ਉੜੀਸਾ ਦੇ ਬਾਲਾਸੌਰ ਜ਼ਿਲ੍ਹੇ ਵਿਚ ਰੇਲ ਹਾਦਸੇ ’ਚ 50 ਵਿਅਕਤੀ ਹਲਾਕ; 350 ਜ਼ਖ਼ਮੀ

ਬੰਗਲੂਰੂ-ਹਾਵੜਾ ਸੁਪਰਫਾਸਟ ਐਕਸਪ੍ਰੈੱਸ ਤੇ ਕੋਰੋਮੰਡਲ ਐਕਸਪ੍ਰੈੱਸ ਦੇ ਲੀਹੋਂ ਲੱਥੇ ਡੱਬੇ ਮਾਲ ਗੱਡੀ ਨਾਲ ਟਕਰਾਏ ਮ੍ਰਿਤਕਾਂ ਦੇ ਵਾਰਸਾਂ ਲਈ 10-10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਬਾਲਾਸੌਰ/ਹਾਵੜਾ, 3 ਜੂਨ (ਪੰਜਾਬ ਮੇਲ)- ਉੜੀਸਾ ਦੇ ਬਾਲਾਸੌਰ ਜ਼ਿਲ੍ਹੇ ਵਿੱਚ ਤਿੰਨ ਵੱਖੋ ਵੱਖਰੀਆਂ ਰੇਲ ਪੱਟੜੀਆਂ ’ਤੇ ਆ ਰਹੀਆਂ ਗੱਡੀਆਂ ਬੰਗਲੂਰੂ-ਹਾਵੜਾ ਸੁਪਰਫਾਸਟ ਐਕਸਪ੍ਰੈੱਸ, ਕੋਰੋਮੰਡਲ ਐਕਸਪ੍ਰੈੱਸ ਤੇ ਮਾਲ ਗੱਡੀਆਂ ਦੇ ਵੱਖ ਵੱਖ […]

ਅਮਰੀਕੀ ਸਰਕਾਰ ਵੱਲੋਂ ਗੈਰ ਕਾਨੂੰਨੀ ਤੌਰ ‘ਤੇ ਆਉਣ ਵਾਲੇ ਨਾਗਰਿਕਾਂ ‘ਤੇ ਹੋਈ ਹੋਰ ਵੀ ਸਖਤੀ

ਵਾਸ਼ਿੰਗਟਨ, 3 ਜੂਨ (ਪੰਜਾਬ ਮੇਲ)- ਯੂ.ਐੱਸ. ਇਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ ਨੇ ਹਰ ਹਫਤੇ ਕੀਤੀਆਂ ਦਰਜਨਾਂ ਉਡਾਣਾਂ ਦੇ ਹਿੱਸੇ ਵਜੋਂ ਬਹੁਤ ਸਾਰੇ ਗੈਰ ਕਾਨੂੰਨੀ ਲੋਕਾਂ ਨੂੰ ਅਮਰੀਕਾ ਵਿਚੋਂ ਬਾਹਰ ਦਾ ਰਸਤਾ ਦਿਖਾਇਆ ਹੈ। ਇਸ ਦੇ ਲਈ ਵਿਸ਼ੇਸ਼ ਉਡਾਣਾਂ ਦਾ ਬੰਦੋਬਸਤ ਕੀਤਾ ਗਿਆ। ਡਿਪੋਰਟ ਹੋਏ ਨਾਗਿਰਕਾਂ ਵਿਚ ਅਲ ਸਲਵਾਡੋਰ, ਗੁਆਟੇਮਾਲਾ, ਹੈਤੀ ਅਤੇ ਹੋਂਡੂਰਸ ਸਮੇਤ ਕੁੱਝ ਹੋਰ ਦੇਸ਼ਾਂ […]

ਕੈਨੇਡਾ ‘ਚ ਸਿਟੀਜ਼ਨਸ਼ਿਪ ਦੇਣ ਦਾ ਬਦਲਿਆ ਤਰੀਕਾ; ਐਕਸਪ੍ਰੈੱਸ ਐਂਟਰੀ ਨਿਯਮ ਸਿਸਟਮ ਕੀਤਾ ਲਾਂਚ

-ਭਾਰਤੀਆਂ ਨੂੰ ਵੀ ਹੋਵੇਗਾ ਫਾਇਦਾ ਵੈਨਕੂਵਰ, 3 ਜੂਨ (ਪੰਜਾਬ ਮੇਲ)- ਕੈਨੇਡਾ ਨੇ ਦੇਸ਼ ਵਿਚ ਲੇਬਰ ਫੋਰਸ ਨੂੰ ਵਧਾਉਣ ਦੇ ਲਈ ਅਤੇ ਆਪਣੀ ਆਰਥਿਕਤਾ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਵਿਚ ਐਕਸਪ੍ਰੈੱਸ ਐਂਟਰੀ ਨਿਯਮ ਸਿਸਟਮ ਲਾਂਚ ਕੀਤਾ ਹੈ। ਕੈਨੇਡਾ ਦੇ ਨਾਗਰਿਕਤਾ ਮੰਤਰੀ ਸੀਨ ਫਰੇਜ਼ਰ ਨੇ 31 ਮਈ ਨੂੰ ਦੇਸ਼ ਦੇ ਪ੍ਰਮੁੱਖ ਆਰਥਿਕ ਇਮੀਗ੍ਰੇਸ਼ਨ ਪ੍ਰਬੰਧਨ ਪ੍ਰਣਾਲੀ ਦੇ ਤਹਿਤ […]

ਆਰ.ਐੱਫ.ਐੱਲ. ਕੇਸ: ਹਾਈ ਕੋਰਟ ਵੱਲੋਂ ਫੋਰਟਿਸ ਦੇ ਸਾਬਕਾ ਪ੍ਰਮੋਟਰ ਮਲਵਿੰਦਰ ਮੋਹਨ ਸਿੰਘ ਤੇ ਤਿੰਨ ਹੋਰਾਂ ਨੂੰ ਜ਼ਮਾਨਤ

ਨਵੀਂ ਦਿੱਲੀ, 2 ਜੂਨ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਫੋਰਟਿਸ ਦੇ ਸਾਬਕਾ ਪ੍ਰਮੋਟਰ ਮਲਵਿੰਦਰ ਮੋਹਨ ਸਿੰਘ ਤੇ ਤਿੰਨ ਹੋਰਾਂ ਨੂੰ ਰੈਲੀਗੇਅਰ ਫਿਨਵੈਸਟ ਲਿਮਟਿਡ (ਆਰ.ਐੱਫ.ਐੱਲ.) ਦੇ ਫੰਡਾਂ ਦੀ ਕਥਿਤ ਦੁਰਵਰਤੋਂ ਦੇ ਇਕ ਕੇਸ ਵਿਚ ਜ਼ਮਾਨਤ ਦੇ ਦਿੱਤੀ ਹੈ। ਇਸ ਸਬੰਧੀ ਕੇਸ ਦਿੱਲੀ ਪੁਲਿਸ ਵੱਲੋਂ ਦਰਜ ਕੀਤਾ ਗਿਆ ਸੀ। ਮਲਵਿੰਦਰ ਤੋਂ ਇਲਾਵਾ ਅਦਾਲਤ ਨੇ ਰੈਲੀਗੇਅਰ ਐਂਟਰਪ੍ਰਾਇਜ਼ਿਜ਼ […]

ਖਾਪ ਮਹਾਪੰਚਾਇਤ ਵੱਲੋਂ ਬ੍ਰਿਜ ਭੂਸ਼ਨ ਨੂੰ ਗ੍ਰਿਫ਼ਤਾਰ ਕਰਨ ਲਈ ਸਰਕਾਰ ਨੂੰ 9 ਜੂਨ ਤੱਕ ਦਾ ਅਲਟੀਮੇਟਮ

ਕੁਰੂਕਸ਼ੇਤਰ, 2 ਜੂਨ (ਪੰਜਾਬ ਮੇਲ)- ਕੁਰੂਕਸ਼ੇਤਰ ਦੀ ਜਾਟ ਧਰਮਸ਼ਾਲਾ ਵਿਚ ਹੋਈ ਖਾਪ ਮਹਾਪੰਚਾਇਤ ਵਿਚ ਅੱਜ ਸਰਕਾਰ ਨੂੰ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਨ ਸ਼ਰਨ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ 9 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਹੈ। ਇਸ ਮੌਕੇ ਕਿਹਾ ਗਿਆ ਕਿ ਧੀਆਂ ਨੂੰ ਇਨਸਾਫ ਦਿਵਾਉਣ ਲਈ ਤਨ, ਮਨ ਅਤੇ ਧਨ ਨਾਲ ਸੰਘਰਸ਼ ਕੀਤਾ ਜਾਵੇਗਾ। […]

ਬ੍ਰਿਜ ਭੂਸ਼ਨ ਖ਼ਿਲਾਫ਼ ਦਰਜ ਦੋ ਕੇਸਾਂ ‘ਚ ਪੀੜਤਾਂ ਵੱਲੋਂ ਆਪਣੀ ਦਰਦ ਭਰੀ ਦਾਸਤਾਂ ਬਿਆਨ

ਨਵੀਂ ਦਿੱਲੀ, 2 ਜੂਨ (ਪੰਜਾਬ ਮੇਲ)- ਛੇ ਬਾਲਗ ਪਹਿਲਵਾਨਾਂ ਅਤੇ ਇਕ ਨਾਬਾਲਗ ਪਹਿਲਵਾਨ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਡਬਲਯੂ.ਐੱਫ.ਆਈ. ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਦਿੱਲੀ ਪੁਲਿਸ ਵੱਲੋਂ ਦਰਜ ਕੀਤੀਆਂ ਦੋ ਐੱਫ.ਆਈ.ਆਰਜ਼ ਵਿਚ ਕਰੀਬ ਦਹਾਕੇ ਦੌਰਾਨ ਮੁਲਜ਼ਮ ਵੱਲੋਂ ਵੱਖ-ਵੱਖ ਸਮੇਂ ‘ਤੇ ਵਿਦੇਸ਼ਾਂ ਤੇ ਹੋਰ ਥਾਵਾਂ ‘ਤੇ ਕੀਤੇ ਜਿਨਸੀ […]

1984 ਸਿੱਖ ਵਿਰੋਧੀ ਦੰਗਾ ਮਾਮਲਾ: ਕਾਂਗਰਸੀ ਨੇਤਾ ਟਾਈਟਲਰ ਖ਼ਿਲਾਫ਼ ਐੱਮ.ਪੀ.-ਐੱਮ.ਐੱਲ.ਏ. ਅਦਾਲਤ ‘ਚ ਚੱਲੇਗਾ ਮੁਕੱਦਮਾ, ਸੁਣਵਾਈ 8 ਤੋਂ

ਨਵੀਂ ਦਿੱਲੀ, 2 ਜੂਨ (ਪੰਜਾਬ ਮੇਲ)- ਸਾਲ 1984 ਵਿਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਵੱਡਾ ਝਟਕਦਾ ਦਿੰਦਿਆਂ ਜਿਥੇ ਉਸ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਨੂੰ ਮਨਜ਼ੂਰੀ ਦੇ ਦਿੱਤੀ ਹੈ, ਉਥੇ ਉਸ ਖ਼ਿਲਾਫ਼ ਮੁਕੱਦਮੇ ਨੂੰ ਵਿਸ਼ੇਸ਼ ਸੰਸਦ ਮੈਂਬਰ-ਵਿਧਾਇਕ ਅਦਾਲਤ ਵਿਚ ਤਬਦੀਲ ਕਰ ਦਿੱਤਾ ਹੈ। ਅਦਾਲਤ ਇਸ ਮਾਮਲੇ […]

ਬ੍ਰਿਜ ਭੂਸ਼ਨ ਨੂੰ ਅਯੁੱਧਿਆ ‘ਚ 5 ਨੂੰ ਸੰਤ ਸਭਾ ਕਰਨ ਦੀ ਨਹੀਂ ਮਿਲੀ ਇਜਾਜ਼ਤ

ਲਖਨਊ, 2 ਜੂਨ (ਪੰਜਾਬ ਮੇਲ)- ਪੁਲਿਸ ਨੇ ਦੱਸਿਆ ਹੈ ਕਿ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ 5 ਜੂਨ ਨੂੰ ਅਯੁੱਧਿਆ ਵਿਚ ਸੰਤਾਂ ਦੀ ਸਭਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਦੌਰਾਨ ਬ੍ਰਿਜ ਭੂਸ਼ਨ ਨੇ ਕਿਹਾ ਕਿ ਪਹਿਲਵਾਨਾਂ ਵੱਲੋਂ ਉਨ੍ਹਾਂ ‘ਤੇ ਲਾਏ ਦੋਸ਼ਾਂ ਦੀ ਜਾਂਚ ਦੇ ਮੱਦੇਨਜ਼ਰ ਅਯੁੱਧਿਆ ਦਾ ਪ੍ਰੋਗਰਾਮ ਕੁਝ ਦਿਨਾਂ […]

ਚੰਡੀਗੜ੍ਹ ਦੀ ਅਦਾਲਤ ਵੱਲੋਂ ਬੇਅੰਤ ਸਿੰਘ ਕਤਲ ਦੇ ਦੋਸ਼ੀ ਗੁਰਮੀਤ ਸਿੰਘ ਨੂੰ ਜ਼ਮਾਨਤ

ਚੰਡੀਗੜ੍ਹ, 2 ਜੂਨ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਗੁਰਮੀਤ ਸਿੰਘ ਨੂੰ ਅੱਜ ਚੰਡੀਗੜ੍ਹ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਚੀਫ਼ ਜੁਡੀਸ਼ਲ ਮੈਜਿਸਟਰੇਟ ਅਮਨਇੰਦਰ ਸਿੰਘ ਸੰਧੂ ਦੀ ਅਦਾਲਤ ਨੇ ਉਸ ਨੂੰ ਦੋ-ਦੋ ਲੱਖ ਰੁਪਏ ਦੀਆਂ ਜ਼ਮਾਨਤਾਂ ਭਰਨ ਲਈ ਕਿਹਾ। ਐਡਵੋਕੇਟ ਜਸਪਾਲ ਸਿੰਘ ਮੰਜਪੁਰ ਅਤੇ ਦਿਲਸ਼ੇਰ ਸਿੰਘ ਜੰਡਿਆਲਾ ਨੇ […]

ਪਾਕਿਸਤਾਨ 200 ਭਾਰਤੀ ਮਛੇਰਿਆਂ ਤੇ 3 ਆਮ ਨਾਗਰਿਕਾਂ ਨੂੰ ਰਿਹਾਅ ਕਰੇਗਾ: ਬਿਲਾਵਲ

ਇਸਲਾਮਾਬਾਦ, 2 ਜੂਨ (ਪੰਜਾਬ ਮੇਲ)- ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਅੱਜ ਐਲਾਨ ਕੀਤਾ ਕਿ ਪਾਕਿਸਤਾਨ ਮਨੁੱਖਤਾ ਦੇ ਆਧਾਰ ‘ਤੇ 200 ਭਾਰਤੀ ਮਛੇਰਿਆਂ ਅਤੇ ਤਿੰਨ ਨਾਗਰਿਕ ਕੈਦੀਆਂ ਨੂੰ ਰਿਹਾਅ ਕਰੇਗਾ। ਪਿਛਲੇ ਮਹੀਨੇ ਪਾਕਿਸਤਾਨੀ ਅਧਿਕਾਰੀਆਂ ਨੇ 198 ਭਾਰਤੀ ਮਛੇਰਿਆਂ ਨੂੰ ਰਿਹਾਅ ਕੀਤਾ। ਭੁੱਟੋ ਜ਼ਰਦਾਰੀ ਨੇ ਟਵੀਟ ਵਿਚ ਕਿਹਾ, ‘ਅੱਜ ਪਾਕਿਸਤਾਨ 200 ਭਾਰਤੀ ਮਛੇਰਿਆਂ ਅਤੇ […]