ਅਤੀਕ ਅਤੇ ਅਸ਼ਰਫ ਹੱਤਿਆ ਕਾਂਡ: ਹਾਈ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਹੇਠ ਤਿੰਨ ਮੈਂਬਰੀ ਜਾਂਚ ਕਮਿਸ਼ਨ ਕਾਇਮ

ਲਖਨਊ, 16 ਅਪ੍ਰੈਲ (ਪੰਜਾਬ ਮੇਲ)- ਉੱਤਰ ਪ੍ਰਦੇਸ਼ ਸਰਕਾਰ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਤੇ ਸਾਬਕਾ ਵਿਧਾਇਕ ਖਾਲਿਦ ਅਜੀਮ ਉਰਫ਼ ਅਸ਼ਰਫ ਦੀ ਪ੍ਰਯਾਗਰਾਜ ਵਿੱਚ ਸ਼ਨਿਚਰਵਾਰ ਰਾਤ ਨੂੰ ਹੋਈ ਹੱਤਿਆ ਦੇ ਮਾਮਲੇ ’ਚ ਜਾਂਚ ਲਈ ਤਿੰਨ ਮੈਂਬਰੀ ਨਿਆਂਇਕ ਜਾਂਚ ਕਮਿਸ਼ਨ ਕਾਇਮ ਕੀਤਾ ਹੈ। ਅਧਿਕਾਰਤ ਜਾਣਕਾਰੀ ਮੁਤਾਬਕ ਇਲਾਹਾਬਾਦ ਹਾਈ ਕੋਰਟ ਦੇ ਸੇਵਾਮੁਕਤ […]

ਸੀਬੀਆਈ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕਈ ‘ਆਪ’ ਨੇਤਾ ਤੇ ਕਾਰਕੁਨ ਪੁਲੀਸ ਨੇ ਹਿਰਾਸਤ ’ਚ ਲਏ

ਨਵੀਂ ਦਿੱਲੀ, 16 ਅਪ੍ਰੈਲ (ਪੰਜਾਬ ਮੇਲ)- ਦਿੱਲੀ ਪੁਲੀਸ ਨੇ ਸੀਬੀਆਈ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕਈ ‘ਆਪ’ ਨੇਤਾਵਾਂ ਅਤੇ ਕਾਰਕੁਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲੀਸ ਵੱਲੋਂ ਹਿਰਾਸਤ ’ਚ ਲਏ ਗਏ ਨੇਤਾਵਾਂ ਵਿੱਚ ਪੰਜਾਬ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਅਤੇ ਹਰਜੋਤ ਸਿੰਘ ਬੈਂਸ ਅਤੇ ਅਮਨ ਅਰੋੜਾ ਤੋਂ ਇਲਾਵਾ ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ […]

ਆਬਕਾਰੀ ਨੀਤੀ: ਅਰਵਿੰਦ ਕੇਜਰੀਵਾਲ ਸੀਬੀਆਈ ਦਫ਼ਤਰ ’ਚ ਪੇਸ਼; ‘ਆਪ’ ਨੇਤਾਵਾਂ ਤੇ ਵਰਕਰਾਂ ਵੱਲੋਂ ਪ੍ਰਦਰਸ਼ਨ

ਨਵੀਂ ਦਿੱਲੀ, 16 ਅਪ੍ਰੈਲ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ਵਿੱਚ ਪੁੱਛ-ਪੜਤਾਲ ਲਈ ਅੱਜ ਸੀਬੀਆਈ ਸਾਹਮਣੇ ਪੇਸ਼ ਹੋਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਨੇ ਸ਼ੁੱਕਰਵਾਰ ਨੂੰ ਕੇਜਰੀਵਾਲ ਨੂੰ ਜਾਂਚ ਦੌਰਾਨ ਇਕੱਤਰ ਕੀਤੀ ਜਾਣਕਾਰੀ ’ਤੇ ਸਵਾਲਾਂ ਦੇ ਜਵਾਬ ਦੇਣ ਲਈ 16 ਅਪਰੈਲ ਨੂੰ ਗਵਾਹ […]

ਸਰਬੱਤ ਦਾ ਭਲਾ ਟਰੱਸਟ ਨੇ ਗੁਰੂ ਨਗਰੀ ‘ਚ ਇੱਕ ਹੋਰ ਲੈਬ ਅਤੇ ਡਾਇਗਨੋਸਟਿਕ ਸੈਂਟਰ ਖੋਲ੍ਹਿਆ

ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਕੀਤੀ ਗਈ ਵੱਡੀ ਲੋਕ ਸੇਵਾ ਸ਼ਹੀਦਾਂ ਨੂੰ ਅਸਲ ਸ਼ਰਧਾਂਜਲੀ : ਵਿਧਾਇਕ ਡਾ. ਗੁਪਤਾ ਤੇ ਫਾਊਂਡੇਸ਼ਨ ਜਲਦ ਸ਼ੁਰੂ ਹੋਵੇਗਾ ਆਧੁਨਿਕ ਡੈਂਟਲ ਕਲੀਨਿਕ ਅਤੇ ਫਿਜ਼ੀਓਥਰੈਪੀ ਸੈਂਟਰ : ਡਾ.ਓਬਰਾਏ ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਮੇਲ)- ਬਿਨਾਂ ਕਿਸੇ ਤੋਂ ਇਕ ਵੀ ਪੈਸਾ ਇਕੱਠਾ ਕੀਤਿਆਂ ਆਪਣੀ ਜੇਬ੍ਹ ‘ਚੋਂ ਹੀ ਕਰੋੜਾਂ ਰੁਪਏ […]

ਐਡਵੋਕੇਟ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਨਾ ਬੇਹੱਦ ਮੰਦਭਾਗਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਵੱਲੋਂ ਐਡਵੋਕੇਟ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਰਾਜਦੀਪ ਸਿੰਘ ਨੂੰ ਸੋਸ਼ਲ ਮੀਡੀਆ ‘ਤੇ ਅੰਮ੍ਰਿਤਪਾਲ ਸਿੰਘ ਦੀਆਂ ਪੋਸਟਾਂ ਸਾਂਝੀਆਂ ਕਰਨ ਕਰਕੇ ਗ੍ਰਿਫ਼ਤਾਰ ਕੀਤੇ ਜਾਣ ਦੀ ਸੂਚਨਾ ਮਿਲੀ […]

ਕੈਨੇਡਾ ਦੇ ਗੁਰੂਘਰਾਂ ‘ਚ ਵਿਸਾਖੀ ਖਾਲਸਾ ਸਾਜਨਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ

ਕੈਨੇਡਾ, 15 ਅਪ੍ਰੈਲ (ਸੁਰਜੀਤ ਸਿੰਘ ਫਲੋਰਾ/ਪੰਜਾਬ ਮੇਲ)- ਖ਼ਾਲਸਾ ਪੰਥ ਦੇ ਸਾਜਨਾ ਦਿਵਸ ‘ਤੇ ਵਿਸਾਖੀ ਪੁਰਬ ਕੈਨੇਡਾ ਭਰ ‘ਚ ਸੰਗਤ ਵਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਦਿਹਾੜੇ ‘ਤੇ ਗੁਰਦੁਆਰਾ ਨਾਨਕਸਰ ਬਰੈਂਪਟਨ, ਓਨਟਾਰੀਓ ਖਾਲਸਾ ਦਰਬਾਰ, ਡਿਕਸੀ ਗੁਰੂਘਰ, ਨਾਨਕਸਰ ਸਿੱਖ ਸੈਂਟਰ ਤੇ ਹੋਰ ਵੈਨਕੂਵਰ ਵਿਖੇ ਸ਼ਾਮੀ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਰਾਗੀ ਜੱਥਿਆਂ ਵਲੋਂ […]

ਬਰਤਾਨੀਆਂ ਸਰਕਾਰ ਵੱਲੋਂ ਦੋ ਭਾਰਤੀ-ਸਿੱਖ ਫ਼ੌਜੀਆਂ ਦੇ ਚਿੱਤਰ ਦੀ ਬਰਾਮਦ ‘ਤੇ ਪਾਬੰਦੀ

ਲੰਡਨ, 15 ਅਪ੍ਰੈਲ (ਪੰਜਾਬ ਮੇਲ)- ਬਰਤਾਨਵੀ ਸਰਕਾਰ ਨੇ ਪਹਿਲੇ ਵਿਸ਼ਵ ਯੁੱਧ ਵਿਚ ਹਿੱਸਾ ਲੈਣ ਵਾਲੇ ਦੋ ਭਾਰਤੀ ਸਿੱਖ ਫ਼ੌਜੀਆਂ ਦੇ ਐਂਗਲੋ-ਹੰਗਰੀ ਚਿੱਤਰਕਾਰ ਫਿਲਿਪ ਡੀ ਲਾਜ਼ਲੋ ਵੱਲੋਂ ਬਣਾਏ ਚਿੱਤਰ ‘ਤੇ ਅਸਥਾਈ ਤੌਰ ‘ਤੇ ਨਿਰਯਾਤ ਪਾਬੰਦੀ ਲਗਾ ਦਿੱਤੀ ਹੈ, ਤਾਂ ਜੋ ਇਸ ਨੂੰ ਦੇਸ਼ ਤੋਂ ਬਾਹਰ ਨਾ ਲਿਜਾਇਆ ਜਾ ਸਕੇ। ਸਰਕਾਰ ਨੇ ਇਹ ਪਾਬੰਦੀ ਦੇਸ਼ ਦੀ ਸੰਸਥਾ […]

ਵਿਆਹ ਮਗਰੋਂ ਹਜ਼ਾਰਾਂ ਕੁੜੀਆਂ ਨੂੰ ਭਾਰਤ ‘ਚ ਹੀ ਛੱਡ ਗਏ ਐੱਨ.ਆਰ.ਆਈ. ਪਤੀ

– ਪੰਜਾਬ ਵਿਚ ਅਜਿਹੀਆਂ ਔਰਤਾਂ ਦੀ ਗਿਣਤੀ 20 ਹਜ਼ਾਰ ਤੋਂ ਪਾਰ ਚੰਡੀਗੜ੍ਹ, 15 ਅਪ੍ਰੈਲ (ਪੰਜਾਬ ਮੇਲ)- ਵਿਆਹ ਤੋਂ ਬਾਅਦ ਵਿਦੇਸ਼ ਵਿਚ ਪਤੀ ਨਾਲ ਵਸਣ ਦਾ ਸੁਪਨਾ ਪੰਜਾਬ ਦੀਆਂ ਕਈ ਲੜਕੀਆਂ ਲਈ ਸੁਫ਼ਨਾ ਹੀ ਬਣ ਕੇ ਰਹਿ ਗਿਆ ਹੈ। ਐੱਨ.ਆਰ.ਆਈ. ਦਾ ਪੰਜਾਬੀਆਂ ਵਿਚ ਰਸੂਖ ਕਿਸੇ ਤੋਂ ਲੁਕਿਆ ਨਹੀਂ। ਇਸ ਲਈ ਵਿਦੇਸ਼ ਜਾਣ ਦੀ ਹੋੜ ਇੱਥੇ ਸਭ […]

ਅਮਰੀਕਾ ‘ਚ ਸੁਪਾਰੀ ਦੇ ਕੇ ਪੰਜਾਬ ‘ਚ ਕਤਲ ਕਰਵਾਉਣ ਦੀ ਸਾਜਿਸ਼ ਰਚਣ ਵਾਲਿਆਂ ਦਾ ਐੱਫ.ਬੀ.ਆਈ. ਵੱਲੋਂ ਪਰਦਾਫਾਸ਼

-ਅਮਰੀਕਾ ‘ਚ ਰੋਜ਼ੀ ਬਰਕੰਦੀ ਦੇ ਭਰਾ ਸ਼ਮਿੰਦਰਜੀਤ ਸਿੰਘ ਸੰਧੂ ਸਣੇ 3 ਪੰਜਾਬੀ ਗ੍ਰਿਫ਼ਤਾਰ ਵਾਸ਼ਿੰਗਟਨ, 15 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਦੇ ਈਸਟਨ ਡਿਸਟ੍ਰਿਕ ਕੋਰਟ ਆਫ ਕੈਲੀਫੋਰਨੀਆ ਤੋਂ ਪ੍ਰਾਪਤ ਦਸਤਾਵੇਜਾਂ ਮੁਤਾਬਕ ਪੰਜਾਬ ਦੇ 3 ਵਿਅਕਤੀਆਂ ਦੇ ਨਾਮ ਸੁਪਾਰੀ ਦੇ ਕੇ ਕਤਲ ਕਰਨ ਅਤੇ ਸਰੀਰਕ ਨੁਕਸਾਨ ਪਹੁੰਚਾਉਣ ਦੇ ਕੇਸ ਵਿਚ ਸਾਹਮਣੇ ਆ ਰਹੇ ਹਨ। ਅਮਰੀਕਾ ਦੇ ਫੈਡਰਲ ਬਿਊਰੋ […]

ਲਾਲ ਚੰਦ ਕਪੂਰ ਅਤੇ ਕਰਮ ਸਿੰਘ ਨੂੰ ਸ਼ਰਧਾਂਜ਼ਲੀਆਂ

ਪਟਿਆਲਾ, 15 ਅਪ੍ਰੈਲ (ਉਜਾਗਰ ਸਿੰਘ/ਪੰਜਾਬ ਮੇਲ)- ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਦੇ ਸੇਵਾਮੁਕਤ ਮੁਲਾਜ਼ਮਾਂ ਦੀ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਮਿੰਨੀ ਸਕੱਤਰੇਤ ਵਿਖੇ ਪ੍ਰੈੱਸ ਰੂਮ ਵਿਚ ਕੀਤੀ ਗਈ। ਇਸ ਮੀਟਿੰਗ ਵਿਚ ਸਹਾਇਕ ਲੋਕ ਸੰਪਰਕ ਅਧਿਕਾਰੀ ਮਾਲੇਰਕੋਟਲਾ ਦੀਪਕ ਕਪੂਰ ਦੇ ਪਿਤਾ ਲਾਲ ਚੰਦ ਕਪੂਰ ਅਤੇ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਦਫ਼ਤਰ ਪਟਿਆਲਾ ਦੇ ਸੇਵਾਮੁਕਤ ਕਲਾਕਾਰ ਕਰਮ ਸਿੰਘ ਦੇ […]