ਦਿੱਲੀ ਚੋਣਾਂ: ਕੇਜਰੀਵਾਲ ਨੂੰ ਟੱਕਰ ਦੇਣਗੇ ਸਾਬਕਾ ਐੱਮਪੀ ਪਰਵੇਸ਼ ਵਰਮਾ

ਨਵੀਂ ਦਿੱਲੀ, 4 ਦਸੰਬਰ (ਪੰਜਾਬ ਮੇਲ)- ਭਾਜਪਾ ਨੇ ਦਿੱਲੀ ਅਸੈਂਬਲੀ ਦੀਆਂ ਅਗਾਮੀ ਚੋਣਾਂ ਲਈ ਨਵੀਂ ਦਿੱਲੀ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਖਿਲਾਫ਼ ਸਾਬਕਾ ਸੰਸਦ ਮੈਂਬਰ ਪਰਵੇਸ਼ ਵਰਮਾ ਨੂੰ ਮੈਦਾਨ ਵਿਚ ਉਤਾਰਿਆ ਹੈ। ਪਾਰਟੀ ਨੇ ਇਕ ਹੋਰ ਸਾਬਕਾ ਐੱਮਪੀ ਰਮੇਸ਼ ਬਿਧੁਰੀ ਨੂੰ ਕਾਲਕਾਜੀ ਸੀਟ ਤੋਂ ਮੁੱਖ ਮੰਤਰੀ ਤੇ ‘ਆਪ’ ਉਮੀਦਵਾਰ ਆਤਿਸ਼ੀ ਖਿਲਾਫ਼ […]

ਪੰਜਾਬ ਕਾਂਗਰਸ ਵੱਲੋਂ ਦਿੱਲੀ ’ਚ ਅਰਵਿੰਦ ਕੇਜਰੀਵਾਲ ਖ਼ਿਲਾਫ਼ ਪ੍ਰਦਰਸ਼ਨ

ਨਵੀਂ ਦਿੱਲੀ, 4 ਦਸੰਬਰ (ਪੰਜਾਬ ਮੇਲ)- ਪੰਜਾਬ ਦੀ ਕਾਂਗਰਸ ਇਕਾਈ ਨੇ ਸ਼ਨਿੱਚਵਾਰ ਨੂੰ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਾਵਾਈ ਹੇਠ ਦਿੱਲੀ ’ਚ ਸੱਤਾਧਾਰੀ ਆਮ ਆਦਮੀ ਪਾਰਟੀ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ, ‘‘ਦਿੱਲੀ ਵਿਧਾਨ ਸਭਾ ਚੋਣਾਂ ਫਰਵਰੀ 2025 ਵਿੱਚ ਹੋਣ ਜਾ ਰਹੀਆਂ ਹਨ । “ਤੁਸੀਂ ਹੁਣ ਤੱਕ ਔਰਤਾਂ ਨੂੰ 2100 ਰੁਪਏ ਨਹੀਂ ਦਿੱਤੇ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਧੁੰਦ ਦੇ ਮੱਦੇਨਜ਼ਰ ਵੱਡੀ ਪੱਧਰ ਤੇ ਚਲਾਈ ਰਿਫਲੈਕਟਰ ਲਗਾਉ ਮੁਹਿੰਮ 

ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਪੰਜਾਬ ਮੇਲ)-) ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਧੁੱਦ ਦੇ ਮੱਦੇਨਜ਼ਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਪੱਧਰ ਤੇ ਵੱਖ ਵੱਖ ਵਹੀਕਲਾ ਤੇ ਰਿਫਲੈਕਟਰ ਲਗਾਉਣ ਦੀ ਮੁਹਿੰਮ ਪਿਛਲੇ ਦਿਨਾਂ ਤੋਂ […]

ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ‘ਆਨਲਾਈਨ ਐੱਨ.ਆਰ.ਆਈ. ਮਿਲਣੀ’ ਦੀ ਸ਼ੁਰੂਆਤ

ਚੰਡੀਗੜ੍ਹ, 3 ਦਸੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਅਤੇ ਵਿਲੱਖਣ ਪਹਿਲਕਦਮੀ ‘ਆਨਲਾਈਨ ਐੱਨ.ਆਰ.ਆਈ. ਮਿਲਣੀ’ ਦੀ ਸ਼ੁਰੂਆਤ ਕੀਤੀ ਹੈ। ਇਸ ਸੇਵਾ ਸੂਬਾ ਸਰਕਾਰ ਤਹਿਤ ਪ੍ਰਵਾਸੀ ਪੰਜਾਬੀਆਂ ਵੱਲੋਂ ਪ੍ਰਾਪਤ ਵਿਭਿੰਨ ਸ਼ਿਕਾਇਤਾਂ ਦਾ ਛੇਤੀ ਤੇ ਢੁੱਕਵਾਂ ਨਿਪਟਾਰਾ ਕਰ ਰਹੀ ਹੈ ਅਤੇ ਸ਼ਿਕਾਇਤਾਂ ਦੇ ਤੁਰੰਤ […]

ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦੇ ਵਾਰਿਸਾਂ ਨੂੰ ਮਿਲੀ ਸਰਕਾਰੀ ਨੌਕਰੀ!

ਜਲੰਧਰ, 3 ਦਸੰਬਰ (ਪੰਜਾਬ ਮੇਲ)- ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਅਤੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਵਿਚ ਕਿਸਾਨ ਅੰਦੋਲਨ ਦੌਰਾਨ 700 ਤੋਂ ਵਧ ਕਿਸਾਨ ਸ਼ਹੀਦ ਹੋਏ ਸਨ। ਸਰਕਾਰ ਨਾਲ ਹੋਏ ਸਮਝੌਤੇ ਤਹਿਤ ਜਿਹੜੇ ਕਿਸਾਨ ਅਤੇ ਖੇਤ ਮਜ਼ਦੂਰ ਅੰਦੋਲਨ ਦੌਰਾਨ ਸ਼ਹੀਦ ਹੋ ਗਏ ਹਨ, ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ ਹੋਰ ਆਰਥਿਕ ਮਦਦ […]

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਦੀ ਹਮਾਇਤ ਮਗਰੋਂ ਤਕਨੀਕੀ ਕੰਪਨੀਆਂ ਸਰਗਰਮ

ਕਈ ਕੰਪਨੀਆਂ ਦੇ ਆਗੂਆਂ ‘ਚ ਟਰੰਪ ਦੇ ਐਲਾਨ ਮਗਰੋਂ ਰੋਸ ਕੈਲੀਫੋਰਨੀਆ, 3 ਦਸੰਬਰ (ਪੰਜਾਬ ਮੇਲ)- ਅਮਰੀਕਾ ਦੇ ਨਵੇਂ ਬਣਨ ਵਾਲੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਐੱਚ-1ਬੀ ਵੀਜ਼ਾ ਦੀ ਹਮਾਇਤ ਕੀਤੇ ਜਾਣ ਮਗਰੋਂ ਗੂਗਲ ਤੇ ਮੇਟਾ ਦੇ ਮੁਖੀਆਂ ਸਮੇਤ ਅਮਰੀਕਾ ਦੇ ਅਮੀਰ ਤੇ ਤਾਕਤਵਰ ਲੋਕਾਂ ਨੇ ਟਰੰਪ ਨਾਲ ਨੇੜਤਾ ਵਧਾਉਣੀ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਸਥਾਨਕ […]

ਜਸਵੀਰ ਸਿੰਘ ਗੜ੍ਹੀ ਆਮ ਆਦਮੀ ਪਾਰਟੀ ‘ਚ ਸ਼ਾਮਲ

ਬਸਪਾ ‘ਤੇ ਕਾਂਸ਼ੀ ਰਾਮ ਦੇ ਆਦਰਸ਼ਾਂ ਨਾਲ ਵਿਸ਼ਵਾਸਘਾਤ ਕਰਨ ਦਾ ਦੋਸ਼ ਚੰਡੀਗੜ੍ਹ, 3 ਦਸੰਬਰ (ਪੰਜਾਬ ਮੇਲ)- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨਵੇਂ ਸਾਲ ਦੇ ਪਹਿਲੇ ਦਿਨ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋ ਗਏ ਹਨ। ਪਾਰਟੀ ‘ਚ ਸ਼ਾਮਲ ਹੋਣ ‘ਤੇ ਉਨ੍ਹਾਂ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਰਿਹਾਇਸ਼ […]

ਯੂ.ਕੇ. ਵੱਲੋਂ ਭਾਰਤ ਲਈ ਯਾਤਰਾ ਸਲਾਹ ‘ਚ ਸੈਟੇਲਾਈਟ ਫੋਨਾਂ ਵਿਰੁੱਧ ਚਿਤਾਵਨੀ

ਲੰਡਨ, 3 ਦਸੰਬਰ (ਪੰਜਾਬ ਮੇਲ)- ਬਰਤਾਨੀਆ ਦੀ ਸਰਕਾਰ ਨੇ ਯਾਤਰਾ ਸਲਾਹ ਦਿੰਦਿਆਂ ਭਾਰਤ ਯਾਤਰਾ ਦੌਰਾਨ ਬਰਤਾਨਵੀ ਨਾਗਰਿਕਾਂ ਨੂੰ ਬਿਨਾਂ ਲਾਇਸੈਂਸ ਦੇ ਭਾਰਤ ਵਿਚ ਸੈਟੇਲਾਈਟ ਫੋਨ ਲੈ ਕੇ ਜਾਣ ਜਾਂ ਇਸਦੀ ਵਰਤੋਂ ਕਰਨ ਤੋਂ ਬਚਣ ਲਈ ਚਿਤਾਵਨੀ ਦਿੱਤੀ ਹੈ। ਵਿਦੇਸ਼, ਰਾਸ਼ਟਰਮੰਡਲ ਤੇ ਵਿਕਾਸ ਦਫਤਰ (ਐੱਫ.ਸੀ.ਡੀ.ਓ.) ਨੇ ਭਾਰਤ ਲਈ ਆਪਣੀ ਸਲਾਹ ਦੀ ਸਮੀਖਿਆ ਕੀਤੀ। ਰਿਪੋਰਟ ਦਿੱਤੀ ਕਿ […]

ਸਵਿਟਜ਼ਰਲੈਂਡ ‘ਚ ਬੁਰਕੇ ‘ਤੇ ਪਾਬੰਦੀ, ਪਾਉਣ ‘ਤੇ ਲੱਗੇਗਾ 1000 ਸਵਿਸ ਫਰੈਂਕ ਜੁਰਮਾਨਾ

ਬਰਨ, 3 ਦਸੰਬਰ (ਪੰਜਾਬ ਮੇਲ)-ਸਵਿਟਜ਼ਰਲੈਂਡ ‘ਚ 1 ਜਨਵਰੀ ਤੋਂ ਜਨਤਕ ਥਾਵਾਂ ‘ਤੇ ਔਰਤਾਂ ਦੇ ਹਿਜਾਬ, ਬੁਰਕੇ ਜਾਂ ਕਿਸੇ ਹੋਰ ਸਾਧਨ ਨਾਲ ਮੂੰਹ ਢਕਣ ‘ਤੇ ਪਾਬੰਦੀ ਲਾਗੂ ਹੋ ਗਈ ਹੈ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਇਸ ਕਾਨੂੰਨ ਦੀ ਉਲੰਘਣਾ ਕਰਨ ‘ਤੇ 1000 ਸਵਿਸ ਫ੍ਰੈਂਕ ਜੁਰਮਾਨਾ ਲਾਇਆ ਜਾਵੇਗਾ। 2021 ‘ਚ ਸਵਿਟਜ਼ਰਲੈਂਡ ਵਿਚ ਹੋਏ ਜਨਮਤ ਸੰਗ੍ਰਹਿ ਵਿਚ 51.21 ਫੀਸਦੀ […]

ਚੀਨ ਨੇ ਭਾਰਤੀਆਂ ਵੀਜ਼ਾ ਫੀਸ ‘ਚ ਕਟੌਤੀ ਦੀ ਮਿਆਦ ਵਧਾਈ

ਨਵੀਂ ਦਿੱਲੀ, 3 ਦਸੰਬਰ (ਪੰਜਾਬ ਮੇਲ)- ਚੀਨ ਨੇ ਵਿਦੇਸ਼ੀਆਂ ਦੀ ਸਹੂਲਤ ਲਈ ਮਹੱਤਵਪੂਰਨ ਕਦਮ ਚੁੱਕਿਆ ਹੈ। ਇਕ ਮਹੱਤਵਪੂਰਨ ਕਦਮ ‘ਚ ਭਾਰਤ ‘ਚ ਚੀਨੀ ਦੂਤਘਰ ਨੇ ਵੀਜ਼ਾ ਫ਼ੀਸ ‘ਚ ਕਟੌਤੀ ਦੀ ਮਿਆਦ ਨੂੰ 31 ਦਸੰਬਰ 2025 ਤੱਕ ਵਧਾਉਣ ਦਾ ਐਲਾਨ ਕੀਤਾ ਹੈ। ਦੂਤਘਰ ਨੇ ਇਕ ਬਿਆਨ ਵਿਚ ਇਹ ਜਾਣਕਾਰੀ ਦਿੱਤੀ। ਨਵੇਂ ਬਿਆਨ ਮੁਤਾਬਕ ਵਿਜ਼ਿਟਰਾਂ ਲਈ ਸਿੰਗਲ […]