ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਹੀ ਲੜੇਗਾ ਜਲੰਧਰ ਜ਼ਿਮਨੀ ਚੋਣ

ਜਲੰਧਰ, 8 ਅਪ੍ਰੈਲ (ਪੰਜਾਬ ਮੇਲ)- ਜਲੰਧਰ ਵਿਚ 10 ਮਈ ਨੂੰ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਅਕਾਲੀ ਦਲ ਅਤੇ ਬਸਪਾ ਗਠਜੋੜ ਮਿਲ ਕੇ ਲੜੇਗਾ। ਇਸ ਜ਼ਿਮਨੀ ਚੋਣ ਵਿਚ ਉਮੀਦਵਾਰ ਅਕਾਲੀ ਦਲ ਦਾ ਹੋਵੇਗਾ, ਇਸ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ। ਜਲੰਧਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ […]

ਸ਼੍ਰੋਮਣੀ ਅਕਾਲੀ ਦਲ ‘ਚ ਸਰਵਣ ਸਿੰਘ ਫਿਲੌਰ ਦੀ ਵਾਪਸੀ ਤੈਅ!

ਜਲੰਧਰ, 8 ਅਪ੍ਰੈਲ (ਪੰਜਾਬ ਮੇਲ)-  ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ 6 ਤੋਂ ਵੱਧ ਵਾਰ ਵਿਧਾਇਕ ਰਹੇ ਸਰਵਣ ਸਿੰਘ ਫਿਲੌਰ ਦੀ ਪਾਰਟੀ ਵਿਚ ਵਾਪਸੀ ਤੈਅ ਹੈ। ਪਾਰਟੀ ਦੇ ਅੰਦਰੂਨੀ ਸੂਤਰਾਂ ਅਨੁਸਾਰ ਸਰਵਣ ਸਿੰਘ ਫਿਲੌਰ ਨੂੰ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਬਣਾਇਆ ਜਾ ਸਕਦਾ ਹੈ। ਸਰਵਣ ਸਿੰਘ ਫਿਲੌਰ ਸੀਨੀਅਰ ਅਕਾਲੀ ਆਗੂ ਹਨ, […]

ਸ਼੍ਰੋਮਣੀ ਕਮੇਟੀ ਵੱਲੋਂ ਐੱਨ.ਸੀ.ਈ.ਆਰ.ਟੀ. ਦੀ ਪੁਸਤਕ ‘ਚ ਸਿੱਖਾਂ ਬਾਰੇ ਗ਼ਲਤ ਜਾਣਕਾਰੀ ਤੁਰੰਤ ਹਟਾਉਣ ਦੀ ਮੰਗ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਮੇਲ)- ਸ਼੍ਰੋਮਣੀ ਕਮੇਟੀ ਨੇ ਦੋਸ਼ ਲਾਇਆ ਹੈ ਕਿ ਐੱਨ.ਸੀ.ਈ.ਆਰ.ਟੀ. ਵੱਲੋਂ ਸਕੂਲ ਸਿਲੇਬਸ ਦੀਆਂ ਕਿਤਾਬਾਂ ‘ਚ ਸਿੱਖਾਂ ਸਬੰਧੀ ਗ਼ਲਤ ਜਾਣਕਾਰੀ ਦਿੱਤੀ ਜਾ ਰਹੀ ਹੈ। ਸਿੱਖ ਸੰਸਥਾ ਨੇ ਇਸ ‘ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਕਿਤਾਬਾਂ ‘ਚੋਂ ਉਕਤ ਗ਼ਲਤ ਜਾਣਕਾਰੀ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ […]

ਪਾਕਿ ‘ਚ ਵਿਸਾਖੀ ਮਨਾਉਣ ਲਈ ਭਾਰਤ ਦੇ 2,856 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ

ਨਵੀਂ ਦਿੱਲੀ, 8 ਅਪ੍ਰੈਲ (ਪੰਜਾਬ ਮੇਲ)- ਪਾਕਿਸਤਾਨ ਹਾਈ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਨੇ 9 ਤੋਂ 18 ਅਪ੍ਰੈਲ ਤੱਕ ਵਿਸਾਖੀ ਦੇ ਤਿਓਹਾਰ ਨਾਲ ਸਬੰਧਤ ਸਾਲਾਨਾ ਸਮਾਰੋਹਾਂ ‘ਚ ਭਾਗ ਲੈਣ ਲਈ ਭਾਰਤ ਦੇ 2,856 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ। ਹਾਈ ਕਮਿਸ਼ਨ ਨੇ ਦੱਸਿਆ ਕਿ ਇਹ ਸ਼ਰਧਾਲੂ ਸ੍ਰੀ ਡੇਰਾ ਸਾਹਿਬ, ਸ੍ਰੀ ਪੰਜਾ ਸਾਹਿਬ, […]

ਪੰਜਾਬ ਸਰਕਾਰ ਵੱਲੋਂ ਦਸ ਵਰ੍ਹਿਆਂ ਮਗਰੋਂ ਪਾਵਰਕੌਮ ਨੂੰ ਸਬਸਿਡੀ ਦਾ ਪੂਰਾ ਭੁਗਤਾਨ

ਪਹਿਲੀ ਵਾਰ ‘ਆਪ’ ਨੇ ਪੂਰਾ ਬਿੱਲ 20,200 ਕਰੋੜ ਰੁਪਏ ਦਿੱਤਾ ਚੰਡੀਗੜ੍ਹ, 8 ਅਪ੍ਰੈਲ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਲੰਘੇ 26 ਵਰ੍ਹਿਆਂ ‘ਚ ਸਵਾ ਲੱਖ ਕਰੋੜ ਦੀ ਬਿਜਲੀ ਸਬਸਿਡੀ ਦਿੱਤੀ ਗਈ ਹੈ। ਜਦੋਂ ਪਹਿਲੀ ਦਫ਼ਾ ਖੇਤੀ ਸੈਕਟਰ ਨੂੰ ਮੁਫ਼ਤ ਬਿਜਲੀ ਦੇਣੀ ਸ਼ੁਰੂ ਕੀਤੀ ਸੀ, ਤਾਂ ਉਦੋਂ 1997-98 ਵਿਚ ਬਿਜਲੀ ਸਬਸਿਡੀ ਦਾ ਪਹਿਲਾਂ ਬਿੱਲ 604.57 ਕਰੋੜ ਰੁਪਏ […]

ਸਿੰਧੂ ਜਲ ਸੰਧੀ ਨੂੰ ਲੈ ਕੇ ਭਾਰਤ ਦੇ ਰੁਖ਼ ਕਾਰਨ ਪਾਕਿਸਤਾਨ ਹੁਣ ਤਣਾਅਪੂਰਨ

ਇਸਲਾਮਾਬਾਦ, 8 ਅਪ੍ਰੈਲ (ਪੰਜਾਬ ਮੇਲ)- ਸਿੰਧੂ ਜਲ ਸੰਧੀ ‘ਤੇ ਭਾਰਤ ਨੇ ਪਾਕਿਸਤਾਨ ਨੂੰ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ, ਜਿਸ ਨਾਲ ਪਾਕਿਸਤਾਨ ਦਾ ਤਣਾਅ ਵਧ ਗਿਆ ਹੈ। ਪਾਕਿਸਤਾਨ ਦੇ ਜਲਵਾਯੂ ਪਰਿਵਰਤਨ ਮੰਤਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ 62 ਸਾਲ ਪੁਰਾਣੀ ਸਿੰਧੂ ਜਲ ਸੰਧੀ ਦੀ ਸਮੀਖਿਆ ‘ਤੇ ਗੱਲਬਾਤ ਕਰਨ ਬਾਰੇ ਭਾਰਤ ਦਾ ਪੱਤਰ ”ਅਸਪਸ਼ਟ” ਸੀ ਅਤੇ […]

ਸੰਸਦ ‘ਚ ਸਨੀ ਦਿਓਲ ਅਤੇ ਸੁਖਬੀਰ ਬਾਦਲ ਦੀ ਹਾਜ਼ਰੀ ਸਭ ਤੋਂ ਘੱਟ

ਚੰਡੀਗੜ੍ਹ, 8 ਅਪ੍ਰੈਲ (ਪੰਜਾਬ ਮੇਲ)- ਪਾਰਲੀਮੈਂਟ ‘ਚ ਬੀਤੇ ਬਜਟ ਸੈਸ਼ਨ ਦੌਰਾਨ ਲੋਕ ਸਭਾ ਮੈਂਬਰਾਂ ਵਿਚੋਂ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਅਦਾਕਾਰ ਸਨੀ ਦਿਓਲ ਦੀ ਹਾਜ਼ਰੀ ਸਭ ਤੋਂ ਘੱਟ ਰਹੀ। ਦੂਜੇ ਨੰਬਰ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਰਹੇ ਹਨ। ਬੇਸ਼ੱਕ ਅਕਾਲੀ ਦਲ ਅਤੇ ਭਾਜਪਾ ਦੇ ਸਿਆਸੀ ਰਾਹ ਹੁਣ ਵੱਖ-ਵੱਖ […]

ਹਾਲੇ ਵੀ ਪੰਜਾਬ ’ਚ ਸ਼ਰਾਬ, ਰੇਤ ਤੇ ਕੇਬਲ ਮਾਫ਼ੀਆ: ਸਿੱਧੂ

ਚੰਡੀਗੜ੍ਹ, 8 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਦੇ ਨੇਤਾ ਤੇ ਮਰਹੂਮ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨੂੰ ਮਿਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਮੀਡੀਆ ਨਾਲ ਗੱਲ ਕਰਦਿਆਂ ਪੰਜਾਬ ਸਰਕਾਰ ਦੀ ਰੱਜ ਕੇ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਦਲਾਅ ਦੇ ਨਾਂ ’ਤੇ ਸਿਰਫ਼ ਝੂਠ ਬੋਲਿਆ। ਪੰਜਾਬ ਵਿਚ ਆਪ ਦੀ ਸਰਕਾਰ ਆਉਣ ਤੋਂ […]

ਅਮਰੀਕਾ ’ਚ ਲਾਪਤਾ ਬੱਚੇ ਦੀ ਮੌਤ ਦਾ ਖ਼ਦਸ਼ਾ, ਮਾਪੇ ਭੱਜੇ ਭਾਰਤ

ਹਿਊਸਟਨ (ਅਮਰੀਕਾ), 8 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਦੇ ਟੈਕਸਾਸ ਵਿੱਚ ਕਈ ਮਹੀਨਿਆਂ ਤੋਂ ਲਾਪਤਾ ਛੇ ਸਾਲਾ ਬੱਚੇ ਦੀ ਮੌਤ ਹੋਣ ਦਾ ਖਦਸ਼ਾ ਹੈ। ਉਸ ਦੇ ਮਾਤਾ-ਪਿਤਾ ਭਾਰਤ ਭੱਜ ਗਏ ਹਨ ਅਤੇ ਉਨ੍ਹਾਂ ਵਿਰੁੱਧ ਬੱਚੇ ਨੂੰ ਬੇਸਹਾਰਾ ਛੱਡਣ ਅਤੇ ਉਸ ਦੀ ਜਾਨ ਨੂੰ ਖ਼ਤਰੇ ਵਿਚ ਪਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਨੋਏਲ ਰੋਡਰਿਗਜ਼-ਅਲਵਾਰੇਜ਼ ਪਿਛਲੇ ਨਵੰਬਰ ਤੋਂ […]

ਦੇਸ਼ ’ਚ ਕਰੋਨਾ ਦੇ 6155 ਨਵੇਂ ਮਾਮਲੇ ਤੇ 11 ਮੌਤਾਂ

ਨਵੀਂ ਦਿੱਲੀ,  8 ਅਪ੍ਰੈਲ (ਪੰਜਾਬ ਮੇਲ)-  ਭਾਰਤ ਵਿੱਚ 24 ਘੰਟਿਆਂ ਵਿੱਚ ਕੋਵਿਡ-19 ਦੇ 6,155 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 31,194 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਅੱਠ ਵਜੇ ਜਾਰੀ ਕੀਤੇ ਅੰਕੜਿਆਂ ਮੁਤਾਬਕ ਭਾਰਤ ਵਿੱਚ ਹੁਣ ਤੱਕ ਕਰੋਨਾ ਨਾਲ ਪੀੜਤ ਵਿਅਕਤੀਆਂ ਦੀ ਗਿਣਤੀ ਵੱਧ ਕੇ […]