1984 ਸਿੱਖ ਕਤਲੇਆਮ: ਸੀ.ਬੀ.ਆਈ. ਵੱਲੋਂ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਖਲ

ਨਵੀਂ ਦਿੱਲੀ, 20 ਮਈ (ਪੰਜਾਬ ਮੇਲ)- ਸੀ.ਬੀ.ਆਈ. ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਪੁਲ ਬੰਗਸ਼ ਮਾਮਲੇ ਵਿਚ ਅੱਜ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰ ਦਿੱਤੀ। ਇਹ ਮਾਮਲਾ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਇਕ ਦਿਨ ਬਾਅਦ 1 ਨਵੰਬਰ 1984 ਨੂੰ ਪੁਲ ਬੰਗਸ਼ ਇਲਾਕੇ ਵਿਚ ਗੁਰਦੁਆਰੇ ਨੂੰ ਸਾੜਨ ਅਤੇ ਤਿੰਨ […]

ਇੰਡੋਨੇਸ਼ੀਆ ‘ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਨੇ ਦੋ ਪੰਜਾਬੀ!

ਅਜਨਾਲਾ, 20 ਮਈ (ਪੰਜਾਬ ਮੇਲ)- ਤਹਿਸੀਲ ਅਜਨਾਲਾ ਦੇ ਕਸਬਾ ਗੱਗੋਮਾਹਲ ਦੇ ਰਹਿਣ ਵਾਲੇ ਸਾਹਿਬ ਸਿੰਘ ਪੁੱਤਰ ਪੂਰਨ ਸਿੰਘ ਨੇ ਆਪਣੇ ਪਰਿਵਾਰ ਤੇ ਹੋਰ ਸਾਕ-ਸਬੰਧੀਆਂ ਸਮੇਤ ਗੱਲਬਾਤ ਕਰਦਿਆਂ ਭਰੇ ਮਨ ਨਾਲ ਦੱਸਿਆ ਕਿ ਮੇਰੇ ਬੇਟੇ ਗੁਰਮੇਜ ਸਿੰਘ ਅਤੇ ਭਣੇਵੇਂ ਅਜੇਪਾਲ ਸਿੰਘ ਨੂੰ ਅਮਰੀਕਾ ਪਹੁੰਚਾਉਣ ਲਈ ਏਜੰਟ ਨੇ ਸਾਡੇ ਨਾਲ 35-35 ਲੱਖ ਰੁਪਏ ਦੀ ਗੱਲ ਕੀਤੀ ਸੀ। […]

ਇੰਡੋਨੇਸ਼ੀਆ ‘ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਦੋ ਪੰਜਾਬੀ ਨੌਜਵਾਨਾਂ ਦੇ ਪਰਿਵਾਰ ਨੂੰ ਮਿਲੇ ਮੰਤਰੀ

ਰਮਦਾਸ, 20 ਮਈ (ਪੰਜਾਬ ਮੇਲ)- ਪਿੰਡ ਗੱਗੋਮਾਹਲ ਦੇ ਦੋ ਨੌਜਵਾਨ, ਜੋ ਕਿਸੇ ਟਰੈਵਲ ਏਜੰਟ ਦੇ ਭਰੋਸੇ ਵਿਚ ਆ ਕੇ ਇੰਡੋਨੇਸ਼ੀਆ ਵਿਚ ਫੱਸ ਗਏ ਅਤੇ ਉਥੇ ਕਤਲ ਕੇਸ ਦੇ ਇਲਜ਼ਾਮ ਵਿਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ, ਦੇ ਪਰਿਵਾਰ ਕੋਲ ਪਹੁੰਚੇ ਐੱਨ.ਆਰ.ਆਈ. ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੁੱਜੇ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ […]

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਹਮਾਇਤ ਦੇਣ ਦਾ ਐਲਾਨ

-ਵਫ਼ਦ ਜੰਤਰ ਮੰਤਰ ‘ਤੇ ਭੇਜਣ ਦਾ ਫ਼ੈਸਲਾ ਅੰਮ੍ਰਿਤਸਰ, 20 ਮਈ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿਚ ਦਿੱਲੀ ਸਥਿਤ ਜੰਤਰ ਮੰਤਰ ‘ਤੇ ਧਰਨੇ ‘ਤੇ ਬੈਠੇ ਪਹਿਲਵਾਨਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦਾ ਵਫਦ ਜਲਦੀ ਹੀ ਦਿੱਲੀ ਜਾਵੇਗਾ ਅਤੇ ਧਰਨਾਕਾਰੀਆਂ […]

ਪਹਿਲਵਾਨਾਂ ਦੀ ਚਿਤਾਵਨੀ: ‘ਖਾਪ ਵੱਲੋਂ ਸਾਡੇ ਲਈ ਲਏ ਫ਼ੈਸਲੇ ਨਾਲ ਦੇਸ਼ ਹਿੱਤ ਨੂੰ ਹੋ ਸਕਦੈ ਨੁਕਸਾਨ’

ਨਵੀਂ ਦਿੱਲੀ, 20 ਮਈ (ਪੰਜਾਬ ਮੇਲ)- ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਅੱਜ ਚਿਤਾਵਨੀ ਦਿੱਤੀ ਕਿ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਸਰਕਾਰ ਦੀ ਢਿੱਲ-ਮੱਠ ਕਾਰਨ ਖਾਪ ਪੰਚਾਇਤ ਅਜਿਹਾ ਫੈਸਲਾ ਲੈ ਸਕਦੀ ਹੈ, ਜੋ ਸ਼ਾਇਦ ਦੇਸ਼ ਦੇ ਹਿੱਤ ਵਿਚ ਨਾ ਹੋਵੇ। ਪਹਿਲਵਾਨ ਬ੍ਰਿਜ ਭੂਸ਼ਨ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ […]

ਐੱਨ.ਆਈ.ਏ. ਵੱਲੋਂ ਲਾਰੈਂਸ ਬਿਸ਼ਨੋਈ ਦਾ ਸਾਥੀ ਯੁੱਧਵੀਰ ਗ੍ਰਿਫ਼ਤਾਰ

ਨਵੀਂ ਦਿੱਲੀ, 20 ਮਈ (ਪੰਜਾਬ ਮੇਲ)- ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਅੱਤਵਾਦੀ-ਗੈਂਗਸਟਰ ਡਰੱਗ ਤਸਕਰੀ ਨੈੱਟਵਰਕ ‘ਚ ਸ਼ਾਮਲ ਹੋਣ ਦੇ ਦੋਸ਼ ‘ਚ ਜੇਲ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਗੌੜੇ ਸਾਥੀ ਯੁੱਧਵੀਰ ਸਿੰਘ ਉਰਫ਼ ਸੰਧੂ ਵਾਸੀ ਫਤਿਹਾਬਾਦ, ਹਰਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਏਜੰਸੀ ਦੇ ਅਧਿਕਾਰੀ ਨੇ ਕਿਹਾ ਕਿ ਯੁੱਧਵੀਰ ਸਿੰਘ ਕਈ ਦਿਨਾਂ ਤੋਂ ਗ੍ਰਿਫਤਾਰੀ ਤੋਂ ਬਚ […]

ਨੋਟਬੰਦੀ ਦੇ ਗਲ਼ਤ ਫ਼ੈਸਲੇ ‘ਤੇ ਪਰਦਾ ਪਾਉਣ ਲਈ ਕੀਤੀ ਗਈ ‘ਦੂਜੀ ਨੋਟਬੰਦੀ’, ਨਿਰਪੱਖ ਜਾਂਚ ਹੋਵੇ: ਖੜਗੇ

ਨਵੀਂ ਦਿੱਲੀ, 20 ਮਈ (ਪੰਜਾਬ ਮੇਲ)- ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਵੱਲੋਂ ਸਤੰਬਰ 2023 ਤੋਂ ਬਾਅਦ 2000 ਰੁਪਏ ਦੇ ਨੋਟ ਬੰਦ ਕਰਨ ਦੇ ਐਲਾਨ ਤੋਂ ਬਾਅਦ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਕੇਂਦਰ ‘ਤੇ ਨਿਸ਼ਾਨਾ ਸਾਧਿਆ ਅਤੇ ਪੁੱਛਿਆ ਕੀ ਇਹ ‘ਦੂਜੀ ਨੋਟਬੰਦੀ’ ਹੈ। ਉਨ੍ਹਾਂ ਕਿਹਾ ਕਿ ਨੋਟਬੰਦੀ ਦੇ ਗਲਤ ਫੈਸਲੇ ‘ਤੇ ਪਰਦਾ ਪਾਉਣ ਲਈ ਇਹ ਪਾਬੰਦੀ […]

ਜੀ-7 ਸਿਖਰ ਸੰਮੇਲਨ ਦੌਰਾਨ ਜਪਾਨ ‘ਚ ਮੋਦੀ ਤੇ ਜ਼ੇਲੈਂਸਕੀ ਵਿਚਾਲੇ ਮੁਲਾਕਾਤ

ਹੀਰੋਸ਼ੀਮਾ, 20 ਮਈ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਪਾਨ ਦੇ ਇਸ ਸ਼ਹਿਰ ‘ਚ ਜੀ-7 ਸਿਖਰ ਸੰਮੇਲਨ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਗੱਲਬਾਤ ਕੀਤੀ। ਪਿਛਲੇ ਸਾਲ ਫਰਵਰੀ ‘ਚ ਯੂਕਰੇਨ ‘ਤੇ ਰੂਸੀ ਹਮਲੇ ਤੋਂ ਬਾਅਦ ਦੋਹਾਂ ਨੇਤਾਵਾਂ ਵਿਚਾਲੇ ਇਹ ਪਹਿਲੀ ਆਹਮੋ-ਸਾਹਮਣੇ ਮੁਲਾਕਾਤ ਹੈ।

ਦਿੱਲੀ ‘ਚ ਅਧਿਕਾਰੀਆਂ ਦੇ ਤਬਾਦਲਿਆਂ ਤੇ ਤਾਇਨਾਤੀ ਬਾਰੇ ਆਰਡੀਨੈਂਸ ਜਾਰੀ ਕਰਨ ਬਾਅਦ ਕੇਂਦਰ ਸੁਪਰੀਮ ਕੋਰਟ ਪੁੱਜਿਆ

ਨਵੀਂ ਦਿੱਲੀ, 20 ਮਈ (ਪੰਜਾਬ ਮੇਲ)- ਕਾਨੂੰਨ ਅਤੇ ਨਿਆਂ ਮੰਤਰਾਲੇ ਵੱਲੋਂ ਦਿੱਲੀ ਵਿਚ ਗਰੁੱਪ-ਏ ਅਧਿਕਾਰੀਆਂ ਦੇ ਬਾਦਲੇ ਅਤੇ ਤਾਇਨਾਤੀ ਲਈ ਅਥਾਰਟੀ ਬਣਾਉਣ ਲਈ ਆਰਡੀਨੈਂਸ ਪਾਸ ਕਰਨ ਤੋਂ ਇੱਕ ਦਿਨ ਬਾਅਦ ਕੇਂਦਰ ਨੇ ਅੱਜ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਸੰਵਿਧਾਨਕ ਬੈਂਚ ਦੇ 11 ਮਈ ਦੇ ਆਦੇਸ਼ ਦੀ ਸਮੀਖਿਆ ਕਰੇ। ਆਰਡੀਨੈਂਸ ‘ਚ ਕਿਹਾ […]

ਅਮਰੀਕਾ ਦੇ ਇਲੀਨੋਇਸ ਰਾਜ ਵਿਚ ਵਾਪਰੇ ਭਿਆਨਕ ਸੜਕ ਹਾਦਸੇ ਵਿਚ 4 ਵਿਦਿਆਰਥੀਆਂ ਦੀ ਮੌਤ ਤੇ 3 ਹੋਰ ਜਖਮੀ

ਸੈਕਰਾਮੈਂਟੋ, 19 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਅਮਰੀਕਾ ਦੇ ਇਲੀਨੋਇਸ ਰਾਜ ਵਿਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਹਾਈ ਸਕੂਲ ਦੇ 4 ਵਿਦਿਆਰਥੀਆਂ ਦੀ ਮੌਤ ਹੋ ਗਈ ਜਦ ਕਿ 3 ਹੋਰ ਜਖਮੀ ਹੋ ਗਏ। ਜਖਮੀਆਂ ਵਿਚ ਇਕ ਵਿਦਿਆਰਥੀ ਵੀ ਸ਼ਾਮਿਲ ਹੈ। ਹਾਦਸੇ ਵਿਚ 3 ਕਾਰਾਂ ਆਪਸ ਵਿਚ ਟਕਰਾ ਗਈਆਂ। ਵੀਲਿੰਗ ਪੁਲਿਸ ਵਿਭਾਗ ਨੇ ਇਕ ਪ੍ਰੈਸ […]