ਚਿੱਠੀ ਸਿੰਘਪੁਰਾ ‘ਚ ਸਿੱਖਾਂ ਦੇ ਹੋਏ ਕਤਲੇਆਮ ‘ਤੇ ਬਣ ਰਹੀ ਡਾਕੂਮੈਂਟਰੀ ਫ਼ਿਲਮ ਦੀ ਟੀਮ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਮੇਲ)- ਜੰਮੂ ਕਸ਼ਮੀਰ ਦੇ ਚਿੱਠੀ ਸਿੰਘਪੁਰਾ ‘ਚ ਮਾਰਚ 2000 ‘ਚ 35 ਸਿੱਖਾਂ ਦੇ ਹੋਏ ਕਤਲੇਆਮ ‘ਤੇ ਬਣ ਰਹੀ ਡਾਕੂਮੈਂਟਰੀ ਫ਼ਿਲਮ ਦੇ ਡਾਇਰੈਕਟਰ ਆਪਣੀ ਟੀਮ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਪੀੜਤ ਪਰਿਵਾਰਾਂ ਦੀ ਕੀਤੀ ਮਦਦ ਅਤੇ ਨਿਭਾਈਆਂ ਸੇਵਾਵਾਂ ਦੀ ਜਾਣਕਾਰੀ ਲਈ। […]