ਅੱਤਵਾਦ ਵਿਰੋਧੀ ਅਦਾਲਤ ਵੱਲੋਂ ਇਮਰਾਨ ਖ਼ਾਨ ਦੀ ਅੰਤ੍ਰਿਮ ਜ਼ਮਾਨਤ ‘ਚ 13 ਅਪ੍ਰੈਲ ਤੱਕ ਦਾ ਵਾਧਾ

ਲਾਹੌਰ, 7 ਅਪ੍ਰੈਲ (ਪੰਜਾਬ ਮੇਲ)-ਪਾਕਿਸਤਾਨੀ ਪੰਜਾਬ ਸੂਬੇ ਦੀ ਇਕ ਅੱਤਵਾਦ ਵਿਰੋਧੀ ਅਦਾਲਤ (ਏ.ਟੀ.ਸੀ.) ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤਿੰਨ ਕੇਸਾਂ ‘ਚ ਮਿਲੀ ਅੰਤ੍ਰਿਮ ਜ਼ਮਾਨਤ 13 ਅਪ੍ਰੈਲ ਤੱਕ ਵਧਾ ਦਿੱਤੀ ਹੈ। ਇਹ ਕੇਸ ਪਿਛਲੇ ਮਹੀਨੇ ਲਾਹੌਰ ‘ਚ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਉਨ੍ਹਾਂ ਦੇ ਸਮਰਥਕਾਂ ਤੇ ਪੁਲਿਸ ਵਿਚਾਲੇ ਹੋਈ ਝੜਪ ਨੂੰ ਲੈ ਕੇ ਦਰਜ […]

ਆਬਕਾਰੀ ਨੀਤੀ ਘਪਲਾ ਮਾਮਲਾ: ਜ਼ਮਾਨਤ ਲਈ ਮਨੀਸ਼ ਸਿਸੋਦੀਆ ਵੱਲੋਂ ਹਾਈ ਕੋਰਟ ਦਾ ਰੁਖ਼

ਮਾਣਹਾਨੀ ਮਾਮਲੇ ‘ਚ ਸਿਸੋਦੀਆ ਨੂੰ ਮੋਹਲਤ ਮਿਲੀ ਨਵੀਂ ਦਿੱਲੀ, 7 ਅਪ੍ਰੈਲ (ਪੰਜਾਬ ਮੇਲ)-ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਬਕਾਰੀ ਨੀਤੀ ਘਪਲਾ ਮਾਮਲੇ ‘ਚ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਵੱਲੋਂ ਕੀਤੀ ਜਾ ਰਹੀ ਹੈ। ਇਥੋਂ ਦੀ ਹੇਠਲੀ ਅਦਾਲਤ ਨੇ 31 ਮਾਰਚ ਨੂੰ ‘ਆਪ’ ਆਗੂ […]

ਸਰਕਾਰ ਦੀ ਆਲੋਚਨਾ ਕਰਨਾ ਦੇਸ਼ ਵਿਰੋਧੀ ਕਾਰਵਾਈ ਨਹੀਂ-ਸੁਪਰੀਮ ਕੋਰਟ

‘ਮੀਡੀਆ ਵਨ’ ‘ਤੇ ਕੇਂਦਰ ਵਲੋਂ ਲਾਈ ਪਾਬੰਦੀ ਕੀਤੀ ਰੱਦ ਨਵੀਂ ਦਿੱਲੀ, 6 ਅਪ੍ਰੈਲ (ਪੰਜਾਬ ਮੇਲ)-ਸਰਕਾਰ ਦੀਆਂ ਨੀਤੀਆਂ ਦੇ ਖ਼ਿਲਾਫ਼ ਮੀਡੀਆ ਦੇ ਆਲੋਚਨਾਤਮਕ ਵਿਚਾਰਾਂ ਨੂੰ ਦੇਸ਼ ਵਿਰੋਧੀ ਨਹੀਂ ਕਿਹਾ ਜਾ ਸਕਦਾ ਕਿਉਂਕਿ ਮਜ਼ਬੂਤ ਲੋਕਤੰਤਰ ਲਈ ਸੁਤੰਤਰ ਪ੍ਰੈੱਸ ਦਾ ਹੋਣਾ ਜ਼ਰੂਰੀ ਹੈ। ਸੁਪਰੀਮ ਕੋਰਟ ਨੇ ਮਲਿਆਲਮ ਨਿਊਜ਼ ਚੈਨਲ ‘ਮੀਡੀਆ ਵਨ’ ‘ਤੇ ਕੇਂਦਰ ਸਰਕਾਰ ਵਲੋਂ ਲਾਈ ਪਾਬੰਦੀ ਰੱਦ […]

ਸਮਾਜ ਵਿਰੋਧੀ ਤੱਤਾਂ ਵਿਰੁੱਧ ਕਾਰਵਾਈ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਪੰਜਾਬ ਭਰ ਦੇ ਸ਼ਹਿਰਾਂ/ਕਸਬਿਆਂ ਦੇ ਬਾਹਰੀ ਇਲਾਕਿਆਂ ਵਿੱਚ ਚਲਾਇਆ ਗਿਆ ਘੇਰਾ ਬੰਦੀ ਅਤੇ ਤਲਾਸ਼ੀ ਅਭਿਆਨ

– 250 ਪੁਲਿਸ ਟੀਮਾਂ ਨੇ 866 ਕਾਲੋਨੀਆਂ ਦੀ ਘੇਰਾਬੰਦੀ ਕੀਤੀ ਅਤੇ 5869 ਘਰਾਂ ਦੀ ਕੀਤੀ ਤਲਾਸ਼ੀ – ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਪੁਲਿਸ ਟੀਮਾਂ ਵੱਲੋਂ ਕਿਰਾਏ ਦੀਆਂ ਰਿਹਾਇਸ਼ਾਂ ‘ਤੇ ਰਹਿਣ ਵਾਲੇ ਕਿਰਾਏਦਾਰਾਂ ਦੀ ਸ਼ਨਾਖ਼ਤ ਸਬੰਧੀ ਵੀ ਕੀਤੀ ਗਈ ਪੁੱਛਗਿੱਛ – ਇਹਨਾਂ ਅਪਰੇਸ਼ਨਾਂ […]

ਅਮਰੀਕਾ ਦੀਆਂ ਬਾਰਾਂ ਤੇ ਨਾਈਟ ਕਲੱਬਾਂ ਵਿਚ ਲੁੱਟਮਾਰ ਤੇ ਕਤਲ ਕਰਨ ਦੇ ਮਾਮਲੇ ਵਿਚ 4 ਗ੍ਰਿਫਤਾਰ।

ਸੈਕਰਾਮੈਂਟੋ, 6 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਨਿਊਯਾਰਕ ਦੀਆਂ ਬਾਰਾਂ ਤੇ ਨਾਇਟ ਕਲੱਬਾਂ ਵਿਚ ਲੁੱਟਮਾਰ ਕਰਨ ਦੀਆਂ ਦਰਜ਼ਨ ਤੋਂ ਵਧ ਘਟਨਾਵਾਂ ਵਿਚ ਸ਼ਾਮਲ 4 ਵਿਅਕਤੀਆਂ ਨੂੰ ਗਿਫ਼ਤਾਰ ਕਰਨ ਦੀ ਖ਼ਬਰ ਹੈ। ਮੈਨਹਟਨ ਡਿਸਟ੍ਰਿਕਟ ਅਟਾਰਨੀ ਦੇ ਦਫਤਰ ਅਨੁਸਾਰ ਇਨਾਂ ਵਿਚ ਦੋ ਸ਼ੱਕੀਆਂ ਵਿਰੁੱਧ ਹੱਤਿਆ ਦੇ ਦੋਸ਼ ਆਇਦ ਕੀਤੇ ਗਏ ਹਨ। ਰਾਬਰਟ ਡੈਮਾਇਓ (34) ਤੇ ਜੈਕੋਬ ਬਾਰੋਸੋ […]

ਦਿੱਲੀ ਹਾਈ ਕੋਰਟ ਵੱਲੋਂ ਆਪ ਨੇਤਾ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ਰੱਦ

ਨਵੀਂ ਦਿੱਲੀ, 6 ਅਪ੍ਰੈਲ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਅੱਜ ਰੱਦ ਕਰ ਦਿੱਤੀ। ਉਸ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪਿਛਲੇ ਸਾਲ 30 ਮਈ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਹ ਤਿਹਾੜ ਜੇਲ੍ਹ ਵਿਚ ਬੰਦ ਹੈ। ਜੈਨ ‘ਤੇ ਚਾਰ ਕੰਪਨੀਆਂ ਦੇ […]

ਜਲੰਧਰ ਲੋਕ ਸਭਾ ਜ਼ਿਮਨੀ ਚੋਣ: ਕਾਂਗਰਸ ਛੱਡ ‘ਆਪ’ ‘ਚ ਸ਼ਾਮਲ ਹੋਏ ਸੁਸ਼ੀਲ ਰਿੰਕੂ ਹੋਣਗੇ ‘ਆਪ’ ਦੇ ਉਮੀਦਵਾਰ

ਚੰਡੀਗੜ੍ਹ, 6 ਅਪ੍ਰੈਲ (ਪੰਜਾਬ ਮੇਲ)- ਹਾਲੇ ਬੀਤੇ ਦਿਨ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਆਮ ਆਦਮੀ ਪਾਰਟੀ ਨੇ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਆਪਣਾ ਉਮੀਦਵਾਰ ਬਣਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੀ ਰਿੰਕੂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੂੰ ਬੀਤੇ ਦਿਨ […]

ਸੀਨੀਅਰ ਕਾਂਗਰਸ ਆਗੂ ਏਕੇ ਐਂਟਨੀ ਦਾ ਪੁੱਤ ਭਾਜਪਾ ‘ਚ ਸ਼ਾਮਲ

ਨਵੀਂ ਦਿੱਲੀ, 6 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਦੇ ਸੀਨੀਅਰ ਆਗੂ ਅਤੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਏਕੇ ਐਂਟਨੀ ਦੇ ਪੁੱਤਰ ਅਨਿਲ ਐਂਟਨੀ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਕੇਂਦਰੀ ਮੰਤਰੀ ਅਤੇ ਰਾਜ ਸਭਾ ਵਿਚ ਸਦਨ ਦੇ ਨੇਤਾ ਪੀਯੂਸ਼ ਗੋਇਲ, ਕੇਂਦਰੀ ਮੰਤਰੀ ਵੀ. ਮੁਰਲੀਧਰਨ, ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਰਾਜ ਸਭਾ ਮੈਂਬਰ ਅਤੇ ਭਾਜਪਾ […]

ਭਾਰਤ ‘ਚ 195 ਦਿਨਾਂ ਬਾਅਦ ਕਰੋਨਾ ਦੇ 5335 ਨਵੇਂ ਮਰੀਜ਼ ਆਏ ਸਾਹਮਣੇ

-ਪੰਜਾਬ ‘ਚ ਇਕ ਮੌਤ ਨਵੀਂ ਦਿੱਲੀ, 6 ਅਪ੍ਰੈਲ (ਪੰਜਾਬ ਮੇਲ)- ਭਾਰਤ ਵਿਚ ਇਕ ਦਿਨ ਵਿਚ ਕਰੋਨਾ ਦੇ 5,335 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਵਿਡ ਮਰੀਜ਼ਾਂ ਦੀ ਗਿਣਤੀ 4,47,39,054 ਹੋ ਗਈ ਹੈ। ਇਹ ਪਿਛਲੇ 195 ਦਿਨਾਂ ਵਿਚ ਰੋਜ਼ਾਨਾ ਰਿਪੋਰਟ ਕੀਤੇ ਸਭ ਤੋਂ ਵੱਧ ਕੇਸ ਹਨ। ਇਸ ਦੇ ਨਾਲ ਹੀ ਇਲਾਜ ਅਧੀਨ […]

ਪ੍ਰਵਾਸੀ ਮਜ਼ਦੂਰਾਂ ‘ਤੇ ਹਮਲੇ ਦੀ ਫ਼ਰਜ਼ੀ ਵੀਡੀਓ ਵਾਇਰਲ ਕਰਨ ਵਾਲਾ ਯੂਟਿਊਬਰ ਐੱਨ.ਐੱਸ.ਏ. ਤਹਿਤ ਗ੍ਰਿਫ਼ਤਾਰ

ਮਦੁਰਾਇ (ਤਾਮਿਲਨਾਡੂ), 6 ਅਪ੍ਰੈਲ (ਪੰਜਾਬ ਮੇਲ)-  ਬਿਹਾਰ ਦੇ ਪਰਵਾਸੀ ਮਜ਼ਦੂਰਾਂ ‘ਤੇ ਹਮਲੇ ਦੀ ਫ਼ਰਜ਼ੀ ਵੀਡੀਓ ਨੂੰ ਵਾਇਰਲ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਯੂਟਿਊਬਰ ਮਨੀਸ਼ ਕਸ਼ਯਪ ਵਿਰੁੱਧ ਤਾਮਿਲਨਾਡੂ ਵਿਚ ਕੌਮੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਦੁਰਾਇ ਕ੍ਰਾਈਮ ਬ੍ਰਾਂਚ ਨੇ ਕਸ਼ਯਪ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਅਤੇ ਵਿਸ਼ੇਸ਼ ਪੁਲਿਸ ਟੀਮ ਨੇ ਉਸ ਨੂੰ […]