ਸਾਬਕਾ ਮੁੱਖ ਮੰਤਰੀ ਚੰਨੀ ਨੇ ਵਿਜੀਲੈਂਸ ਤਫ਼ਤੀਸ਼ ‘ਚ ਸ਼ਾਮਲ ਹੋਣ ਤੋਂ ਅਸਮਰੱਥਾ ਪ੍ਰਗਟਾਈ

ਚੰਡੀਗੜ੍ਹ, 13 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਜੀਲੈਂਸ ਬਿਊਰੋ ਵੱਲੋਂ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਤਫ਼ਤੀਸ਼ ਵਿਚ ਸ਼ਾਮਲ ਹੋਣ ਤੋਂ ਅਸਮਰੱਥਾ ਪ੍ਰਗਟਾਈ ਹੈ। ਬਿਊਰੋ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਨੇ ਨਾ ਟਾਲੇ ਜਾਣ ਵਾਲੇ ਹਾਲਾਤ ਦਾ ਹਵਾਲਾ ਦਿੰਦਿਆਂ 12 […]

ਵਿਸ਼ਵ ਬੈਂਕ ਵੱਲੋਂ ਯੂਕਰੇਨ ਦੀ ਮਦਦ ਲਈ 200 ਮਿਲੀਅਨ ਡਾਲਰ ਦੀ ਗ੍ਰਾਂਟ ਦਾ ਐਲਾਨ

ਵਾਸ਼ਿੰਗਟਨ, 13 ਅਪ੍ਰੈਲ (ਪੰਜਾਬ ਮੇਲ)- ਵਿਸ਼ਵ ਬੈਂਕ ਨੇ ਕਿਹਾ ਕਿ ਉਹ ਯੂਕਰੇਨ ਨੂੰ ਆਪਣੇ ਊਰਜਾ ਬੁਨਿਆਦੀ ਢਾਂਚੇ ਦੀ ਮੁਰੰਮਤ ਲਈ 200 ਮਿਲੀਅਨ ਡਾਲਰ ਦੀ ਗ੍ਰਾਂਟ ਪ੍ਰਦਾਨ ਕਰੇਗਾ। ਵਿਸ਼ਵ ਬੈਂਕ ਨੇ ਯੂਕਰੇਨ ਦੇ ਊਰਜਾ ਬੁਨਿਆਦੀ ਢਾਂਚੇ ਦੀ ਮੁਰੰਮਤ ਲਈ ਇਕ ਪ੍ਰਾਜੈਕਟ ਲਈ 200 ਮਿਲੀਅਨ ਡਾਲਰ ਦੀ ਗ੍ਰਾਂਟ ਫੰਡਿੰਗ ਦਾ ਐਲਾਨ ਕੀਤਾ ਹੈ। ਪ੍ਰਾਜੈਕਟ ਲਈ ਫੰਡਿੰਗ ਯੂਕਰੇਨ […]

ਸਾਬਕਾ ਅਮਰੀਕੀ ਰਾਸ਼ਟਰਪਤੀ ਟਰੰਪ ਵੱਲੋਂ ਫਰਾਂਸੀਸੀ ਰਾਸ਼ਟਰਪਤੀ ‘ਤੇ ਚੀਨ ਦੀ ਚਾਪਲੂਸੀ ਕਰਨ ਦਾ ਦੋਸ਼

ਵਾਸ਼ਿੰਗਟਨ, 13 ਅਪ੍ਰੈਲ (ਪੰਜਾਬ ਮੇਲ)- ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਏਲ ਮੈਕਰੋਂ ‘ਤੇ ਚੀਨ ਦੇ ਆਗੂ ਸ਼ੀ ਜਿਨਪਿੰਗ ਲਈ ਦਲਾਲੀ ਤੇ ਚਾਪਲੂਸੀ ਕਰਨ ਦਾ ਦੋਸ਼ ਲਾਇਆ ਹੈ। ਜ਼ਿਕਰਯੋਗ ਹੈ ਕਿ ਮੈਕਰੋਂ ਹਾਲ ਹੀ ਵਿਚ ਚੀਨ ਦੇ ਦੌਰੇ ਉਤੇ ਗਏ ਸਨ ਤੇ ਜਿਨਪਿੰਗ ਨਾਲ ਮੁਲਾਕਾਤ ਕੀਤੀ ਸੀ। ਦੱਸਣਯੋਗ ਹੈ ਕਿ ਟਰੰਪ ਨੇ […]

ਅਮਰੀਕਾ ‘ਚ ਗਰਭਪਾਤ ਦੀ ਗੋਲੀ ਨੂੰ ਲੈ ਕੇ ਕਾਨੂੰਨੀ ਲੜਾਈ ਤੇਜ਼

-2 ਜੱਜਾਂ ਦੇ ਫ਼ੈਸਲੇ ਨੇ ਖੜ੍ਹਾ ਕੀਤਾ ਹੰਗਾਮਾ ਵਾਸ਼ਿੰਗਟਨ, 13 ਅਪ੍ਰੈਲ (ਪੰਜਾਬ ਮੇਲ)- ਟੈਕਸਾਸ ਅਤੇ ਵਾਸ਼ਿੰਗਟਨ ‘ਚ ਗਰਭਪਾਤ ਦੀ ਗੋਲੀ ਨੂੰ ਲੈ ਕੇ ਕਾਨੂੰਨੀ ਲੜਾਈ ਤੇਜ਼ ਹੋ ਗਈ ਹੈ। ਕਾਰਨ ਇਹ ਹੈ ਕਿ ਇਸ ਕੇਸ ਵਿਚ ਸੰਘੀ ਜੱਜਾਂ ਦੇ 2 ਵੱਖ-ਵੱਖ ਫ਼ੈਸਲੇ ਹਨ। ਇਹ ਕੇਸ ਗਰਭਪਾਤ ਦੀ ਗੋਲੀ ਮਿਫੇਪ੍ਰਿਸਟੋਨ ਬਾਰੇ ਹੈ, ਜਿਸ ਨੂੰ ਲੈ ਕੇ […]

ਕੈਨੇਡਾ ਭਰ ‘ਚ ਇਨਫਲੂਐਂਜ਼ਾ ਦੇ ਮਾਮਲੇ ਵਧੇ

ਓਟਵਾ, 13 ਅਪ੍ਰੈਲ (ਪੰਜਾਬ ਮੇਲ)- ਪਿਛਲੇ ਕੁਝ ਹਫਤਿਆਂ ਵਿਚ ਕੈਨੇਡਾ ਭਰ ਵਿਚ ਇਨਫਲੂਐਂਜ਼ਾ ਦੇ ਕਈ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ ਬਹੁਤੇ ਮਾਮਲੇ ਇਨਫਲੂਐਂਜ਼ਾ-ਬੀ ਦੇ ਹਨ। ਇਹ ਜਾਣਕਾਰੀ ਕੈਨੇਡਾ ਫਲੂਵਾਚ ਵੱਲੋਂ ਦਿੱਤੀ ਗਈ। ਰਿਪੋਰਟ ਜਿਹੜੀ ਕਿ ਹਫਤਾਵਾਰੀ ਆਉਂਦੀ ਹੈ ਅਤੇ ਜਿਸ ਵਿਚ ਕੈਨੇਡਾ ਭਰ ਦੇ ਫਲੂ ਦੇ ਮਾਮਲਿਆਂ ਦਾ ਟਰੈਕ ਰੱਖਿਆ ਜਾਂਦਾ ਹੈ, ਵਿਚ ਆਖਿਆ […]

ਮਾਣਹਾਨੀ ਕੇਸ ‘ਚ ਰਾਹੁਲ ਗਾਂਧੀ ਨੂੰ 25 ਅਪ੍ਰੈਲ ਨੂੰ ਪਟਨਾ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ

ਪਟਨਾ, 13 ਅਪ੍ਰੈਲ (ਪੰਜਾਬ ਮੇਲ)- ਇਥੋਂ ਦੀ ਅਦਾਲਤ ਨੇ ਮੋਦੀ ਨਾਂ ਬਾਰੇ ਕੀਤੀ ਗਈ ਟਿੱਪਣੀ ਸਬੰਧੀ ਮਾਣਹਾਨੀ ਕੇਸ ਵਿਚ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ 25 ਅਪ੍ਰੈਲ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਮਾਣਹਾਨੀ ਕੇਸ ਐੱਮ.ਪੀ./ਐੱਮ.ਐੱਲ.ਏ. ਅਦਾਲਤ ਵਿਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਵੱਲੋਂ ਦਾਇਰ ਕੀਤਾ ਗਿਆ ਹੈ। ਅਦਾਲਤ […]

ਰਾਹੁਲ ਦੀ ਸਜ਼ਾ ਭਾਰਤੀ ਨਿਆਂਪਾਲਿਕਾ ਲਈ ਪ੍ਰੀਖਿਆ ਦੀ ਘੜੀ: ਆਨੰਦ ਸ਼ਰਮਾ

* ਕਾਂਗਰਸ ਆਗੂ ਨੇ ਫੈਸਲਾ ਦਰੁਸਤ ਹੋ ਜਾਣ ਦੀ ਆਸ ਜਤਾਈ ਨਵੀਂ ਦਿੱਲੀ, 13 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਦੇ ਸੀਨੀਅਰ ਆਗੂ ਆਨੰਦ ਸ਼ਰਮਾ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਸਜ਼ਾ ਭਾਰਤੀ ਨਿਆਂਪਾਲਿਕਾ ਲਈ ਪ੍ਰੀਖਿਆ ਦੀ ਘੜੀ ਹੈ। ਉਨ੍ਹਾਂ ਆਸ ਜਤਾਈ ਕਿ ਫ਼ੈਸਲੇ ਨੂੰ ਦਰੁਸਤ ਕਰ ਲਿਆ ਜਾਵੇਗਾ। ਕਾਂਗਰਸ ਦਫ਼ਤਰ ‘ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ […]

ਵਿਰੋਧੀ ਧਿਰ ‘ਚ ਏਕੇ ਦੇ ਯਤਨਾਂ ਤਹਿਤ ਨਿਤੀਸ਼ ਨੇ ਬੰਨ੍ਹਿਆ ਮੁੱਢ

* ਤੇਜਸਵੀ ਨੂੰ ਲੈ ਕੇ ਦਿੱਲੀ ‘ਚ ਖੜਗੇ ਅਤੇ ਰਾਹੁਲ ਨਾਲ ਕੀਤੀ ‘ਇਤਿਹਾਸਕ’ ਮੁਲਾਕਾਤ * ਆਗਾਮੀ ਲੋਕ ਸਭਾ ਚੋਣਾਂ ਵਿਚ ਹੋਰ ਵਿਰੋਧੀ ਧਿਰਾਂ ਨੂੰ ਇਕਜੁੱਟ ਕਰਕੇ ਭਾਜਪਾ ਖ਼ਿਲਾਫ਼ ਡਟਣ ਦਾ ਲਿਆ ਅਹਿਦ ਨਵੀਂ ਦਿੱਲੀ, 13 ਅਪ੍ਰੈਲ (ਪੰਜਾਬ ਮੇਲ)- ਵਿਰੋਧੀ ਧਿਰਾਂ ‘ਚ ਏਕੇ ਦੇ ਯਤਨਾਂ ਤਹਿਤ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਉਨ੍ਹਾਂ ਦੇ ਡਿਪਟੀ […]

ਬ੍ਰਿਟੇਨ ਦੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਵਿਅਕਤੀ ਨੂੰ ਡੇਢ ਸਾਲ ਦੀ ਜੇਲ੍ਹ

-ਸੋਸ਼ਲ ਮੀਡੀਆ ‘ਤੇ ਖਾਸ ਭਾਈਚਾਰੇ ਖਿਲਾਫ ਇਤਰਾਜ਼ਯੋਗ ਵੀਡੀਓ ਸਾਂਝੀ ਕਰਨ ਦਾ ਠਹਿਰਾਇਆ ਦੋਸ਼ੀ ਲੰਡਨ, 13 ਅਪ੍ਰੈਲ (ਪੰਜਾਬ ਮੇਲ)- ਬਰਤਾਨੀਆ ਦੀ ਇਕ ਅਦਾਲਤ ਨੇ ਭਾਰਤੀ ਮੂਲ ਦੇ ਇਕ ਵਿਅਕਤੀ ਨੂੰ ਸੋਸ਼ਲ ਮੀਡੀਆ ਐਪ ‘ਟਿਕਟੌਕ’ ਉੱਤੇ ਇਕ ਖਾਸ ਭਾਈਚਾਰੇ ਖ਼ਿਲਾਫ਼ ਇਤਰਾਜ਼ਯੋਗ ਵੀਡੀਓ ਸਾਂਝੀ ਕਰਨ ਦਾ ਦੋਸ਼ੀ ਠਹਿਰਾਉਂਦਿਆਂ 18 ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਪਿਛਲੇ […]

ਜਲੰਧਰ ਲੋਕ ਸਭਾ ਜ਼ਿਮਨੀ ਚੋਣ : ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਨੇ ਭਰਿਆ ਨਾਮਜ਼ਦਗੀ ਪੱਤਰ

ਜਲੰਧਰ, 13 ਅਪ੍ਰੈਲ (ਪੰਜਾਬ ਮੇਲ)- ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪਹਿਲੇ ਪੜਾਅ ਤਹਿਤ ਅੱਜ ਤੋਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਇਹ ਪ੍ਰਕਿਰਿਆ 20 ਅਪ੍ਰੈਲ ਤੱਕ ਜਾਰੀ ਰਹੇਗੀ। ਪਹਿਲੇ ਪੜਾਅ ਤਹਿਤ ਕਾਂਗਰਸ […]