ਕੈਨੇਡਾ ਵੱਲੋਂ ਤੰਬਾਕੂ ਨਾਲ ਹੁੰਦੀਆਂ ਮੌਤਾਂ ਘਟਾਉਣ ਲਈ ਸਿਗਰਟਾਂ ‘ਤੇ ਸਿੱਧੀ ਸਿਹਤ ਸੰਬੰਧੀ ਚਿਤਾਵਨੀ ਲੇਬਲ ਲਗਾਉਣ ਦਾ ਐਲਾਨ

-‘ਸਿਗਰਟ’ ‘ਤੇ ਸਿਹਤ ਸਬੰਧੀ ਚਿਤਾਵਨੀ ਦੇਣ ਵਾਲਾ ਪਹਿਲਾ ਦੇਸ਼ ਬਣਿਆ ਕੈਨੇਡਾ ਟੋਰਾਂਟੋ, 1 ਜੂਨ (ਪੰਜਾਬ ਮੇਲ)- ਕੈਨੇਡਾ ਆਪਣੇ ਦੇਸ਼ ਵਾਸੀਆਂ ਨੂੰ ਸਿਗਰਟਨੋਸ਼ੀ ਤੋਂ ਰੋਕਣ ਅਤੇ ਉਨ੍ਹਾਂ ਨੂੰ ਸਿਗਰਟ ਛੱਡਣ ਲਈ ਪ੍ਰੇਰਿਤ ਕਰਨ ਵੱਲ ਕਦਮ ਵਧਾ ਰਿਹਾ ਹੈ। ਕੈਨੇਡਾ ਨੇ ਹੁਣ ਤੰਬਾਕੂ ਨਾਲ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਦੀ ਕੋਸ਼ਿਸ਼ ਵਿਚ ਸਿਗਰਟਾਂ ‘ਤੇ ਸਿੱਧੀ ਸਿਹਤ ਸਬੰਧੀ […]

ਚੋਣਾਂ ‘ਚ ਵਿਦੇਸ਼ੀ ਦਖਲ ਦੇ ਮੁੱਦੇ ‘ਤੇ ਬਹੁਗਿਣਤੀ ਐੱਮ.ਪੀਜ਼ ਵੱਲੋਂ ਜੌਹਨਸਟਨ ਤੋਂ ਅਸਤੀਫਾ ਦੇਣ ਦੀ ਮੰਗ

ਓਟਵਾ, 1 ਜੂਨ (ਪੰਜਾਬ ਮੇਲ)- ਚੋਣਾਂ ਵਿਚ ਵਿਦੇਸ਼ੀ ਦਖਲ ਦੇ ਮੁੱਦੇ ਨਾਲ ਸਹੀ ਢੰਗ ਨਾਲ ਸਰਕਾਰ ਵੱਲੋਂ ਨਜਿੱਠਿਆ ਜਾ ਰਿਹਾ ਹੈ। ਇਸ ਦਾ ਕੈਨੇਡੀਅਨਜ਼ ਨੂੰ ਭਰੋਸਾ ਦਿਵਾਉਣ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਬੁੱਧਵਾਰ ਨੂੰ ਉਸ ਸਮੇਂ ਢਾਹ ਲੱਗੀ, ਜਦੋਂ ਹਾਊਸ ਆਫ ਕਾਮਨਜ਼ ਵਿਚ ਬਹੁਗਿਣਤੀ ਐੱਮ.ਪੀਜ਼ ਵੱਲੋਂ ਸਪੈਸ਼ਲ ਰੈਪੋਰਟਰ ਨਿਯੁਕਤ […]

CM ਮਾਨ ਦਾ ਕੇਂਦਰ ਦੀ ਜ਼ੈੱਡ ਪਲੱਸ ਸਕਿਓਰਟੀ ਲੈਣ ਤੋਂ ਇਨਕਾਰ!

ਚੰਡੀਗੜ੍ਹ, 1 ਜੂਨ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਟੀਮ ਨੇ ਉਨ੍ਹਾਂ ਨੂੰ ਪੰਜਾਬ ਅਤੇ ਦਿੱਲੀ ਖੇਤਰਾਂ ਲਈ ਕੇਂਦਰ ਵੱਲੋਂ ਦਿੱਤੀ ਜ਼ੈੱਡ ਪਲੱਸ ਸੁਰੱਖਿਆ ਛਤਰੀ ਨੂੰ ਠੁਕਰਾ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇ ਪੱਤਰ ਵਿੱਚ ਮੁੱਖ ਮੰਤਰੀ ਦੀ ਸੁਰੱਖਿਆ ਟੀਮ ਨੇ ਪੰਜਾਬ ਅਤੇ ਦਿੱਲੀ ਲਈ ਸੁਰੱਖਿਆ ਛਤਰੀ ਲੈਣ ਤੋਂ ਇਨਕਾਰ ਕਰ […]

ਜੇਕਰ 2024 ਦੀਆਂ ਚੋਣਾਂ ਜਿੱਤਦੇ ਨੇ ਟਰੰਪ ਤਾਂ ਚੁੱਕਣਗੇ ਇਹ ਵੱਡਾ ਕਦਮ, ਪ੍ਰਵਾਸੀਆਂ ਨੂੰ ਲੱਗੇਗਾ ਝਟਕਾ

ਵਾਸ਼ਿੰਗਟਨ, 1 ਜੂਨ (ਪੰਜਾਬ ਮੇਲ)-  ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ 2024 ਦੀਆਂ ਚੋਣਾਂ ਜਿੱਤਣ ਤੋਂ ਬਾਅਦ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਬੱਚਿਆਂ ਦੀ ਜਨਮ ਅਧਿਕਾਰ ਨਾਗਰਿਕਤਾ ਨੂੰ ਖ਼ਤਮ ਕਰਨ ਦਾ ਸੰਕਲਪ ਲਿਆ ਹੈ। ਸੀ.ਬੀ.ਐੱਸ. ਨਿਊਜ਼ ਦੀਆਂ ਰਿਪੋਰਟਾਂ ਮੁਤਾਬਕ ਗ੍ਰਹਿ ਯੁੱਧ ਤੋਂ ਬਾਅਦ ਲਾਗੂ ਕੀਤੇ ਗਏ ਸੰਵਿਧਾਨ ਦੀ 14ਵੀਂ ਸੋਧ ਵਿਚ ਇਹ ਘੋਸ਼ਣਾ ਕੀਤੀ ਗਈ ਸੀ […]

CM ਭਗਵੰਤ ਮਾਨ ਦੇ ਇਲਜ਼ਾਮਾਂ ‘ਤੇ ਚਰਨਜੀਤ ਚੰਨੀ ਦਾ ਜਵਾਬ , CM ਵੱਲੋਂ ਲਾਏ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਿਆ

ਚੰਡੀਗੜ੍ਹ, 1 ਜੂਨ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਏ ਇਲਜ਼ਾਮਾਂ ‘ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਪ੍ਰੈਸ ਕਾਨਫਰੰਸ ਕਰਕੇ ਜਵਾਬ ਦਿੱਤਾ ਹੈ। ਚਰਨਜੀਤ ਸਿੰਘ ਚੰਨੀ ਨੇ CM ਮਾਨ ਦੇ ਸਬੂਤਾਂ ‘ਤੇ ਸਫਾਈ ਦਿੰਦਿਆਂ ਕਿਹਾ ਕਿ ਕ੍ਰਿਕਟਰ ਜਸਇੰਦਰ ਸਿੰਘ ਨੌਕਰੀ ਦਾ ਹੱਕਦਾਰ ਨਹੀਂ ਸੀ ,ਇਸ ਕਰਕੇ ਨੌਕਰੀ ਨਹੀਂ ਦਿੱਤੀ। ਚੰਨੀ ਨੇ […]

ਭਗਵੰਤ ਮਾਨ ਸਰਕਾਰ ਨੇ ਦਿੱਤਾ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੂੰ ਝਟਕਾ, ਵਾਪਸ ਲਏ 2 ਅਹਿਮ ਵਿਭਾਗ

ਚੰਡੀਗੜ੍ਹ, 1 ਜੂਨ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ‘ਚ ਕੀਤੇ ਫ਼ੇਰਬਦਲ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਝਟਕਾ ਦੇ ਦਿੱਤਾ ਹੈ। ਭਗਵੰਤ ਮਾਨ ਸਰਕਾਰ ਵੱਲੋਂ ਕੁਲਦੀਪ ਸਿੰਘ ਧਾਲੀਵਾਲ ਕੋਲੋਂ ਦੋ ਅਹਿਮ ਵਿਭਾਗ ਪੇਂਡੂ ਵਿਕਾਸ ਤੇ ਪੰਚਾਇਤ ਤੇ ਖੇਤੀਬਾੜੀ ਵਾਪਸ ਲੈ ਲਏ ਹਨ। ਉਨ੍ਹਾਂ ਨੂੰ ਹੁਣ ਐਨਆਰਆਈ ਵਿਭਾਗ ਦੇ […]

ਭ੍ਰਿਸ਼ਟਾਚਾਰ ਕੇਸ ’ਚ ਇਮਰਾਨ ਖਾਨ ਨੂੰ 19 ਜੂਨ ਤੱਕ ਜ਼ਮਾਨਤ

ਇਸਲਾਮਾਬਾਦ, 1 ਜੂਨ (ਪੰਜਾਬ ਮੇਲ)-  ਪਾਕਿਸਤਾਨ ਦੀ ਭ੍ਰਿਸ਼ਟਾਚਾਰ-ਵਿਰੋਧੀ ਅਦਾਲਤ ਨੇ ਅੱਜ ਅਲ-ਕਾਦਿਰ ਟਰੱਸਟ ਕੇਸ ’ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਨੂੰ 19 ਜੂਨ ਤੱਕ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਉਹ ਇਸਲਾਮਾਬਾਦ ਹਾਈ ਕੋਰਟ ’ਚ ਪੇਸ਼ ਹੋਏ ਸਨ ਜਿੱਥੇ ਉਨ੍ਹਾਂ ਦੀ ਜ਼ਮਾਨਤ ਤਿੰਨ ਦਿਨ ਲਈ ਵਧਾਈ ਗਈ ਸੀ ਤੇ ਗ੍ਰਿਫ਼ਤਾਰੀ ਤੋਂ ਰਾਹਤ ਦਿੱਤੀ ਗਈ ਸੀ। […]

ਮਾਨ ਕੈਬਨਿਟ ‘ਚ ਦੋ ਨਵੇਂ ਮੰਤਰੀ ਸ਼ਾਮਲ

– ਗੁਰਮੀਤ ਸਿੰਘ ਖੁੱਡੀਆਂ ਅਤੇ ਬਲਕਾਰ ਸਿੰਘ ਨੇ ਚੁੱਕੀ ਸਹੁੰ – ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਪੰਜਾਬ ਕੈਬਨਿਟ ਤੋਂ ਅਸਤੀਫ਼ਾ ਚੰਡੀਗੜ੍ਹ, 31 ਮਈ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ‘ਚ 2 ਨਵੇਂ ਚਿਹਰੇ ਸ਼ਾਮਲ ਹੋ ਗਏ ਹਨ। ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਮਾਨ ਨੇ ਆਪਣੀ ਕੈਬਨਿਟ ‘ਚ ਕਰਤਾਰਪੁਰ ਤੋਂ ਵਿਧਾਇਕ ਬਲਕਾਰ […]

ਰਾਹੁਲ ਗਾਂਧੀ 10 ਦਿਨਾਂ ਅਮਰੀਕਾ ਦੌਰੇ ਲਈ ਸਾਨ ਫਰਾਂਸਿਸਕੋ ਪਹੁੰਚੇ

ਸਾਨ ਫਰਾਂਸਿਸਕੋ, 31 ਮਈ (ਪੰਜਾਬ ਮੇਲ)- ਕਾਂਗਰਸ ਨੇਤਾ ਰਾਹੁਲ ਗਾਂਧੀ ਅਮਰੀਕਾ ਦੇ 3 ਸ਼ਹਿਰਾਂ ਦੇ ਦੌਰੇ ਲਈ ਸਾਨ ਫਰਾਂਸਿਸਕੋ ਪਹੁੰਚੇ। ਇਸ ਦੌਰਾਨ ਉਹ ਭਾਰਤੀ ਭਾਈਚਾਰੇ ਦੇ ਲੋਕਾਂ ਅਤੇ ਅਮਰੀਕੀ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਨਗੇ। ਰਾਹੁਲ ਗਾਂਧੀ ਦਾ ਹਵਾਈ ਅੱਡੇ ‘ਤੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਸੰਗਠਨ ਦੇ ਹੋਰ ਮੈਂਬਰਾਂ ਨੇ ਸਵਾਗਤ ਕੀਤਾ। ਰਾਹੁਲ ਵੱਲੋਂ […]

ਜੋਅ ਬਾਇਡਨ ਅਤੇ ਕੇਵਿਨ ਮੈਕਕਾਰਥੀ ਵਿਚਾਲੇ ਕਰਜ਼ੇ ਦੀ ਸੀਮਾ ਨੂੰ ਲੈ ਕੇ ਹੋਇਆ ਸਮਝੌਤਾ!

-ਸਮਝੌਤੇ ਤਹਿਤ ਕਰਜ਼ੇ ਦੀ ਸੀਮਾ ਵਧਾ ਕੇ 31.4 ਟ੍ਰਿਲੀਅਨ ਡਾਲਰ ਕਰਨ ‘ਤੇ ਬਣੀ ਸਹਿਮਤੀ – ਅਮਰੀਕਾ ‘ਤੇ ਦੀਵਾਲੀਏਪਣ ਦਾ ਖਤਰਾ ਟਲਿਆ! ਵਾਸ਼ਿੰਗਟਨ, 31 ਮਈ (ਪੰਜਾਬ ਮੇਲ)- ਅਮਰੀਕਾ ਸਮੇਤ ਪੂਰੀ ਦੁਨੀਆ ਲਈ ਰਾਹਤ ਦੀ ਖ਼ਬਰ ਹੈ। ਕਰਜ਼ੇ ਦੇ ਸੰਕਟ ਨਾਲ ਜੂਝ ਰਿਹਾ ਅਮਰੀਕਾ ਦੀਵਾਲੀਆ ਹੋਣ ਦੀ ਕਗਾਰ ‘ਤੇ ਪਹੁੰਚ ਗਿਆ ਸੀ ਪਰ ਹੁਣ ਲੱਗਦਾ ਹੈ ਕਿ […]