ਡੇਰਾ ਮੁਖੀ 15ਵੀਂ ਵਾਰ ਜੇਲ੍ਹ ‘ਚੋਂ ਆਇਆ ਬਾਹਰ

40 ਦਿਨਾਂ ਦੀ ਮਿਲੀ ਪੈਰੋਲ ਰੋਹਤਕ, 7 ਜਨਵਰੀ (ਪੰਜਾਬ ਮੇਲ)- ਜਬਰ-ਜ਼ਨਾਹ ਤੇ ਕਤਲ ਮਾਮਲੇ ਵਿਚ ਜੇਲ੍ਹ ਵਿਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਪੈਰੋਲ ਮਿਲਣ ਤੋਂ ਬਾਅਦ ਸੋਮਵਾਰ ਨੂੰ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਆ ਗਿਆ। ਉਸ ਨੂੰ ਸਿਰਸਾ ਦੇ ਡੇਰਾ ਹੈੱਡਕੁਆਰਟਰ ਵਿਚ ਰਹਿਣ ਲਈ 40 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਰਾਮ ਰਹੀਮ […]

ਗ੍ਰੀਨਲੈਂਡ ਨੂੰ ਅਮਰੀਕਾ ‘ਚ ਸ਼ਾਮਲ ਕਰਨ ਦੀ ਟਰੰਪ ਦੀ ਟਿੱਪਣੀ ਨਾਲ ਅੰਤਰਰਾਸ਼ਟਰੀ ਸਿਆਸਤ ‘ਚ ਭੂਚਾਲ

-ਯੂਰਪੀ ਦੇਸ਼ਾਂ ਨੇ ਅਮਰੀਕਾ ਨੂੰ ਦਿੱਤੀ ਨਸੀਹਤ ਕੋਪਨਹੇਗਨ, 7 ਜਨਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਗ੍ਰੀਨਲੈਂਡ ਨੂੰ ਅਮਰੀਕਾ ਵਿਚ ਸ਼ਾਮਲ ਕਰਨ ਦੀ ਟਿੱਪਣੀ ਨੇ ਅੰਤਰਰਾਸ਼ਟਰੀ ਸਿਆਸਤ ‘ਚ ਭੂਚਾਲ ਲਿਆ ਦਿੱਤਾ ਹੈ। ਇਸ ਬਿਆਨ ਤੋਂ ਬਾਅਦ ਯੂਰਪ ਦੇ ਕਈ ਵੱਡੇ ਦੇਸ਼ਾਂ ਨੇ ਅਮਰੀਕਾ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਫਰਾਂਸ, ਜਰਮਨੀ, ਇਟਲੀ, ਪੋਲੈਂਡ, ਸਪੇਨ […]

328 ਪਾਵਨ ਸਰੂਪਾਂ ਦਾ ਮਾਮਲਾ: ਐੱਸ.ਜੀ.ਪੀ.ਸੀ. ਵੱਲੋਂ ਪੁਲਿਸ ਦਾ ਸਹਿਯੋਗ ਨਾ ਕਰਨ ਦਾ ਐਲਾਨ

ਅੰਮ੍ਰਿਤਸਰ/ਜੈਤੋ, 7 ਜਨਵਰੀ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਕਿਸੇ ਤਰ੍ਹਾਂ ਦਾ ਸਹਿਯੋਗ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਕੋਈ ਰਿਕਾਰਡ ਮੁਹੱਈਆ ਕਰਵਾਇਆ ਜਾਵੇਗਾ। ਇੱਥੇ […]

ਬਿਕਰਮ ਮਜੀਠੀਆ ਦੀ ਹਿਰਾਸਤ ‘ਚ 14 ਦਿਨਾਂ ਦਾ ਵਾਧਾ

ਐੱਸ.ਏ.ਐੱਸ. ਨਗਰ (ਮੋਹਾਲੀ), 7 ਜਨਵਰੀ (ਪੰਜਾਬ ਮੇਲ)-ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਤਹਿਤ ਨਾਭਾ ਦੀ ਨਿਊ ਜੇਲ੍ਹ ‘ਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਇਕ ਹਿਰਾਸਤ ਵਿਚ ਅਦਾਲਤ ਨੇ 14 ਦਿਨਾਂ ਦਾ ਹੋਰ ਵਾਧਾ ਕਰ ਦਿੱਤਾ ਹੈ। ਮਜੀਠੀਆ ਨੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਵਿਚ ਵੀਡੀਓ ਕਾਨਫਰੰਸਿੰਗ […]

ਟਰੰਪ ਵੱਲੋਂ ਅਮਰੀਕਾ ‘ਚ ਲਾਭ ਪ੍ਰਾਪਤ ਕਰਨ ਵਾਲੇ ਪ੍ਰਵਾਸੀਆਂ ਦੇ ਦੇਸ਼ਾਂ ਦੀ ਸੂਚੀ ਜਾਰੀ

ਵਾਸ਼ਿੰਗਟਨ, 7 ਜਨਵਰੀ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ ਨੂੰ ਪਾਕਿਸਤਾਨ, ਭੂਟਾਨ, ਚੀਨ, ਬੰਗਲਾਦੇਸ਼ ਤੇ ਨੇਪਾਲ ਸਮੇਤ ਕਈ ਦੇਸ਼ਾਂ ਦੀ ਸੂਚੀ ਜਾਰੀ ਕੀਤੀ, ਜਿਸ ‘ਚ ਇਨ੍ਹਾਂ ਦੇਸ਼ਾਂ ਦੇ ਪ੍ਰਵਾਸੀਆਂ ਵੱਲੋਂ ਪ੍ਰਾਪਤ ਭਲਾਈ ਤੇ ਸਹਾਇਤਾ ਦੀਆਂ ਦਰਾਂ ਨੂੰ ਉਜਾਗਰ ਕੀਤਾ ਗਿਆ ਹੈ। ਹਾਲਾਂਕਿ, ਭਾਰਤ ਇਸ ਸੂਚੀ ‘ਚ ਸ਼ਾਮਲ ਨਹੀਂ ਹੈ। ‘ਮੂਲ ਦੇਸ਼ ਵੱਲੋਂ ਪ੍ਰਵਾਸੀ ਭਲਾਈ […]

ਭਾਰਤ ਵੱਲੋਂ ਨਾਗਰਿਕਾਂ ਨੂੰ ਈਰਾਨ ਦੀ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਅਪੀਲ

ਨਵੀਂ ਦਿੱਲੀ, 7 ਜਨਵਰੀ (ਪੰਜਾਬ ਮੇਲ)-ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਈਰਾਨ ਦੀ ਗ਼ੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ। ਇਹ ਫੈਸਲਾ ਈਰਾਨ ਵਿਚ ਵੱਧਦੀ ਮਹਿੰਗਾਈ ਅਤੇ ਕਰੰਸੀ ਦੀ ਕੀਮਤ ਵਿਚ ਆਈ ਭਾਰੀ ਗਿਰਾਵਟ ਕਾਰਨ ਹੋ ਰਹੇ ਦੇਸ਼-ਵਿਆਪੀ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਇਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਕਿਹਾ ਕਿ […]

ਬਰਤਾਨੀਆ ਸਰਕਾਰ ‘ਤੇ ਜੱਗੀ ਜੌਹਲ ਦੀ ਰਿਹਾਈ ਤੇ ਵਾਪਸੀ ਲਈ ਪਾਇਆ ਜਾ ਰਿਹਾ ਦਬਾਅ

ਲੰਡਨ, 7 ਜਨਵਰੀ (ਪੰਜਾਬ ਮੇਲ)- ਬਰਤਾਨੀਆ ਦੇ 400 ਤੋਂ ਵੱਧ ਵੱਖ-ਵੱਖ ਸੰਸਦ ਮੈਂਬਰਾਂ ਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਪਿਛਲੇ ਕੁਝ ਹਫ਼ਤਿਆਂ ‘ਚ ਹਲਕੇ ਦੇ ਲੋਕਾਂ ਵੱਲੋਂ ਸੈਂਕੜੇ ਪੱਤਰ ਭੇਜੇ ਗਏ ਹਨ, ਜਿਨ੍ਹਾਂ ‘ਚ ਉਨ੍ਹਾਂ ਨੇ ਜਗਤਾਰ ਸਿੰਘ ਜੌਹਲ ਦੀ ਰਿਹਾਈ ਤੇ ਵਤਨ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ‘ਤੇ ਕੂਟਨੀਤਿਕ ਦਬਾਅ ਵਧਾਉਣ ਲਈ ਪ੍ਰਧਾਨ ਮੰਤਰੀ […]

ਬੰਗਲਾਦੇਸ਼ ਅਦਾਲਤ ਵੱਲੋਂ ਸ਼ੇਖ ਹਸੀਨਾ ਵਿਰੁੱਧ ਦੋਸ਼ ਤੈਅ ਕਰਨ ਲਈ 21 ਜਨਵਰੀ ਤੈਅ

ਢਾਕਾ, 7 ਜਨਵਰੀ (ਪੰਜਾਬ ਮੇਲ)- ਬੰਗਲਾਦੇਸ਼ ਦੀ ਅਦਾਲਤ ਨੇ ਅਹੁਦੇ ਤੋਂ ਹਟਾਈ ਗਈ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ 285 ਹੋਰਾਂ ਵਿਰੁੱਧ ਦੇਸ਼ਧ੍ਰੋਹ ਦੇ ਮਾਮਲੇ ਵਿਚ ਦੋਸ਼ ਤੈਅ ਕਰਨ ਲਈ 21 ਜਨਵਰੀ ਦੀ ਤਰੀਕ ਤੈਅ ਕੀਤੀ ਹੈ। ਰਿਪੋਰਟ ਅਨੁਸਾਰ, ਇਹ ਮਾਮਲਾ ਉਨ੍ਹਾਂ ਦੋਸ਼ਾਂ ਨਾਲ ਸਬੰਧਤ ਹੈ ਕਿ ਹਸੀਨਾ ਅਤੇ ਆਵਾਮੀ ਲੀਗ ਦੇ ਸੈਂਕੜੇ ਮੈਂਬਰਾਂ ਨੇ […]

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਸਸਪੈਂਡ ਡੀ.ਆਈ.ਜੀ. ਭੁੱਲਰ ਨੂੰ ਜ਼ਮਾਨਤ ਮਿਲੀ

ਚੰਡੀਗੜ੍ਹ, 5 ਜਨਵਰੀ (ਪੰਜਾਬ ਮੇਲ)- ਚੰਡੀਗੜ੍ਹ ਦੀ ਸੀ.ਬੀ.ਆਈ. ਅਦਾਲਤ ਨੇ ਸੋਮਵਾਰ ਨੂੰ ਪੰਜਾਬ ਦੇ ਸਸਪੈਂਡ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਆਮਦਨ ਤੋਂ ਵੱਧ ਜਾਇਦਾਦ (ਡੀ.ਏ.) ਦੇ ਮਾਮਲੇ ਵਿਚ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਇਹ ਫੈਸਲਾ ਇਸ ਲਈ ਸੁਣਾਇਆ ਕਿਉਂਕਿ ਸੀ.ਬੀ.ਆਈ. ਨਿਰਧਾਰਤ 60 ਦਿਨਾਂ ਦੀ ਮਿਆਦ ਦੇ ਅੰਦਰ ਚਾਰਜਸ਼ੀਟ (ਚਾਲਾਨ) ਪੇਸ਼ ਕਰਨ […]

ਅਮਰੀਕੀ ਉਪ-ਰਾਸ਼ਟਰਪਤੀ ਦੇ ਓਹਾਇਓ ਸਥਿਤ ਨਿਵਾਸ ‘ਤੇ ਹਮਲਾ!

ਸ਼ੱਕੀ ਹਮਲਾਵਰ ਗ੍ਰਿਫਤਾਰ ਵਾਸ਼ਿੰਗਟਨ, 5 ਜਨਵਰੀ (ਪੰਜਾਬ ਮੇਲ)- ਅਮਰੀਕੀ ਉਪ-ਰਾਸ਼ਟਰਪਤੀ ਜੇਡੀ ਵੈਂਸ ਦੇ ਓਹਾਇਓ ਸਥਿਤ ਨਿਵਾਸ ‘ਤੇ ਦੇਰ ਰਾਤ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸਿਨਸਿਨਾਟੀ ਦੇ ਈਸਟ ਵਾਲਨਟ ਹਿਲਸ ਇਲਾਕੇ ਵਿੱਚ ਸਥਿਤ ਉਨ੍ਹਾਂ ਦੇ ਘਰ ‘ਤੇ ਹੋਏ ਇਸ ਹਮਲੇ ਦੌਰਾਨ ਕਈ ਖਿੜਕੀਆਂ ਦੇ ਸ਼ੀਸ਼ੇ ਤੋੜ ਦਿੱਤੇ ਗਏ। ਇਸ ਘਟਨਾ ਤੋਂ ਬਾਅਦ […]