ਬਾਬਾ ਬਿੱਧੀ ਚੰਦ ਸੰਪਰਦਾਇ ਦੇ ਮੁਖੀ ਬਾਬਾ ਅਵਤਾਰ ਸਿੰਘ ਜੀ ਦਾ ਸਿਆਟਲ ‘ਚ ਨਿੱਘਾ ਸਵਾਗਤ

ਨਗਰ ਕੀਰਤਨ ‘ਚ ਸ਼ਾਮਲ ਹੋ ਕੇ ਆਰੰਭਤਾ ਦੀ ਅਰਦਾਸ ਕੀਤੀ ਸਿਆਟਲ, 19 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)-ਬਾਬਾ ਬਿੱਧੀ ਚੰਦ ਦੀ ਅੰਸ਼-ਬੰਸ਼ ਦੇ 12ਵੇਂ ਜਾਨਸ਼ੀਨ ਬਾਬਾ ਅਵਤਾਰ ਸਿੰਘ ਜੀ ਦਾ ਸਿਆਟਲ ਪਹੁੰਚਣ ‘ਤੇ ਸੰਗਤ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਖਾਲਸਾ ਗੁਰਮਤਿ ਸਕੂਲ ਫੈਡਰਲ ਵੇ ਦੇ ਨਗਰ ਕੀਰਤਨ ‘ਚ ਸ਼ਾਮਲ ਹੋ ਕੇ ਆਰੰਭਤਾ ਦੀ ਅਰਦਾਸ ਕੀਤੀ। […]

ਸੈਲਮਾ ਵਿਖੇ 29ਵੇਂ ਸਾਲਾਨਾ ਨਗਰ ਕੀਰਤਨ ਨੇ ਸਿਰਜਿਆ ਖਾਲਸਾਈ ਰੰਗ

ਸੈਲਮਾ, 19 ਅਪ੍ਰੈਲ (ਮਾਛੀਕੇ/ਧਾਲੀਆਂ/ਪੰਜਾਬ ਮੇਲ)- ਕੈਲੀਫੋਰਨੀਆ ਵਿਚ ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਸੈਲਮਾ ਦੇ ਗੁਰਦੁਆਰਾ ”ਸਿੱਖ ਸੈਂਟਰ ਆਫ ਪੈਸੀਫਿਕ ਕੌਸਟ” ਸੈਂਟਰਲ ਵੈਲੀ ਵਿਖੇ ਖਾਲਸੇ ਦੇ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ 29ਵਾਂ ਵਿਸ਼ਾਲ ਨਗਰ ਕੀਰਤਨ ਹੋਇਆ। ਜਿਸ ਸਮੇਂ ਸਿੱਖ ਸੰਗਤਾਂ ਅਤੇ ਰਾਗੀ-ਢਾਡੀ, ਕਥਾਵਾਚਕ, ਕੀਰਤਨੀ ਜੱਥਿਆਂ ਨੇ ਸ਼ਿਰਕਤ ਕੀਤੀ। ਇਸੇ ਤਰ੍ਹਾਂ ਇਲਾਕੇ ਦੇ ਸੰਬੰਧਤ ਅਧਿਕਾਰੀਆਂ ਨੇ ਹਾਜ਼ਰੀ […]

ਫਰਿਜ਼ਨੋ ਵਿਖੇ ਵਿਸਾਖੀ ਨੂੰ ਸਮਰਪਿਤ ਸੱਭਿਆਚਾਰ ਪ੍ਰੋਗਰਾਮ ਦੌਰਾਨ ਗੀਤਕਾਰ ਜਸਬੀਰ ਗੁਣਾਚੌਰੀਆ ਸਣੇ ਨਾਮਵਰ ਸ਼ਖ਼ਸੀਅਤਾਂ ਸਨਮਾਨਿਤ

ਫਰਿਜ਼ਨੋ, 19 ਅਪ੍ਰੈਲ (ਮਾਛੀਕੇ/ਧਾਲੀਆਂ/ਪੰਜਾਬ ਮੇਲ)- ਫਰਿਜ਼ਨੋ ਦੇ ਬੇ-ਲੀਫ਼ ਇੰਡੀਅਨ ਰੈਸਟੋਰੈਂਟ ਵਿਖੇ ਬੀਤੇ ਸ਼ੁੱਕਰਵਾਰ ਸਮੂਹ ਯਾਰਾ, ਦੋਸਤਾਂ ਦੇ ਸਹਿਯੋਗ ਨਾਲ ਮਾਛੀਕੇ ਐਂਡ ਧਾਲੀਆਂ ਮੀਡੀਆ ਗਰੁੱਪ ਵੱਲੋ ਇੱਕ ਸ਼ਾਨਦਾਰ ਸਨਮਾਨ ਸਮਾਰੋਹ ਰੱਖਿਆ ਗਿਆ, ਜਿੱਥੇ ਗੀਤਕਾਰ ਜਸਬੀਰ ਗੌਣਾਚੌਰੀਆ ਨੂੰ ਉਨ੍ਹਾਂ ਦੀ ਸਾਫ਼-ਸੁਥਰੀ ਗੀਤਕਾਰੀ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖੇਡਾਂ ਵਿਚ ਪੰਜਾਬੀਅਤ ਦਾ ਨਾਮ ਚਮਕਾਉਣ ਲਈ ਗੁਰਬਖਸ਼ ਸਿੰਘ […]

ਕੈਲੀਫੋਰਨੀਆ ਦੇ ਬੌਰਨ ਤੋਂ ਗੰਨ ਪੁਆਇੰਟ ‘ਤੇ ਪੰਜਾਬੀ ਡਰਾਈਵਰ ਤੋਂ ਟਰੱਕ ਖੋਹਿਆ

ਬੌਰਨ (ਕੈਲੀਫੋਰਨੀਆ), 19 ਅਪ੍ਰੈਲ (ਮਾਛੀਕੇ/ਧਾਲੀਆਂ/ਪੰਜਾਬ ਮੇਲ)- ਬੀਤੀ 12 ਅਪ੍ਰੈਲ ਨੂੰ ਕਲੀਵਲੈਂਡ ਓਹਾਇਓ ਦੀ ਜਸ ਟਰੱਕਿੰਗ ਦੇ ਮਾਲਕ ਅਤੇ ਡਰਾਈਵਰ ਕੋਲੋਂ ਬੌਰਨ ਕੈਲੀਫੋਰਨੀਆ ਦੇ ਪਾਇਲਟ ਟਰੱਕ ਸਟਾਪ ਤੋਂ ਸ਼ਾਮੀਂ 5.30 ਵਜੇ ਦਿਨ ਦਿਹਾੜੇ, ਗੰਨ ਪੁਆਇੰਟ ‘ਤੇ ਟਰੱਕ ਖੋਹਣ ਦੀ ਘਟਨਾ ਸਾਹਮਣੇ ਆਈ। ਸਤਨਾਮ ਸਿੰਘ ਜੋ ਕਿ ਫਰਿਜ਼ਨੋ ਏਰੀਏ ‘ਚੋਂ ਟਰੱਕ ਲੋਡ ਕਰਕੇ ਓਹਾਇਓ ਵੱਲ ਜਾ ਰਿਹਾ […]

ਸਰੀ ‘ਚ ਚਿੱਤਰ ਕਲਾ ਪ੍ਰਦਰਸ਼ਨੀ ਅਤੇ ਮਾਂ ਬੋਲੀ ਅੰਤਰਰਾਸ਼ਟਰੀ ਫਿਲਮ ਮੇਲੇ ਦਾ ਉਦਘਾਟਨੀ ਸਮਾਰੋਹ

ਸਰੀ, 19 ਅਪ੍ਰੈਲ (ਹਰਦਮ ਮਾਨ/ਪੰਜਾਬ ਮੇਲ)-ਬੀਤੇ ਦਿਨੀਂ ਮਾਂ ਬੋਲੀ ਅੰਤਰਰਾਸ਼ਟਰੀ ਫਿਲਮ ਮੇਲਾ ਅਤੇ ਚਿੱਤਰ ਕਲਾ ਪ੍ਰਦਰਸ਼ਨੀ ‘ਵਿਚ ਪ੍ਰਦੇਸ ਪੰਜਾਬ’ ਦਾ ਉਦਘਾਟਨੀ ਸਮਾਰੋਹ ਜਰਨੈਲ ਆਰਟ ਗੈਲਰੀ ਅਤੇ ਗੁਰਦੀਪ ਆਰਟਸ ਅਕੈਡਮੀ ਸਰੀ ਦੇ ਵਿਹੜੇ ਵਿਚ ਹੋਇਆ, ਜਿਸ ਵਿਚ ਵੱਡੀ ਗਿਣਤੀ ਵਿਚ ਕਲਾ ਪ੍ਰੇਮੀਆਂ ਨੇ ਸ਼ਮੂਲੀਅਤ ਕੀਤੀ। ਸ਼ਾਇਰ ਮੋਹਨ ਗਿੱਲ ਨੇ ਸਮਾਰੋਹ ਦਾ ਆਗਾਜ਼ ਕਰਦਿਆਂ ਸਭਨਾਂ ਨੂੰ ਜੀ […]

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ‘ਚਰਨ ਸਿੰਘ ਦਾ ਕਾਵਿ ਸੰਸਾਰ’ ਪੁਸਤਕ ਰਿਲੀਜ਼

ਸਰੀ, 19 ਅਪ੍ਰੈਲ (ਹਰਦਮ ਮਾਨ/ਪੰਜਾਬ ਮੇਲ)- ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪ੍ਰਸਿੱਧ ਪੰਜਾਬੀ ਸ਼ਾਇਰ ਚਰਨ ਸਿੰਘ ਦੀ ਸਮੁੱਚੀ ਕਵਿਤਾ ਉਪਰ ਡਾ. ਜੋਗਿੰਦਰ ਸਿੰਘ ਕੈਰੋਂ ਵੱਲੋਂ ਲਿਖੀ ਗਈ ਆਲੋਚਨਾਤਮਿਕ ਪੁਸਤਕ ”ਚਰਨ ਸਿੰਘ ਦਾ ਕਾਵਿ ਸੰਸਾਰ” ਰਿਲੀਜ਼ ਕਰਨ ਲਈ ਸੀਨੀਅਰ ਸਿਟੀਜ਼ਨ ਸੈਂਟਰ, ਸਰੀ ਵਿਖੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਪ੍ਰਿਤਪਾਲ ਗਿੱਲ, ਸਕੱਤਰ […]

ਜਲੰਧਰ ਜ਼ਿਮਨੀ ਚੋਣ ‘ਚ ਚੋਣ ਪ੍ਰਚਾਰ ਦੀ ਕਮਾਨ ਮਾਲਵੇ ਦੇ ਹਿੱਸੇ ਆਈ

ਸੰਗਰੂਰ, 19 ਅਪ੍ਰੈਲ (ਪੰਜਾਬ ਮੇਲ)-ਪੰਜਾਬ ਵਿਚ ਦੁਆਬਾ ਖੇਤਰ ਦੇ ਲੋਕ ਸਭਾ ਹਲਕਾ ਜਲੰਧਰ ਦੀ ਹੋ ਰਹੀ ਲੋਕ ਸਭਾ ਉਪ ਚੋਣ ਵਿਚ ਚੋਣ ਪ੍ਰਚਾਰ ਪੂਰੇ ਜ਼ੋਰ ‘ਤੇ ਹੈ। ਇਸ ਚੋਣ ਵਿਚ ਬੇਸ਼ੱਕ ਦੁਆਬੇ ਦੇ ਲੋਕ ਸ਼ਾਮਲ ਹੋਣਗੇ ਪਰ ਚੋਣ ਪ੍ਰਚਾਰ ਮਾਲਵੇ ਦੇ ਹਿੱਸੇ ਆਇਆ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਆਪਣੇ ਉਮੀਦਵਾਰ ਡਾ. […]

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜੀਲੈਂਸ ਵੱਲੋਂ ਬਲਬੀਰ ਸਿੱਧੂ ਤਲਬ

-ਸਾਬਕਾ ਮੰਤਰੀ ਨੂੰ ਤਫ਼ਤੀਸ਼ ‘ਚ ਸ਼ਾਮਲ ਹੋਣ ਲਈ 21 ਅਪ੍ਰੈਲ ਨੂੰ ਸੱਦਿਆ -ਮੁਹਾਲੀ, ਰੋਪੜ, ਬਰਨਾਲਾ ਤੇ ਬਠਿੰਡਾ ਜ਼ਿਲ੍ਹਿਆਂ ਸਣੇ ਚੰਡੀਗੜ੍ਹ ‘ਚ ਜਾਇਦਾਦਾਂ ਦਾ ਮਾਮਲਾ ਚੰਡੀਗੜ੍ਹ, 19 ਅਪ੍ਰੈਲ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਕਾਂਗਰਸੀ ਮੰਤਰੀ ਅਤੇ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਨੂੰ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਵਿਚ ਚੱਲ ਰਹੀ ਤਫ਼ਤੀਸ਼ ਲਈ 21 ਅਪ੍ਰੈਲ […]

ਦਿੱਲੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 7 ਦਿਨਾਂ ਦੀ ਐੱਨ.ਆਈ.ਏ. ਹਿਰਾਸਤ ‘ਚ ਭੇਜਿਆ

ਨਵੀਂ ਦਿੱਲੀ, 19 ਅਪ੍ਰੈਲ (ਪੰਜਾਬ ਮੇਲ)- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਖਾਲਿਸਤਾਨੀ ਸਮਰਥਕ ਸੰਗਠਨਾਂ ਨਾਲ ਸੰਬੰਧਤ ਮਾਮਲੇ ‘ਚ ਟੈਰਰ ਫੰਡਿੰਗ ਮਾਮਲੇ ‘ਚ ਲਾਰੈਂਸ ਬਿਸ਼ਨੋਈ ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ 7 ਦਿਨਾਂ ਦੀ ਹਿਰਾਸਤ ‘ਚ ਭੇਜ ਦਿੱਤਾ। ਐਡਵੋਕੇਟ ਵਿਸ਼ਾਲ ਚੋਪੜਾ ਨੇ ਦੱਸਿਆ, ”7 ਦਿਨਾਂ ਦੀ ਹਿਰਾਸਤ ਦਿੱਤੀ ਗਈ ਹੈ।” ਐੱਨ.ਆਈ.ਏ. ਦੇ ਵਿਸ਼ੇਸ਼ ਜੱਜ ਸ਼ੈਲੇਂਦਰ […]

ਵਿਸ਼ੇਸ਼ ਅਦਾਲਤ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖਿਆ

26 ਅਪ੍ਰੈਲ ਨੂੰ ਫ਼ੈਸਲਾ ਸੁਣਾਏਗੀ ਵਿਸ਼ੇਸ਼ ਅਦਾਲਤ ਨਵੀਂ ਦਿੱਲੀ, 19 ਅਪ੍ਰੈਲ (ਪੰਜਾਬ ਮੇਲ)- ਦਿੱਲੀ ਸ਼ਰਾਬ ਨੀਤੀ 2021-22 ਵਿਚ ਬੇਨਿਯਮੀਆਂ ਨਾਲ ਜੁੜੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਮਨੀ ਲਾਂਡਰਿੰਗ ਦੇ ਦੋਸ਼ ‘ਚ ਦਰਜ ਐੱਫ.ਆਈ.ਆਰ. ਮਾਮਲੇ ‘ਚ ਦਿੱਲੀ ਦੀ ਇਕ ਵਿਸ਼ੇਸ਼ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਰਾਊਜ ਐਵੇਨਿਊ ਸਥਿਤ ਐੱਮ. […]