ਮਨੁੱਖੀ ਤਸਕਰੀ ‘ਚ ਕੈਨੇਡੀਅਨ ਕਾਲਜਾਂ ਅਤੇ ਭਾਰਤੀ ਸੰਸਥਾਵਾਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ ਈ. ਡੀ.

ਨਵੀਂ ਦਿੱਲੀ, 26 ਦਸੰਬਰ (ਪੰਜਾਬ ਮੇਲ)-ਐਨਫੋਰਸਮੈਂਟ ਡਾਇਰੈਕਟੋਰੇਟ ਕੈਨੇਡਾ ਦੀ ਸਰਹੱਦ ਤੋਂ ਅਮਰੀਕਾ ‘ਚ ਭਾਰਤੀਆਂ ਦੀ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕੁਝ ਕੈਨੇਡੀਅਨ ਕਾਲਜਾਂ ਅਤੇ ਕੁਝ ਭਾਰਤੀ ਸੰਸਥਾਵਾਂ ਦੀ ਕਥਿਤ ਸ਼ਮੂਲੀਅਤ ਦੀ ਜਾਂਚ ਕਰ ਰਿਹਾ ਹੈ। ਇਹ ਜਾਂਚ ਗੁਜਰਾਤ ਦੇ ਡਿੰਗੁਚਾ ਪਿੰਡ ਦੇ ਰਹਿਣ ਵਾਲੇ ਚਾਰ ਮੈਂਬਰੀ ਭਾਰਤੀ ਪਰਿਵਾਰ ਦੀ ਮੌਤ ਨਾਲ ਜੁੜੀ ਹੋਈ […]

ਅਮਰੀਕਾ ਨੇ ਪਾਕਿ ਫੌਜੀ ਅਦਾਲਤ ਵੱਲੋਂ 25 ਨਾਗਰਿਕਾਂ ਨੂੰ ਸਜ਼ਾ ਸੁਣਾਉਣ ‘ਤੇ ਚਿੰਤਾ ਜਤਾਈ

ਸਾਨ ਫਰਾਂਸਿਸਕੋ, 26 ਦਸੰਬਰ (ਪੰਜਾਬ ਮੇਲ)- ਪਾਕਿਸਤਾਨ ਦੀ ਇਕ ਫੌਜੀ ਅਦਾਲਤ ਵੱਲੋਂ 25 ਪਾਕਿਸਤਾਨੀ ਨਾਗਰਿਕਾਂ ਨੂੰ ਸਜ਼ਾ ਸੁਣਾਏ ਜਾਣ ‘ਤੇ ਚਿੰਤਾ ਜ਼ਾਹਿਰ ਕਰਦਿਆਂ ਅਮਰੀਕਾ ਨੇ ਕਿਹਾ ਕਿ ਇਨ੍ਹਾਂ ਅਦਾਲਤਾਂ ‘ਚ ਨਿਆਇਕ ਆਜ਼ਾਦੀ, ਪਾਰਦਰਸ਼ਿਤਾ ਤੇ ਢੁੱਕਵੀਂ ਪ੍ਰਕਿਰਿਆ ਦੀ ਗਾਰੰਟੀ ਦੀ ਘਾਟ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੈਥਿਊ ਮਿੱਲਰ ਨੇ ਕਿਹਾ, ‘ਪਾਕਿਸਤਾਨ ‘ਚ ਨੌਂ ਮਈ 2023 ਨੂੰ […]

ਗਾਜ਼ਾ ‘ਚ ਇਜ਼ਰਾਈਲੀ ਹਮਲੇ ਦੌਰਾਨ ਪੰਜ ਫਲਸਤੀਨੀ ਪੱਤਰਕਾਰਾਂ ਦੀ ਮੌਤ

ਦੀਰ ਅਲ-ਬਲਾਹ, 26 ਦਸੰਬਰ (ਪੰਜਾਬ ਮੇਲ)- ਬੀਤੀ ਰਾਤ ਗਾਜ਼ਾ ਪੱਟੀ ਵਿੱਚ ਇੱਕ ਹਸਪਤਾਲ ਦੇ ਬਾਹਰ ਇਜ਼ਰਾਈਲੀ ਹਮਲੇ ਵਿੱਚ ਪੰਜ ਫਲਸਤੀਨੀ ਪੱਤਰਕਾਰ ਮਾਰੇ ਗਏ। ਸਿਹਤ ਮੰਤਰਾਲੇ ਨੇ ਵੀਰਵਾਰ ਸਵੇਰੇ ਇਹ ਜਾਣਕਾਰੀ ਦਿੱਤੀ। ਇਹ ਹਮਲਾ ਮੱਧ ਗਾਜ਼ਾ ‘ਚ ਨੁਸੀਰਤ ਸ਼ਰਨਾਰਥੀ ਕੈਂਪ ਵਿੱਚ ਬਣੇ ਅਲ-ਅਵਦਾ ਹਸਪਤਾਲ ਦੇ ਬਾਹਰ ਇੱਕ ਕਾਰ ਉੱਤੇ ਹੋਇਆ। ਪੱਤਰਕਾਰ ਸਥਾਨਕ ਕੁਦਸ ਨਿਊਜ਼ ਨੈੱਟਵਰਕ ਲਈ […]

ਫਿਰੌਤੀ ਦੇ ਮਾਮਲੇ ‘ਚ ਕੇਨੈਡਾ ਪੁਲਸ ਨੇ ਚਾਰ ਐੱਨਆਰਆਈ ਕੀਤੇ ਗ੍ਰਿਫਤਾਰ

ੳਨਟਾਰੀੳ, 26 ਦਸੰਬਰ (ਰਾਜ ਗੋਗਨਾ/ਪੰਜਾਬ ਮੇਲ) – ਕੈਨੇਡਾ ‘ਚ ਭਾਰਤੀ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਅਤੇ ਜਬਰੀ ਵਸੂਲੀ ਕਰਨ ਦੇ ਦੋਸ਼ ਵਿੱਚ 4 ਐੱਨਆਰਆਈ ਗ੍ਰਿਫਤਾਰ ਕੀਤੇ ਗਏ ਹਨ। ਇਨ੍ਹਾਂ ਚਾਰਾਂ ‘ਤੇ ਸ਼ੋਸ਼ਲ ਮੀਡੀਆ ਰਾਹੀਂ ਕੈਨੇਡਾ ‘ਚ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾ ਕੇ ਜਬਰੀ ਵਸੂਲੀ, ਧਮਕਾਉਣ ਦਾ ਦੋਸ਼ ਹੈ। ਬਾਅਦ ਵਿੱਚ ਉਨ੍ਹਾਂ ਨੂੰ ਓਨਟਾਰੀਓ ਕੋਰਟ ਆਫ ਜਸਟਿਸ ਵਿੱਚ […]

ਕਬੱਡੀ ਫੈਡਰੇਸ਼ਨ ਆਫ ਓਨਟੈਰੀਓ ਕਬੱਡੀ ਦੀ ਨਵੀਂ ਕਮੇਟੀ ਨੇ ਕਾਰਜ ਭਾਗ ਸੰਭਾਲਿਆ

ਬਰੈਂਪਟਨ, 26 ਦਸੰਬਰ (ਹਰਦਮ ਮਾਨ/ਪੰਜਾਬ ਮੇਲ)– ਕਬੱਡੀ ਫੈਡਰੇਸ਼ਨ ਆਫ ਓਨਟੈਰੀਓ ਕਬੱਡੀ ਦੀ ਸਿਰਮੌਰ ਸੰਸਥਾ ਵਜੋਂ ਜਾਣੀ ਜਾਂਦੀ ਹੈ। ਦੁਨੀਆ ਭਰ ਵਿੱਚ ਕਬੱਡੀ ਦੀ ਤਰੱਕੀ ਵਿੱਚ ਇਸ ਸੰਸਥਾ ਦਾ ਅਹਿਮ ਯੋਗਦਾਨ ਰਿਹਾ ਹੈ। ਬੀਤੇ ਦਿਨੀਂ ਕਬੱਡੀ ਫੈਡਰੇਸ਼ਨ ਆਫ ਓਨਟੈਰੀਓ ਦੀ ਅਹਿਮ ਮੀਟਿੰਗ ਹੋਈ ਜਿਸ ਵਿਚ ਸਾਲ 2025 ਲਈ ਸਰਬਸੰਮਤੀ ਨਾਲ ਚੁਣੀ ਗਈ ਕਮੇਟੀ ਨੂੰ  ਕਾਰਜ ਭਾਗ ਸੰਭਾਲਿਆ ਗਿਆ। ਨਵੀਂ ਚੁਣੀ […]

ਸਾਲ 2025 ‘ਚ ਗੈਰ ਕਾਨੂੰਨੀ ਪ੍ਰਵਾਸੀਆਂ ‘ਤੇ ਟਰੰਪ ਦੀ ਤਲਵਾਰ ਦਾ ਖਤਰਾ

-ਗੁਰਜਤਿੰਦਰ ਸਿੰਘ ਰੰਧਾਵਾ ਵਾਸ਼ਿੰਗਟਨ ਡੀ.ਸੀ., 25 ਦਸੰਬਰ (ਪੰਜਾਬ ਮੇਲ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀਆਂ ਚੋਣਾਂ ਦੌਰਾਨ ਅਮਰੀਕਾ ਵਿਚ ਗੈਰ ਪ੍ਰਵਾਸੀਆਂ ਨੂੰ ਰੋਕਣ ਦੀ ਜੋ ਸਹੁੰ ਖਾਧੀ ਸੀ, ਉਸ ਨੂੰ ਪੂਰਾ ਕਰਨ ਲਈ ਉਸ ਨੇ ਵੱਡੀ ਟੀਮ ਤਿਆਰ ਕਰ ਲਈ ਹੈ। ਟਰੰਪ ਨੇ ਉਨ੍ਹਾਂ ਲੋਕਾਂ ਨੂੰ ਆਪਣੀ ਵਜ਼ਾਰਤ ਵਿਚ ਰੱਖਿਆ ਹੈ, […]

ਪੰਜਾਬ ਦੇ ਵੱਖ-ਵੱਖ ਨਗਰ ਨਿਗਮਾਂ ਦੇ ਮੇਅਰ ਚੁਣਨ ਲਈ ਜੱਦੋਜਹਿਦ ਸ਼ੁਰੂ

ਜਲੰਧਰ, 25 ਦਸੰਬਰ (ਪੰਜਾਬ ਮੇਲ)- ਪਿਛਲੇ ਦਿਨੀਂ ਪੰਜਾਬ ‘ਚ ਹੋਈਆਂ ਨਗਰ ਨਿਗਮ ਚੋਣਾਂ ਤੋਂ ਬਾਅਦ ਹੁਣ ਮੇਅਰ ਚੁਣੇ ਜਾਣੇ ਹਨ। ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਦੇ ਮੇਅਰ ਚੁਣਨ ਲਈ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੇ ਜ਼ੋਰ ਅਜ਼ਮਾਇਸ਼ ਸ਼ੁਰੂ ਕਰ ਦਿੱਤੀ ਹੈ ਅਤੇ ਇਕ ਦੂਜੇ ਦੀਆਂ ਪਾਰਟੀਆਂ ਦੇ ਕੌਂਸਲਰਾਂ ਨੂੰ ਆਪਣੇ ਨਾਲ ਰਲਾਉਣ ਦੀ ਕੋਸ਼ਿਸ਼ ਕੀਤੀ ਜਾ […]

ਸੁਖਬੀਰ ਬਾਦਲ ਦੇ ਅਸਤੀਫ਼ੇ ਬਾਰੇ ਜਲਦ ਲਿਆ ਜਾ ਸਕਦੈ ਫ਼ੈਸਲਾ

ਚੰਡੀਗੜ੍ਹ, 25 ਦਸੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਪ੍ਰਧਾਨਗੀ ਤੋਂ ਦਿੱਤੇ ਅਸਤੀਫ਼ੇ ਨੂੰ ਲੈ ਕੇ ਪਾਰਟੀ ਵੱਲੋਂ ਜਲਦ ਹੀ ਕੋਈ ਫੈਸਲਾ ਲਿਆ ਜਾ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਜਨਵਰੀ ਦੇ ਪਹਿਲੇ ਹਫ਼ਤੇ ਸੱਦੀ ਜਾ ਸਕਦੀ ਹੈ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ […]

ਅਮਰੀਕਾ ‘ਚ 5 ਮਿਲੀਅਨ ਤੋਂ ਪਾਰ ਹੋਈ ਭਾਰਤੀ ਪ੍ਰਵਾਸੀਆਂ ਦੀ ਗਿਣਤੀ

ਵਾਸ਼ਿੰਗਟਨ, 25 ਦਸੰਬਰ (ਪੰਜਾਬ ਮੇਲ)- ਸੰਯੁਕਤ ਰਾਜ ਅਮਰੀਕਾ ਵਿਚ ਭਾਰਤੀ ਭਾਈਚਾਰਾ ਤੇਜ਼ੀ ਨਾਲ ਵਧਿਆ ਹੈ, ਹੁਣ 2000 ਵਿਚ 1.9 ਮਿਲੀਅਨ ਦੇ ਮੁਕਾਬਲੇ, 2023 ਵਿਚ 50 ਲੱਖ ਲੋਕਾਂ ਨੂੰ ਪਾਰ ਕਰ ਗਿਆ ਹੈ। ਇਹ ਭਾਈਚਾਰਾ ਵਪਾਰ, ਸੱਭਿਆਚਾਰ ਅਤੇ ਨਵੀਨਤਾ ਰਾਹੀਂ ਅਮਰੀਕਾ ਅਤੇ ਭਾਰਤ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ ਵਿਚ ਮੁੱਖ ਭੂਮਿਕਾ ਨਿਭਾਉਂਦਾ ਹੈ। ਯੂ.ਐੱਸ. ਸਟੇਟ ਡਿਪਾਰਟਮੈਂਟ […]

ਪੀਲੀਭੀਤ ਤੋਂ 3 ਸ਼ੱਕੀ ਦਹਿਸ਼ਤਗਰਦਾਂ ਦੀਆਂ ਲਾਸ਼ਾਂ ਪੰਜਾਬ ਲਿਜਾ ਰਹੀ ਐਂਬੂਲੈਂਸ ਦੀ ਟੱਕਰ

-ਉੱਤਰ ਪ੍ਰਦੇਸ਼ ਤੇ ਪੰਜਾਬ ਪੁਲਿਸ ਦੀ ਸਾਂਝੀ ਟੀਮ ਨਾਲ ਹੋਏ ਮੁਕਾਬਲੇ ‘ਚ ਮਾਰੇ ਗਏ ਸਨ ਸ਼ੱਕੀ ਰਾਮਪੁਰ, 25 ਦਸੰਬਰ (ਪੰਜਾਬ ਮੇਲ)- ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਤਿੰਨ ਸ਼ੱਕੀ ਦਹਿਸ਼ਤਗਰਦਾਂ ਦੀਆਂ ਲਾਸ਼ਾਂ ਨੂੰ ਪੰਜਾਬ ਲੈ ਕੇ ਜਾ ਰਹੀ ਐਂਬੂਲੈਂਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਗੁਰਦਾਸਪੁਰ ਵਿਚ ਹੋਏ ਗ੍ਰਨੇਡ ਹਮਲੇ […]