ਸ਼ਿਕਾਗੋ ਵਿੱਚ ਚੱਲਦੀ ਟਰੇਨ ਵਿੱਚ ਔਰਤ ਨੂੰ ਲਾਈ ਅੱਗ,ਹਾਲਤ ਗੰਭੀਰ

ਸੈਕਰਾਮੈਂਟੋ, 21 ਨਵੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਸ਼ਿਕਾਗੋ ਵਿੱਚ ਇੱਕ ਚੱਲਦੀ ਰੇਲ ਗੱਡੀ ਵਿੱਚ ਇਕ ਔਰਤ ਮੁਸਾਫਰ ਨੂੰ ਅੱਗ ਲਾ ਦੇਣ ਦੀ ਖਬਰ ਹੈ। ਇਹ ਜਾਣਕਾਰੀ ਸ਼ਿਕਾਗੋ ਪੁਲਿਸ ਨੇ ਦਿੰਦਿਆਂ ਕਿਹਾ ਹੈ ਕਿ 26 ਸਾਲਾ ਔਰਤ ਸ਼ਿਕਾਗੋ ਟਰਾਂਜਿਟ ਅਥਾਰਟੀ ਟਰੇਨ ਵਿੱਚ ਸਫਰ ਕਰ ਰਹੀ ਸੀ। ਲੂਪ ਜਿਲੇ ਵਿੱਚ ਕਲਾਰਕ ਤੇ ਲੇਕ ਸਟੇਸ਼ਨ ਨੇੜੇ ਰਾਤ 9.25 […]

ਰਾਸ਼ਟਰਪਤੀ ਟਰੰਪ ਕਰਨਗੇ ਹੁਨਰਮੰਦ ਕਾਮਿਆਂ ਦਾ ਸਵਾਗਤ!

ਨਿਊਯਾਰਕ/ਵਾਸ਼ਿੰਗਟਨ, 21 ਨਵੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਹ ਦੇਸ਼ ਵਿਚ ਹੁਨਰਮੰਦ ਪ੍ਰਵਾਸੀਆਂ ਦਾ ”ਸਵਾਗਤ” ਕਰਨਗੇ, ਜੋ ਅਮਰੀਕੀ ਕਾਮਿਆਂ ਨੂੰ ਚਿਪ ਅਤੇ ਮਿਜ਼ਾਈਲਾਂ ਵਰਗੇ ਗੁੰਝਲਦਾਰ ਉਤਪਾਦਾਂ ਦੇ ਨਿਰਮਾਣ ਦੀ ਤਕਨਾਲੋਜੀ ”ਸਿਖਾਉਣਗੇ”। ਟਰੰਪ ਨੇ ਇਹ ਵੀ ਸਵੀਕਾਰ ਕੀਤਾ ਕਿ ਉਨ੍ਹਾਂ ਨੂੰ ਇਸ ਮੁੱਦੇ ‘ਤੇ ਉਨ੍ਹਾਂ ਦੇ ਸਮਰਥਕਾਂ ਤੋਂ ”ਕੁਝ ਆਲੋਚਨਾ” ਦਾ ਸਾਹਮਣਾ […]

ਹਰਿਆਣਾ ਦਾ ਗੈਂਗਸਟਰ ਨੋਨੀ ਰਾਣਾ ਅਮਰੀਕਾ ‘ਚ ਗ੍ਰਿਫਤਾਰ

ਯਮੁਨਾਨਗਰ, 21 ਨਵੰਬਰ (ਪੰਜਾਬ ਮੇਲ)- ਹਰਿਆਣਾ ਦਾ ਬਦਨਾਮ ਅਤੇ ਮੋਸਟ ਵਾਂਟਿਡ ਗੈਂਗਸਟਰ ਨੋਨੀ ਰਾਣਾ ਆਖ਼ਿਰਕਾਰ ਅਮਰੀਕਾ ‘ਚ ਪੁਲਿਸ ਦੇ ਹੱਥੇ ਚੜ੍ਹ ਗਿਆ ਹੈ। ਸ਼ੁਰੂਆਤੀ ਰਿਪੋਰਟਾਂ ਅਨੁਸਾਰ ਨੋਨੀ ਰਾਣਾ ਨੂੰ ਅਮਰੀਕਾ, ਕੈਨੇਡਾ ਦੇ ਨਾਇਗਰਾ ਬਾਰਡਰ ਤੋਂ ਹਿਰਾਸਤ ‘ਚ ਲਿਆ ਗਿਆ, ਜਿੱਥੇ ਉਹ ਜਾਅਲੀ ਪਾਸਪੋਰਟ ਦੀ ਵਰਤੋਂ ਕਰ ਕੇ ਕੈਨੇਡਾ ਭੱਜਣ ਦੀ ਕੋਸ਼ਿਸ਼ ‘ਚ ਸੀ। ਸੂਤਰਾਂ ਮੁਤਾਬਕ […]

ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਲੰਬੀ ਛੁੱਟੀ ‘ਤੇ ਭੇਜਿਆ ਗਿਆ!

ਅੰਮ੍ਰਿਤਸਰ, 21 ਨਵੰਬਰ (ਪੰਜਾਬ ਮੇਲ)- ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਡਿਊਟੀ ਤੋਂ ਲਾਂਬੇ ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਗਿਆਨੀ ਰਘਬੀਰ ਸਿੰਘ ਨੂੰ ਕਈ ਮਹੀਨਿਆਂ ਦੀ ਲੰਮੀ ਛੁੱਟੀ ‘ਤੇ ਭੇਜਿਆ ਗਿਆ ਹੈ। ਗਿਆਨੀ ਰਘਬੀਰ ਸਿੰਘ ਦੀ ਥਾਂ ਗਿਆਨੀ ਅਮਰਜੀਤ ਸਿੰਘ ਸ੍ਰੀ ਦਰਬਾਰ ਸਾਹਿਬ ‘ਤੇ […]

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੂੰ ਹਾਈਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ

ਅੰਮ੍ਰਿਤਸਰ/ਚੰਡੀਗੜ੍ਹ, 21 ਨਵੰਬਰ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੀ ਆਈ.ਟੀ. ਸੈੱਲ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਕੋਰਟ ਦੇ ਇਸ ਫੈਸਲੇ ਤੋਂ ਬਾਅਦ ਅਕਾਲੀ ਦਲ ਨੂੰ ਵੱਡੀ ਰਾਹਤ ਮਿਲੀ ਹੈ। ਤਰਨਤਾਰਨ ਪੁਲਿਸ ਨੇ ਨਛੱਤਰ ਸਿੰਘ ਗਿੱਲ ਨੂੰ 15 ਨਵੰਬਰ ਨੂੰ ਹਿਰਾਸਤ ਵਿਚ ਲਿਆ ਸੀ। ਉਨ੍ਹਾਂ […]

ਹਾਈਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਮਾਮਲੇ ‘ਚ ਪੰਜਾਬ ਸਰਕਾਰ ਨੂੰ ਇਕ ਹਫਤੇ ‘ਚ ਫੈਸਲਾ ਲੈਣ ਦੇ ਨਿਰਦੇਸ਼

ਚੰਡੀਗੜ੍ਹ, 21 ਨਵੰਬਰ (ਪੰਜਾਬ ਮੇਲ)- ਪੰਜਾਬ-ਹਰਿਆਣਾ ਹਾਈ ਕੋਰਟ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਇਕ ਹਫਤੇ ਵਿਚ ਫੈਸਲਾ ਲੈਣ ਲਈ ਆਖਿਆ ਹੈ। ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਨੇ ਸੰਸਦ ਦੇ ਸੈਸ਼ਨ ‘ਚ ਸ਼ਾਮਲ ਹੋਣ ਲਈ ਪੈਰੋਲ ਮੰਗੀ ਹੈ। ਦੱਸਣਾ ਬਣਦਾ ਹੈ ਕਿ ਅੰਮ੍ਰਿਤਪਾਲ ਇਸ ਵੇਲੇ ਆਸਾਮ […]

ਅੰਮ੍ਰਿਤਸਰ ‘ਚ 72 ਘੰਟਿਆਂ ‘ਚ ਤੀਜਾ ਐਨਕਾਊਂਟਰ; ਹਥਿਆਰਬੰਦ ਡਕੈਤੀ ਦੇ ਦੋ ਮੁੱਖ ਦੋਸ਼ੀ ਗ੍ਰਿਫ਼ਤਾਰ

ਅੰਮ੍ਰਿਤਸਰ, 21 ਨਵੰਬਰ (ਪੰਜਾਬ ਮੇਲ)- ਅੰਮ੍ਰਿਤਸਰ ‘ਚ ਅੱਜ ਫਿਰ ਇਕ ਹੋਰ ਐਨਕਾਊਂਟਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਅੰਮ੍ਰਿਤਸਰ ‘ਚ 72 ਘੰਟਿਆਂ ਦੇ ਅੰਦਰ ਤੀਜਾ ਐਨਕਾਊਂਟਰ ਕਰਕੇ ਹਥਿਆਰਬੰਦ ਡਕੈਤੀ ਦੇ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਕਮਿਸ਼ਨਰ (ਸੀ.ਪੀ.) ਗੁਰਪ੍ਰੀਤ ਸਿੰਘ ਨੇ ਦਿੰਦਿਆਂ ਦੱਸਿਆ ਕਿ […]

ਖੰਨਾ ਵਿਖੇ ਸੰਨੀ ਓਬਰਾਏ ਕਲੀਨਿਕਲ ਲੈਬ ਅਤੇ ਡਾਇਗਨੌਸਟਿਕ ਸੈਂਟਰ ਦਾ ਸ਼ਾਨਦਾਰ ਉਦਘਾਟਨ

ਖੰਨਾ, 20 ਨਵੰਬਰ (ਪੰਜਾਬ ਮੇਲ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਖੰਨਾ ਵਿਖੇ ਸੰਨੀ ਓਬਰਾਏ ਕਲੀਨਿਕਲ ਲੈਬ ਅਤੇ ਡਾਇਗਨੌਸਟਿਕ ਸੈਂਟਰ ਦਾ ਸ਼ਾਨਦਾਰ ਉਦਘਾਟਨ ਕੀਤਾ ਗਿਆ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਉਦਘਾਟਨ ਮੌਕੇ ਕਿਹਾ ਕਿ ਇੱਥੇ ਜਲਦੀ ਹੀ ਫਿਜ਼ੀਓਥੈਰੇਪੀ ਸੈਂਟਰ ਅਤੇ ਇੱਕ […]

ਦਿੱਲੀ ਅਦਾਲਤ ਨੇ ਅਨਮੋਲ ਬਿਸ਼ਨੋਈ ਨੂੰ 11 ਦਿਨਾਂ ਦੇ ਰਿਮਾਂਡ ‘ਤੇ ਭੇਜਿਆ

ਅਮਰੀਕਾ ਨੇ ਕੀਤਾ ਸੀ ਡਿਪੋਰਟ; 29 ਨਵੰਬਰ ਨੂੰ ਪਟਿਆਲਾ ਹਾਊਸ ਅਦਾਲਤ ‘ਚ ਦੁਬਾਰਾ ਕੀਤਾ ਜਾਵੇਗਾ ਪੇਸ਼ ਨਵੀਂ ਦਿੱਲੀ, 20 ਨਵੰਬਰ (ਪੰਜਾਬ ਮੇਲ)-ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਐੱਨ.ਸੀ.ਪੀ. ਆਗੂ ਬਾਬਾ ਸਿੱਦੀਕੀ ਦੇ ਕਤਲ ਦੇ ਮੁਲਜ਼ਮ ਅਨਮੋਲ ਬਿਸ਼ਨੋਈ ਨੂੰ 11 ਦਿਨਾਂ ਲਈ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਦੀ ਹਿਰਾਸਤ ਵਿਚ ਭੇਜ ਦਿੱਤਾ ਹੈ। ਐੱਨ.ਆਈ.ਏ.  ਨੇ ਗੈਂਗਸਟਰ ਲਾਰੈਂਸ […]

ਬਿਸ਼ਨੋਈ ਗਿਰੋਹ ਦਾ ਸਾਬਕਾ ਮੈਂਬਰ ਜਗਦੀਪ ਸਿੰਘ ਉਰਫ਼ ਜੱਗਾ ਅਮਰੀਕਾ ‘ਚ ਗ੍ਰਿਫ਼ਤਾਰ

-ਭਾਰਤ ਲਿਆਉਣ ਲਈ ਕਾਨੂੰਨੀ ਚਾਰਾਜੋਈ ਸ਼ੁਰੂ ਅਬੋਹਰ/ਸ੍ਰੀਗੰਗਾਨਗਰ, 20 ਨਵੰਬਰ (ਪੰਜਾਬ ਮੇਲ)- ਇਮੀਗ੍ਰੇਸ਼ਨ ਤੇ ਕਸਟਮਜ਼ ਐਨਫੋਰਸਮੈਂਟ ਨੇ ਲਾਰੈਂਸ ਬਿਸ਼ਨੋਈ ਗਿਰੋਹ ਦੇ ਸਾਬਕਾ ਸਰਗਰਮ ਮੈਂਬਰ ਤੇ ਮੌਜੂਦਾ ਸਮੇਂ ਰੋਹਿਤ ਗੋਦਾਰਾ ਗਿਰੋਹ ਲਈ ਕੰਮ ਕਰਦੇ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗਾ ਨੂੰ ਅਮਰੀਕਾ ਵਿਚ ਕੈਨੇਡਾ ਨਾਲ ਲੱਗਦੀ ਸਰਹੱਦ ਤੋਂ ਗ੍ਰਿਫਤਾਰ ਕੀਤਾ ਹੈ। ਜੱਗਾ ਦੀ ਗ੍ਰਿਫ਼ਤਾਰੀ ਵਿਚ ਰਾਜਸਥਾਨ ਪੁਲਿਸ ਦੀ […]