ਅਮਰੀਕਾ ਤੋਂ ਲਗਭਗ 1,80,000 ਭਾਰਤੀ ਨਾਗਰਿਕਾਂ ਦੀ ਵਾਪਸੀ ਲਈ ਭਾਰਤ ਤਿਆਰ

ਵਾਸ਼ਿੰਗਟਨ, 23 ਜਨਵਰੀ (ਪੰਜਾਬ ਮੇਲ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਹਮੇਸ਼ਾ ਜਾਇਜ਼ ਦਸਤਾਵੇਜ਼ਾਂ ਤੋਂ ਬਿਨਾਂ ਰਹਿ ਰਹੇ ਭਾਰਤੀਆਂ ਦੀ ਕਾਨੂੰਨੀ ਵਾਪਸੀ ਲਈ ਤਿਆਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਅਜੇ ਵੀ ਅਮਰੀਕਾ ਤੋਂ ਉਨ੍ਹਾਂ ਲੋਕਾਂ ਦੀ ਪੁਸ਼ਟੀ ਕਰਨ ਦੀ ਪ੍ਰਕਿਰਿਆ ਵਿਚ ਹੈ, ਜਿਨ੍ਹਾਂ ਨੂੰ ਭਾਰਤ ਭੇਜਿਆ ਜਾ ਸਕਦਾ ਹੈ ਅਤੇ […]

ਟਰੰਪ ਵੱਲੋਂ ਹੁਣ ਰੂਸ ਨੂੰ ਟੈਰਿਫ ਧਮਕੀ!

ਵਾਸ਼ਿੰਗਟਨ, 23 ਜਨਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੁਤਿਨ ਨੂੰ ਯੂਕਰੇਨ ਵਿਚ ‘ਬੇਤੁਕੇ ਯੁੱਧ’ ਨੂੰ ਖਤਮ ਕਰਨ ਲਈ ਕਿਹਾ ਹੈ। ਟਰੰਪ ਨੇ ਰੂਸ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਯੂਕਰੇਨ ਵਿਰੁੱਧ ਆਪਣੀ ਜੰਗ ਖਤਮ ਕਰੇ ਜਾਂ ਭਾਰੀ ਟੈਰਿਫ ਅਤੇ ਆਉਣ ਵਾਲੀਆਂ ਪਾਬੰਦੀਆਂ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਅਮਰੀਕਾ […]

ਇੰਡੋ-ਕੈਨੇਡੀਅਨ ਐੱਮ.ਪੀ. ਰੂਬੀ ਢੱਲਾ ਲਿਬਰਲ ਪਾਰਟੀ ਦੀ ਲੀਡਰਸ਼ਿਪ ਦੌੜ ‘ਚ ਲਵੇਗੀ ਹਿੱਸਾ

ਟੋਰਾਂਟੋ, 23 ਜਨਵਰੀ (ਪੰਜਾਬ ਮੇਲ)- ਸਾਬਕਾ ਇੰਡੋ-ਕੈਨੇਡੀਅਨ ਸੰਸਦ ਮੈਂਬਰ ਰੂਬੀ ਢੱਲਾ ਨੇ ਐਲਾਨ ਕੀਤਾ ਹੈ ਕਿ ਉਹ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਜਗ੍ਹਾ ਲੈਣ ਲਈ ਸੱਤਾਧਾਰੀ ਲਿਬਰਲ ਪਾਰਟੀ ਦੀ ਲੀਡਰਸ਼ਿਪ ਦੌੜ ਵਿਚ ਹਿੱਸਾ ਲਵੇਗੀ। ਉਨ੍ਹਾਂ ਨੇ ਇੱਕ ਇੰਟਰਵਿਊ ਵਿਚ ਦੱਸਿਆ ਕਿ ਮੈਨੂੰ ਉਮੀਦ ਹੈ ਕਿ ਅਸੀਂ ਇਤਿਹਾਸ ਰਚਾਂਗੇ ਅਤੇ ਕੈਨੇਡਾ ਦੀ ਪ੍ਰਧਾਨ ਮੰਤਰੀ ਵਜੋਂ ਚੁਣੇ […]

ਟਰੰਪ ਦੇ ਫੈਸਲੇ ਕਾਰਨ ਗਰਭਵਤੀ ਔਰਤਾਂ ਸਮੇਂ ਤੋਂ ਪਹਿਲਾਂ ਕਰਾਉਣਾ ਚਾਹੁੰਦੀਆਂ ਨੇ ਡਿਲੀਵਰੀ!

ਵਾਸ਼ਿੰਗਟਨ, 23 ਜਨਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹਾਲੀਆ ਫੈਸਲੇ ਨੇ ਗਰਭਵਤੀ ਔਰਤਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਦਰਅਸਲ ਟਰੰਪ ਵੱਲੋਂ ਅਗਲੇ ਮਹੀਨੇ ਲਾਗੂ ਕੀਤੇ ਜਾਣ ਵਾਲੇ ਨਿਯਮ ਤਹਿਤ 20 ਫਰਵਰੀ ਤੋਂ ਬਾਅਦ ਪੈਦਾ ਹੋਣ ਵਾਲੇ ਉਨ੍ਹਾਂ ਬੱਚਿਆਂ ਨੂੰ ਅਮਰੀਕਾ ਦੀ ਨਾਗਰਿਕਤਾ ਨਹੀਂ ਮਿਲੇਗੀ, ਜਿਨ੍ਹਾਂ ਦੇ ਮਾਪੇ ਅਮਰੀਕਾ ਦੇ ਨਾਗਰਿਕ ਜਾਂ ਗ੍ਰੀਨ […]

ਟਰੰਪ ਵੱਲੋਂ ‘ਸੀ.ਬੀ.ਪੀ. ਵੰਨ’ ਐਪ ਬੰਦ!

-ਲੱਖਾਂ ਲੋਕਾਂ ਦਾ ਅਮਰੀਕਾ ਵੱਸਣ ਦਾ ਸੁਪਨਾ ਟੁੱਟਿਆ ਵਾਸ਼ਿੰਗਟਨ, 23 ਜਨਵਰੀ (ਪੰਜਾਬ ਮੇਲ)- ਲੱਖਾਂ ਲੋਕਾਂ ਦਾ ਅਮਰੀਕਾ ਵਿਚ ਵੱਸਣ ਦਾ ਸੁਪਨਾ ਟੁੱਟ ਗਿਆ ਹੈ। ਅਜਿਹਾ ਇਸ ਲਈ ਕਿਉਂਕਿ ਡੋਨਾਲਡ ਟਰੰਪ ਦੇ ਇਕ ਦਸਤਖਤ ਨੇ ਦੂਜੇ ਦੇਸ਼ਾਂ ਤੋਂ ਅਮਰੀਕਾ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਵਸ ਕੇ ਨਾਗਰਿਕਤਾ ਹਾਸਲ ਕਰਨ ਵਾਲੇ ਲੱਖਾਂ-ਕਰੋੜਾਂ ਲੋਕਾਂ ਦੇ ਦਰਵਾਜ਼ੇ ਹਮੇਸ਼ਾ ਲਈ ਬੰਦ […]

ਸ਼੍ਰੋਮਣੀ ਕਮੇਟੀ ਚੋਣਾਂ ਲਈ ਅਕਾਲੀ ਦਲ ਨੇ ‘ਬੋਗਸ ਵੋਟਾਂ’ ਬਣਾਏ ਜਾਣ ਦੇ ਲਾਏ ਦੋਸ਼

ਚੰਡੀਗੜ੍ਹ, 23 ਜਨਵਰੀ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫ਼ਦ ਨੇ ਵੀਰਵਾਰ ਨੂੰ ਗੁਰਦੁਆਰਾ ਚੋਣ ਕਮਿਸ਼ਨ ਦੇ ਚੀਫ਼ ਕਮਿਸ਼ਨਰ ਨੂੰ ਮਿਲ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਆਮ ਲੋਕਾਂ ਦੀਆਂ ‘ਬੋਗਸ ਵੋਟਾਂ’ ਦਰਜ ਕਰਨ ਦੇ ਦੋਸ਼ ਲਾਏ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸਾਬਕਾ ਪ੍ਰਧਾਨ […]

ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਦਾਲਤ ਦਾ ਕੀਤਾ ਰੁਖ

ਚੰਡੀਗੜ੍ਹ, 23 ਜਨਵਰੀ (ਪੰਜਾਬ ਮੇਲ)- ਇਸ ਸਮੇਂ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ 26 ਜਨਵਰੀ ਨੂੰ ਸੰਸਦ ਦੇ ਸੈਸ਼ਨ ਵਿੱਚ ਸ਼ਾਮਲ ਹੋਣ ਅਤੇ ਗਣਤੰਤਰ ਦਿਵਸ ਦੇ ਜਸ਼ਨਾਂ ਵਿੱਚ ਹਿੱਸਾ ਲੈਣ […]

ਡੋਨਾਲਡ ਟਰੰਪ ਜਨਮ ਆਧਾਰਿਤ ਅਮਰੀਕੀ ਨਾਗਰਿਕਤਾ ਨੂੰ ਕਰਨਗੇ ਖਤਮ; ਵ੍ਹਾਈਟ ਹਾਊਸ ਦੇ ਅਧਿਕਾਰੀ ਦਾ ਬਿਆਨ

ਵਾਸ਼ਿੰਗਟਨ, 22 ਜਨਵਰੀ (ਪੰਜਾਬ ਮੇਲ)- ਵ੍ਹਾਈਟ ਹਾਊਸ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਫੈਡਰਲ ਸਰਕਾਰ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਅਮਰੀਕਾ ਵਿਚ ਜਨਮੇ ਬੱਚਿਆਂ ਲਈ ਸਵੈਚਲਿਤ ਜਨਮ ਅਧਿਕਾਰ ਨਾਗਰਿਕਤਾ ਨੂੰ ਮਾਨਤਾ ਨਹੀਂ ਦੇਵੇਗੀ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਇੱਕ ਆਦੇਸ਼ ਜਾਰੀ ਕਰਨਗੇ, ਜਿਸ ਦਾ ਉਦੇਸ਼ ਗੈਰ-ਕਾਨੂੰਨੀ ਇਮੀਗ੍ਰੇਸ਼ਨ ਸਥਿਤੀ ਵਾਲੇ ਮਾਪਿਆਂ ਦੇ ਅਮਰੀਕਾ ਵਿਚ ਜਨਮੇ ਬੱਚਿਆਂ ਦੀ ਜਨਮ ਅਧਿਕਾਰ […]

ਭਾਰਤੀ ਅਮਰੀਕੀ ਡੈਮੋਕ੍ਰੇਟਸ ਨੇ ਟਰੰਪ ਦੇ ਦੂਜੇ ਕਾਰਜਕਾਲ ‘ਤੇ ਦਿੱਤੀ ਪ੍ਰਤੀਕਿਰਿਆ

ਵਾਸ਼ਿੰਗਟਨ, 22 ਜਨਵਰੀ (ਪੰਜਾਬ ਮੇਲ)- ਸਮੋਸਾ ਕਾਕਸ ਦੇ ਤਿੰਨ ਮੈਂਬਰਾਂ – ਪ੍ਰਤੀਨਿਧੀ ਪ੍ਰਮਿਲਾ ਜੈਪਾਲ, ਅਮੀ ਬੇਰਾ ਅਤੇ ਸੁਹਾਸ ਸੁਬਰਾਮਨੀਅਮ ਨੇ 20 ਜਨਵਰੀ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ਲਈ ਚਿੰਤਾਵਾਂ ਸਾਂਝੀਆਂ ਕੀਤੀਆਂ। ਇਮੀਗ੍ਰੇਸ਼ਨ ਇੰਟੈਗ੍ਰਿਟੀ, ਸੁਰੱਖਿਆ ਅਤੇ ਇਨਫੋਰਸਮੈਂਟ ਸਬ-ਕਮੇਟੀ ਦੀ ਰੈਂਕਿੰਗ ਮੈਂਬਰ ਪ੍ਰਮਿਲਾ ਜੈਪਾਲ (ਡੀ-ਡਬਲਯੂ.ਏ.) ਨੇ ਇਮੀਗ੍ਰੇਸ਼ਨ ‘ਤੇ ਰਾਸ਼ਟਰਪਤੀ ਟਰੰਪ ਦੇ ਕਾਰਜਕਾਰੀ ਆਦੇਸ਼ਾਂ ਦੇ ਜਵਾਬ […]

ਟਰੰਪ ਵੱਲੋਂ ਗੈਰ ਕਾਨੂੰਨਂ ਲੋਕਾਂ ਖਿਲਾਫ ਫੌਜਾਂ ਤਾਇਨਾਤ ਕਰਨ ਲਈ ਰਾਸ਼ਟਰੀ ਐਮਰਜੈਂਸੀ ਦਾ ਐਲਾਨ

-ਮੈਕਸੀਕੋ ਦਾ ਬਾਰਡਰ ਸੀਲ ਹੋਵੇਗਾ ਵਾਸ਼ਿੰਗਟਨ, 22 ਜਨਵਰੀ (ਪੰਜਾਬ ਮੇਲ)- ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਇਮੀਗ੍ਰੇਸ਼ਨ ‘ਤੇ ਕਾਰਜਕਾਰੀ ਹੁਕਮਾਂ ਦੀ ਝੜੀ ਲਗਾ ਦਿੱਤੀ। ਟਰੰਪ ਨੇ ਇਹ ਹੁਕਮ ਅਮਰੀਕਾ ਦੇ ਸੈਲਾਨੀਆਂ ਤੇ ਐੱਨ.ਆਰ.ਆਈਜ਼ ਲਈ ਸੰਸਾਰਕ ਭੂਮਿਕਾ ਨੂੰ ਮੂਲ ਰੂਪ ਵਿਚ ਬਦਲ ਦੇਣਗੇ। ਟਰੰਪ ਨੇ ਦੇਸ਼ ਦੀਆਂ ਸਰਹੱਦਾਂ ਨੂੰ ਪ੍ਰਵਾਸੀਆਂ ਲਈ ਸੀਲ ਕਰਨ […]