ਹੋਲੇ ਮਹੱਲੇ ‘ਤੇ ਕਰਵਾਏ ਕੁਸ਼ਤੀ ਮੁਕਾਬਲਿਆਂ ‘ਚ ਸੰਦੀਪ ਬਣੇ ਪੰਜਾਬ ਕੇਸਰੀ

* ਸ਼ੇਰ-ਏ-ਪੰਜਾਬ ਦੀ ਕਬੱਡੀ ਟੀਮ ਰਹੀ ਜੇਤੂ ਸ੍ਰੀ ਅਨੰਦਪੁਰ ਸਾਹਿਬ, 22 ਮਾਰਚ (ਪੰਜਾਬ ਮੇਲ)- ਪੰਜਾਬ ਕੁਸ਼ਤੀ ਸੰਸਥਾ ਦੇ ਪ੍ਰਧਾਨ ਪਦਮ ਸ਼੍ਰੀ ਕਰਤਾਰ ਸਿੰਘ ਨੇ ਦੱਸਿਆ ਕਿ ਹੋਲੇ ਮਹੱਲੇ ਦੇ ਸ਼ੁਭ ਅਵਸਰ ‘ਤੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਖਾਲਸਾ ਕਾਲਜ ਦੀ ਗਰਾਉਂਡ ਵਿਚ ਅੰਤਰਰਾਸ਼ਟਰੀ ਕਬੱਡੀ, ਪੰਜਾਬ ਕੇਸਰੀ ਕੁਸ਼ਤੀ ਮੁਕਾਬਲੇ ਸ੍ਰੀ ਅਨੰਦਪੁਰ ਸਾਹਿਬ ਸਪੋਰਟਸ ਤੇ […]

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ‘ਤੇ ਐੱਨ.ਐੱਸ.ਏ. ਲਾਇਆ

ਚੰਡੀਗੜ੍ਹ, 22 ਮਾਰਚ (ਪੰਜਾਬ ਮੇਲ)- ਪੰਜਾਬ ਪੁਲਿਸ ਨੂੰ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਫ਼ਰਾਰ ਹੋਣ ਸਬੰਧੀ ਅਹਿਮ ਸੁਰਾਗ ਹੱਥ ਲੱਗੇ ਹਨ। ਪੁਲਿਸ ਮੁਤਾਬਕ ਅੰਮ੍ਰਿਤਪਾਲ ਇਕ ਗੁਰਦੁਆਰੇ ‘ਚ ਕੱਪੜੇ ਬਦਲਣ ਮਗਰੋਂ ਮੋਟਰਸਾਈਕਲ ‘ਤੇ ਫ਼ਰਾਰ ਹੋਇਆ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਭਜਾਉਣ ‘ਚ ਮਦਦ ਕਰਨ ਵਾਲੇ ਚਾਰ ਵਿਅਕਤੀ ਗ੍ਰਿਫ਼ਤਾਰ ਕਰ ਲਏ ਹਨ ਅਤੇ ਉਸ […]

ਪੰਜਾਬ ਪੁਲਿਸ ਨੇ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੇ 154 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ: ਆਈ.ਜੀ.ਪੀ. ਸੁਖਚੈਨ ਗਿੱਲ

– ਪੁਲਿਸ ਟੀਮਾਂ ਨੇ ਭਗੌੜੇ ਅਮ੍ਰਿਤਪਾਲ ਵੱਲੋਂ ਫਰਾਰ ਹੋਣ ਲਈ ਵਰਤੀ ਗਈ ਗੱਡੀ ਕੀਤੀ ਬਰਾਮਦ, ਚਾਰ ਸਹਿਯੋਗੀ ਵੀ ਕਾਬੂ ਚੰਡੀਗੜ੍ਹ, 21 ਮਾਰਚ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਸੂਬਾ ਸਰਕਾਰ ਦੀ ਕਾਰਵਾਈ ਦਾ ਸਮਰਥਨ ਕਰਨ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਨ ਤੋਂ ਕੁਝ ਘੰਟੇ ਬਾਅਦ, ਇੰਸਪੈਕਟਰ […]

ਵੈਨਕੂਵਰ ਵਿਚਾਰ ਵੱਲੋਂ ਪ੍ਰਸਿੱਧ ਸ਼ਾਇਰ ਮੋਹਨ ਗਿੱਲ ਦੀ ਪੁਸਤਕ ‘ਪਵਣੁ’ ਉੱਪਰ ਵਿਚਾਰ ਚਰਚਾ

ਸਰੀ, 21 ਮਾਰਚ (ਹਰਦਮ ਮਾਨ/ਪੰਜਾਬ ਮੇਲ)-ਵੈਨਕੂਵਰ ਵਿਚਾਰ ਮੰਚ ਵੱਲੋਂ ਪ੍ਰਸਿੱਧ ਸ਼ਾਇਰ ਮੋਹਨ ਗਿੱਲ ਦਾ ਹਾਇਕੂ ਸੰਗ੍ਰਹਿ ‘ਪਵਣੁ’ ਰਿਲੀਜ਼ ਕਰਨ ਅਤੇ ਇਸ ਉੱਪਰ ਵਿਚਾਰ ਚਰਚਾ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਰਨੈਲ ਆਰਟ ਗੈਲਰੀ ਅਤੇ ਗੁਰਦੀਪ ਆਰਟਸ ਅਕੈਡਮੀ ਸਰੀ ਵਿਖੇ ਕਰਵਾਏ ਗਏ ਇਸ ਸਮਾਗਮ ਦੀ ਪ੍ਰਧਾਨਗੀ ਮੰਚ ਦੇ ਪ੍ਰਧਾਨ ਜਰਨੈਲ ਸਿੰਘ ਆਰਟਿਸਟ, ਹਿੰਦ ਕੇਸਰੀ ਸੁਖਵੰਤ ਸਿੰਘ […]

ਅਮਰੀਕਾ ਦੇ ਸ਼ਹਿਰ ਮਿਆਮੀ ਬੀਚ ‘ਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ

ਸੈਕਰਾਮੈਂਟੋ, 21 ਮਾਰਚ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਫਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ‘ਚ ਉਤੋੜਿਤੀ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ‘ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ‘ਤੇ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਜਾਰੀ ਪ੍ਰੈੱਸ ਬਿਆਨ ਵਿਚ ਕਿਹਾ ਗਿਆ ਹੈ ਕਿ ਗੋਲੀਬਾਰੀ […]

ਅਮਰੀਕਾ ‘ਚ ਤੇਜ ਰਫ਼ਤਾਰ ਕਾਰ ਦਰੱਖਤ ਨਾਲ ਟਕਰਾਈ 5 ਮੌਤਾਂ ਤੇ 1 ਜ਼ਖਮੀ

ਸੈਕਰਾਮੈਂਟੋ, 21 ਮਾਰਚ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਨਿਊਯਾਰਕ ਮੈਟਰੋਪੋਲੀਟਨ ਖੇਤਰ ‘ਚ ਇਕ ਤੇਜ਼ ਰਫ਼ਤਾਰ ਕਾਰ ਦੇ ਸੜਕ ਤੋਂ ਉਤਰ ਕੇ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਵੈਸਟਚੈਸਟਰ ਕਾਊਂਟੀ ਪੁਲਿਸ ਵਿਭਾਗ ਵੱਲੋਂ ਜਾਰੀ ਬਿਆਨ ਅਨੁਸਾਰ ਇਸ ਹਾਦਸੇ ਵਿਚ 5 ਲੋਕ ਮਾਰੇ ਗਏ, ਜਿਨ੍ਹਾਂ ਵਿਚ 4 ਲੜਕੇ ਤੇ 1 ਲੜਕੀ ਸ਼ਾਮਲ ਹੈ। ਇਹ ਸਾਰੇ […]

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਫ਼ਰਾਰ ਹੋਣ ‘ਤੇ ਰਾਜ ਸਰਕਾਰ ਦੀ ਝਾੜ

-ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਐੱਨ.ਐੱਸ.ਏ. ਲਗਾਇਆ: ਸਰਕਾਰ ਚੰਡੀਗੜ੍ਹ, 21 ਮਾਰਚ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਦੱਸਿਆ ਕਿ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਵਿਰੁੱਧ ਕੌਮੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਹੈ ਕਿ ਜੇ ਅੰਮ੍ਰਿਤਪਾਲ ਦੇਸ਼ ਲਈ ਖ਼ਤਰਾ ਹੈ, ਤਾਂ ਉਸ ਨੂੰ ਹਾਲੇ ਤੱਕ ਕਿਉਂ […]

ਅੰਮ੍ਰਿਤਪਾਲ ਸਿੰਘ ਭੇਸ ਬਦਲ ਕੇ ਫ਼ਰਾਰ ਹੋਇਆ: ਆਈ.ਜੀ.

-ਭੱਜਣ ‘ਚ ਮਦਦ ਕਰਨ ਦੇ ਦੋਸ਼ ‘ਚ 4 ਗ੍ਰਿਫ਼ਤਾਰ ਚੰਡੀਗੜ੍ਹ, 21 ਮਾਰਚ (ਪੰਜਾਬ ਮੇਲ)- ਪੰਜਾਬ ਪੁਲਿਸ ਦੇ ਆਈ.ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਹੈ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰੇ ਵਿਚ ਕੱਪੜੇ ਬਦਲ ਕੇ ਮੋਟਰਸਾਈਕਲ ‘ਤੇ ਫ਼ਰਾਰ ਹੋ ਗਿਆ। ਪੁਲਿਸ ਨੇ […]

ਪੰਜਾਬ ਦੇ 6 ਜ਼ਿਲ੍ਹਿਆਂ ‘ਚ 23 ਤੱਕ ਇੰਟਰਨੈੱਟ ਸੇਵਾ ਰਹੇਗੀ ਠੱਪ

ਬਾਕੀ ਜ਼ਿਲ੍ਹਿਆਂ ‘ਚ ਸੇਵਾ ਬਹਾਲ ਹੋਈ ਚੰਡੀਗੜ੍ਹ, 21 ਮਾਰਚ (ਪੰਜਾਬ ਮੇਲ)- ਪੰਜਾਬ ਦੇ 6 ਜ਼ਿਲ੍ਹਿਆਂ ‘ਚ 23 ਮਾਰਚ ਨੂੰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਅਤੇ ਐੱਸ.ਐੱਮ.ਐੱਸ. ਸੇਵਾਵਾਂ ਬੰਦ ਰਹਿਣਗੀਆਂ, ਜਦੋਂਕਿ ਬਾਕੀ ਜ਼ਿਲ੍ਹਿਆਂ ਵਿਚ ਇਹ ਸੇਵਾ ਅੱਜ ਦੁਪਹਿਰ 12 ਵਜੇ ਬਹਾਲ ਕਰ ਦਿੱਤੀ। ਇਹ ਆਦੇਸ਼ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਜਾਰੀ ਕੀਤੇ ਹਨ। […]

ਅਮਰੀਕਾ ਵੱਲੋਂ ਸਾਨ ਫਰਾਂਸਿਸਕੋ ਸਥਿਤ ਭਾਰਤੀ ਕੌਂਸਲਖਾਨੇ ‘ਤੇ ਖ਼ਾਲਿਸਤਾਨੀ ਸਮਰਥਕਾਂ ਦੇ ਹਮਲੇ ਦੀ ਨਿੰਦਾ

ਵਾਸ਼ਿੰਗਟਨ, 21 ਮਾਰਚ (ਪੰਜਾਬ ਮੇਲ)- ਅਮਰੀਕਾ ਨੇ ਸਾਨ ਫਰਾਂਸਿਸਕੋ ਸਥਿਤ ਭਾਰਤੀ ਕੌਂਸਲਖਾਨੇ ‘ਤੇ ਕੁਝ ਖਾਲਿਸਤਾਨ ਪੱਖੀਆਂ ਵੱਲੋਂ ਕੀਤੇ ਹਮਲੇ ਦੀ ਸਖ਼ਤ ਨਿੰਦਾ ਕਰਦੇ ਹੋਏ ਇਸ ਨੂੰ ਪੂਰੀ ਤਰ੍ਹਾਂ ਅਸਵੀਕਾਰਨਯੋਗ ਦੱਸਿਆ ਹੈ। ਖਾਲਿਸਤਾਨ ਸਮਰਥਕ ਪ੍ਰਦਰਸ਼ਨਕਾਰੀਆਂ ਦੇ ਸਮੂਹ ਨੇ ਐਤਵਾਰ ਨੂੰ ਸਾਨ ਫਰਾਂਸਿਸਕੋ ਵਿਚ ਭਾਰਤੀ ਕੌਂਸਲਖਾਨੇ ‘ਤੇ ਹਮਲਾ ਕੀਤਾ ਅਤੇ ਭੰਨਤੋੜ ਕੀਤੀ। ਖਾਲਿਸਤਾਨ ਪੱਖੀ ਨਾਅਰੇ ਲਗਾਉਂਦੇ ਹੋਏ […]