ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤਬੀਅਤ ਵਿਗੜਨ ਕਾਰਨ ਆਈ.ਸੀ.ਯੂ. ‘ਚ ਦਾਖ਼ਲ

ਮੁਹਾਲੀ, 20 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਅਚਾਨਕ ਖ਼ਰਾਬ ਹੋਣ ਉਨ੍ਹਾਂ ਨੂੰ ਇਥੋਂ ਦੇ ਫੋਰਟਿਸ ਹਸਪਤਾਲ ਦੇ ਆਈ.ਸੀ.ਯੂ. ਵਾਰਡ ਵਿਚ ਦਾਖ਼ਲ ਕੀਤਾ ਗਿਆ ਹੈ। ਅੱਜ ਉਨ੍ਹਾਂ ਦੀ ਤਬੀਅਤ ਮੁੜ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਪ੍ਰਾਈਵੇਟ ਵਾਰਡ ‘ਚੋਂ ਹੁਣ ਆਈ.ਸੀ.ਯੂ. ਵਿਚ ਸ਼ਿਫਟ ਕੀਤਾ ਗਿਆ ਹੈ।

ਭਾਰਤ ‘ਚ ਕਰੋਨਾ ਦੇ 12591 ਨਵੇਂ ਮਾਮਲੇ ਆਏ ਸਾਹਮਣੇ: 40 ਮੌਤਾਂ

ਨਵੀਂ ਦਿੱਲੀ, 20 ਅਪ੍ਰੈਲ (ਪੰਜਾਬ ਮੇਲ)- ਭਾਰਤ ਵਿਚ ਇਕ ਦਿਨ ਵਿਚ ਕਰੋਨਾ ਦੇ 12,591 ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਵਿਡ ਮਰੀਜ਼ਾਂ ਦੀ ਗਿਣਤੀ 4.48 ਕਰੋੜ ਹੋ ਗਈ ਹੈ। ਇਹ ਪਿਛਲੇ ਅੱਠ ਮਹੀਨਿਆਂ ਵਿੱਚ ਰੋਜ਼ਾਨਾ ਰਿਪੋਰਟ ਕੀਤੇ ਗਏ ਕੇਸਾਂ ਦੀ ਸਭ ਤੋਂ ਵੱਧ ਗਿਣਤੀ ਹੈ। ਇਸ ਦੇ ਨਾਲ ਹੀ ਦੇਸ਼ ਵਿਚ […]

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਅਗਲੇ ਮਹੀਨੇ ਭਾਰਤ ਆਉਣਗੇ

ਇਸਲਾਮਾਬਾਦ, 20 ਅਪ੍ਰੈਲ (ਪੰਜਾਬ ਮੇਲ)- ਪਾਕਿਸਤਾਨ ਨੇ ਅੱਜ ਐਲਾਨ ਕੀਤਾ ਕਿ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਗਲੇ ਮਹੀਨੇ ਭਾਰਤ ਵਿਚ ਹੋਣ ਵਾਲੀ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਮੀਟਿੰਗ ਵਿਚ ਸ਼ਾਮਲ ਹੋਣਗੇ। ਇਹ ਐਲਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਮਤਾਜ਼ ਜ਼ੇਹਰਾ ਬਲੋਚ ਨੇ ਇੱਥੇ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਬਲੋਚ ਨੇ ਕਿਹਾ, ‘ਬਿਲਾਵਲ ਭੁੱਟੋ ਜ਼ਰਦਾਰੀ ਭਾਰਤ ਦੇ […]

1.49 ਲੱਖ ਭਾਰਤੀਆਂ ‘ਤੇ ਅਮਰੀਕਾ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦਾ ਦੋਸ਼

ਯੂ.ਐੱਸ.ਸੀ.ਬੀ.ਪੀ. ਦੀ ਰਿਪੋਰਟ ‘ਚ ਖੁਲਾਸਾ ਵਾਸ਼ਿੰਗਟਨ, 20 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੁੰਦੇ 1.49 ਲੱਖ ਭਾਰਤੀ ਫੜੇ ਗਏ ਹਨ। ਯੂ.ਐੱਸ. ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ (ਯੂ.ਐੱਸ.ਸੀ.ਬੀ.ਪੀ.) ਦੀ ਇਕ ਰਿਪੋਰਟ ਇਹ ਜਾਣਕਾਰੀ ਦਿੱਤੀ ਗਈ। ਰਿਪੋਰਟ ਵਿਚ ਕਿਹਾ ਗਿਆ ਕਿ ਫਰਵਰੀ 2019 ਤੋਂ ਮਾਰਚ 2023 ਦਰਮਿਆਨ 149,000 ਭਾਰਤੀਆਂ ਨੇ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ […]

ਗੈਰ ਕਾਨੂੰਨੀ ਢੰਗ ਨਾਲ ਕੈਨੇਡਾ ਤੋਂ ਅਮਰੀਕਾ ਦਾਖਲ ਹੋਏ 9 ਵਿਅਕਤੀਆਂ ਦੀ ਬਚਾਈ ਜਾਨ

ਵਾਰਰੋਡ, 20 ਅਪ੍ਰੈਲ (ਪੰਜਾਬ ਮੇਲ)- ਕੈਨੇਡਾ ਤੋਂ ਗੈਰ-ਕਾਨੂੰਨੀ ਢੰਗ ਨਾਲ ਸੰਯੁਕਤ ਰਾਜ ਅਮਰੀਕਾ ਵਿਚ ਦਾਖਲ ਹੋਏ 9 ਵਿਅਕਤੀਆਂ ਨੂੰ ਸਬ-ਫ੍ਰੀਜ਼ਿੰਗ ਦਲਦਲ ਤੋਂ ਬਚਾਇਆ ਗਿਆ ਅਤੇ ਠੰਡ ਲੱਗਣ ਕਾਰਨ ਉਨ੍ਹਾਂ ਦਾ ਡਾਕਟਰੀ ਇਲਾਜ ਦਿੱਤਾ ਗਿਆ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। 9 ਵਿਅਕਤੀ, ਜਿਨ੍ਹਾਂ ਦੀ ਉਮਰ 19 ਤੋਂ 46 ਦੇ ਵਿਚਕਾਰ ਹੈ, ਮੰਗਲਵਾਰ ਨੂੰ ਕੈਨੇਡੀਅਨ […]

ਅਮਰੀਕੀ ਅਦਾਲਤ ਵੱਲੋਂ ਤਹੱਵੁਰ ਰਾਣਾ ਦੀ ਪਟੀਸ਼ਨ ਰੱਦ

-ਭਾਰਤ ਨੂੰ ਸੌਂਪਣ ਬਾਰੇ ਫ਼ੈਸਲਾ ਛੇਤੀ ਹੋਣ ਦੀ ਆਸ ਵਾਸ਼ਿੰਗਟਨ, 20 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਦੀ ਅਦਾਲਤ ਨੇ 2008 ਦੇ ਮੁੰਬਈ ਅੱਤਵਾਦੀ ਹਮਲੇ ਦੇ ਕੇਸ ਵਿਚ ਲੋੜੀਂਦੇ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਦੀ ਸਰਕਾਰੀ ਵਕੀਲਾਂ ਨਾਲ ਮੀਟਿੰਗ (ਸਟੇਟਸ ਕਾਨਫਰੰਸ) ਦੀ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਉਸ ਨੂੰ ਅਗਲੇ 30 ਦਿਨਾਂ ਦੇ […]

ਅਮਰੀਕਾ ‘ਚ ਵਿਦਿਆਰਥੀਆਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 6 ਮਹਿਲਾ ਅਧਿਆਪਕ ਗ੍ਰਿਫਤਾਰ

ਵਾਸ਼ਿੰਗਟਨ, 20 ਅਪ੍ਰੈਲ (ਪੰਜਾਬ ਮੇਲ)- ਦੁਨੀਆਂ ਭਰ ਵਿਚ ਅਧਿਆਪਕ ਨੂੰ ਰੱਬ ਤੋਂ ਵੀ ਉੱਚਾ ਦਰਜਾ ਦਿੱਤਾ ਜਾਂਦਾ ਹੈ ਪਰ ਅਮਰੀਕਾ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਅਮਰੀਕਾ ‘ਚ ਪਿਛਲੇ 2 ਦਿਨਾਂ ‘ਚ ਘੱਟੋ-ਘੱਟ 6 ਮਹਿਲਾ ਅਧਿਆਪਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ‘ਤੇ ਵਿਦਿਆਰਥੀਆਂ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ […]

ਚਰਨਜੀਤ ਅਟਵਾਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਕਿਹਾ ਅਲਵਿਦਾ

ਲੁਧਿਆਣਾ, 20 ਅਪ੍ਰੈਲ (ਪੰਜਾਬ ਮੇਲ)- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨੇੜਲੇ ਸਾਥੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਪਾਰਟੀ ਦੀ ਮੁੱਢਲੀ ਮੈਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਮੌਕੇ ਸ਼੍ਰੀ ਅਟਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ […]

ਪੰਜਾਬ ‘ਚ ਮੌਜੂਦਾ ਤੇ ਸਾਬਕਾ ਸੰਸਦ ਮੈਂਬਰਾਂ, ਵਿਧਾਇਕਾਂ ਵਿਰੁੱਧ 90 ਅਪਰਾਧਿਕ ਕੇਸਾਂ ਦੀ ਸੁਣਵਾਈ ਪੈਂਡਿੰਗ

ਚੰਡੀਗੜ੍ਹ, 20 ਅਪ੍ਰੈਲ (ਪੰਜਾਬ ਮੇਲ)-ਪੰਜਾਬ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਦੱਸਿਆ ਕਿ ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵਿਰੁੱਧ ਪੰਜਾਬ ਭਰ ਦੀਆਂ ਅਦਾਲਤਾਂ ‘ਚ 90 ਅਪਰਾਧਿਕ ਕੇਸਾਂ ਦੀ ਸੁਣਵਾਈ ਪੈਂਡਿੰਗ ਹੈ। ਕੁੱਲ ਮਿਲਾ ਕੇ, ਸਰਕਾਰ ਨੇ ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰ/ਵਿਧਾਇਕਾਂ ਵਿਰੁੱਧ ਜਾਂਚ ਅਧੀਨ 12 ਕੇਸਾਂ ਦੇ ਵੇਰਵੇ ਹਾਈਕੋਰਟ ਦੇ ਸਾਹਮਣੇ ਰੱਖੇ […]

ਆਬਾਦੀ ਪੱਖੋਂ ਵਿਸ਼ਵ ਦਾ ਅੱਵਲ ਨੰਬਰ ਮੁਲਕ ਬਣਿਆ ਭਾਰਤ

* ਸੰਯੁਕਤ ਰਾਸ਼ਟਰ ਦੀ ਰਿਪੋਰਟ ਮੁਤਾਬਕ 2050 ਤੱਕ ਭਾਰਤ ਦੀ ਵਸੋਂ 166.8 ਕਰੋੜ ਹੋਣ ਦੇ ਆਸਾਰ * ਕੇਰਲਾ ਤੇ ਪੰਜਾਬ ‘ਚ ਬਜ਼ੁਰਗਾਂ ਅਤੇ ਬਿਹਾਰ ਤੇ ਉੱਤਰ ਪ੍ਰਦੇਸ਼ ਵਿਚ ਨੌਜਵਾਨਾਂ ਦੀ ਵਸੋਂ ਵੱਧ ਨਵੀਂ ਦਿੱਲੀ, 20 ਅਪ੍ਰੈਲ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ਦੇ ਅੰਕੜਿਆਂ ਮੁਤਾਬਕ ਭਾਰਤ 142.86 ਕਰੋੜ ਲੋਕਾਂ ਨਾਲ ਆਬਾਦੀ ਪੱਖੋਂ ਚੀਨ ਨੂੰ ਪਛਾੜ ਕੇ ਨੰਬਰ […]