ਹਮਲੇ ਦਾ ਬਦਲਾ ਲੈਣ ਲਈ ਤਾਲਿਬਾਨ ਦੇ 15,000 ਲੜਾਕੇ ਪਾਕਿਸਤਾਨ ਵੱਲ ਵਧੇ

ਕਾਬੁਲ, 27 ਦਸੰਬਰ (ਪੰਜਾਬ ਮੇਲ)- ਮੱਧ ਪੂਰਬ ਇਸ ਸਮੇਂ ਜੰਗ ਦੀ ਅੱਗ ਵਿਚ ਸੜ ਰਿਹਾ ਹੈ। ਪਰ ਹੁਣ ਇਸ ਜੰਗ ਦਾ ਸੇਕ ਗੁਆਂਢੀ ਦੇਸ਼ ਪਾਕਿਸਤਾਨ ਤੱਕ ਵੀ ਪਹੁੰਚ ਗਿਆ ਹੈ। ਪਾਕਿਸਤਾਨ ਅਤੇ ਅਫਗਾਨਿਸਤਾਨ ਦਰਮਿਆਨ ਪਿਛਲੇ ਕੁਝ ਸਮੇਂ ਤੋਂ ਭਖ ਰਹੀ ਅੱਗ ਨੇ ਹੁਣ ਵੱਡਾ ਰੂਪ ਧਾਰਨ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ 15 […]

ਅੰਮ੍ਰਿਤਸਰ ਹਵਾਈ ਅੱਡੇ ਤੋਂ ਅੱਜ ਨਵੀਆਂ ਉਡਾਣਾਂ ਸ਼ੁਰੂ ਹੋਈਆਂ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਮੇਲ)- ਏਅਰ ਇੰਡੀਆ ਏਅਰਲਾਈਨਜ਼ ਵੱਲੋਂ ਅੱਜ 27 ਦਸੰਬਰ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਤੋਂ 2 ਨਵੀਆਂ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਹਨ। ਇਹ ਨਵੀਆਂ ਉਡਾਣਾਂ ਅੰਮ੍ਰਿਤਸਰ ਨੂੰ ਬੈਂਗਲੁਰੂ ਅਤੇ ਬੈਂਕਾਕ ਨਾਲ ਜੋੜਨਗੀਆਂ, ਜਿਸ ਨਾਲ ਸਮੇਂ ਦੀ ਬੱਚਤ ਹੋਵੇਗੀ ਅਤੇ ਯਾਤਰੀਆਂ ਨੂੰ ਵਧੇਰੇ ਸਹੂਲਤ ਮਿਲੇਗੀ ਅਤੇ ਖੇਤਰ ਦੀ ਸੰਪਰਕ ਵਧੇਗੀ। […]

ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਪੰਜਾਬ ਵਿਚ 7 ਦਿਨਾਂ ਦਾ ਸਰਕਾਰੀ ਸੋਗ

ਚੰਡੀਗੜ੍ਹ, 27 ਦਸੰਬਰ (ਪੰਜਾਬ ਮੇਲ)- ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਪੰਜਾਬ ‘ਚ 7 ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਸੂਬੇ ਵਿਚ ਤਿਰੰਗਾ ਅੱਧਾ ਝੁਕਿਆ ਰਹੇਗਾ ਅਤੇ ਪੰਜਾਬ ਸਰਕਾਰ ਵੱਲੋਂ ਕੋਈ ਮਨੋਰੰਜਨ ਪ੍ਰੋਗਰਾਮ ਨਹੀਂ ਕਰਵਾਇਆ ਜਾਵੇਗਾ।  ਤੁਹਾਨੂੰ ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ […]

India vs Australia test: ਆਸਟ੍ਰੇਲੀਆ 474 ਦੌੜਾਂ ’ਤੇ ਆਊਟ

ਮੈਲਬਰਨ, 27 ਦਸੰਬਰ (ਪੰਜਾਬ ਮੇਲ)- ਜਸਪ੍ਰੀਤ ਬੁਮਰਾਹ ਚੰਗੀ ਗੇਂਦਬਾਜ਼ੀ ਦੀ ਮਦਦ ਨਾਲ ਭਾਰਤੀ ਟੀਮ ਨੇ ਸ਼ੁੱਕਰਵਾਰ ਨੂੰ ਮੈਲਬੋਰਨ ਕ੍ਰਿਕਟ ਗਰਾਊਂਡ ਵਿਚ ਟੈਸਟ ਮੈਚ ਦੇ ਦੂਜੇ ਦਿਨ ਆਸਟਰੇਲੀਆ ਨੂੰ ਆਪਣੀ ਪਹਿਲੀ ਪਾਰੀ ’ਚ 474 ਦੌੜਾਂ ’ਤੇ ਆਊਟ ਕਰ ਦਿੱਤਾ। ਭਾਰਤ ਦਾ ਟੀਚਾ ਆਸਟ੍ਰੇਲੀਆ ਦੀ ਪਾਰੀ ਨੂੰ ਜਲਦੀ ਸਮੇਟਣਾ ਸੀ ਪਰ ਇਸ ਦੌਰਾਨ ਸਟੀਵ ਸਮਿਥ ਨੇ 34ਵਾਂ […]

ਅਮਰੀਕਾ ਤੋਂ ਡਿਪੋਰਟ ਕੀਤੇ ਪ੍ਰਵਾਸੀਆਂ ਨੂੰ ਇਸ ਦੇਸ਼ ਭੇਜਿਆ ਜਾਵੇਗਾ, ਟਰੰਪ ਦੇ ਮਿਸ਼ਨ ਡਿਪੋਰਟ ਨੂੰ ਮਿਲੀ ਕਾਮਯਾਬੀ

ਮੱਧ ਅਮਰੀਕੀ ਦੇਸ਼ ਗੁਆਟੇਮਾਲਾ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪ੍ਰਵਾਸੀਆਂ ਨੂੰ ਜਗ੍ਹਾ ਪ੍ਰਦਾਨ ਕਰੇਗਾ  ਗੁਆਟੇਮਾਲਾ, 27 ਦਸੰਬਰ (ਪੰਜਾਬ ਮੇਲ)-ਅਮਰੀਕਾ ਤੋਂ ਡਿਪੋਰਟ ਕੀਤੇ ਜਾ ਰਹੇ ਮੱਧ ਅਮਰੀਕੀ ਦੇਸ਼ਾਂ ਦੇ ਪ੍ਰਵਾਸੀਆਂ ਨੂੰ ਗੁਆਟੇਮਾਲਾ ਡਿਪੋਰਟ ਕੀਤਾ ਜਾਵੇਗਾ। ਗੁਆਟੇਮਾਲਾ ਨੇ ਇਸ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਇਹ ਦਾਅਵਾ ਤਿੰਨ ਸੂਤਰਾਂ ਦੇ ਹਵਾਲੇ ਨਾਲ ਇੱਕ ਰਿਪੋਰਟ ਵਿੱਚ ਕੀਤਾ ਗਿਆ […]

ਪ੍ਰਵਾਸੀ ਪੰਜਾਬੀ, ਪੰਜਾਬ ਸੂਬੇ ਨਾਲ ਸਬੰਧਤ ਆਪਣੇ ਕਿਸੇ ਵੀ ਮਾਮਲੇ ਸਬੰਧੀ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ

ਚੰਡੀਗੜ, 26 ਦਸੰਬਰ (ਪੰਜਾਬ ਮੇਲ)- ਐੱਨ.ਆਰ.ਆਈ. ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਕੋਈ ਵੀ ਪ੍ਰਵਾਸੀ ਪੰਜਾਬੀ, ਪੰਜਾਬ ਸੂਬੇ ਨਾਲ ਸਬੰਧਤ ਆਪਣੇ ਕਿਸੇ ਵੀ ਮਾਮਲੇ ਸਬੰਧੀ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ। ਇਸ ਨਵੀਂ ਸਹੂਲਤ ਦੀ ਸ਼ੁਰੂਆਤ ਦਸਬੰਰ (2024) ਮਹੀਨੇ ‘ਚ ਹੋ ਚੁੱਕੀ ਹੈ। ਪੰਜਾਬ ਸਰਕਾਰ ਨੇ ਸੱਤਾ […]

ਈ.ਡੀ. ਵੱਲੋਂ ਇਮੀਗ੍ਰੇਸ਼ਨ ਰੈਕੇਟ ਵਿਚ 250+ ਕੈਨੇਡੀਅਨ ਕਾਲਜਾਂ ਦੀ ਜਾਂਚ

ਨਵੀਂ ਦਿੱਲੀ, 26 ਦਸੰਬਰ (ਪੰਜਾਬ ਮੇਲ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.), ਅਹਿਮਦਾਬਾਦ, ਕੈਨੇਡਾ-ਅਮਰੀਕਾ ਸਰਹੱਦ ਰਾਹੀਂ ਭਾਰਤੀ ਨਾਗਰਿਕਾਂ ਦੇ ਅਮਰੀਕਾ ਵਿਚ ਗੈਰ-ਕਾਨੂੰਨੀ ਪ੍ਰਵਾਸ ਨਾਲ ਜੁੜੇ ਮਨੀ ਲਾਂਡਰਿੰਗ ਅਤੇ ਮਨੁੱਖੀ ਤਸਕਰੀ ਦੇ ਮਾਮਲੇ ਵਿਚ 250 ਤੋਂ ਵੱਧ ਕੈਨੇਡੀਅਨ ਕਾਲਜਾਂ ਅਤੇ ਕਈ ਵਿਅਕਤੀਆਂ ਦੀ ਜਾਂਚ ਕਰ ਰਿਹਾ ਹੈ। ਜਾਂਚ, ਜਿਸਨੂੰ ”ਡਿੰਗੂਚਾ ਕੇਸ” ਵਜੋਂ ਜਾਣਿਆ ਜਾਂਦਾ ਹੈ, 19 ਜਨਵਰੀ, 2022 ਨੂੰ […]

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਹੀਂ ਰਹੇ 

-ਵਿਗੜੀ ਸਿਹਤ ਮਗਰੋਂ ਏਮਜ਼ ‘ਚ ਕਰਵਾਇਆ ਸੀ ਦਾਖਲ ਨਵੀਂ ਦਿੱਲੀ, 26 ਦਸੰਬਰ (ਪੰਜਾਬ ਮੇਲ)- ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਵੀਰਵਾਰ ਨੂੰ ਏਮਜ਼ (ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼) ਦੇ ਐਮਰਜੈਂਸੀ ਵਿਭਾਗ ਵਿਚ ਦਾਖ਼ਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਅਚਾਨਕ ਉਨ੍ਹਾਂ ਦੇ ਦੇਹਾਂਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਦੱਸ ਦਈਏ […]

200 ਤੋਂ ਵੱਧ ਕੈਨੇਡੀਅਨ ਕਾਲਜਾਂ ਵੱਲੋਂ ਕੀਤੀ ਜਾ ਰਹੀ ਭਾਰਤੀਆਂ ਦੀ ਤਸਕਰੀ! ਜਾਂਚ ਸ਼ੁਰੂ

ਨਵੀਂ ਦਿੱਲੀ, 26 ਦਸੰਬਰ (ਪੰਜਾਬ ਮੇਲ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕੈਨੇਡਾ ਦੇ 200 ਤੋਂ ਵੱਧ ਕਾਲਜਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ‘ਤੇ ਭਾਰਤੀਆਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਭੇਜਣ ਦੇ ਰੈਕੇਟ ‘ਚ ਸ਼ਾਮਲ ਹੋਣ ਦਾ ਸ਼ੱਕ ਹੈ। ਇਸ ਰੈਕੇਟ ਰਾਹੀਂ ਕਈ ਭਾਰਤੀਆਂ ਨੂੰ ਅਮਰੀਕਾ ਪਹੁੰਚਣ ਲਈ ਕੈਨੇਡੀਅਨ ਕਾਲਜਾਂ ‘ਚ ਦਾਖ਼ਲਾ ਦਿਵਾਇਆ ਗਿਆ, ਜਦੋਂ […]

ਬੀਬੀ ਜਗੀਰ ਕੌਰ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ ਪੰਜ ਪਿਆਰਿਆਂ ਨੇ ਲਾਈ ਤਨਖ਼ਾਹ

* ਹਰਿਮੰਦਰ ਸਾਹਿਬ ‘ਚ ਜੋੜੇ ਸਾਫ਼ ਕਰਨ, ਜੂਠੇ ਬਰਤਨ ਮਾਂਜਣ ਅਤੇ ਜਪੁਜੀ ਸਾਹਿਬ ਦੇ ਪੰਜ ਪਾਠ ਕਰਨ ਦੀ ਸਜ਼ਾ ਕੀਤੀ ਪੂਰੀ ਅੰਮ੍ਰਿਤਸਰ, 26 ਦਸੰਬਰ (ਪੰਜਾਬ ਮੇਲ)-ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬੁੱਧਵਾਰ ਅਕਾਲ ਤਖ਼ਤ ਦੇ ਪੰਜ ਪਿਆਰਿਆਂ ਨੇ ਤਨਖਾਹ ਲਾਈ। […]