Punjab Election Results : ਹਲਕਾ ਚੱਬੇਵਾਲ, ਡੇਰਾ ਬਾਬਾ ਨਾਨਕ, ਗਿੱਦੜਬਾਹਾ ਤੋਂ ‘ਆਪ’ ਤੇ ਬਰਨਾਲਾ ਤੋਂ ਕਾਂਗਰਸ ਉਮੀਦਵਾਰ ਜੇਤੂ

ਚੰਡੀਗੜ੍ਹ, 23 ਨਵੰਬਰ (ਪੰਜਾਬ ਮੇਲ)- ਜ਼ਿਮਣੀ ਚੋਣਾਂ ਦੇ ਨਤੀਜਿਆਂ ਵਿਚ ਹਲਕਾ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਡਾ. ਇਸ਼ਾਂਕ ਚੱਬੇਵਾਲ ਨੇ ਕਾਂਗਰਸੀ ੳਮੀਦਵਾਰ ਰਣਜੀਤ ਕੁਮਾਰ ਨੂੰ 28690 ਵੋਟਾਂ ਦੇ ਫਰਕ ਨਾਲ ਹਰਾਇਆ। ਡਾ ਚੱਬੇਵਾਲ ਨੂੰ 51904 ਵੋਟਾਂ ਅਤੇ ਰਣਜੀਤ ਕੁਮਾਰ ਨੂੰ 23214 ਵੋਟਾਂ ਮਿਲੀਆਂ। ਉਧਰ ਭਾਜਪਾ ਦੇ ਸੋਹਣ ਸਿੰਘ ਠੰਡਲ 8692 ਵੋਟਾਂ ਹਾਸਿਲ ਕਰਕੇ ਤੀਜੇ […]

ਗਿੱਦੜਬਾਹਾ ਵਿਚ ‘ਆਪ’ ਦੇ ਡਿੰਪੀ ਢਿੱਲੋਂ ਦੀ ਵੱਡੀ ਜਿੱਤ

ਗਿੱਦੜਬਾਹਾ, 23 ਨਵੰਬਰ (ਪੰਜਾਬ ਮੇਲ)- ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਵਿਧਾਨ ਸਭਾ ਹਲਕਾ ਗਿੱਦੜਬਾਹਾ ਵਿਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਹੈ।  ਇਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 21801 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ ਰਹੇ ਹਨ। ਡਿੰਪੀ […]

ਕਾਂਗਰਸ ਦੇ ਗੜ੍ਹ ‘ਤੇ ‘ਆਪ’ ਕਬਜ਼ਾ, ਡੇਰਾ ਬਾਬਾ ਨਾਨਕ ‘ਚ ਗੁਰਦੀਪ ਸਿੰਘ ਰੰਧਾਵਾ ਜੇਤੂ

ਗੁਰਦਾਸਪੁਰ, 23 ਨਵੰਬਰ (ਪੰਜਾਬ ਮੇਲ)- ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਦੀ ਗਿਣਤੀ ਸਵੇਰੇ 8 ਵਜੇ, ਸਥਾਨਕ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਵਿਖੇ ਸ਼ੁਰੂ ਹੋਈ ਸੀ ਅਤੇ 1 ਵਜੇ ਦੇ ਕਰੀਬ ਗਿਣਤੀ ਮੁਕੰਮਲ ਹੋਈ। 18 ਰਾਊਂਡਾਂ ਵਿਚ ਹੋਈ ਵੋਟਾਂ ਦੀ ਗਿਣਤੀ ਵਿਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕਰ ਲਈ ਹੈ। ਆਮ ਆਦਮੀ ਪਾਰਟੀ ਦੇ […]

ਪੰਜਾਬ ‘ਚ ਦਿਖੇਗਾ ਚੱਕਰਵਾਤ ਦਾ ਅਸਰ, Alert ਜਾਰੀ

ਚੰਡੀਗੜ੍ਹ, 23 ਨਵੰਬਰ (ਪੰਜਾਬ ਮੇਲ)- ਪੰਜਾਬ ‘ਚ ਪਿਛਲੇ ਕਈ ਦਿਨਾਂ ਤੋਂ ਮੌਸਮ ਲਗਾਤਾਰ ਬਦਲ ਰਿਹਾ ਹੈ। ਕਦੇ ਬਹੁਤ ਜ਼ਿਆਦਾ ਧੁੰਦ ਪੈ ਜਾਂਦੀ ਹੈ ਅਤੇ ਕੁੱਝ ਦਿਖਾਈ ਨਹੀਂ ਦਿੰਦਾ ਤਾਂ ਕਦੇ ਮੌਸਮ ਬਿਲਕੁਲ ਸਾਫ਼ ਹੋ ਜਾਂਦਾ ਹੈ। ਹੁਣ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਬੰਗਾਲ ਦੀ ਖਾੜੀ ‘ਚੋਂ ਉੱਠੇ ਚੱਕਰਵਾਤ ਕਾਰਨ […]

ਪੰਜਾਬ ‘ਚ ਚੋਣਾਂ ਨੂੰ ਲੈ ਕੇ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ!

ਜਲੰਧਰ, 22 ਨਵੰਬਰ (ਪੰਜਾਬ ਮੇਲ)- ਬੀਤੇ ਕਰੀਬ 2 ਸਾਲਾਂ ਤੋਂ ਲਟਕੀਆਂ ਹੋਈਆਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤੀ ਚੋਣਾਂ ਦਾ ਰਾਹ ਆਖ਼ਿਰਕਾਰ ਸਾਫ਼ ਹੋ ਗਿਆ ਹੈ। ਇਨ੍ਹਾਂ ਚੋਣਾਂ ਨੂੰ ਲੈ ਕੇ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਇਹ ਚੋਣਾਂ ਦਸੰਬਰ ਮਹੀਨੇ ਦੇ ਅੰਤ ‘ਚ ਕਰਵਾਈਆਂ ਜਾਣਗੀਆਂ। ਪੰਜਾਬ ਦੇ […]

ਅਮਨ ਅਰੋੜਾ ਬਣੇ ਪੰਜਾਬ ‘ਆਪ’ ਦੇ ਪ੍ਰਧਾਨ

ਚੰਡੀਗੜ੍ਹ, 22 ਨਵੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਨੇ ਪੰਜਾਬ ਦਾ ਪ੍ਰਧਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਥਾਪ ਦਿੱਤਾ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀਆਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ […]

ਕੈਨੇਡਾ ਵੱਲੋਂ ਭਾਰਤ ਜਾਂਦੇ ਯਾਤਰੀਆਂ ਦੀ ਵਿਸ਼ੇਸ਼ ਜਾਂਚ ਬੰਦ

ਸੀ.ਬੀ.ਸੀ. ਨੇ ਟਰਾਂਸਪੋਰਟ ਮੰਤਰੀ ਦਫਤਰ ਦੇ ਹਵਾਲੇ ਨਾਲ ਦਿੱਤੀ ਜਾਣਕਾਰੀ ਵੈਨਕੂਵਰ, 22 ਨਵੰਬਰ (ਪੰਜਾਬ ਮੇਲ)- ਕੈਨੇਡਾ ਤੋਂ ਦਿੱਲੀ ਲਈ ਜਾਂਦੀਆਂ ਉਡਾਣਾਂ ਦੇ ਯਾਤਰੀਆਂ ਦੀ ਵਿਸ਼ੇਸ਼ ਜਾਂਚ ਕਰਨ ਦੇ ਹੁਕਮ ਅੱਜ ਵਾਪਸ ਲੈ ਲਏ ਗਏ ਹਨ। ਕੈਨੇਡਾ ਦੇ ਸਰਕਾਰੀ ਮੀਡੀਆ ਅਦਾਰੇ ਕੈਨੇਡਾ ਬ੍ਰਾਡਕਾਸਟਿੰਗ ਕਾਰਪੋਰੇਸ਼ਨ (ਸੀ.ਬੀ.ਸੀ.) ਨੇ ਟਰਾਂਸਪੋਰਟ ਮੰਤਰੀ ਦਫਤਰ ਦੇ ਹਵਾਲੇ ਨਾਲ ਦੱਸਿਆ ਹੈ ਕਿ ਸੋਮਵਾਰ […]

ਸੁਖਬੀਰ ਬਾਦਲ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਮਾਮਲਾ ਛੇਤੀ ਵਿਚਾਰਨ ਦੀ ਮੁੜ ਕੀਤੀ ਅਪੀਲ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ ਮਾਮਲਾ ਜਲਦੀ ਵਿਚਾਰਿਆ ਜਾਵੇ। ਉਨ੍ਹਾਂ ਕਿਹਾ ਹੈ ਕਿ ਉਹ ਨਿਮਰਤਾ ਸਹਿਤ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋਣਾ ਚਾਹੁੰਦੇ ਹਨ। ਇਹ ਪੱਤਰ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ […]

ਅਮਰੀਕਾ ‘ਚ ਜਨਮਦਿਨ ਮਨਾਉਂਦੇ ਭਾਰਤੀ ਵਿਦਿਆਰਥੀ ਦੀ ਗੋਲੀ ਲੱਗਣ ਕਾਰਨ ਮੌਤ

ਅਟਲਾਂਟਾ, 22 ਨਵੰਬਰ (ਪੰਜਾਬ ਮੇਲ)- ਸੁਨਹਿਰੀ ਭਵਿੱਖ ਲਈ ਅਮਰੀਕਾ ਗਏ ਭਾਰਤੀ ਵਿਦਿਆਰਥੀ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ 23 ਸਾਲਾ ਭਾਰਤੀ ਵਿਦਿਆਰਥੀ ਦੀ ਆਪਣੀ ਹੀ ਬੰਦੂਕ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਤੇਲੰਗਾਨਾ ਦੇ ਹੈਦਰਾਬਾਦ ਦਾ ਰਹਿਣ ਵਾਲਾ ਆਰੀਅਨ ਰੈੱਡੀ 13 ਨਵੰਬਰ ਨੂੰ ਜੋਰਜੀਆ ਦੇ […]

ਸੰਯੁਕਤ ਰਾਸ਼ਟਰ ਪਰਮਾਣੂ ਏਜੰਸੀ ਦੇ ਬੋਰਡ ਵੱਲੋਂ ਈਰਾਨ ਦੀ ਨਿੰਦਾ

ਵਿਆਨਾ, 22 ਨਵੰਬਰ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ਪਰਮਾਣੂ ਨਿਗਰਾਨ ਦੇ ਬੋਰਡ ਨੇ ਪੂਰਨ ਸਹਿਯੋਗ ਨਾ ਕਰਨ ਨੂੰ ਲੈ ਕੇ ਵੀਰਵਾਰ ਨੂੰ ਈਰਾਨ ਦੀ ਨਿੰਦਾ ਕੀਤੀ। ਅੰਤਰਰਾਸ਼ਟਰੀ ਪਰਮਾਣੂ ਊਰਜਾ ਏਜੰਸੀ (ਆਈ.ਏ.ਈ.ਏ.) ਨੇ ਵੀ ਤਹਿਰਾਨ ਨੂੰ ਦੋ ਸਥਾਨਾਂ ‘ਤੇ ਮਿਲੇ ਯੂਰੇਨੀਅਮ ਦੇ ਕਣਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਜਾਂਚ ਦਾ ਜਵਾਬ ਦੇਣ ਲਈ ਕਿਹਾ ਹੈ। ਈਰਾਨ […]