ਨਿਊਯਾਰਕ ‘ਚ ਸਟ੍ਰੀਟ ਦਾ ਨਾਮ ‘ਗੁਰੂ ਤੇਗ ਬਹਾਦਰ ਜੀ ਵੇਅ’ ਰੱਖਿਆ ਗਿਆ

ਸਿੱਖ ਭਾਈਚਾਰੇ ਲਈ ਇਤਿਹਾਸਕ ਅਤੇ ਮਾਣਮੱਤਾ ਪਲ ਕਵੀਨਜ਼/ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਮੇਲ)- ਨਿਊਯਾਰਕ ਸਿਟੀ ਨੇ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਇੱਕ ਵਿਲੱਖਣ ਸ਼ਰਧਾਂਜਲੀ ਭੇਟ ਕੀਤੀ ਹੈ। ਕਵੀਨਜ਼ ਵਿਚ 114ਵੀਂ ਸਟਰੀਟ ਅਤੇ 101ਵੀਂ ਐਵੇਨਿਊ ਦੇ ਚੌਰਾਹੇ ਨੂੰ ਹੁਣ ਅਧਿਕਾਰਤ ਤੌਰ ‘ਤੇ ‘ਗੁਰੂ ਤੇਗ ਬਹਾਦਰ ਜੀ ਵੇਅ’ ਦਾ ਨਾਮ ਦਿੱਤਾ ਗਿਆ ਹੈ। […]

ਅਫ਼ਗਾਨਿਸਤਾਨ ਤੇ ਪਾਕਿਸਤਾਨ ਫੌਰੀ ਜੰਗਬੰਦੀ ਲਈ ਸਹਿਮਤ: ਕਤਰ

ਕਤਰ ਤੇ ਤੁਰਕੀ ਦੀ ਵਿਚੋਲਗੀ ਨਾਲ ਹੋਈ ਗੱਲਬਾਤ ਵਿਚ ਦੋਵਾਂ ਮੁਲਕਾਂ ਦੇ ਰੱਖਿਆ ਮੰਤਰੀ ਹੋਏ ਸ਼ਾਮਲ ਇਸਲਾਮਾਬਾਦ, 19 ਅਕਤੂਬਰ (ਪੰਜਾਬ ਮੇਲ)- ਅਫ਼ਗਾਨਿਸਤਾਨ ਤੇ ਪਾਕਿਸਤਾਨ ਵਿਚਾਲੇ ਪਿਛਲੇ ਇਕ ਹਫ਼ਤੇ ਤੋਂ ਜਾਰੀ ਲੜਾਈ ਮਗਰੋਂ ਦੋਵੇਂ ਮੁਲਕ ਫੌਰੀ ਜੰਗਬੰਦੀ ‘ਤੇ ਸਹਿਮਤ ਹੋ ਗਏ ਹਨ। ਕਤਰ ਦੇ ਵਿਦੇਸ਼ ਮੰਤਰਾਲੇ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਅਫ਼ਗਾਨਿਸਤਾਨ ਤੇ ਪਾਕਿਸਤਾਨ […]

ਏਅਰ ਇੰਡੀਆ ਦੀ ਮਿਲਾਨ ਤੋਂ ਦਿੱਲੀ ਉਡਾਣ ਰੱਦ

-ਤਕਨੀਕੀ ਖਰਾਬੀ ਕਾਰਨ ਇਟਲੀ ‘ਚ ਫਸੇ 250 ਯਾਤਰੀ; ਜ਼ਿਆਦਾਤਰ ਯਾਤਰੀ ਦੀਵਾਲੀ ਵਾਲੇ ਦਿਨ ਵਤਨ ਪਰਤਣਗੇ ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਮੇਲ)- ਏਅਰ ਇੰਡੀਆ ਦੇ ਡਰੀਮਲਾਈਨਰ ਜਹਾਜ਼ ਨੂੰ ਇਟਲੀ ਦੇ ਮਿਲਾਨ ਹਵਾਈ ਅੱਡੇ ‘ਤੇ ਤਕਨੀਕੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਦਿੱਲੀ ਆਉਣ ਵਾਲੀ ਇਹ ਉਡਾਣ ਰੱਦ ਕਰਨੀ ਪਈ ਅਤੇ 250 ਤੋਂ ਵੱਧ ਯਾਤਰੀ ਇਟਲੀ […]

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

– ਦੋ ਸਾਲ ਪਹਿਲਾਂ ਕੰਮ ਕਰਨ ਲਈ ਆਇਆ ਸੀ ਅਮਰੀਕਾ ਫਗਵਾੜਾ/ਕੈਲੀਫੋਰਨੀਆ, 19 ਅਕਤੂਬਰ (ਪੰਜਾਬ ਮੇਲ)- ਫਗਵਾੜਾ ਦੇ ਪਿੰਡ ਪਲਾਹੀ ਦੇ ਨੌਜਵਾਨ ਮਨਦੀਪ ਸਿੰਘ ਸੱਲ (39) ਦੀ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ‘ਚ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਖ਼ਬਰ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਮਨਦੀਪ ਸਿੰਘ ਪਰਿਵਾਰ ਦੇ ਚੰਗੇ […]

ਰਿਸ਼ਵਤਖੋਰੀ ਮਾਮਲਾ: ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਮੁਅੱਤਲ

-ਕਬਾੜੀ ਦੀ ਸ਼ਿਕਾਇਤ ਮਗਰੋਂ ਮੁਹਾਲੀ ਸਥਿਤ ਦਫ਼ਤਰ ਵਿਚੋਂ ਕੀਤਾ ਗਿਆ ਸੀ ਗ੍ਰਿਫ਼ਤਾਰ ਚੰਡੀਗੜ੍ਹ, 18 ਅਕਤੂਬਰ (ਪੰਜਾਬ ਮੇਲ)-  ਪੰਜਾਬ ਦੇ ਡੀ.ਆਈ.ਜੀ. ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਨੂੰ ਸੀ.ਬੀ.ਆਈ. ਨੇ ਰਿਸ਼ਵਤਖੋਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ, ਨੂੰ ਰਾਜ ਸਰਕਾਰ ਦੇ ਹੁਕਮਾਂ ਅਨੁਸਾਰ ਅੱਜ ਮੁਅੱਤਲ ਕਰ ਦਿੱਤਾ ਗਿਆ ਹੈ। ਹਰਚਰਨ ਭੁੱਲਰ ਨੂੰ ਇੱਕ ਹੋਰ ਵਿਅਕਤੀ ਨਾਲ ਵੀਰਵਾਰ […]

ਹਵਾਲਗੀ ਮਾਮਲੇ ਦੀ ਸੁਣਵਾਈ ‘ਚ ਹੋਣਗੇ ਸਨਸਨੀਖੇਜ਼ ਖੁਲਾਸੇ : ਨੀਰਵ ਮੋਦੀ

-ਬੈਂਕ ਕਰਜ਼ ਨਾਲ ਸਬੰਧਤ ਮਾਮਲੇ ਦੀ ਜਨਵਰੀ ‘ਚ ਹੋਵੇਗੀ ਸੁਣਵਾਈ ਲੰਡਨ, 18 ਅਕਤੂਬਰ (ਪੰਜਾਬ ਮੇਲ)- ਛੇ ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿਚ ਨਜ਼ਰਬੰਦ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੇ ਯੂ.ਕੇ. ਦੀ ਇੱਕ ਅਦਾਲਤ ਨੂੰ ਦੱਸਿਆ ਹੈ ਕਿ ਜਦੋਂ ਅਗਲੇ ਮਹੀਨੇ ਲੰਡਨ ਵਿਚ ਧੋਖਾਧੜੀ ਅਤੇ ਮਨੀ ਲਾਂਡਰਿੰਗ ਦੇ ਦੋਸ਼ਾਂ ‘ਤੇ ਉਸ ਦੇ ਭਾਰਤੀ ਹਵਾਲਗੀ ਮਾਮਲੇ […]

ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ‘ਚ ਮੁੜ 14 ਦਿਨ ਦਾ ਵਾਧਾ

-ਪਹਿਲੀ ਨਵੰਬਰ ਨੂੰ ਹੋਵੇਗੀ ਅਗਲੀ ਪੇਸ਼ੀ ਮੁਹਾਲੀ, 18 ਅਕਤੂਬਰ (ਪੰਜਾਬ ਮੇਲ)- ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ ਅਧੀਨ ਨਾਭਾ ਦੀ ਨਿਊ ਜੇਲ੍ਹ ਵਿਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ ਮੁੜ 14 ਦਿਨਾਂ ਦਾ ਵਾਧਾ ਹੋ ਗਿਆ ਹੈ। ਇਸ ਮਾਮਲੇ ਦੀ ਅਗਲੀ ਪੇਸ਼ੀ ਪਹਿਲੀ ਨਵੰਬਰ ਨੂੰ ਹੋਵੇਗੀ। ਬਿਕਰਮ ਸਿੰਘ ਮਜੀਠੀਆ ਨੇ […]

ਮਾਣਹਾਨੀ ਮਾਮਲਾ : ਹਾਈਕੋਰਟ ਵੱਲੋਂ ਸੁਖਬੀਰ ਬਾਦਲ ਦੀ ਪਟੀਸ਼ਨ ਰੱਦ

ਚੰਡੀਗੜ੍ਹ, 18 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ। ਅਦਾਲਤ ਨੇ ਉਨ੍ਹਾਂ ਖ਼ਿਲਾਫ਼ ਦਾਇਰ ਮਾਣਹਾਨੀ ਸ਼ਿਕਾਇਤ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ। ਇਹ ਮਾਮਲਾ 2017 ਦਾ […]

ਆਸਟਰੇਲੀਆ ਨੇ ਭਾਰਤ ਨੂੰ ਹਰਾ ਕੇ ਸੁਲਤਾਨ ਆਫ਼ ਜੋਹੋਰ ਕੱਪ ਅੰਡਰ-21 ਹਾਕੀ ਖ਼ਿਤਾਬ ਜਿੱਤਿਆ

-ਗ੍ਰੋਬੇਲਾਰ ਦੇ ਦੋ ਗੋਲਾਂ ਸਦਕਾ ਜਿੱਤ ਮਿਲੀ; ਆਖਰੀ ਸਮੇਂ ਵਿਚ ਕੀਤਾ ਗੋਲ ਫੈਸਲਾਕੁੰਨ ਸਾਬਤ ਹੋਇਆ ਜੋਹੋਰ ਬਾਹਰੂ (ਮਲੇਸ਼ੀਆ), 18 ਅਕਤੂਬਰ (ਪੰਜਾਬ ਮੇਲ)- ਆਸਟਰੇਲੀਆ ਦੇ ਇਆਨ ਗ੍ਰੋਬੇਲਾਰ ਦੇ ਦੋ ਗੋਲਾਂ ਸਦਕਾ ਅੱਜ ਇੱਥੇ ਆਸਟਰੇਲੀਆ ਨੇ ਭਾਰਤ ਨੂੰ 2-1 ਨਾਲ ਹਰਾ ਕੇ ਸੁਲਤਾਨ ਆਫ਼ ਜੋਹੋਰ ਕੱਪ ਅੰਡਰ-21 ਹਾਕੀ ਖਿਤਾਬ ਜਿੱਤ ਲਿਆ ਹੈ। ਇਆਨ ਨੇ ਆਖਰੀ ਮਿੰਟਾਂ ਵਿਚ […]

ਅਮਰੀਕੀ ਚੈਂਬਰ ਆਫ ਕਾਮਰਸ ਵੱਲੋਂ ਐੱਚ-1ਬੀ ਅਰਜ਼ੀਆਂ ‘ਤੇ ਫੀਸ ਵਾਧੇ ਵਿਰੁੱਧ ਮੁਕੱਦਮਾ ਦਾਇਰ

ਵਾਸ਼ਿੰਗਟਨ, 18 ਅਕਤੂਬਰ (ਪੰਜਾਬ ਮੇਲ)-  ਅਮਰੀਕੀ ਚੈਂਬਰ ਆਫ਼ ਕਾਮਰਸ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਦੇ ਸਾਰੇ ਨਵੇਂ ਐੱਚ-1ਬੀ ਵੀਜ਼ਾ ਅਰਜ਼ੀਆਂ ‘ਤੇ $100,000 ਫੀਸ ਲਗਾਉਣ ਦੇ ਫੈਸਲੇ ਵਿਰੁੱਧ ਮੁਕੱਦਮਾ ਦਾਇਰ ਕੀਤਾ ਹੈ। ਸੰਗਠਨ ਨੇ ਇਸਨੂੰ ”ਭੰਬਲਭੂਸੇ ਵਾਲੀ ਨੀਤੀ ਅਤੇ ਸਪੱਸ਼ਟ ਤੌਰ ‘ਤੇ ਗੈਰ-ਕਾਨੂੰਨੀ” ਕਿਹਾ ਹੈ, ਜੋ ਅਮਰੀਕੀ ਨਵੀਨਤਾ ਅਤੇ ਮੁਕਾਬਲੇਬਾਜ਼ੀ ਨੂੰ ਕਮਜ਼ੋਰ ਕਰ ਸਕਦੀ ਹੈ। […]