂਚਾਲ ਅਲਾਸਕਾ, 3 ਜੂਨ (ਪੰਜਾਬ ਮੇਲ)- ਸੰਯੁਕਤ ਰਾਜ ਦੇ ਭੂ-ਵਿਗਿਆਨਕ ਸਰਵੇਖਣ ਨੇ ਕਿਹਾ ਕਿ ਐਤਵਾਰ ਨੂੰ ਟੋਂਗਾ ਦੇ ਨਿਯਾਫੂ ਖੇਤਰ ‘ਚ 6.9 ਤੀਬਰਤਾ ਦਾ ਭੂਚਾਲ ਆਇਆ। ਅਮਰੀਕੀ ਸੁਨਾਮੀ ਚਿਤਾਵਨੀ ਪ੍ਰਣਾਲੀ ਨੇ ਕਿਹਾ ਕਿ ਅਮਰੀਕਾ ਦੇ ਪੱਛਮੀ ਤੱਟ, ਬ੍ਰਿਟਿਸ਼ ਕੋਲੰਬੀਆ ਅਤੇ ਅਲਾਸਕਾ ਨੂੰ ਸੁਨਾਮੀ ਦਾ ਕੋਈ ਖ਼ਤਰਾ ਨਹੀਂ […]

ਅਮਰੀਕਾ ‘ਚ ਪ੍ਰਾਇਮਰੀ ਪੱਧਰ ‘ਤੇ ਜਲਦ ਪੜ੍ਹਾਈ ਜਾਵੇਗੀ ‘ਹਿੰਦੀ’

4 ਰਾਜਾਂ ਵਿਚ ਹਿੰਦੀ ਪੜ੍ਹਾਉਣ ਵਾਲੇ ਸਕੂਲ; ਦੂਜੀ ਭਾਸ਼ਾ ਵਜੋਂ ਚੁਣਨ ਦਾ ਵਿਕਲਪ ਵਾਸ਼ਿੰਗਟਨ, 3 ਜੂਨ (ਪੰਜਾਬ ਮੇਲ)- ਅਮਰੀਕਾ ਦੇ ਸਕੂਲਾਂ ਵਿਚ ਪ੍ਰਾਇਮਰੀ ਪੱਧਰ ‘ਤੇ ਹਿੰਦੀ ਭਾਸ਼ਾ ਦੀ ਪੜ੍ਹਾਈ ਲਈ ਰਾਹ ਖੁੱਲ੍ਹ ਗਿਆ ਹੈ। ਸੱਤਾਧਾਰੀ ਡੈਮੋਕ੍ਰੇਟਿਕ ਪਾਰਟੀ ਸੰਗਠਨ ਏਸ਼ੀਆ ਸੋਸਾਇਟੀ (ਏ.ਐੱਸ.) ਅਤੇ ਇੰਡੀਅਨ ਅਮਰੀਕਨ ਇਮਪੈਕਟ (ਆਈ.ਏ.ਆਈ.) ਨਾਲ ਜੁੜੇ 100 ਤੋਂ ਜ਼ਿਆਦਾ ਜਨ ਪ੍ਰਤੀਨਿਧੀਆਂ ਨੇ ਰਾਸ਼ਟਰਪਤੀ […]

ਸੁਪਰੀਮ ਕੋਰਟ ਵੱਲੋਂ ਪੁਰਸ਼ ਕੌਮੀ ਕਮਿਸ਼ਨ ਬਣਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਸੁਣਨ ਤੋਂ ਇਨਕਾਰ ਕੀਤਾ

ਨਵੀਂ ਦਿੱਲੀ, 3 ਜੁਲਾਈ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਘਰੇਲੂ ਹਿੰਸਾ ਦਾ ਸ਼ਿਕਾਰ ਵਿਆਹੁਤਾ ਪੁਰਸ਼ਾਂ ਵੱਲੋਂ ਖ਼ੁਦਕੁਸ਼ੀ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਦਿਸ਼ਾ-ਨਿਰਦੇਸ਼ ਤਿਆਰ ਕਰਨ ਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਲਈ ਪੁਰਸ਼ਾਂ ਕੌਮੀ ਕਮਿਸ਼ਨ ਦੀ ਸਥਾਪਨਾ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ਸੁਣਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਦੀਪਾਂਕਰ ਦੱਤਾ ਨੇ […]

ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਤੋਂ 3 ਸਾਲਾਂ ‘ਚ ਇਸ਼ਤਿਹਾਰਬਾਜ਼ੀ ‘ਤੇ ਖਰਚ ਕੀਤੀ ਰਾਸ਼ੀ ਦਾ ਵੇਰਵਾ ਮੰਗਿਆ

ਨਵੀਂ ਦਿੱਲੀ, 3 ਜੁਲਾਈ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਖੇਤਰੀ ਰੈਪਿਡ ਟਰਾਂਜ਼ਿਟ ਸਿਸਟਮ (ਆਰ.ਆਰ.ਟੀ.ਐੱਸ.) ਪ੍ਰਾਜੈਕਟ ਦੇ ਨਿਰਮਾਣ ਲਈ ਫੰਡ ਮੁਹੱਈਆ ਕਰਾਉਣ ਵਿਚ ਅਸਮਰਥਾ ਜ਼ਾਹਰ ਕਰਨ ‘ਤੇ ਦਿੱਲ ਸਰਕਾਰ ਨੂੰ ਝਾੜ ਪਾਈ ਤੇ ਨਾਲ ਹੀ ਉਸ ਨੇ ਪਿਛਲੇ ਤਿੰਨ ਵਿੱਤੀ ਸਾਲਾਂ ਵਿਚ ਦਿੱਲੀ ਸਰਕਾਰ ਵੱਲੋਂ ਇਸ਼ਤਿਹਾਰਾਂ ‘ਤੇ ਖਰਚ ਕੀਤੇ ਪੈਸੇ ਦਾ ਵੇਰਵਾ ਪੇਸ਼ ਕਰਨ ਲਈ ਆਖ […]

ਸ਼ਰਦ ਪਵਾਰ ਵੱਲੋਂ ਐੱਨ.ਸੀ.ਪੀ. ਦੇ ਕਾਰਜਕਾਰੀ ਪ੍ਰਧਾਨ ਪ੍ਰਫੁੱਲ ਪਟੇਲ ਤੇ ਲੋਕ ਸਭਾ ਮੈਂਬਰ ਸੁਨੀਲ ਤਟਕਰੇ ਨੂੰ ਪਾਰਟੀ ‘ਚੋਂ ਕੱਢਿਆ

ਮੁੰਬਈ, 3 ਜੁਲਾਈ (ਪੰਜਾਬ ਮੇਲ)- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਨੇ ਅੱਜ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਫੁੱਲ ਪਟੇਲ ਅਤੇ ਲੋਕ ਸਭਾ ਮੈਂਬਰ ਸੁਨੀਲ ਤਟਕਰੇ ਨੂੰ ‘ਪਾਰਟੀ ਵਿਰੋਧੀ’ ਗਤੀਵਿਧੀਆਂ ਲਈ ਪਾਰਟੀ ਤੋਂ ਕੱਢ ਦਿੱਤਾ। ਦੋਵਾਂ ਨੇ ਬਗਾਵਤ ਵਿਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਸਮਰਥਨ ਕੀਤਾ ਸੀ। ਸ਼੍ਰੀ ਸ਼ਰਦ ਪਵਾਰ ਨੇ ਟਵੀਟ ਕੀਤਾ, ‘ਮੈਂ ਰਾਸ਼ਟਰਵਾਦੀ […]

ਫੇਮਾ ਦੀ ਕਥਿਤ ਉਲੰਘਣਾ ਦੇ ਮਾਮਲੇ ‘ਚ ਅਨਿਲ ਅੰਬਾਨੀ ਈ.ਡੀ. ਅੱਗੇ ਪੇਸ਼

ਮੁੰਬਈ, 3 ਜੁਲਾਈ (ਪੰਜਾਬ ਮੇਲ)- ਰਿਲਾਇੰਸ ਏਡੀਏ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੀ ਕਥਿਤ ਉਲੰਘਣਾ ਦੀ ਆਪਣੀ ਜਾਂਚ ਦੇ ਸਬੰਧ ਵਿਚ ਅੱਜ ਇਥੇ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ ਪੇਸ਼ ਹੋਏ। 64 ਸਾਲਾ ਅੰਬਾਨੀ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਦਰਜ ਕੀਤੇ ਮਾਮਲੇ ‘ਚ ਆਪਣਾ ਬਿਆਨ ਦਰਜ ਕਰਵਾਉਣ […]

ਔਰਤ ਨੇ ‘ਚੋਰੀ’ ਕੀਤੀ 50 ਲੱਖ ਦੀ ਹੀਰਿਆਂ ਦੀ ਮੁੰਦਰੀ ਪੁਲਿਸ ਵੱਲੋਂ ਫੜੇ ਜਾਣ ਦੇ ਡਰੋਂ ਫਲੱਸ਼ ‘ਚ ਸੁੱਟੀ

ਹੈਦਰਾਬਾਦ, 3 ਜੁਲਾਈ (ਪੰਜਾਬ ਮੇਲ)- ਇਥੇ ਡੈਂਟਲ ਅਤੇ ਸਕਿਨ ਕਲੀਨਿਕ ਵਿਚ ਕੰਮ ਕਰਨ ਵਾਲੀ ਔਰਤ ਨੇ 50 ਲੱਖ ਰੁਪਏ ਦੀ ਹੀਰੇ ਦੀ ਅੰਗੂਠੀ ਚੋਰੀ ਕਰਨ ਦੇ ਦੋਸ਼ ਵਿਚ ਫੜੇ ਜਾਣ ਦੇ ਡਰੋਂ ਫਲੱਸ਼ ਵਿਚ ਸੁੱਟ ਦਿੱਤੀ। ਇਹ ਘਟਨਾ ਉਦੋਂ ਸਾਹਮਣੇ ਆਈ, ਜਦੋਂ ਹੈਦਰਾਬਾਦ ਦੀ ਪੁਲਿਸ ਨੇ ਜੁਬਲੀ ਹਿਲਜ਼ ਵਿਚ ਡੈਂਟਲ ਕਲੀਨਿਕ ਵਿਚ ਮੁੰਦਰੀ ਦੀ ਚੋਰੀ […]

ਸਖ਼ਤ ਸੁਰੱਖਿਆ ਹੇਠ ਗੈਂਗਸਟਰ ਲਾਰੈਂਸ ਬਿਸ਼ਨੋਈ ਮੋਗਾ ਅਦਾਲਤ ’ਚ ਪੇਸ਼

ਮੋਗਾ, 2 ਜੁਲਾਈ (ਪੰਜਾਬ ਮੇਲ)- ਮੋਗਾ ’ਚ 307 ਦੇ ਇਕ ਕੇਸ ਵਿਚ ਲਾਰੈਂਸ ਬਿਸ਼ਨੋਈ ਨੂੰ ਪੁਲਸ ਨੇ ਭਾਰੀ ਸੁਰੱਖਿਆ ਹੇਠ ਬਠਿੰਡਾ ਜੇਲ੍ਹ ਤੋਂ ਲਿਆਂਦਾ ਅਤੇ ਚਾਰਜ ਫਰੇਮ ਕਰਨ ਲਈ ਮੋਗਾ ਦੀ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ। ਮਾਣਯੋਗ ਅਦਾਲਤ ਨੇ ਚਾਰਜ ਫਰੇਮ ਕਰਨ ਉਪਰੰਤ 17/7/23 ਤੱਕ ਜੁਡੀਸ਼ੀਅਲ ਰਿਮਾਂਡ ’ਤੇ ਬਠਿੰਡਾ ਜੇਲ੍ਹ ਭੇਜ ਦਿੱਤਾ। ਮਾਮਲਾ ਦਸੰਬਰ 2021 […]

ਭਾਜਪਾ ‘6 ਸੀਟਾਂ’ ’ਤੇ ਠੋਕੇਗੀ ਦਾਅਵਾ! ਅਕਾਲੀਆਂ ਨੂੰ ਇਸ਼ਾਰਾ

ਲੁਧਿਆਣਾ, 2 ਜੁਲਾਈ (ਪੰਜਾਬ ਮੇਲ)- ਪੰਜਾਬ ਵਿਚ ਭਾਜਪਾ ਨੇ ਜਿਸ ਤਰੀਕੇ ਨਾਲ ਲੋਕ ਸਭਾ ਚੋਣਾਂ ਦੀ ਤਿਆਰੀ ਹੁਣੇ ਤੋਂ ਸ਼ੁਰੂ ਕਰ ਦਿੱਤੀ ਹੈ ਤੇ ਜ਼ਿਲ੍ਹਾ ਵਾਰ ਰੈਲੀਆਂ, ਮੀਟਿੰਗਾਂ, ਨੁੱਕੜ ਮੀਟਿੰਗਾਂ ਦਾ ਬਾਜ਼ਾਰ ਦਿਨੋ-ਦਿਨ ਗਰਮ ਹੁੰਦਾ ਜਾ ਰਿਹਾ ਹੈ, ਉਸ ਨੂੰ ਲੈ ਕੇ ਭਾਜਪਾ ਨੇ ਆਪਣੇ ਪੁਰਾਣੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਨੂੰ ਸੁਨੇਹਾ ਦੇ ਦਿੱਤਾ ਹੈ […]