ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਕੱਤਰੇਤ ਵਿਖੇ ਤਲਬ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਨ ਦੇ ਦੋਸ਼ ਹੇਠ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸਪਸ਼ਟੀਕਰਨ ਦੇਣ ਲਈ ਤਲਬ ਕੀਤਾ ਹੈ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਦੇ […]

ਪੰਜਾਬ ਵਿੱਚ ਸੰਘਣੀ ਧੁੰਦ; ਹਵਾਈ ਉਡਾਣਾਂ ਪ੍ਰਭਾਵਿਤ

ਚੰਡੀਗੜ੍ਹ, 4 ਜਨਵਰੀ (ਪੰਜਾਬ ਮੇਲ)- ਪੰਜਾਬ ਤੇ ਚੰਡੀਗੜ੍ਹ ਵਿਚ ਅੱਜ ਸਵੇਰ ਵੇਲੇ ਸੰਘਣੀ ਧੁੰਦ ਪਈ ਜਿਸ ਕਾਰਨ ਆਮ ਜਨ ਜੀਵਨ ਪ੍ਰਭਾਵਿਤ ਹੋਇਆ। ਟਰਾਈਸਿਟੀ ਤੇ ਹੋਰ ਨੇੜਲੇ ਖੇਤਰਾਂ ਵਿਚ ਅੱਜ ਸਵੇਰ ਪੰਜ ਵਜੇ ਤੋਂ ਸੰਘਣੀ ਧੁੰਦ ਪਈ ਤੇ ਔਸ ਪੈਂਦੀ ਰਹੀ। ਸਵੇਰ ਦੇ ਦਸ ਵਜੇ ਤਕ ਚੰਡੀਗੜ੍ਹ ਵਿਚ ਧੁੰਦ ਭਾਵੇਂ ਘੱਟ ਗਈ ਪਰ ਸੜਕਾਂ ’ਤੇ ਆਵਾਜਾਈ ਆਮ […]

ਡੇਰਾ ਮੁਖੀ ਨੂੰ 40 ਦਿਨਾਂ ਦੀ ਹੋਰ ਪੈਰੋਲ ਮਿਲੀ

ਚੰਡੀਗੜ੍ਹ, 4 ਜਨਵਰੀ (ਪੰਜਾਬ ਮੇਲ)- ਕਤਲ ਅਤੇ ਜਬਰ ਜਨਾਹ ਮਾਮਲੇ ’ਚ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਨਜ਼ਰਬੰਦ ਡੇਰਾ ਸੱਚਾ ਸੌਦਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇਕ ਵਾਰ ਮੁੜ ਜੇਲ੍ਹ ਤੋਂ ਬਾਹਰ ਆਵੇਗਾ। ਉਸ ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ ਜਿਸ ਸਬੰਧੀ ਜੇਲ੍ਹ ਪ੍ਰਸ਼ਾਸਨ ਨੇ ਮਨਜ਼ੂਰੀ ਦੇ ਦਿੱਤੀ ਹੈ। ਉਸ ਦੇ 1-2 […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਦਿੱਤੀ ਲੋੜਵੰਦ ਮਰੀਜ਼ਾਂ ਨੂੰ ਸਹਾਇਤਾ ਰਾਸ਼ੀ 

  ਸ਼੍ਰੀ ਮੁਕਤਸਰ ਸਾਹਿਬ, 4 ਜਨਵਰੀ (ਪੰਜਾਬ ਮੇਲ)-ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਕਾਰਜਾਂ ਦੀ ਫਹਿਰਿਸਤ ਏਨੀ ਲੰਮੀ ਹੈ ਕਿ ਇਸ ਨੂੰ ਵਰਨਣ ਕਰਨਾ ਨਾਂ ਮੁਮਕਿਨ ਹੈ। ਜਿੱਥੇ ਕਿਤੇ ਵੀ ਮਨੁੱਖਤਾ ਤੇ ਕੋਈ ਵੀ ਮੁਸੀਬਤ ਆਉਂਦੀ ਹੈ ਤਾਂ ਡਾਕਟਰ ਓਬਰਾਏ ਉੱਥੇ ਫ਼ਰਿਸ਼ਤਾ ਬਣ ਕੇ ਪਹੁੰਚਦੇ ਹਨ।ਇਸ ਲੜੀ ਤਹਿਤ ਜੱਸਾ […]

ਕੈਲੀਫੋਰਨੀਆ ਦੀ ਖੁੱਲ੍ਹੇਆਮ ਹਥਿਆਰ ਰੱਖਣ ‘ਤੇ ਪਾਬੰਦੀ ਗੈਰ-ਸੰਵਿਧਾਨਕ : ਅਮਰੀਕੀ ਅਦਾਲਤ

ਕੈਲੀਫੋਰਨੀਆ, 4 ਜਨਵਰੀ (ਪੰਜਾਬ ਮੇਲ)- ਇੱਕ ਅਮਰੀਕੀ ਅਪੀਲ ਅਦਾਲਤ ਨੇ 2 ਜਨਵਰੀ ਨੂੰ ਫੈਸਲਾ ਸੁਣਾਇਆ ਕਿ ਕੈਲੀਫੋਰਨੀਆ ਵਿੱਚ ਖੁੱਲ੍ਹੇਆਮ ਹੈਂਡਗਨ ਲੈ ਕੇ ਜਾਣ ‘ਤੇ ਪਾਬੰਦੀ ਗੈਰ-ਸੰਵਿਧਾਨਕ ਹੈ। ਸੈਨ ਫਰਾਂਸਿਸਕੋ ਸਥਿਤ 9ਵੀਂ ਅਮਰੀਕੀ ਸਰਕਟ ਕੋਰਟ ਆਫ਼ ਅਪੀਲਜ਼ ਨੇ 2-1 ਦੇ ਬਹੁਮਤ ਨਾਲ ਇਹ ਫੈਸਲਾ ਸੁਣਾਇਆ। ਅਦਾਲਤ ਨੇ ਕਿਹਾ ਕਿ 200,000 ਤੋਂ ਵੱਧ ਆਬਾਦੀ ਵਾਲੀਆਂ ਕਾਉਂਟੀਆਂ ਵਿੱਚ […]

ਭ੍ਰਿਸ਼ਟਾਚਾਰ ਮਾਮਲਾ: ਕ੍ਰਿਸ਼ਨੂੰ ਸ਼ਾਰਦਾ ਦੀ ਜ਼ਮਾਨਤ ਪਟੀਸ਼ਨ ‘ਤੇ ਸੀ.ਬੀ.ਆਈ. ਨੂੰ ਨੋਟਿਸ

7 ਜਨਵਰੀ ਨੂੰ ਹੋਵੇਗੀ ਸੁਣਵਾਈ; ਹਰਚਰਨ ਭੁੱਲਰ ਦੀ ਜ਼ਮਾਨਤ ਹੋ ਚੁੱਕੀ ਹੈ ਖਾਰਜ ਚੰਡੀਗੜ੍ਹ, 3 ਜਨਵਰੀ (ਪੰਜਾਬ ਮੇਲ)- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੀ ਅਦਾਲਤ ਨੇ ਭ੍ਰਿਸ਼ਟਾਚਾਰ ਮਾਮਲੇ ਵਿਚ ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਗ੍ਰਿਫ਼ਤਾਰ ਕੀਤੇ ਗਏ ਵਿਚੋਲੇ ਕ੍ਰਿਸ਼ਨੂੰ ਸ਼ਾਰਦਾ ਵਲੋਂ ਦਾਇਰ ਜ਼ਮਾਨਤ ਅਰਜ਼ੀ ‘ਤੇ ਅੱਜ ਸੀ.ਬੀ.ਆਈ. ਨੂੰ 7 ਜਨਵਰੀ ਲਈ ਨੋਟਿਸ […]

2020 ਦਿੱਲੀ ਦੰਗੇ: ਸੁਪਰੀਮ ਕੋਰਟ ਵੱਲੋਂ ਜ਼ਮਾਨਤ ਅਰਜ਼ੀਆਂ ‘ਤੇ ਫੈਸਲਾ 5 ਨੂੰ

ਨਵੀਂ ਦਿੱਲੀ, 3 ਜਨਵਰੀ (ਪੰਜਾਬ ਮੇਲ)- 2020 ਦਿੱਲੀ ਦੰਗਿਆਂ ਦੇ ਮਾਮਲੇ ਵਿਚ ਸੁਪਰੀਮ ਕੋਰਟ 5 ਜਨਵਰੀ ਨੂੰ ਉਮਰ ਖਾਲਿਦ, ਸ਼ਰਜੀਲ ਇਮਾਮ ਅਤੇ ਹੋਰਾਂ ਦੀਆਂ ਜ਼ਮਾਨਤ ਅਰਜ਼ੀਆਂ ‘ਤੇ ਫੈਸਲਾ ਸੁਣਾਏਗਾ। ਅਦਾਲਤੀ ਬੈਂਚ ਗੁਲਫਿਸ਼ਾ ਫਾਤਿਮਾ, ਮੀਰਾਨ ਹੈਦਰ, ਸ਼ਿਫਾ ਉਰ ਰਹਿਮਾਨ, ਮੁਹੰਮਦ ਸਲੀਮ ਖਾਨ ਅਤੇ ਸ਼ਾਦਾਬ ਅਹਿਮਦ ਦੀਆਂ ਪਟੀਸ਼ਨਾਂ ‘ਤੇ ਵੀ ਫੈਸਲਾ ਸੁਣਾਏਗਾ। ਜਸਟਿਸ ਅਰਵਿੰਦ ਕੁਮਾਰ ਅਤੇ ਐੱਨ.ਵੀ. […]

ਆਈ.ਪੀ.ਐੱਲ. 2026: ਮੁਸਤਫ਼ਿਜ਼ੁਰ ਰਹਿਮਾਨ ਨੂੰ ਬਾਹਰ ਕੱਢਣ ‘ਤੇ ਭਖੀ ਸਿਆਸਤ

ਥਰੂਰ ਅਤੇ ਖੜਗੇ ਨੇ ਬੀ.ਸੀ.ਸੀ.ਆਈ. ਤੇ ਭਾਜਪਾ ਨੂੰ ਘੇਰਿਆ ਖੇਡਾਂ ਵਿਚ ਧਰਮ ਅਤੇ ਰਾਜਨੀਤੀ ਨੂੰ ਮਿਲਾਉਣਾ ਗ਼ਲਤ; ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਦੀ ਨੀਅਤ ‘ਤੇ ਚੁੱਕੇ ਸਵਾਲ ਨਵੀਂ ਦਿੱਲੀ, 3 ਜਨਵਰੀ (ਪੰਜਾਬ ਮੇਲ)- ਕੋਲਕਾਤਾ ਨਾਈਟ ਰਾਈਡਰਜ਼ (ਕੇ.ਕੇ.ਆਰ.) ਵੱਲੋਂ ਬੰਗਲਾਦੇਸ਼ੀ ਤੇਜ਼ ਗੇਂਦਬਾਜ਼ ਮੁਸਤਫ਼ਿਜ਼ੁਰ ਰਹਿਮਾਨ ਨੂੰ ਆਈ.ਪੀ.ਐੱਲ. 2026 ਦੇ ਸੀਜ਼ਨ ਤੋਂ ਬਾਹਰ ਕਰਨ ਦੇ ਫੈਸਲੇ ਤੋਂ ਬਾਅਦ […]

ਭਾਜਪਾ ਨੇਤਾ ਲਾਲਪੁਰਾ ਵੱਲੋਂ ਬਿਜਨੌਰ ਗੁਰਦੁਆਰਾ ਹਿੰਸਾ ਦੀ ਨਿੰਦਾ; ਐੱਨ.ਸੀ.ਐੱਮ. ਨੇ ਮੰਗੀ ਜਾਂਚ ਰਿਪੋਰਟ

ਰੋਪੜ, 3 ਜਨਵਰੀ (ਪੰਜਾਬ ਮੇਲ)- ਭਾਜਪਾ ਦੇ ਸੀਨੀਅਰ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਉੱਤਰ ਪ੍ਰਦੇਸ਼ ਦੇ ਬਿਜਨੌਰ ਸਥਿਤ ਇੱਕ ਗੁਰਦੁਆਰਾ ਸਾਹਿਬ ਵਿਚ ਹੋਈ ਹਿੰਸਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਇਹ ਘਟਨਾ ‘ਵੀਰ ਬਾਲ ਦਿਵਸ’ ਮੌਕੇ ਵਾਪਰੀ, ਜਦੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਧਾਰਮਿਕ ਪ੍ਰੋਗਰਾਮ […]

328 ਪਾਵਨ ਸਰੂਪਾਂ ਦਾ ਮਾਮਲਾ: ਐੱਫ.ਆਈ.ਆਰ. ਸਿੱਖ ਸੰਸਥਾ ਦੇ ਅਧਿਕਾਰ ਖੇਤਰ ‘ਚ ‘ਸਿੱਧੀ ਦਖ਼ਲਅੰਦਾਜ਼ੀ’: ਧਾਮੀ

ਚੰਡੀਗੜ੍ਹ, 3 ਜਨਵਰੀ (ਪੰਜਾਬ ਮੇਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਦਰਜ ਕੀਤੀ ਗਈ ਐੱਫ.ਆਈ.ਆਰ. ਦੀ ਸਖ਼ਤ ਨਿਖੇਧੀ ਕੀਤੀ ਹੈ। ਧਾਮੀ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਸਿਰਫ਼ ਸਿਆਸੀ ਲਾਹਾ ਲੈਣ ਲਈ ਸਿੱਖ ਸੰਸਥਾ ਦੇ […]