ਬੰਗਲਾਦੇਸ਼ ‘ਚ ਗੱਦੀਓਂ ਲਾਹੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ

ਮਾਨਵਤਾ ਖ਼ਿਲਾਫ਼ ਅਪਰਾਧਾਂ ਦੀ ਮੁੱਖ ‘ਸਾਜ਼ਿਸ਼ਘਾੜਾ’: ਸਰਕਾਰੀ ਵਕੀਲ ਢਾਕਾ, 17 ਅਕਤੂਬਰ (ਪੰਜਾਬ ਮੇਲ)- ਬੰਗਲਾਦੇਸ਼ ਇੰਟਰਨੈਸ਼ਨਲ ਕ੍ਰਾਈਮਜ਼ ਟ੍ਰਿਬਿਊਨਲ ਦੇ ਮੁੱਖ ਵਕੀਲ ਨੇ ਗੱਦੀਓਂ ਲਾਹੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ‘ਤੇ ਪਿਛਲੇ ਸਾਲ ਵੱਡੇ ਪੱਧਰ ‘ਤੇ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ ਮਾਨਵਤਾ ਖ਼ਿਲਾਫ਼ ਅਪਰਾਧਾਂ ਦੀ ਮੁੱਖ ‘ਸਾਜ਼ਿਸ਼ਘਾੜਾ’ ਹੋਣ ਦਾ ਦੋਸ਼ ਲਾਉਂਦਿਆਂ ਅੱਜ ਉਸ ਨੂੰ ਮੌਤ ਦੀ ਸਜ਼ਾ ਦੇਣ ਦੀ […]

ਸਰੀ ਵਿਚ ਕਪਿਲ ਸ਼ਰਮਾ ਦੇ ਰੈਸਤਰਾਂ ‘ਤੇ ਤੀਜੀ ਵਾਰ ਗੋਲੀਬਾਰੀ

ਸਰੀ, 17 ਅਕਤੂਬਰ (ਪੰਜਾਬ ਮੇਲ)- ਸਰੀ ਵਿਚ ਵੀਰਵਾਰ ਨੂੰ ਕਾਮੇਡੀਅਨ ਕਪਿਲ ਸ਼ਰਮਾ ਦੇ ਰੈਸਤਰਾਂ ਵਿਚ ਮੁੜ ਗੋਲੀਬਾਰੀ ਕੀਤੀ ਗਈ। ਜੁਲਾਈ ਵਿਚ ਰੈਸਤਰਾਂ ਖੁੱਲ੍ਹਣ ਮਗਰੋਂ ਇਥੇ ਗੋਲੀਬਾਰੀ ਦੀ ਇਹ ਤੀਜੀ ਘਟਨਾ ਹੈ। ਸਰੀ ਪੁਲਿਸ ਸਰਵਿਸ (ਐੱਸ.ਪੀ.ਐੱਸ.) ਵੀਰਵਾਰ ਸਵੇਰੇ ਲਗਪਗ 3:45 ਵਜੇ 85ਵੇਂ ਐਵੇਨਿਊ ਤੇ 120ਵੇਂ ਸਟਰੀਟ ਸਥਿਤ ਰੈਸਤਰਾਂ ‘ਤੇ ਹੋਈ ਗੋਲੀਬਾਰੀ ਦੀ ਜਾਂਚ ਕਰ ਰਹੀ ਹੈ। […]

ਪੰਜਾਬ ‘ਚ ਹਥਿਆਰਾਂ ਦੀ ਤਸਕਰੀ ਪੰਜ ਗੁਣਾ ਵਧੀ

ਅਪ੍ਰੇਸ਼ਨ ਸਿੰਧੂਰ ਤੋਂ ਬਾਅਦ ਪਾਕਿਸਤਾਨ ਵਾਲੇ ਪਾਸਿਓਂ ਬਰਾਮਦਗੀਆਂ ਵਧੀਆਂ ਚੰਡੀਗੜ੍ਹ, 16 ਅਕਤੂਬਰ (ਪੰਜਾਬ ਮੇਲ)- ਪੰਜਾਬ ‘ਚ ਸਰਹੱਦ ਰਾਹੀਂ ਪਾਕਿਸਤਾਨ ਤੋਂ ਹੁੰਦੀ ਹਥਿਆਰਾਂ ਦੀ ਤਸਕਰੀ ਵਿਚ ਪੰਜ ਗੁਣਾ ਵਾਧਾ ਦੇਖਣ ਨੂੰ ਮਿਲਿਆ ਹੈ। ਇਸ ਸਾਲ ਹੁਣ ਤੱਕ 362 ਹਥਿਆਰ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿਚ ਏ.ਕੇ.-47 ਰਾਈਫਲਾਂ, ਗ੍ਰਨੇਡ ਅਤੇ ਆਈ.ਈ.ਡੀ. (ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਵੀ ਸ਼ਾਮਲ ਹਨ। […]

ਸੀ.ਬੀ.ਆਈ. ਵੱਲੋਂ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਭ੍ਰਿਸ਼ਟਾਚਾਰ ਦੇ ਕੇਸ ‘ਚ ਗ੍ਰਿਫ਼ਤਾਰ

ਚੰਡੀਗੜ੍ਹ, 16 ਅਕਤੂਬਰ (ਪੰਜਾਬ ਮੇਲ)- ਸੀ.ਬੀ.ਆਈ. ਨੇ ਵੀਰਵਾਰ ਨੂੰ ਰੋਪੜ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫਤਾਰ ਕਰ ਲਿਆ। ਇਸ ਆਈ.ਪੀ.ਐੱਸ. ਅਧਿਕਾਰੀ ਨੂੰ ਭ੍ਰਿਸ਼ਟਾਚਾਰ ਦੇ ਕੇਸ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਭੁੱਲਰ ਨੂੰ ਉਨ੍ਹਾਂ ਦੇ ਮੋਹਾਲੀ ਸਥਿਤ ਦਫ਼ਤਰ ‘ਚੋਂ ਗ੍ਰਿਫ਼ਤਾਰ ਕੀਤਾ ਗਿਆ। ਸੂਤਰਾਂ ਮੁਤਾਬਕ ਸੀ.ਬੀ.ਆਈ. ਦੀ ਟੀਮ ਨੇ ਇਕ ਹੋਰ ਵਿਅਕਤੀ ਨੂੰ ਵੀ ਕਾਬੂ […]

ਸ਼ਿਲਪਾ ਸ਼ੈੱਟੀ ਨੇ ਬੰਬੇ ਹਾਈ ਕੋਰਟ ‘ਚੋਂ ਵਿਦੇਸ਼ ਜਾਣ ਦੀ ਇਜਾਜ਼ਤ ਮੰਗਣ ਸਬੰਧੀ ਆਪਣੀ ਅਰਜ਼ੀ ਵਾਪਸ ਲਈ

ਮੁੰਬਈ, 16 ਅਕਤੂਬਰ (ਪੰਜਾਬ ਮੇਲ)- ਪਤੀ ਰਾਜ ਕੁੰਦਰਾ ਨਾਲ 60 ਕਰੋੜ ਰੁਪਏ ਦੀ ਧੋਖਾਧੜੀ ਨਾਲ ਸਬੰਧਤ ਕੇਸ ਵਿਚ ਫਸੀ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਵੀਰਵਾਰ ਨੂੰ ਬੰਬੇ ਹਾਈ ਕੋਰਟ ਨੂੰ ਦੱਸਿਆ ਕਿ ਉਸ ਨੇ ਵਿਦੇਸ਼ ਜਾਣ ਦੀ ਇਜਾਜ਼ਤ ਮੰਗਣ ਸਬੰਧੀ ਆਪਣੀ ਅਰਜ਼ੀ ਵਾਪਸ ਲੈ ਲਈ ਹੈ ਕਿਉਂਕਿ ਉਸ ਦੀ ਵਿਦੇਸ਼ ਯਾਤਰਾ ਦੀ ਯੋਜਨਾ ਰੱਦ ਹੋ ਗਈ […]

ਭਾਰਤ ‘ਚ ਏ.ਆਈ. ਹੱਬ ਬਣਾਏਗੀ ਗੂਗਲ, ਅਗਲੇ 5 ਸਾਲਾਂ ‘ਚ 15 ਅਰਬ ਡਾਲਰ ਦਾ ਕਰੇਗੀ ਨਿਵੇਸ਼

-ਅਡਾਨੀ ਗਰੁੱਪ ਨਾਲ ਮਿਲ ਕੇ ਬਣਾਏਗੀ ਡਾਟਾ ਸੈਂਟਰ ਨਵੀਂ ਦਿੱਲੀ, 16 ਅਕਤੂਬਰ (ਪੰਜਾਬ ਮੇਲ)- ਤਕਨੀਕੀ ਖੇਤਰ ਦੀ ਵੱਡੀ ਕੰਪਨੀ ਗੂਗਲ ਨੇ ਕਿਹਾ ਕਿ ਉਹ ਭਾਰਤ ਦੇ ਆਂਧਰਾ ਪ੍ਰਦੇਸ਼ ਵਿਚ ਮਸਨੂਈ ਬੌਧਿਕਤਾ (ਏ. ਆਈ.) ਹੱਬ ਸਥਾਪਤ ਕਰਨ ਲਈ ਅਗਲੇ ਪੰਜ ਸਾਲਾਂ ਵਿਚ 15 ਅਰਬ ਡਾਲਰ ਨਿਵੇਸ਼ ਕਰੇਗੀ। ਇਸ ਵਿਚ ਅਡਾਨੀ ਗਰੁੱਪ ਨਾਲ ਭਾਈਵਾਲੀ ਤਹਿਤ ਇਕ ਗੀਗਾਬਾਈਟ […]

ਸਾਬਕਾ ਮੰਤਰੀ ਧਰਮਸੋਤ ਦੀ ਹਵਾਲਾ ਰਾਸ਼ੀ ਮਾਮਲੇ ‘ਚ ਸਟੇਅ ਲਗਾਉਣ ਵਾਲੀ ਅਰਜ਼ੀ ਰੱਦ

ਐੱਸ.ਏ.ਐੱਸ. ਨਗਰ, 16 ਅਕਤੂਬਰ (ਪੰਜਾਬ ਮੇਲ)- ਮੋਹਾਲੀ ਅਦਾਲਤ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਹੋਰਨਾਂ ਵੱਲੋਂ ਉਨ੍ਹਾਂ ਵਿਰੁੱਧ ਚੱਲ ਰਹੇ ਹਵਾਲਾ ਰਾਸ਼ੀ ਰੋਕਥਾਮ ਐਕਟ (ਪੀ.ਐੱਮ.ਐੱਲ.ਏ.) ਕੇਸ ਵਿਚ ਦਾਇਰ ਟਰਾਇਲ ‘ਤੇ ਸਟੇਅ ਲਗਾਉਣ ਵਾਲੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਕਾਂਗਰਸੀ ਮੰਤਰੀ ਧਰਮਸੋਤ ਵਿਰੁੱਧ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਆਮਦਨ ਤੋਂ ਵੱਧ […]

ਵਿਜੀਲੈਂਸ ਵੱਲੋਂ ਮਜੀਠੀਆ ਦੀ ਨਿਯਮਤ ਜ਼ਮਾਨਤ ‘ਤੇ ਹਾਈ ਕੋਰਟ ਤੋਂ ਮੰਗਿਆ ਹੋਰ ਸਮਾਂ

ਚੰਡੀਗੜ੍ਹ, 16 ਅਕਤੂਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਨਿਯਮਤ ਜ਼ਮਾਨਤ ਦੇਣ ਸਬੰਧੀ ਦਾਇਰ ਪਟੀਸ਼ਨ ‘ਤੇ ਹੋਈ ਸੁਣਵਾਈ ਦੌਰਾਨ ਵਿਜੀਲੈਂਸ ਬਿਊਰੋ ਨੇ ਜਵਾਬ ਦਾਇਰ ਕਰਨ ਲਈ ਹੋਰ ਸਮਾਂ ਮੰਗਿਆ। ਹਾਈ ਕੋਰਟ ਨੇ ਸਰਕਾਰ ਨੂੰ ਪੁੱਛਿਆ ਕਿ ਤੁਹਾਨੂੰ ਸੁਣਵਾਈ ਤੋਂ ਪਹਿਲਾਂ ਜਵਾਬ ਦਾਇਰ […]

ਇੰਸਟਾਗ੍ਰਾਮ ‘ਤੇ ਇਤਰਾਜ਼ਯੋਗ ਕੰਟੈਂਟ ਨਹੀਂ ਦੇਖ ਸਕਣਗੇ ਅੱਲ੍ਹੜ

-ਨਿਗਰਾਨੀ ਕਰੇਗਾ ਮੇਟਾ ਸਾਨ ਫਰਾਂਸਿਸਕੋ, 16 ਅਕਤੂਬਰ (ਪੰਜਾਬ ਮੇਲ)- ਇੰਸਟਾਗ੍ਰਾਮ ‘ਤੇ ਅੱਲ੍ਹੜ ਇਤਰਾਜ਼ਯੋਗ ਕੰਟੈਂਟ ਨਹੀਂ ਦੇਖ ਸਕਣਗੇ। 18 ਸਾਲ ਤੋਂ ਘੱਟ ਉਮਰ ਦੇ ਯੂਜ਼ਰਸ ਦੀ ਮੇਟਾ ਨਿਗਰਾਨੀ ਕਰੇਗੀ। ਤਕਨੀਕ ਦੀ ਮਦਦ ਨਾਲ ਮਾਤਾ-ਪਿਤਾ ਆਪਣੇ ਬੱਚਿਆਂ ਦੀਆਂ ਸਰਗਰਮੀਆਂ ਨੂੰ ਕੰਟਰੋਲ ਕਰ ਸਕਣਗੇ। ਨਵੀਂ ਵਿਵਸਥਾ, ਫਿਲਹਾਲ ਅਮਰੀਕਾ, ਬਰਤਾਨੀਆ, ਆਸਟਰੇਲੀਆ ਤੇ ਕੈਨੇਡਾ ‘ਚ ਲਾਗੂ ਹੋਵੇਗੀ। ਸਾਲ ਦੇ ਅੰਤ […]

ਯੂਰਪ ਦੇ 28 ਦੇਸ਼ਾਂ ਦੀਆਂ ਸਰਹੱਦਾਂ ‘ਤੇ ਨਵੇਂ ਇਮੀਗ੍ਰੇਸ਼ਨ ਕਾਨੂੰਨ ਲਾਗੂ

ਬਰੇਸ਼ੀਆ (ਇਟਲੀ), 16 ਅਕਤੂਬਰ (ਪੰਜਾਬ ਮੇਲ)- ਯੂਰਪ ਦੇ 28 ਯੂਰਪੀਅਨ ਯੂਨੀਅਨ ਦੇਸ਼ਾਂ ਨੇ ਯੂਰਪ ਆਉਣ ਵਾਲੇ ਸੈਲਾਨੀਆਂ ਦੀਆਂ ਸਹੂਲਤਾਂ ਨੂੰ ਧਿਆਨ ‘ਚ ਰੱਖਦਿਆਂ ਨਵਾਂ ਈ.ਈ.ਐੱਸ. ਭਾਵਕਿ (ਐਂਟਰੀ ਐਗਜ਼ਿਟ ਸਿਸਟਮ) ਕਾਨੂੰਨ ਲਾਗੂ ਕਰ ਦਿੱਤਾ ਹੈ, ਜਿਸ ਨਾਲ ਯੂਰਪ ਦੇ 28 ਦੇਸ਼ਾਂ ਦਾ ਆਨਲਾਈਨ ਇਮੀਗ੍ਰੇਸ਼ਨ ਸਿਸਟਮ ਇਕ ਹੋ ਜਾਵੇਗਾ ਤੇ ਬਾਰਡਰ ਪੁਲਿਸ ਕੋਲ ਇਥੇ ਆਉਣ ਵਾਲੇ ਹਰ […]