ਨਿਗਮ ਚੋਣਾਂ: ਕੀ ਲੁਧਿਆਣਾ ‘ਚ ਕਾਂਗਰਸ-ਭਾਜਪਾ ਦਾ ਹੋਵੇਗਾ ਗੱਠਜੋੜ!

ਲੁਧਿਆਣਾ, 23 ਦਸੰਬਰ (ਪੰਜਾਬ ਮੇਲ)- ਨਗਰ ਨਿਗਮ ਜਿਸ ਨੂੰ ਸਥਾਨਕ ਸਰਕਾਰ ਵੀ ਕਿਹਾ ਜਾਂਦਾ ਹੈ, ਦੀਆਂ ਚੋਣਾਂ ਬੀਤੇ ਦਿਨੀਂ ਮੁਕੰਮਲ ਹੋਈਆਂ ਹਨ। ਭਾਵੇਂ ਪੂਰਨ ਬਹੁਮਤ ਲਈ ਕੌਂਸਲਰਾਂ ਦਾ ਅੰਕੜਾ ਹਾਸਲ ਨਾ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ ਵੱਲੋਂ ਵਿਧਾਇਕਾਂ ਦੀਆਂ ਵੋਟਾਂ ਦੇ ਦਮ ‘ਤੇ ਮੇਅਰ ਦੀ ਕੁਰਸੀ ‘ਤੇ ਕਾਬਿਜ਼ ਹੋਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ […]

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਗੰਭੀਰ’ ਸ਼੍ਰੇਣੀ ਵਿਚ ਦਰਜ

ਨਵੀਂ ਦਿੱਲੀ, 22 ਦਸੰਬਰ (ਪੰਜਾਬ ਮੇਲ)- ਦਿੱਲੀ ਵਿੱਚ ਅੱਜ ਹਵਾ ਪ੍ਰਦੂਸ਼ਣ ਬਹੁਤ ਜ਼ਿਆਦਾ ਖਰਾਬ ਦਰਜ ਕੀਤਾ ਗਿਆ ਤੇ ਹਵਾ ਦੀ ਗੁਣਵੱਤਾ ‘ਗੰਭੀਰ’ ਸ਼੍ਰੇਣੀ ਵਿਚ ਦਰਜ ਕੀਤੀ ਗਈ। ਕੌਮੀ ਰਾਜਧਾਨੀ ਦਾ ਏਅਰ ਕੁਆਲਿਟੀ ਇੰਡੈਕਸ (AQI) ਅੱਜ 409 ਰਿਹਾ ਜਦਕਿ ਇਕ ਦਿਨ ਪਹਿਲਾਂ ਸ਼ਨਿਚਰਵਾਰ ਨੂੰ ਇਹ 370 ਸੀ। ਇੱਥੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ […]

ਐਡਵੋਕੇਟ ਧਾਮੀ ਨੇ 23 ਦਸੰਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ

ਅੰਮ੍ਰਿਤਸਰ, 22 ਦਸੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 23 ਦਸੰਬਰ 2024 ਨੂੰ ਬੁਲਾਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹੰਗਾਮੀ ਇਕੱਤਰਤਾ ਜਰੂਰੀ ਮਾਮਲੇ ’ਤੇ ਵਿਚਾਰ ਕਰਨ ਲਈ ਬੁਲਾਈ ਗਈ ਹੈ, […]

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਮੁੜ ਵਿਖਾਈ ਫਰਾਖ਼ਦਿਲੀ

ਜਾਰਜੀਆ ਹਾਦਸੇ ‘ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਔਖੇ ਸਮੇਂ ਫ਼ੜੀ ਬਾਂਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਾਂਗੇ : ਡਾ. ਉਬਰਾਏ ਅੰਮ੍ਰਿਤਸਰ, 21 ਦਸੰਬਰ (ਪੰਜਾਬ ਮੇਲ)- ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹਦਿਲੀ ਕਾਰਨ ਪੂਰੀ ਦੁਨੀਆਂ ਅੰਦਰ ਵੱਖਰੀ ਪਛਾਣ ਬਣਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. […]

ਕੈਨੇਡਾ ਸਰਕਾਰ ਵੱਲੋਂ ਅਮਰੀਕਾ ਨਾਲ ਲੱਗਦੀ ਸਰਹੱਦ ਸੁਰੱਖਿਅਤ ਕਰਨ ਲਈ 90 ਕਰੋੜ ਅਮਰੀਕੀ ਡਾਲਰ ਤੋਂ ਵੱਧ ਖਰਚਨ ਦੀ ਯੋਜਨਾ

-ਟਰੰਪ ਦੀ ਧਮਕੀ ਤੋਂ ਡਰਿਆ ਕੈਨੇਡਾ ਓਟਾਵਾ, 21 ਦਸੰਬਰ (ਪੰਜਾਬ ਮੇਲ)- ਕੈਨੇਡਾ ਦੀ ਸਰਕਾਰ ਅਮਰੀਕਾ ਨਾਲ ਲੱਗਦੀ ਦੇਸ਼ ਦੀ ਸਰਹੱਦ ਨੂੰ ਸੁਰੱਖਿਅਤ ਕਰਨ ਲਈ 90 ਕਰੋੜ ਅਮਰੀਕੀ ਡਾਲਰ ਤੋਂ ਵੱਧ ਖਰਚ ਕਰਨ ਦੀ ਯੋਜਨਾ ਬਣਾ ਰਹੀ ਹੈ। ਸੀ.ਬੀ.ਸੀ. ਨਿਊਜ਼ ਪ੍ਰਸਾਰਕ ਨੇ ਵਿੱਤ ਮੰਤਰੀ ਡੋਮਿਨਿਕ ਲੇਬਲਾਂਕ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ। ਰਿਪੋਰਟ ਵਿਚ ਮੰਗਲਵਾਰ ਨੂੰ […]

ਦਿੱਲੀ ਦੇ ਉਪ ਰਾਜਪਾਲ ਵੱਲੋਂ ਕੇਜਰੀਵਾਲ ਖਿਲਾਫ਼ ਕਾਰਵਾਈ ਲਈ ਈ.ਡੀ. ਨੂੰ ਹਰੀ ਝੰਡੀ

ਨਵੀਂ ਦਿੱਲੀ, 21 ਦਸੰਬਰ (ਪੰਜਾਬ ਮੇਲ)- ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਆਬਕਾਰੀ ਨੀਤੀ ਮਾਮਲੇ ਵਿਚ ਐੱਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੂੰ ਮੁਕੱਦਮਾ ਚਲਾਉਣ ਦੀ ਖੁੱਲ੍ਹ ਦੇ ਦਿੱਤੀ ਹੈ। ਉਪ ਰਾਜਪਾਲ ਨੇ ਇਹ ਫੈਸਲਾ 2025 ਦੀਆਂ ਦਿੱਲੀ ਅਸੈਂਬਲੀ ਚੋਣਾਂ ਤੋਂ ਪਹਿਲਾਂ ਲਿਆ ਹੈ, […]

ਜਨਵਰੀ ‘ਚ ਟਰੂਡੋ ਸਰਕਾਰ ਹੋ ਸਕਦੀ ਹੈ ਸੱਤਾ ਤੋਂ ਲਾਂਭੇ!

– ਜਗਮੀਤ ਸਿੰਘ ਵੱਲੋਂ ਆਉਣ ਵਾਲੇ ਸੰਸਦੀ ਸੈਸ਼ਨ ਦੇ ਪਹਿਲੇ ਦਿਨ ਸਰਕਾਰ ਵਿਰੁੱਧ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਵੈਨਕੂਵਰ/ ਵਿਨੀਪੈਗ, 21 ਦਸੰਬਰ (ਪੰਜਾਬ ਮੇਲ)- ਕੈਨੇਡਾ ਵਿੱਚ ਕਰੀਬ ਤਿੰਨ ਸਾਲਾਂ ਤੋਂ ਨੈਸ਼ਨਲ ਡੈਮੋਕਰੈਟਿਕ ਪਾਰਟੀ ਦੇ ਬਾਹਰੀ ਸਮਰਥਨ ਨਾਲ ਚੱਲ ਰਹੀ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਦੀ ਸਰਕਾਰ ਨੂੰ ਆਉਂਦੀ 27 ਜਨਵਰੀ ਨੂੰ ਸਤਾ ਤੋਂ ਪਾਸੇ […]

ਅਮਰੀਕਾ ਦੇ ਨਿਊ ਮੈਕਸੀਕੋ ਰਾਜ ਵਿਚ ਸ਼ੱਕੀ ਨਸ਼ੇੜੀ ਮੁੰਡੇ ਵੱਲੋਂ ਆਪਣੇ ਪਰਿਵਾਰ ਦੇ 4 ਜੀਆਂ ਦੀ ਹੱਤਿਆ

* ਉਸ ਨੇ ਖੁਦ ਹੀ ਪੁਲਿਸ ਨੂੰ ਫੋਨ ਕਰਕੇ ਘਟਨਾ ਦੀ ਦਿੱਤੀ ਜਾਣਕਾਰੀ ਸੈਕਰਾਮੈਂਟੋ, 21 ਦਸੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਅਮਰੀਕਾ ਦੇ ਨਿਊ ਮੈਕਸੀਕੋ ਰਾਜ ਦੇ ਬੇਲਨ ਸ਼ਹਿਰ ਵਿਚ ਇਕ ਅਲੜ ਨਸ਼ੇੜੀ ਮੁੰਡੇ ਦੁਆਰਾ ਕੱਥਿਤ ਤੌਰ ‘ਤੇ ਆਪਣੇ ਹੀ ਪਰਿਵਾਰ ਦੇ 4 ਜੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਖਬਰ ਹੈ। ਇਹ ਜਾਣਕਾਰੀ ਪੁਲਿਸ […]

3 ਸਾਲ ਦੇ ਭਰਾ ਨੇ 5 ਸਾਲ ਦੀ ਭੈਣ ਦੇ ਮਾਰੀ ਗੋਲੀ, ਗੰਭੀਰ ਜ਼ਖਮੀ

ਸੈਕਰਾਮੈਂਟੋ, 21 ਦਸੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਵਾਸ਼ਿੰਗਟਨ ਡੀ ਸੀ ਵਿਚ ਇਕ 3 ਸਾਲ ਦੇ ਬੱਚੇ ਵੱਲੋਂ ਘਰ ਵਿਚ ਪਈ ਗੰਨ ਨਾਲ ਗੋਲੀ ਮਾਰ ਕੇ ਆਪਣੀ 5 ਸਾਲ ਦੀ ਭੈਣ ਨੂੰ ਗੰਭੀਰ ਜ਼ਖਮੀ ਕਰ ਦੇਣ ਦੀ ਖਬਰ ਹੈ। ਮੈਟਰੋਪੋਲੀਟਨ ਪੁਲਿਸ ਵਿਭਾਗ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਗੰਨ ਨੂੰ ਸੁਰੱਖਿਅਤ ਸਾਂਭਿਆ ਨਹੀਂ ਗਿਆ […]

ਸੀ.ਬੀ.ਆਈ. ਅਦਾਲਤ ਵੱਲੋਂ ਆਈ.ਜੀ. ਚੀਮਾ ਤੇ ਹੋਰਾਂ ਨੂੰ 8 ਮਹੀਨੇ ਦੀ ਸਜ਼ਾ

-ਅਗਵਾ ਤੇ ਹੋਰ ਅਪਰਾਧਿਕ ਮਾਮਲਿਆਂ ‘ਚ ਸੁਣਾਈ ਸਜ਼ਾ; ਜ਼ਮਾਨਤ ਮਨਜ਼ੂਰ ਐੱਸ.ਏ.ਐੱਸ. ਨਗਰ (ਮੁਹਾਲੀ), 21 ਦਸੰਬਰ (ਪੰਜਾਬ ਮੇਲ)- ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਇੱਕ ਅਪਰਾਧਿਕ ਮਾਮਲੇ ਦਾ ਨਿਬੇੜਾ ਕਰਦਿਆਂ ਪੰਜਾਬ ਪੁਲਿਸ ਦੇ ਆਈ.ਜੀ. ਗੌਤਮ ਚੀਮਾ ਨੂੰ ਅੱਠ ਮਹੀਨੇ ਦੀ ਸਜ਼ਾ ਸੁਣਾਈ ਹੈ। ਉਨ੍ਹਾਂ ਨਾਲ ਅਜੈ ਚੌਧਰੀ, ਰਸ਼ਮੀ ਨੇਗੀ, ਵਰੁਨ ਉਤਰੇਜਾ, ਵਿੱਕੀ ਵਰਮਾ ਅਤੇ ਆਰੀਅਨ ਸਿੰਘ ਨੂੰ […]