6 ਮਈ ਨੂੰ ਚਾਰਲਸ-3 ਰਸਮੀ ਤੌਰ ‘ਤੇ ਬਣਗੇ ਬ੍ਰਿਟੇਨ ਦੇ ਮੁਖੀ

-ਸ਼ਾਨਦਾਰ ਬੱਘੀ, ਇਤਿਹਾਸਕ ਗਹਿਣਿਆਂ ਨਾਲ ਹੋਵੇਗੀ ਕਿੰਗ ਚਾਰਲਸ-3 ਦੀ ਤਾਜਪੋਸ਼ੀ ਲੰਡਨ, 11 ਅਪ੍ਰੈਲ (ਪੰਜਾਬ ਮੇਲ)- ਬ੍ਰਿਟੇਨ ਦੇ ਬਕਿੰਘਮ ਪੈਲੇਸ ਨੇ ਸੋਮਵਾਰ ਨੂੰ ਅਗਲੇ ਮਹੀਨੇ ਕਿੰਗ ਚਾਰਲਸ-3 ਅਤੇ ਮਹਾਰਾਣੀ ਕੈਮਿਲਾ ਦੀ ਰਸਮੀ ਤਾਜਪੋਸ਼ੀ ਦੇ ਵੇਰਵੇ ਸਾਂਝੇ ਕੀਤੇ, ਜਿਸ ਦੇ ਅਨੁਸਾਰ ਇਸ ਸਮਾਗਮ ਵਿਚ ਚਮਕਦਾਰ ਏਅਰ ਕੰਡੀਸ਼ਨਡ ਅਤੇ ਘੋੜੇ ਨਾਲ ਖਿੱਚੀ ਜਾਣ ਵਾਲੀ ਬੱਘੀ, ਇਤਿਹਾਸਕ ਗਹਿਣੇ ਅਤੇ […]

ਦਿੱਲੀ ਸਪੈਸ਼ਲ ਸੈੱਲ ਵੱਲੋਂ ਗੈਂਗਸਟਰਾਂ ਖਿਲਾਫ ‘ਆਪ੍ਰੇਸ਼ਨ ਕਲੀਨ’ ਸ਼ੁਰੂ

-ਅਪਰਾਧੀਆਂ ਨੂੰ ਫੜਨ ਲਈ ਦੇਸ਼ ਦੀਆਂ ਸਾਰੀਆਂ ਪ੍ਰਮੁੱਖ ਏਜੰਸੀਆਂ ਨਾਲ ਹੱਥ ਮਿਲਾਇਆ -ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹਨ ਬਾਲੀਵੁੱਡ ਅਦਾਕਾਰ ਅਤੇ ਗਾਇਕ ਨਵੀਂ ਦਿੱਲੀ, 11 ਅਪ੍ਰੈਲ (ਪੰਜਾਬ ਮੇਲ)- ਦਿੱਲੀ ਦੇ ਅਪਰਾਧੀਆਂ ਦੀ ਖੈਰ ਨਹੀਂ, ਦਿੱਲੀ ਸਪੈਸ਼ਲ ਸੈੱਲ ਨੇ ‘ਆਪ੍ਰੇਸ਼ਨ ਕਲੀਨ’ ਸ਼ੁਰੂ ਕੀਤਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਆਪ੍ਰੇਸ਼ਨ ਕਾਰਨ ਦਿੱਲੀ ਦੇ ਸਾਰੇ ਟਾਪ […]

ਵਿਸ਼ਵ ‘ਚ ਸਿੱਖੀ ਦਾ ਝੰਡਾ ਬੁਲੰਦ ਕਰਨ ਵਾਲੀਆਂ ਸ਼ਖਸੀਅਤਾਂ ਦਾ ‘ਸਿੱਖ ਹੀਰੋਜ਼ ਐਵਾਰਡ’ ਨਾਲ ਸਨਮਾਨ

ਵਾਸ਼ਿੰਗਟਨ ਡੀ.ਸੀ., 11 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)- ਸਮੁੱਚੀ ਦੁਨੀਆਂ ਵਿਚ ਸਿੱਖੀ ਦਾ ਝੰਡਾ ਬੁਲੰਦ ਕਰਨ ਵਾਲੀ ਸਮਾਜ ਸੇਵੀ ਅਤੇ ਚੈਰਿਟੀ ਸੰਸਥਾ ਸਿੱਖਸ ਆਫ ਅਮੈਰਿਕਾ ਵਲੋਂ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਇਕ ਸ਼ਾਨਦਾਰ ਸਮਾਗਮ ਵਾਸ਼ਿੰਗਟਨ ਡੀ.ਸੀ. ਵਿਖੇ ਕਰਵਾਇਆ ਗਿਆ। ਦੱਸਣਯੋਗ ਹੈ ਕਿ ਸਿੱਖਸ ਆਫ ਅਮੈਰਿਕਾ ਲੋੜਵੰਦ ਬੱਚਿਆਂ ਨੂੰ ਇੰਡੀਆ ‘ਚ ਸਕੂਲ ਬੈਗ਼, ਬੂਟ ਆਦਿ ਦੇਣ ਤੋਂ […]

ਅਮਰੀਕਾ ‘ਚ ‘ਕੈਂਡੀਡਾ ਔਰਿਸ’ ਇਨਫੈਕਸ਼ਨ ਨੇ ਵਧਾਈ ਚਿੰਤਾ

-ਹਸਪਤਾਲਾਂ ‘ਚ ਤੇਜ਼ੀ ਨਾਲ ਵਧ ਰਹੀ ਨੇ ਮਰੀਜ਼ ਮੋਰਗਨਟਾਉਨ (ਅਮਰੀਕਾ), 11 ਅਪ੍ਰੈਲ (ਪੰਜਾਬ ਮੇਲ)-  ਮਾਰਚ 2023 ਦੇ ਅਖ਼ੀਰ ਵਿਚ, ਯੂ.ਐੱਸ. ਦੇ ਸੈਂਟਰਜ਼ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ ਨੇ ਤੇਜ਼ੀ ਨਾਲ ਫੈਲਣ ਵਾਲੀ ‘ਕੈਂਡੀਡਾ ਔਰਿਸ’ ਨਾਂ ਦੀ ਇਕ ਫੰਗਸ ਸਬੰਧੀ ਚੇਤਾਵਨੀ ਦਿੱਤੀ ਸੀ, ਜਿਸ ਕਾਰਨ ਦੇਸ਼ ਭਰ ਦੇ ਹਸਪਤਾਲਾਂ ਵਿਚ ਮਰੀਜ਼ ਇਨਫੈਕਟਿਡ ਹੋ ਰਹੇ ਹਨ ਅਤੇ […]

ਭਾਰਤ ‘ਚ ਇਸ ਸਾਲ ਮੀਂਹ ਨੂੰ ਤਰਸਣਗੇ ਲੋਕ!

-ਅਨੁਮਾਨ ਅਨੁਸਾਰ 20 ਫੀਸਦੀ ਸੋਕਾ ਪੈਣ ਦਾ ਵੀ ਸੰਭਾਵਨਾ ਨਵੀਂ ਦਿੱਲੀ, 11 ਅਪ੍ਰੈਲ (ਪੰਜਾਬ ਮੇਲ)-  ਇਸ ਸਾਲ ਮੀਂਹ ਨੂੰ ਲੋਕ ਤਰਸਣਗੇ। ਦਰਅਸਲ ਮਾਨਸੂਨ ਨੂੰ ਲੈ ਕੇ ਸਕਾਈਮੇਟ ਨੇ 2023 ਦਾ ਪਹਿਲਾ ਅਨੁਮਾਨ ਜਾਰੀ ਕੀਤਾ ਹੈ। ਸਕਾਈਮੇਟ ਮੁਤਾਬਕ ਇਸ ਸਾਲ ਮਾਨਸੂਨ ਦਾ ਆਮ ਨਾਲੋਂ ਘੱਟ ਰਹਿਣ ਦਾ ਅਨੁਮਾਨ ਹੈ। ਯਾਨੀ ਕਿ ਮੀਂਹ ਆਮ ਨਾਲੋਂ ਘੱਟ ਪਵੇਗਾ। […]

ਪਪਲਪ੍ਰੀਤ ਸਿੰਘ ਨੂੰ ਅਸਾਮ ਵਿਚਲੀ ਡਿਬਰੂਗੜ੍ਹ ਜੇਲ੍ਹ ਭੇਜਿਆ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਮੇਲ)- ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪਪਲਪ੍ਰੀਤ ਸਿੰਘ ਨੂੰ ਅੱਜ ਅਸਾਮ ਦੇ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਅੰਮ੍ਰਿਤਪਾਲ ਦੇ ਸਲਾਹਕਾਰ ਮੰਨੇ ਜਾਂਦੇ ਪਪਲਪ੍ਰੀਤ ਸਿੰਘ ਨੂੰ ਸੋਮਵਾਰ ਨੂੰ ਅੰਮ੍ਰਿਤਸਰ ਜ਼ਿਲੇ ‘ਚ ਗ੍ਰਿਫਤਾਰ ਕਰਕੇ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਹਿਰਾਸਤ ‘ਚ ਲਿਆ ਗਿਆ। ਡੀਐੱਸਪੀ ਸੰਜੀਵ ਕੁਮਾਰ ਦੀ ਅਗਵਾਈ ਹੇਠ ਪੰਜ […]

ਅਮਰੀਕਾ ਵਿਚ ਪੁਲਿਸ ਵਲੋਂ ਗਲਤ ਪਤੇ ‘ਤੇ ਪਹੁੰਚ ਕੇ ਕੀਤੀ ਫਾਇਰਿੰਗ ਵਿਚ ਇਕ ਦੀ ਮੌਤ, ਜਾਂਚ ਦੇ ਆਦੇਸ਼

ਸੈਕਰਾਮੈਂਟੋ, 10 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਨਿਊ ਮੈਕਸੀਕੋ ਰਾਜ ਵਿਚ  ਪੁਲਿਸ ਵੱਲੋਂ ਗਲਤ ਪਤੇ ‘ਤੇ ਪਹੁੰਚ ਕੇ ਕੀਤੀ ਫਾਇਰਿੰਗ ਵਿਚ ਇਕ ਵਿਅਕਤੀ ਦੇ ਮਾਰੇ ਜਾਣ ਦੀ ਖ਼ਬਰ ਹੈ। ਸਥਾਨਕ ਤੇ ਸਟੇਟ ਪੁਲਿਸ ਅਨੁਸਾਰ ਫਰਮਿੰਗਟਨ ਪੁਲਿਸ ਵਿਭਾਗ ਦੇ ਅਫਸਰ ਫੋਨ ਉਪਰ ਘਰੇਲੂ ਝਗੜੇ ਦੀ ਮਿਲੀ ਸੂਚਨਾ ‘ਤੇ ਦਸੇ ਪਤੇ ਦੀ ਥਾਂ ਰਾਬਰਟ ਡੌਸਟਨ […]

ਭਾਰਤੀ ਚੋਣ ਕਮਿਸ਼ਨ ਵੱਲੋਂ ਆਮ ਆਦਮੀ ਪਾਰਟੀ ਨੂੰ ਕੌਮੀ ਪਾਰਟੀ ਦਾ ਦਰਜਾ

-ਐੱਨ.ਸੀ.ਪੀ., ਟੀ.ਐੱਮ.ਸੀ. ਤੇ ਸੀ.ਪੀ.ਆਈ. ਦੀ ਕੌਮੀ ਪਾਰਟੀਆਂ ਵਜੋਂ ਮਾਨਤਾ ਰੱਦ ਨਵੀਂ ਦਿੱਲੀ, 10 ਅਪ੍ਰੈਲ (ਪੰਜਾਬ ਮੇਲ)- ਭਾਰਤੀ ਚੋਣ ਕਮਿਸ਼ਨ ਨੇ ਅੱਜ ਆਮ ਆਦਮੀ ਪਾਰਟੀ ਨੂੰ ਕੌਮੀ ਪਾਰਟੀ ਦਾ ਦਰਜਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਨੈਸ਼ਨਲ ਕਾਂਗਰਸ ਪਾਰਟੀ (ਐੱਨ.ਸੀ.ਪੀ.), ਤ੍ਰਿਣਮੂਲ ਕਾਂਗਰਸ ਅਤੇ ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਦੀ ਕੌਮੀ ਪਾਰਟੀਆਂ ਵਜੋਂ ਮਾਨਤਾ ਰੱਦ ਕਰ ਦਿੱਤੀ […]

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਵਿਸਾਖੀ ਮੌਕੇ ਹੋਵੇਗੀ ਸੰਪੰਨ : ਐਡਵੋਕੇਟ ਧਾਮੀ

-ਦਸਤਖ਼ਤੀ ਮੁਹਿੰਮ ਤਹਿਤ 25 ਲੱਖ ਤੋਂ ਵੱਧ ਭਰੇ ਪ੍ਰੋਫਾਰਮੇ ਰਾਜਪਾਲ ਨੂੰ ਸੌਂਪੇ ਜਾਣਗੇ -ਸਿੱਖ ਰਾਜ ਦੇ ਝੰਡੇ ਬਾਰੇ ਗਲਤ ਬਿਰਤਾਂਤ ਸਿਰਜਣ ਵਾਲਿਆਂ ਨੂੰ ਭੇਜਿਆ ਕਾਨੂੰਨੀ ਨੋਟਿਸ- ਐਡਵੋਕੇਟ ਧਾਮੀ -ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸਿੱਖ ਮਾਮਲਿਆਂ ਸਬੰਧੀ ਲਏ ਗਏ ਅਹਿਮ ਫੈਸਲੇ ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ […]

ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਵਫ਼ਦ ਨੇ ਡਿਬਰੂਗੜ੍ਹ ਵਿਖੇ ਨਜ਼ਰਬੰਦ ਨੌਜੁਆਨਾਂ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਮੇਲ)- ਬੀਤੇ ਦਿਨਾਂ ਅੰਦਰ ਪੰਜਾਬ ਵਿਚੋਂ ਗ੍ਰਿਫ਼ਤਾਰ ਕਰਕੇ ਅਸਾਮ ਦੇ ਡਿਬਰੂਗੜ੍ਹ ਵਿਖੇ ਜੇਲ੍ਹ ਵਿਚ ਬੰਦ ਕੀਤੇ ਗਏ ਨੌਜੁਆਨਾਂ ਦੇ ਕੇਸਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੈਰਵਾਈ ਆਰੰਭ ਦਿੱਤੀ ਹੈ। ਇਸ ਸਬੰਧ ਵਿਚ ਡਿਬਰੂਗੜ੍ਹ ਪੁੱਜੇ ਸ਼੍ਰੋਮਣੀ ਕਮੇਟੀ ਦੇ ਵਕੀਲਾਂ ਵੱਲੋਂ ਜਿਥੇ ਅੱਜ ਅੱਠ ਨੌਜੁਆਨਾਂ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਗਈ, ਉਥੇ […]