ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ 21ਵੀਂ ਸਦੀ ਦੇ ਪਰਵਾਸੀ ਪੰਜਾਬੀ ਕਾਵਿ ਉੱਪਰ ਅੰਤਰ-ਰਾਸ਼ਟਰੀ ਸੈਮੀਨਾਰ
ਸਰੀ, 11 ਮਈ (ਪੰਜਾਬ ਮੇਲ)- ਵੈਨਕੂਵਰ ਵਿਚਾਰ ਮੰਚ ਵੱਲੋਂ ਆਨਲਾਈਨ ਸੈਮੀਨਾਰ ਲੜੀ ਦੇ ਅੰਤਰਗਤ ‘21ਵੀਂ ਸਦੀ ਦਾ ਪਰਵਾਸੀ ਪੰਜਾਬੀ ਕਾਵਿ: ਇਕ ਸੰਵਾਦ’ ਵਿਸ਼ੇ ਉੱਪਰ ਅੰਤਰ-ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਚਿੰਤਕਾਂ ਵੱਲੋਂ ਆਲੋਚਨਾਤਮਕ ਪਰਚੇ ਪੇਸ਼ ਕੀਤੇ ਗਏ। ਸੈਮੀਨਾਰ ਦਾ ਆਗ਼ਾਜ਼ ਮੰਚ ਦੇ ਪ੍ਰਧਾਨ ਜਰਨੈਲ ਸਿੰਘ ਆਰਟਿਸਟ ਨੇ ਮੰਚ ਦੀ ਕਾਰਗੁਜਾਰੀ ਬਾਰੇ ਦਸਦਿਆਂ ਕਿਹਾ ਕਿ ਇਹ ਮੰਚ ਮੁੱਢ ਤੋਂ ਹੀ ਗੁਰੂ […]