ਅਮਰੀਕਾ ਵੱਲੋਂ ਇਸ ਸਾਲ ਡਿਪੋਰਟ 192 ਦੇਸ਼ਾਂ ਦੇ 2,71,000 ਪ੍ਰਵਾਸੀ!

ਵਾਸ਼ਿੰਗਟਨ, 23 ਦਸੰਬਰ (ਪੰਜਾਬ ਮੇਲ)-ਅਮਰੀਕੀ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ਆਈ.ਸੀ.ਈ.) ਦੀ ਰਿਪੋਰਟ ਅਨੁਸਾਰ ਪ੍ਰਵਾਸੀਆਂ ਨੂੰ ਡਿਪੋਰਟ ਕੀਤੇ ਜਾਣ ਦੀ ਦਰ ‘ਚ ਪਿਛਲੇ ਸਾਲ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ। ਰਿਪੋਰਟ ਮੁਤਾਬਕ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੀ ਦਰ 2014 ਤੋਂ ਬਾਅਦ ਸਭ ਤੋਂ ਜ਼ਿਆਦਾ ਹੈ। ਵੀਰਵਾਰ ਨੂੰ ਜਾਰੀ ਰਿਪੋਰਟ ਮੁਤਾਬਕ ਰਾਸ਼ਟਰਪਤੀ ਜੋਅ ਬਾਇਡਨ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ […]

ਅਮਰੀਕੀ ਅਦਾਲਤ ਦੇ ਫੈਸਲੇ ਮਗਰੋਂ ਭਾਰਤ ‘ਚ ਪੈਗਾਸਸ ਮਾਮਲੇ ‘ਤੇ ਸਿਆਸਤ ਮੁੜ ਭਖੀ

-ਕਾਂਗਰਸ ਵੱਲੋਂ ਸੁਪਰੀਮ ਕੋਰਟ ਤੋਂ ਜਾਂਚ ਕਰਾਉਣ ਦੀ ਮੰਗ ਨਵੀਂ ਦਿੱਲੀ, 23 ਦਸੰਬਰ (ਪੰਜਾਬ ਮੇਲ)- ਪੈਗਾਸਸ ਸਬੰਧੀ ਅਮਰੀਕੀ ਅਦਾਲਤ ਦੇ ਆਏ ਫੈਸਲੇ ਬਾਅਦ ਭਾਰਤ ਵਿੱਚ ਇਜ਼ਰਾਇਲੀ ਕੰਪਨੀ ਦੇ ਇਸ ਸਪਾਈਵੇਅਰ ਰਾਹੀਂ ਜਾਸੂਸੀ ਕਰਾਉਣ ਦਾ ਮਾਮਲਾ ਮੁੜ ਸੁਰਖੀਆਂ ਵਿਚ ਆ ਗਿਆ ਹੈ। ਕਾਂਗਰਸ ਨੇ ਪੈਗਾਸਸ ਰਾਹੀਂ ਜਾਸੂਸੀ ਕਰਾਏ ਜਾਣ ਸਬੰਧੀ ਦੋਸ਼ਾਂ ‘ਤੇ ਕੇਂਦਰ ਨੂੰ ਮੁੜ ਤੋਂ […]

ਨਿਗਮ ਚੋਣਾਂ ਬਾਅਦ ਜਲੰਧਰ ਦੀ ਸਿਆਸਤ ‘ਚ ਹਲਚਲ; 2 ਕੌਂਸਲਰ ‘ਆਪ’ ‘ਚ ਸ਼ਾਮਲ

ਜਲੰਧਰ, 23 ਦਸੰਬਰ (ਪੰਜਾਬ ਮੇਲ)- ਨਗਰ ਨਿਗਮ ਚੋਣਾਂ ਦੇ ਨਤੀਜੇ ਸਾਹਮਣੇ ਆਉਣ ਮਗਰੋਂ ਸ਼ਹਿਰ ‘ਚ ਜੋੜ-ਤੋੜ ਦੀ ਸਿਆਸਤ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਇਨ੍ਹਾਂ ਨਤੀਜਿਆਂ ਵਿਚ ਸਭ ਤੋਂ ਵੱਧੀ ਪਾਰਟੀ ਬਣੀ ਹੈ, ਪਰ ਉਹ ਵੀ ਬਹੁਮਤ ਦੇ ਅੰਕੜੇ ਤੋਂ ਥੋੜ੍ਹਾ ਦੂਰ ਰਹਿ ਗਈ ਸੀ। ਇਸ ਵਿਚਾਲੇ ਹੁਣ 2 ਕੌਂਸਲਰਾਂ ਵੱਲੋਂ ਆਪ ਦਾ ਪੱਲਾ […]

ਲਿਬਰਲ ਸੰਸਦ ਮੈਂਬਰਾਂ ਵੱਲੋਂ ਵੀ ਟਰੂਡੋ ‘ਤੇ ਅਸਤੀਫਾ ਦੇਣ ਦਾ ਦਬਾਅ

ਵੈਨਕੂਵਰ, 23 ਦਸੰਬਰ (ਪੰਜਾਬ ਮੇਲ)- ਨੈਸ਼ਨਲ ਡੈਮੋਕਰੈਟਿਕ ਪਾਰਟੀ ਦੇ ਪ੍ਰਧਾਨ ਜਗਮੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਘੱਟ ਗਿਣਤੀ ਲਿਬਰਲ ਸਰਕਾਰ ਨੂੰ ਦਿੱਤੀ ਬਾਹਰੀ ਹਮਾਇਤ ਵਾਪਸ ਲੈਣ ਅਤੇ ਉਸ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦੇ ਐਲਾਨ ਤੋਂ ਬਾਅਦ ਲਿਬਰਲ ਸੰਸਦ ਮੈਂਬਰਾਂ ਵੱਲੋਂ ਵੀ ਟਰੂਡੋ ‘ਤੇ ਅਸਤੀਫਾ ਦੇਣ ਦਾ ਦਬਾਅ ਪਾਇਆ ਜਾਣ ਲੱਗਾ ਹੈ। […]

ਐੱਸ.ਜੀ.ਪੀ.ਸੀ. ਦੀ ਐਮਰਜੈਂਸੀ ਮੀਟਿੰਗ ਰੱਦ

ਅੰਮ੍ਰਿਤਸਰ/ਜੈਤੋ, 23 ਦਸੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ। ਇਸ ਮੀਟਿੰਗ ‘ਚ ਕੋਈ ਵੱਡਾ ਫ਼ੈਸਲਾ ਲਏ ਜਾਣ ਦੀ ਚਰਚਾ ਸੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਇਸ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਰੂਰੀ ਮਾਮਲੇ ‘ਤੇ ਵਿਚਾਰ ਕਰਨ […]

ਨਾਬਾਲਗ ਨਾਲ ਜਿਨਸੀ ਸਬੰਧ ਬਣਾਉਣ ਦੀ ਕੋਸ਼ਿਸ਼ ਦੇ ਦੋਸ਼ ‘ਚ ਭਾਰਤੀ ਵਿਅਕਤੀ ਗ੍ਰਿਫਤਾਰ

ਨਿਊਯਾਰਕ, 23 ਦਸੰਬਰ (ਰਾਜ ਗੋਗਨਾ/ਪੰਜਾਬ ਮੇਲ)- ਬੀਤੇ ਦਿਨ ਇੱਕ ਅਮਰੀਕੀ ਅੰਡਰਕਵਰ ਅਧਿਕਾਰੀ ਨੇ ਇੱਕ ਭਾਰਤੀ ਨਾਗਰਿਕ ਨੂੰ ਇੱਕ ਨਾਬਾਲਗ ਨਾਲ ਜਿਨਸੀ ਗਤੀਵਿਧੀ ‘ਚ ਸ਼ਾਮਲ ਹੋਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਅੰਡਰਕਵਰ ਏਜੰਟ ਨੇ ਇੱਕ ਐੱਨ.ਆਰ.ਆਈ. ਵਿਅਕਤੀ ਦੇ ਖਿਲਾਫ ਅਪਰਾਧਿਕ ਸਬੂਤ ਇਕੱਠੇ ਕਰਨ ਲਈ ਆਨਲਾਈਨ ਇੱਕ 13 ਸਾਲ ਦੀ ਲੜਕੀ ਦੇ ਰੂਪ […]

26 ਜਨਵਰੀ ਦੀ ਦਿੱਲੀ ‘ਚ ਹੋਣ ਵਾਲੀ ਪਰੇਡ ‘ਚ ਦਿਸੇਗੀ ਪੰਜਾਬ ਦੀ ਝਾਕੀ

ਚੰਡੀਗੜ੍ਹ/ਜਲੰਧਰ, 23 ਦਸੰਬਰ (ਪੰਜਾਬ ਮੇਲ)- ਗਣਤੰਤਰ ਦਿਵਸ ਮੌਕੇ ਦਿੱਲੀ ਵਿਚ ਹੋਣ ਵਾਲੀ ਪਰੇਡ ‘ਚ ਪੰਜਾਬ ਦੀ ਝਾਕੀ ਨਾਲ ਜੁੜੀ ਇਕ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਸ ਵਾਰ 26 ਜਨਵਰੀ ਦੀ ਪਰੇਡ ਵਿਚ ਪੰਜਾਬ ਦੀ ਝਾਕੀ ਨੂੰ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ। ਇਸ ਵਾਰ ਦਿੱਲੀ ਵਿਚ 26 ਜਨਵਰੀ ਨੂੰ ਹੋਣ ਵਾਲੀ ਪਰੇਡ ਵਿਚ […]

ਹਲਵਾਰਾ ਏਅਰਪੋਰਟ ਨੂੰ ਜਲਦੀ ਹੀ ਮਿਲੇਗਾ ਏਅਰਪੋਰਟ ਕੋਡ

ਲੁਧਿਆਣਾ, 23 ਦਸੰਬਰ (ਪੰਜਾਬ ਮੇਲ)- ਸੰਸਦ ਮੈਂਬਰ ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਰਾਜੀਵ ਗਾਂਧੀ ਭਵਨ, ਨਵੀਂ ਦਿੱਲੀ ਵਿਖੇ ਏਅਰਪੋਰਟਸ ਅਥਾਰਟੀ ਆਫ ਇੰਡੀਆ ਦੇ ਚੇਅਰਮੈਨ ਵਿਪਿਨ ਕੁਮਾਰ ਨਾਲ ਮੁਲਾਕਾਤ ਕੀਤੀ ਅਤੇ ਹਲਵਾਰਾ ਹਵਾਈ ਅੱਡੇ ਲਈ ਸੰਭਾਵਿਤ ਸੰਚਾਲਨ ਮਿਤੀ ਬਾਰੇ ਚਰਚਾ ਕੀਤੀ। ਐੱਮ.ਪੀ. ਅਰੋੜਾ ਨੇ ਏਅਰਪੋਰਟ ਕੋਡ ਜਾਰੀ ਕਰਨ ਅਤੇ ਸੰਚਾਲਨ ਦੀ ਮਿਤੀ ਦੀ ਪੁਸ਼ਟੀ ਕਰਨ ਦੀ […]

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜੇਲ੍ਹ ‘ਚ ਹੋਏ ਰਿਹਾਅ

ਲੁਧਿਆਣਾ/ਪਟਿਆਲਾ, 23 ਦਸੰਬਰ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਭਾ ਦੀ ਜੇਲ੍ਹ ਵਿਚੋਂ ਰਿਹਾਅ ਹੋ ਗਏ ਹਨ। ਜੇਲ੍ਹ ਵਿਚੋਂ ਰਿਹਾਅ ਹੋਣ ਮਗਰੋਂ ਉਨ੍ਹਾਂ ਨੇ ਮਾਣਯੋਗ ਅਦਾਲਤ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਹੁਣ ਮੈਂ ਘਰ ਜਾ ਰਿਹਾ ਹਾਂ ਅਤੇ ਆਪਣੇ ਪਰਿਵਾਰ ਨੂੰ ਮਿਲਣ ਮਗਰੋਂ ਕਈ ਵੱਡੇ ਖ਼ੁਲਾਸੇ ਕਰਨਗੇ। ਜ਼ਿਕਰਯੋਗ ਹੈ ਕਿ […]

ਪਹਿਲੀ ਵਾਰ ਮਹਿਲਾ ਸਿਰ ਸੱਜ ਸਕਦੈ ਲੁਧਿਆਣਾ ਦੀ ਮੇਅਰ ਦਾ ਤਾਜ!

ਲੁਧਿਆਣਾ, 23 ਦਸੰਬਰ (ਪੰਜਾਬ ਮੇਲ)- ਨਗਰ ਨਿਗਮ ਚੋਣਾਂ ਦੇ ਨਤੀਜੇ ਆਉਣ ਮਗਰੋਂ ਸਭ ਤੋਂ ਵੱਡਾ ਸਵਾਲ ਇਹੀ ਹੈ ਕਿ ਲੁਧਿਆਣਾ ਦਾ ਨਵਾਂ ਮੇਅਰ ਕੌਣ ਹੋਵੇਗਾ। ਇਸ ਵਿਚਾਲੇ ਇਹ ਖ਼ਬਰ ਸੁਣਨ ਨੂੰ ਮਿਲ ਰਹੀ ਹੈ ਕਿ ਲੁਧਿਆਣਾ ਵਿਚ ਪਹਿਲੀ ਵਾਰ ਮਹਿਲਾ ਦੇ ਸਿਰ ‘ਤੇ ਮੇਅਰ ਦਾ ਤਾਜ ਸੱਜ ਸਕਦਾ ਹੈ। ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਵੱਲੋਂ […]