ਨਪੁੰਸਕ ਬਣਾਉਣ ਦਾ ਮਾਮਲਾ: ਮੁੱਖ ਗਵਾਹ ਵੱਲੋਂ ਡੇਰੇ ‘ਤੇ ਧਮਕੀਆਂ ਦੇਣ ਦਾ ਦੋਸ਼

ਮੁੱਖ ਗਵਾਹ ਨੇ ਕੇਸ ਦੀ ਜਿਰ੍ਹਾ ਵੀਡੀਓ ਕਾਨਫਰੰਸ ਰਾਹੀਂ ਕਰਾਉਣ ਦੀ ਕੀਤੀ ਮੰਗ ਚੰਡੀਗੜ੍ਹ, 14 ਜੁਲਾਈ (ਪੰਜਾਬ ਮੇਲ)- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਖ਼ਿਲਾਫ਼ ਨਪੁੰਸਕ ਬਣਾਉਣ ਸਬੰਧੀ ਕੇਸ ਵਿਚ ਪੀੜਤ ਤੇ ਮੁੱਖ ਗਵਾਹ ਨੇ ਖੁਦ ਨੂੰ ਅਤੇ ਆਪਣੇ ਪਰਿਵਾਰ ਨੂੰ ਧਮਕੀਆਂ ਮਿਲਣ ਦਾ ਦੋਸ਼ ਲਾਇਆ ਹੈ ਅਤੇ ਅਮਰੀਕਾ ਵਿਚ ਪਨਾਹ ਲਈ ਅਰਜ਼ੀ ਦਿੱਤੀ […]

ਮੁਲਤਾਨੀ ਕੇਸ: ਹਾਈ ਕੋਰਟ ਵੱਲੋਂ ਮੁਲਜ਼ਮਾਂ ਦੀ ਅਰਜ਼ੀ ‘ਤੇ ਸੀ.ਬੀ.ਆਈ. ਨੂੰ ਨੋਟਿਸ

ਸਾਬਕਾ ਪੁਲਿਸ ਅਧਿਕਾਰੀਆਂ ਵੱਲੋਂ ਕੇਸ ਮੁਹਾਲੀ ਦੀ ਕਿਸੇ ਹੋਰ ਅਦਾਲਤ ਵਿਚ ਤਬਦੀਲ ਕਰਨ ਦੀ ਮੰਗ ਚੰਡੀਗੜ੍ਹ, 14 ਜੁਲਾਈ (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇ.ਈ.) ਬਲਵਿੰਦਰ ਸਿੰਘ ਅਤੇ ਹੋਰਾਂ ਨੂੰ ਗ੍ਰਿਫ਼ਤਾਰ ਕਰਨ, ਗ਼ਲਤ ਢੰਗ ਨਾਲ ਹਿਰਾਸਤ ਵਿਚ ਰੱਖਣ ਅਤੇ ਹੱਤਿਆ ਦੇ ਦੋਸ਼ਾਂ ਸਬੰਧੀ ਐੱਫ.ਆਈ.ਆਰ. ਦਰਜ ਹੋਣ ਤੋਂ ਲਗਪਗ 31 […]

ਰਾਸ਼ਟਰਪਤੀ ਮੁਰਮੂ ਵੱਲੋਂ ਰਾਜ ਸਭਾ ਲਈ ਚਾਰ ਉੱਘੀਆਂ ਸ਼ਖ਼ਸੀਅਤਾਂ ਨਾਮਜ਼ਦ

-ਉੱਜਵਲ ਨਿਕਮ ਵੀ ਸੂਚੀ ‘ਚ ਸ਼ਾਮਲ ਨਵੀਂ ਦਿੱਲੀ, 14 ਜੁਲਾਈ (ਪੰਜਾਬ ਮੇਲ)- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਆਪਣੀਆਂ ਸੰਵਿਧਾਨਕ ਸ਼ਕਤੀਆਂ ਦੀ ਵਰਤੋਂ ਕਰਦਿਆਂ ਰਾਜ ਸਭਾ ਲਈ ਚਾਰ ਉੱਘੀਆਂ ਸ਼ਖ਼ਸੀਅਤਾਂ ਨੂੰ ਨਾਮਜ਼ਦ ਕੀਤਾ ਹੈ। ਇਹ ਨਾਮਜ਼ਦਗੀਆਂ ਰਾਜ ਸਭਾ ਦੇ ਪਹਿਲਾਂ ਨਾਮਜ਼ਦ ਮੈਂਬਰਾਂ ਦੀ ਸੇਵਾਮੁਕਤੀ ਤੋਂ ਬਾਅਦ ਬਣੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਕੀਤੀਆਂ ਗਈਆਂ ਹਨ। ਇਸ ਸੂਚੀ […]

ਐੱਨ.ਆਰ.ਆਈ. ਨੂੰ ਬੰਦ ਪਏ ਮਕਾਨ ਦਾ 33,500 ਰੁਪਏ ਆਇਆ ਬਿਜਲੀ ਦਾ ਬਿੱਲ

-ਮੁੱਖ ਮੰਤਰੀ ਅਤੇ ਬਿਜਲੀ ਮੰਤਰੀ ਤੋਂ ਇਨਸਾਫ ਦੀ ਮੰਗ ਕੀਤੀ ਜੰਡਿਆਲਾ ਗੁਰੂ, 14 ਜੁਲਾਈ (ਪੰਜਾਬ ਮੇਲ)- ਸਥਾਨਕ ਜੋਤੀਸਰ ਕਲੋਨੀ ਵਿਚ ਕੈਨੇਡਾ ਰਹਿੰਦੇ ਐੱਨ.ਆਰ.ਆਈ. ਪੱਤਰਕਾਰ ਕੰਵਲਜੀਤ ਸਿੰਘ ਦਾ ਮਕਾਨ ਹੈ ਤੇ ਪਿਛਲੀ 11 ਮਹੀਨਿਆਂ ਤੋਂ ਮਕਾਨ ਮਾਲਕਾਂ ਦੇ ਕੈਨੇਡਾ ਰਹਿਣ ਕਾਰਨ ਮਕਾਨ ਬੰਦ ਪਿਆ ਹੈ। ਲੰਮੇ ਸਮੇਂ ਤੋਂ ਕੈਨੇਡਾ ‘ਚ ਰਹਿ ਰਹੇ ਪੱਤਰਕਾਰ ਨੂੰ 11 ਮਹੀਨੇ […]

ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ‘ਆਪ’ ਤੋਂ ਅਸਤੀਫਾ

ਚੰਡੀਗੜ੍ਹ, 13 ਜੁਲਾਈ (ਪੰਜਾਬ ਮੇਲ)- ਆਮ ਆਦਮੀ ਪਾਰਟੀ ਵੱਲੋਂ ਦੋ ਦਿਨ ਪਹਿਲਾਂ ਮੁਅੱਤਲ ਕੀਤੇ ਗਏ ਵਿਧਾਨ ਸਭਾ ਹਲਕਾ ਰੂਪਨਗਰ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਸੰਦੋਆ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਸ੍ਰੀ ਸੰਦੋਆ ਨੇ ਚੰਡੀਗੜ੍ਹ ਪ੍ਰੈੱਸ ਕਲੱਬ […]

ਅਮਰੀਕਾ ਦਾ ਸਖ਼ਤ ਕਦਮ, ਇਸ ਦੇਸ਼ ਦੇ ਰਾਸ਼ਟਰਪਤੀ ਸਮੇਤ ਹੋਰ ਅਧਿਕਾਰੀਆਂ ‘ਤੇ ਲਾਈ ਪਾਬੰਦੀ

ਵਾਸ਼ਿੰਗਟਨ, 13 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਕਿਊਬਾ ਦੀ ਸਰਕਾਰ ਵਿਰੁੱਧ ਬਾਈਡੇਨ ਪ੍ਰਸ਼ਾਸਨ ਨਾਲੋਂ ਸਖ਼ਤ ਰੁਖ਼ ਅਪਣਾਇਆ ਹੈ। ਅਮਰੀਕਾ ਨੇ ਕਿਊਬਾ ਦੇ ਰਾਸ਼ਟਰਪਤੀ ਮਿਗੁਏਲ ਡਿਆਜ਼-ਕੈਨਲ ਅਤੇ ਹੋਰ ਉੱਚ ਨੇਤਾਵਾਂ ਅਤੇ ਅਧਿਕਾਰੀਆਂ ‘ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਦੋਸ਼ਾਂ ਵਿੱਚ ਪਾਬੰਦੀਆਂ ਲਗਾ ਦਿੱਤੀਆਂ ਹਨ। ਇਸ ਦੇ ਨਾਲ ਹੀ ਅਮਰੀਕਾ ਨੇ ਇਨ੍ਹਾਂ ਨੇਤਾਵਾਂ […]

ਫੈਡਰਲ ਜੱਜ ਵੱਲੋਂ ਟਰੰਪ ਪ੍ਰਸ਼ਾਸਨ ਨੂੰ ਇਮੀਗ੍ਰੇਸ਼ਨ ਗ੍ਰਿਫ਼ਤਾਰੀਆਂ ਰੋਕਣ ਦਾ ਹੁਕਮ

ਲਾਸ ਏਂਜਲਸ, 12 ਜੁਲਾਈ (ਪੰਜਾਬ ਮੇਲ)- ਇੱਕ ਫੈਡਰਲ ਜੱਜ ਨੇ ਟਰੰਪ ਪ੍ਰਸ਼ਾਸਨ ਨੂੰ ਲਾਸ ਏਂਜਲਸ ਸਮੇਤ ਸੱਤ ਕੈਲੀਫੋਰਨੀਆ ਕਾਉਂਟੀਆਂ ਵਿਚ ਅੰਨ੍ਹੇਵਾਹ ਇਮੀਗ੍ਰੇਸ਼ਨ ਕਾਰਵਾਈਆਂ ਅਤੇ ਗ੍ਰਿਫ਼ਤਾਰੀਆਂ ਨੂੰ ਤੁਰੰਤ ਰੋਕਣ ਦਾ ਹੁਕਮ ਦਿੱਤਾ ਹੈ। ਪ੍ਰਵਾਸੀ ਅਧਿਕਾਰ ਸਮੂਹਾਂ ਨੇ ਪਿਛਲੇ ਹਫ਼ਤੇ ਇੱਕ ਮੁਕੱਦਮਾ ਦਾਇਰ ਕੀਤਾ ਸੀ, ਜਿਸ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ‘ਤੇ ਦੱਖਣੀ ਕੈਲੀਫੋਰਨੀਆ ਵਿਚ ਇਮੀਗ੍ਰੇਸ਼ਨ […]

9/11 ਹਮਲੇ ਦੇ ਕਥਿਤ ਸਾਜ਼ਿਸ਼ਕਰਤਾ ਲਈ ਸਮਝੌਤਾ ਪਟੀਸ਼ਨ ਖਾਰਜ

ਵਾਸ਼ਿੰਗਟਨ, 12 ਜੁਲਾਈ (ਪੰਜਾਬ ਮੇਲ) – ਅਮਰੀਕਾ ਦੀ ਇਕ ਸੰਘੀ ਅਪੀਲ ਅਦਾਲਤ ਨੇ ਉਸ ਸਮਝੌਤੇ ਨੂੰ ਖਾਰਜ ਕਰ ਦਿੱਤਾ ਹੈ, ਜਿਸ ਦੇ ਤਹਿਤ 11 ਸਤੰਬਰ 2001 ਦੇ ਹਮਲੇ ਦੇ ਕਥਿਤ ਸਾਜ਼ਿਸ਼ਕਰਤਾ ਖਾਲਿਦ ਸ਼ੇਖ ਮੁਹੰਮਦ ਨੂੰ ਆਪਣਾ ਅਪਰਾਧ ਸਵੀਕਾਰ ਕਰਨ ਦੀ ਪ੍ਰਵਾਨਗੀ ਮਿਲ ਜਾਂਦੀ। ਇਸ ਨਾਲ ਉਸ ਨੂੰ ਅਲਕਾਇਦਾ ਦੇ 2001 ਦੇ ਹਮਲਿਆਂ ਲਈ ਮੌਤ ਦੀ […]

ਕੈਲੀਫੋਰਨੀਆ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਛਾਪੇਮਾਰੀ ਦੌਰਾਨ ਗੈਰਕਾਨੂੰਨੀ ਢੰਗ ਨਾਲ ਰਹਿੰਦੇ 200 ਸ਼ੱਕੀ ਪ੍ਰਵਾਸੀ ਗ੍ਰਿਫਤਾਰ

ਕੈਮਾਰੀਲੋ (ਅਮਰੀਕਾ), 12 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਸੰਘੀ ਇਮੀਗਰੇਸ਼ਨ ਅਧਿਕਾਰੀਆਂ ਨੇ ਕੈਲੀਫੋਰਨੀਆ ਵਿਚ ਭੰਗ (ਕੈਨਾਬਿਸ) ਦੇ ਦੋ ਖੇਤਾਂ ‘ਤੇ ਛਾਪੇਮਾਰੀ ਕਰਦਿਆਂ ਲਗਪਗ 200 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ‘ਤੇ ਦੇਸ਼ ਵਿਚ ਗੈਰਕਾਨੂੰਨੀ ਢੰਗ ਨਾਲ ਰਹਿਣ ਦਾ ਸ਼ੱਕ ਹੈ। ਸੰਘੀ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਛਾਪੇਮਾਰੀ ਵੀਰਵਾਰ ਨੂੰ ਕੀਤੀ ਗਈ […]

ਅਮਰੀਕੀ ਸਫ਼ਾਰਤਖ਼ਾਨੇ ਵੱਲੋਂ ਯਾਤਰੀਆਂ ਨੂੰ ਇਮੀਗ੍ਰੇਸ਼ਨ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਚੇਤਾਵਨੀ ਜਾਰੀ

ਕਿਹਾ: ਨਾਕਾਮ ਰਹਿਣ ‘ਤੇ ਸੰਬੰਧਤ ਵਿਅਕਤੀ ਦਾ ਵੀਜ਼ਾ ਕੀਤਾ ਜਾਵੇਗਾ ਰੱਦ ਤੇ ਕੀਤਾ ਜਾ ਸਕਦੈ ਡਿਪੋਰਟ ਨਵੀਂ ਦਿੱਲੀ, 12 ਜੁਲਾਈ (ਪੰਜਾਬ ਮੇਲ)- ਭਾਰਤ ‘ਚ ਸਥਿਤ ਅਮਰੀਕੀ ਸਫ਼ਾਰਤਖ਼ਾਨੇ ਨੇ ਅਮਰੀਕੀ ਵੀਜ਼ਾ ਧਾਰਕ ਭਾਰਤੀਆਂ ਨੂੰ ਤੈਅ ਇਮੀਗ੍ਰੇਸ਼ਨ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਚੇਤਾਵਨੀ ਦਿੱਤੀ ਹੈ। ਇਸ ਚੇਤਾਵਨੀ ਵਿਚ ਸਾਫ਼ ਕਿਹਾ ਗਿਆ ਹੈ ਕਿ ਅਜਿਹਾ ਕਰਨ […]