ਅੰਮ੍ਰਿਤਧਾਰੀ ਸਿੱਖ ਯਾਤਰੀਆਂ ਨੂੰ ਕਕਾਰ ਧਾਰਨ ਕਰਕੇ ਹਵਾਈ ਸਫ਼ਰ ਤੋਂ ਰੋਕਣ ‘ਤੇ ਚਿੰਤਾ ਪ੍ਰਗਟਾਈ

-ਅੰਮ੍ਰਿਤਸਰ ਵਿਕਾਸ ਮੰਚ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖਿਆ ਅੰਮ੍ਰਿਤਸਰ, 16 ਜਨਵਰੀ (ਪੰਜਾਬ ਮੇਲ)- ਦਿੱਲੀ ਅਤੇ ਅੰਮ੍ਰਿਤਸਰ ਸਮੇਤ ਭਾਰਤ ਦੇ ਹਵਾਈ ਅੱਡਿਆਂ ‘ਤੇ ਅੰਮ੍ਰਿਤਧਾਰੀ ਸਿੱਖ ਯਾਤਰੀਆਂ ਨੂੰ ਕਕਾਰ ਧਾਰਨ ਕਰਕੇ ਸਫਰ ਕਰਨ ਤੋਂ ਰੋਕਣ ਦੀਆਂ ਵਾਪਰ ਰਹੀਆਂ ਘਟਨਾਵਾਂ ‘ਤੇ ਸਮਾਜ ਸੇਵੀ ਜਥੇਬੰਦੀ ਅੰਮ੍ਰਿਤਸਰ ਵਿਕਾਸ ਮੰਚ ਨੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਹਵਾਬਾਜ਼ੀ ਮੰਤਰਾਲੇ […]

ਅਮਰੀਕੀ ਨਿਆਂ ਵਿਭਾਗ ਨੂੰ ਅਡਾਨੀ ਖ਼ਿਲਾਫ਼ ਕੇਸ ਨਾਲ ਸਬੰਧਤ ਰਿਕਾਰਡ ਸਾਂਭ ਕੇ ਰੱਖਣ ਦੀ ਮੰਗ

ਵਾਸ਼ਿੰਗਟਨ, 16 ਜਨਵਰੀ (ਪੰਜਾਬ ਮੇਲ)- ਰਿਪਬਲਿਕਨ ਪਾਰਟੀ ਦੇ ਸੰਸਦ ਮੈਂਬਰ ਅਤੇ ਸਦਨ ਦੀ ਨਿਆਇਕ ਕਮੇਟੀ ਦੇ ਮੈਂਬਰ ਲਾਂਸ ਗੁਡੇਨ ਨੇ ਅਮਰੀਕੀ ਨਿਆਂ ਵਿਭਾਗ ਨੂੰ ਕਿਹਾ ਹੈ ਕਿ ਉਹ ਕਾਰੋਬਾਰੀ ਗੌਤਮ ਅਡਾਨੀ ਅਤੇ ਉਸ ਦੇ ਗਰੁੱਪ ਦੀਆਂ ਕੰਪਨੀਆਂ ਖ਼ਿਲਾਫ਼ ਬਾਇਡਨ ਪ੍ਰਸ਼ਾਸਨ ਵੱਲੋਂ ਚਲਾਏ ਗਏ ‘ਚੋਣਵੇਂ ਕੇਸ’ ਦੇ ਸਬੰਧ ‘ਚ ਸਾਰਾ ਰਿਕਾਰਡ ਸੁਰੱਖਿਅਤ ਰੱਖੇ। ਡੋਨਲਡ ਟਰੰਪ ਵੱਲੋਂ […]

ਡੱਲੇਵਾਲ ਦੀ ਹਮਾਇਤ ‘ਚ 111 ਕਿਸਾਨਾਂ ਵੱਲੋਂ ਮਰਨ ਵਰਤ ਸ਼ੁਰੂ

* ਢਾਬੀ ਗੁੱਜਰਾਂ ਬਾਰਡਰ ਤੋਂ ਅੱਗੇ ਹਰਿਆਣਾ ਵਾਲੇ ਪਾਸੇ ਲਾਇਆ ਧਰਨਾ * ਹਰਿਆਣਾ ਪੁਲਿਸ ਨੇ ਬਾਰਡਰ ਨੇੜੇ ਕੀਤੇ ਸਖ਼ਤ ਪ੍ਰਬੰਧ ਪਟਿਆਲਾ/ਪਾਤੜਾਂ, 16 ਜਨਵਰੀ (ਪੰਜਾਬ ਮੇਲ)- ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਗੰਭੀਰ ਹਾਲਤ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਚੁੱਪ ਵੱਟਣ ਤੋਂ ਖਫ਼ਾ 111 ਹੋਰ ਕਿਸਾਨਾਂ ਨੇ ਬੁੱਧਵਾਰ ਨੂੰ ਸਮੂਹਿਕ ਤੌਰ ‘ਤੇ […]

ਲਹਿੰਦੇ ਪੰਜਾਬ ਦੀ ਸੂਬਾਈ ਕੈਬਨਿਟ ਨੇ ਹਿੰਦੂ ਵਿਆਹ ਐਕਟ ਰਜਿਸਟ੍ਰੇਸ਼ਨ ਨਿਯਮਾਂ ਨੂੰ ਦਿੱਤੀ ਮਨਜ਼ੂਰੀ

ਸਿੱਖ ਮੈਰਿਜ ਐਕਟ ਲਾਗੂ ਹੋਣ ਦੇ 7 ਮਹੀਨੇ ਬਾਅਦ ਵੀ ਬਿੱਲ ਨਹੀਂ ਹੋ ਸਕਿਆ ਪਾਸ ਅੰਮ੍ਰਿਤਸਰ, 16 ਜਨਵਰੀ (ਪੰਜਾਬ ਮੇਲ)- ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਦੀ ਪ੍ਰਧਾਨਗੀ ਹੇਠ ਲਾਹੌਰ ‘ਚ ਹੋਈ 22ਵੀਂ ਸੂਬਾਈ ਕੈਬਨਿਟ ਮੀਟਿੰਗ ‘ਚ ਪਹਿਲੇ ਪੰਜਾਬ ਹਿੰਦੂ ਵਿਆਹ ਐਕਟ, ਰਜਿਸਟ੍ਰੇਸ਼ਨ ਨਿਯਮਾਂ-2024 ਨੂੰ ਮਨਜ਼ੂਰੀ ਦਿੱਤੀ ਗਈ। ਹੁਣ ਇਸ ਨੂੰ ਨਿਆਂ ਤੇ ਕਾਨੂੰਨ […]

ਪੰਨੂ ਮਾਮਲੇ ‘ਚ ਭਾਰਤ ਦਾ ਐਕਸ਼ਨ : ਸਰਕਾਰੀ ਪੈਨਲ ਵੱਲੋਂ ਅਣਪਛਾਤੇ ਖ਼ਿਲਾਫ਼ ਕਾਰਵਾਈ ਦੀ ਸਿਫ਼ਾਰਿਸ਼

* ਭਾਰਤ ਤੇ ਅਮਰੀਕੀ ਹਿੱਤਾਂ ਖ਼ਿਲਾਫ਼ ਸੁਰੱਖਿਆ ‘ਚ ਸੰਨ੍ਹ ਲਾਉਣ ਦਾ ਦੋਸ਼ ਨਵੀਂ ਦਿੱਲੀ, 16 ਜਨਵਰੀ (ਪੰਜਾਬ ਮੇਲ)- ਭਾਰਤ ਤੇ ਅਮਰੀਕਾ ਦੇ ਸੁਰੱਖਿਆ ਹਿੱਤਾਂ ਨੂੰ ਕਮਜ਼ੋਰ ਕਰਨ ਵਾਲੇ ਕੁਝ ਸੰਗਠਿਤ ਅਪਰਾਧਿਕ ਸਮੂਹਾਂ ਤੇ ਅੱਤਵਾਦੀ ਜਥੇਬੰਦੀਆਂ ਦੀਆਂ ਗਤੀਵਿਧੀਆਂ ਦੀ ਜਾਂਚ ਲਈ ਸਰਕਾਰ ਵੱਲੋਂ ਗਠਿਤ ਇਕ ਉੱਚ ਪੱਧਰੀ ਜਾਂਚ ਕਮੇਟੀ ਨੇ ਆਪਣੀ ਰਿਪੋਰਟ ਵਿਚ ਇਕ ਅਣਪਛਾਤੇ ਵਿਅਕਤੀ […]

40 ਫ਼ੀਸਦੀ ਵਿਧਾਇਕ ਨਹੀਂ ਭਰਦੇ ਪ੍ਰਾਪਰਟੀ ਰਿਟਰਨ!

-ਸਰਕਾਰੀ ਖਜ਼ਾਨੇ ‘ਚੋਂ ਭਰਿਆ ਜਾਂਦੈ ਇਨਕਮ ਟੈਕਸ ਚੰਡੀਗੜ੍ਹ, 16 ਜਨਵਰੀ (ਪੰਜਾਬ ਮੇਲ)- ਵਿਧਾਇਕ ਆਪਣੀ ਪ੍ਰਾਪਰਟੀ ਦਾ ਵੇਰਵਾ ਨਸ਼ਰ ਕਰਨ ਤੋਂ ਭੱਜ ਰਹੇ ਹਨ, ਜਦਕਿ ਪੰਜਾਬ ਵਿਧਾਨ ਸਭਾ ਸਕੱਤਰੇਤ ਉਨ੍ਹਾਂ ਦਾ ਪਿੱਛਾ ਨਹੀਂ ਛੱਡ ਰਿਹਾ। ਵਿਧਾਇਕ ਬਣਨ ਮਗਰੋਂ ਪ੍ਰਾਪਰਟੀ ਕਿੰਨੀ ਵਧੀ ਹੈ, ਬਾਰੇ ਬਹੁਤੇ ਵਿਧਾਇਕ ਕੋਈ ਭੇਤ ਨਹੀਂ ਖੋਲ੍ਹ ਰਹੇ। ਅਜਿਹੇ 35 ਤੋਂ 40 ਫ਼ੀਸਦੀ ਵਿਧਾਇਕ […]

ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਰੱਖਣ ਵਾਲੇ ਬਾਪੂ ਸੂਰਤ ਸਿੰਘ ਖ਼ਾਲਸਾ ਦਾ ਦਿਹਾਂਤ

-ਅਮਰੀਕਾ ‘ਚ ਪਰਿਵਾਰ ਕੋਲ ਲਏ ਆਖ਼ਰੀ ਸਾਹ ਮੁੱਲਾਂਪੁਰ-ਦਾਖਾ, 16 ਜਨਵਰੀ (ਪੰਜਾਬ ਮੇਲ)- ਜਵਾਨੀ ਤੋਂ ਲੈ ਕੇ ਪੰਥਕ ਤੇ ਪੰਜਾਬ ਹਿਤੈਸ਼ੀ ਲੋਕ ਲਹਿਰਾਂ ਨਾਲ ਜੁੜੇ ਤੇ ਮਨੁੱਖੀ ਅਧਿਕਾਰਾਂ ਦੀ ਲੜਾਈ ਲੜਨ ਵਾਲੇ ਆਗੂ ਬਾਪੂ ਸੂਰਤ ਸਿੰਘ ਖ਼ਾਲਸਾ ਅਕਾਲ ਚਲਾਣਾ ਕਰ ਗਏ ਹਨ। ਯੂਨਾਈਟਿਡ ਅਕਾਲੀ ਦਲ ਦੇ ਸਕੱਤਰ ਜਨਰਲ ਗੁਰਦੀਪ ਸਿੰਘ ਬਠਿੰਡਾ ਵੱਲੋਂ ਬਾਪੂ ਸੂਰਤ ਸਿੰਘ ਖ਼ਾਲਸਾ […]

ਕੈਲੀਫੋਰਨੀਆ ਦੇ ਜੰਗਲਾਂ ‘ਚ ਲੱਗੀ ਅੱਗ ਕਾਰਨ ਆਸਕਰ ਪੁਰਸਕਾਰਾਂ ਲਈ ਨਾਮਜ਼ਦਗੀ ਦੇ ਐਲਾਨ ‘ਚ ਦੇਰ

ਨਿਊਯਾਰਕ, 15 ਜਨਵਰੀ (ਪੰਜਾਬ ਮੇਲ)- ਅਮਰੀਕਾ ਦੇ ਦੱਖਣੀ ਕੈਲੀਫੋਰਨੀਆ ਇਲਾਕੇ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਕਾਰਨ 97ਵੇਂ ਅਕਾਦਮੀ ਪੁਰਸਕਾਰਾਂ ਲਈ ਨਾਮਜ਼ਦਗੀ ਦੇ ਐਲਾਨ ਨੂੰ ਹਫ਼ਤੇ ਲਈ ਅੱਗੇ ਪਾ ਦਿੱਤਾ ਗਿਆ ਹੈ। ‘ਅਕੈਡਮੀ ਆਫ਼ ਮੋਸ਼ਨ ਪਿਕਚਰਜ਼ ਆਰਟਸ ਐਂਡ ਸਾਇੰਸਿਜ਼’ ਨੇ ਦੱਸਿਆ ਕਿ ਹੁਣ ਨਾਮਜ਼ਦਗੀ ਦਾ ਐਲਾਨ 23 ਜਨਵਰੀ ਨੂੰ ਕੀਤਾ ਜਾਵੇਗਾ। ਅਕੈਡਮੀ ਦੇ ਮੁੱਖ ਕਾਰਜਕਾਰੀ […]

ਨਵੀਂ ਸਿਆਸੀ ਪਾਰਟੀ ‘ਅਕਾਲੀ ਦਲ (ਵਾਰਿਸ ਪੰਜਾਬ ਦੇ)’ ਬਣੀ

* ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਪਾਰਟੀ ਦਾ ਮੁੱਖ ਸੇਵਾਦਾਰ ਬਣਾਇਆ * ਟੀਮ ਵੱਲੋਂ 15 ਨੁਕਾਤੀ ਮਤਾ ਪਾਸ; ਕਮੇਟੀਆਂ ਕਾਇਮ ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਪੰਜਾਬ ਮੇਲ)-ਭਾਈ ਅੰਮ੍ਰਿਤਪਾਲ ਸਿੰਘ ਦੀ ਟੀਮ ਵੱਲੋਂ ਮੇਲਾ ਮਾਘੀ ਮੌਕੇ ਕੀਤੀ ਗਈ ਕਾਨਫਰੰਸ ਦੌਰਾਨ ਸਟੇਜ ਤੋਂ 15 ਨੁਕਾਤੀ ਮਤਾ ਪਾਸ ਕਰਦਿਆਂ ਨਵੀਂ ਸੂਬਾਈ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਬਣਾਉਣ […]

ਜਬਰ-ਜਨਾਹ ਮਾਮਲਾ : ਆਸਾਰਾਮ ਨੂੰ ਮਿਲੀ ਅੰਤਰਿਮ ਜ਼ਮਾਨਤ

ਜੋਧਪੁਰ, 15 ਜਨਵਰੀ (ਪੰਜਾਬ ਮੇਲ)- ਰਾਜਸਥਾਨ ਹਾਈ ਕੋਰਟ ਨੇ 2013 ਦੇ ਜਬਰ-ਜ਼ਨਾਹ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਆਸਾਰਾਮ ਨੂੰ 31 ਮਾਰਚ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ। ਹਫ਼ਤਾ ਪਹਿਲਾਂ ਸੁਪਰੀਮ ਕੋਰਟ ਨੇ ਆਸਾਰਾਮ ਨੂੰ ਜਬਰ-ਜ਼ਨਾਹ ਦੇ ਇਕ ਹੋਰ ਮਾਮਲੇ ਵਿਚ 31 ਮਾਰਚ ਤੱਕ ਜ਼ਮਾਨਤ ਦਿੰਦਿਆਂ ਕਿਹਾ ਸੀ ਕਿ ਉਹ ਕਈ ਬਿਮਾਰੀਆਂ ਤੋਂ ਪੀੜਤ […]