ਦਿੱਲੀ ਐੱਨਸੀਆਰ ਤੇ ਹਰਿਆਣਾ ਵਿਚ ਭੂਚਾਲ ਦੇ ਝਟਕੇ

ਨਵੀਂ ਦਿੱਲੀ, 10 ਜੁਲਾਈ (ਪੰਜਾਬ ਮੇਲ) – ਦਿੱਲੀ ਐੱਨਸੀਆਰ ਨਾਲ ਲੱਗਦੇ ਹਰਿਆਣਾ ਦੇ ਕਈ ਇਲਾਕਿਆਂ ਵਿਚ ਅੱਜ ਸਵੇਰੇ 9:04 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ ’ਤੇ ਭੂਚਾਲ ਦੀ ਤੀਬਰਤਾ 4.4 ਮਾਪੀ ਗਈ ਹੈ। ਇਸ ਦੌਰਾਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਬਾਰੇ ਹਾਲ ਦੀ ਘੜੀ ਕੋਈ ਰਿਪੋਰਟ ਨਹੀਂ ਹੈ। ਭੂਚਾਲ ਦੇ ਝਟਕੇ […]

ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ‘ਮੇਲਾ ਗ਼ਦਰੀ ਬਾਬਿਆਂ ਦਾ’ 26 ਜੁਲਾਈ ਨੂੰ

ਸਰੀ, 10 ਜੁਲਾਈ (ਹਰਦਮ ਮਾਨ/ਪੰਜਾਬ ਮੇਲ)- ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ (ਕੈਨੇਡਾ) ਵੱਲੋਂ 29ਵਾਂ ਸਾਲਾਨਾ ਸੱਭਿਆਚਾਰਕ  ‘ਮੇਲਾ ਗਦਰੀ ਬਾਬਿਆਂ ਦਾ’ 26 ਜੁਲਾਈ 2025 ਨੂੰ ਬੇਅਰ ਕਰੀਕ ਪਾਰਕ ਸਰੀ ਵਿਚ ਮਨਾਇਆ ਜਾ ਰਿਹਾ ਹੈ। ਫਾਊਂਡੇਸ਼ਨ ਦੇ ਪ੍ਰਧਾਨ ਸਾਹਿਬ ਸਿੰਘ ਥਿੰਦ ਨੇ ਦੱਸਿਆ ਹੈ ਕਿ ਇਹ ਮੇਲਾ ਗ਼ਦਰੀ ਬਾਬਾ ਨਿਧਾਨ ਸਿੰਘ ਚੁੱਗਾ ਅਤੇ ਬੀਰ ਸਿੰਘ ਬਾਹੋਵਾਲ ਨੂੰ ਸਮਰੱਪਿਤ ਹੋਵੇਗਾ। ਉਨ੍ਹਾਂ ਭਾਈਚਾਰੇ ਦੇ ਸਮੂਹ ਲੋਕਾਂ ਨੂੰ […]

ਗੁਰੂ ਨਾਨਕ ਫੂਡ ਬੈਂਕ ਦੇ ‘ਮੈਗਾ ਫੂਡ ਡਰਾਈਵ’ ਵਿਚ ਦਾਨੀਆਂ ਨੇ 216 ਟਨ ਫੂਡ  ਦਾਨ ਕੀਤਾ

ਸਰੀ, 10 ਜੁਲਾਈ (ਹਰਦਮ ਮਾਨ/ਪੰਜਾਬ ਮੇਲ)- ਗੁਰੂ ਨਾਨਕ ਫੂਡ ਬੈਂਕ ਵੱਲੋਂ ਆਪਣੀ ਪੰਜਵੀਂ ਵਰ੍ਹੇਗੰਢ ਮੌਕੇ ‘ਮੈਗਾ ਫੂਡ ਡਰਾਈਵ’ ਕੀਤਾ ਗਿਆ ਜਿਸ ਵਿਚ ਦਾਨੀਆਂ ਨੇ ਭਰਵਾਂ ਹੁੰਗਾਰਾ ਦਿੱਤਾ। ਇਸ ਮੈਗਾ ਡਰਾਈਵ ਦੌਰਾਨ  216 ਟਨ ਤੋਂ ਵੱਧ ਫੂਡ  ਇਕੱਠਾ ਕੀਤਾ ਗਿਆ। ਫੂਡ ਡਰਾਈਵ ਵਿਚ ਸ਼ਾਮਲ ਹੋ ਕੇ ਕਈ ਸਥਾਨਕ ਰਾਜਨੀਤਕ ਆਗੂਆਂ ਅਤੇ ਉੱਘੀਆਂ ਸ਼ਖ਼ਸੀਅਤਾਂ ਨੇ ਭਾਈਚਾਰੇ ਦੇ ਦਾਨੀ ਸੱਜਣਾਂ ਨੂੰ ਉਤਸ਼ਾਹਿਤ ਕੀਤਾ ਤੇ ਵਲੰਟੀਅਰਾਂ ਦੀ ਹੌਸਲਾ ਅਫਜ਼ਾਈ ਕੀਤੀ। 100 ਤੋਂ ਵਧੇਰੇ  ਸਕੂਲੀ ਵਿਦਿਆਰਥੀਆਂ ਨੇ ਫੂਡ ਡਰਾਈਵ ਦੌਰਾਨ ਸਾਰਾ […]

ਅਮਰੀਕੀ ਹਵਾਈ ਅੱਡਿਆਂ ‘ਤੇ ਹੁਣ ਯਾਤਰੀਆਂ ਦੀ ਬੂਟ ਉਤਾਰ ਕੇ ਨਹੀਂ ਹੋਵੇਗੀ ਤਲਾਸ਼ੀ

– ਪਹਿਲਾਂ ਤੋਂ ਲਾਗੂ ਨਿਯਮ ‘ਚ ਹੋਇਆ ਬਦਲਾਅ – 2001 ਦੀ ਵਾਰਦਾਤ ਤੋਂ ਬਾਅਦ ਲਾਗੂ ਹੋਇਆ ਸੀ ਨਿਯਮ ਨਿਊਯਾਰਕ, 9 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਹਵਾਈ ਅੱਡਿਆਂ ‘ਤੇ ਲਾਗੂ ਇਕ ਨਿਯਮ ਵਿਚ ਬਦਲਾਅ ਕੀਤਾ ਜਾ ਰਿਹਾ ਹੈ, ਜਿਸ ਨਾਲ ਯਾਤਰੀਆਂ ਨੂੰ ਫਾਇਦਾ ਹੋਵੇਗਾ। ਤਾਜ਼ਾ ਜਾਣਕਾਰੀ ਮੁਤਾਬਕ ਯਾਤਰੀਆਂ ਨੂੰ ਹੁਣ ਬੂਟ ਉਤਾਰ ਕੇ ਤਲਾਸ਼ੀ ਨਹੀਂ ਦੇਣੀ […]

ਬ੍ਰਿਕਸ ਦੇਸ਼ਾਂ ਨੂੰ ਦੇਣਾ ਹੋਵੇਗਾ 10% ਵਾਧੂ ਟੈਰਿਫ : ਟਰੰਪ

– ਟ੍ਰੇਡ ਡੀਲ ਤੋਂ ਪਹਿਲਾਂ ਟਰੰਪ ਨੇ ਵਧਾਈ ਭਾਰਤ ਦੀ ਟੈਂਸ਼ਨ – ਟਰੰਪ ਨੇ ਬ੍ਰਿਕਸ ਨੂੰ ਦੱਸਿਆ ‘ਅਮਰੀਕਾ ਖਿਲਾਫ ਬਣਿਆ ਗੱਠਜੋੜ’ ਵਾਸ਼ਿੰਗਟਨ, 9 ਜੁਲਾਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਵਿਸ਼ਵ ਵਪਾਰ ਜਗਤ ਵਿਚ ਹਲਚਲ ਮਚਾ ਦਿੱਤੀ ਹੈ। ਟਰੰਪ ਨੇ ਕਿਹਾ ਹੈ ਕਿ ਬ੍ਰਿਕਸ ਦੇਸ਼ਾਂ ‘ਤੇ 10% ਵਾਧੂ ਟੈਰਿਫ (ਆਯਾਤ ਡਿਊਟੀ) […]

ਗੁਰਦੁਆਰਾ ਸੰਤ ਸਾਗਰ, ਸੈਕਰਾਮੈਂਟੋ ਵਿਖੇ ਸਜਾਏ ਗਏ ਧਾਰਮਿਕ ਦੀਵਾਨ

ਸੈਕਰਾਮੈਂਟੋ, 9 ਜੁਲਾਈ (ਪੰਜਾਬ ਮੇਲ)- ਗੁਰਦੁਆਰਾ ਸਾਹਿਬ ਸੰਤ ਸਾਗਰ ਦੇ ਮੁਖੀ ਬਾਬਾ ਸੱਜਣ ਸਿੰਘ ਅੱਜਕੱਲ੍ਹ ਸੈਕਰਾਮੈਂਟੋ ਦੌਰੇ ‘ਤੇ ਹਨ। ਇਥੇ ਗੁਰਦੁਆਰਾ ਸਾਹਿਬ ਸੰਤ ਸਾਗਰ ਵਿਖੇ ਉਨ੍ਹਾਂ ਕਾਫੀ ਸਮਾਂ ਬਤਾਇਆ, ਜਿੱਥੇ ਉਨ੍ਹਾਂ ਨੇ ਗੁਰਬਾਣੀ ਦਾ ਪ੍ਰਵਾਹ ਚਲਾਇਆ। ਇਸ ਮੌਕੇ ਉਨ੍ਹਾਂ ਨੇ ਸ. ਨਰਿੰਦਰਪਾਲ ਸਿੰਘ ਹੁੰਦਲ ਨਾਲ ਸਲਾਹ ਮਸ਼ਵਰਾ ਕਰਕੇ ਇਥੇ ਫਿਊਨਰਲ ਹੋਮ ਖੋਲ੍ਹਣ ਦੀ ਯੋਜਨਾ ਬਣਾਈ। […]

ਸ਼੍ਰੋਮਣੀ ਅਕਾਲੀ ਦਲ ਵੱਲੋਂ 15 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ

ਚੰਡੀਗੜ੍ਹ, 9 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਨਵੇਂ ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਡਾ. ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਸਮੇਤ 15 ਸੀਨੀਅਰ ਆਗੂਆਂ ਨੂੰ ਇਹ ਜਿੰਮੇਵਾਰੀਆਂ ਸੌਂਪੀਆਂ ਹਨ। ਸ਼੍ਰੋਮਣੀ […]

ਐੱਸ.ਵਾਈ.ਐੱਲ. ਮੁੱਦੇ ‘ਤੇ ਪੰਜਾਬ-ਹਰਿਆਣਾ ਵਿਚਕਾਰ ਫਿਰ ਟਕਰਾਅ ਦੀ ਸੰਭਾਵਨਾ

ਚੰਡੀਗੜ੍ਹ, 9 ਜੁਲਾਈ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਵਿਚਕਾਰ ਸਤਲੁਜ-ਯਮੁਨਾ ਲਿੰਕ (ਐੱਸ.ਵਾਈ.ਐੱਲ.) ਨਹਿਰ ਨੂੰ ਲੈ ਕੇ ਨਵੀਂ ਦਿੱਲੀ ‘ਚ ਕੇਂਦਰ ਦੀ ਮੌਜੂਦਗੀ ‘ਚ ਇੱਕ ਮਹੱਤਵਪੂਰਨ ਮੀਟਿੰਗ ਹੋ ਰਹੀ ਹੈ। ਮੀਟਿੰਗ ‘ਚ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨਾਲ ਮੁੱਖ ਸਕੱਤਰ ਵੀ ਸ਼ਾਮਲ ਹੋਣਗੇ। ਇਹ ਮੀਟਿੰਗ ਕੇਂਦਰ ਸਰਕਾਰ ਦੇ ਯਤਨਾਂ ਸਦਕਾ ਬੁਲਾਈ ਗਈ ਹੈ ਅਤੇ ਇਸ […]

ਟੈਕਸਾਸ ‘ਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਨਾਲ 150 ਲੋਕਾਂ ਦੀ ਮੌਤ

-100 ਤੋਂ ਵਧੇਰੇ ਲਾਪਤਾ ਟੈਕਸਾਸ, 9 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਟੈਕਸਾਸ ਵਿਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਨਾਲ 150 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਅਜੇ ਵੀ ਲਾਪਤਾ ਹਨ, ਜਿਨ੍ਹਾਂ ਵਿਚ ਕੈਂਪ ਵਿਚ ਗਈਆਂ ਕੁੜੀਆਂ ਵੀ ਸ਼ਾਮਲ ਹਨ। ਪ੍ਰਸ਼ਾਸਨ ਲੋਕਾਂ ਨੂੰ ਬਚਾਉਣ ਲਈ ਵੱਡੇ ਪੱਧਰ ‘ਤੇ ਬਚਾਅ ਕਾਰਜ ਚਲਾ […]

ਸ. ਸੁਰਿੰਦਰਪਾਲ ਸਿੰਘ ਬਿੰਦਰਾ ਕੈਲੀਫੋਰਨੀਆ ਦੌਰੇ ‘ਤੇ

ਸੈਕਰਾਮੈਂਟੋ, 9 ਜੁਲਾਈ (ਪੰਜਾਬ ਮੇਲ)- ਸ. ਸੁਰਿੰਦਰਪਾਲ ਸਿੰਘ ਬਿੰਦਰਾ ਅੱਜਕੱਲ੍ਹ ਕੈਲੀਫੋਰਨੀਆ ਦੌਰੇ ‘ਤੇ ਹਨ। ਇਸ ਦੌਰਾਨ ਉਹ ਐਲਕ ਗਰੋਵ ਸਿਟੀ ਵਿਖੇ ਪੰਜਾਬ ਮੇਲ ਦੇ ਦਫਤਰ ਪਹੁੰਚੇ, ਜਿੱਥੇ ਗੁਰਜਤਿੰਦਰ ਸਿੰਘ ਰੰਧਾਵਾ ਨੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਸ. ਸੁਰਿੰਦਰਪਾਲ ਬਿੰਦਰਾ ਦੀ ਧਰਮ ਪਤਨੀ ਅਤੇ ਬੇਟੀ ਸਮੇਤ ਹੋਰ ਵੀ ਰਿਸ਼ਤੇਦਾਰ ਸ਼ਾਮਲ ਸਨ।