ਡੀਜੀਪੀ ਵੱਲੋਂ 31 ਮਈ ਤੱਕ ਨਸ਼ਾ ਮੁਕਤ ਪੰਜਾਬ ਮੁਹਿੰਮ ਪੂਰੀ ਕਰਨ ਦੇ ਆਦੇਸ਼
ਚੰਡੀਗੜ੍ਹ, 27 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬਾ ਸਰਕਾਰ ਵੱਲੋਂ ਰਾਜ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 31 ਮਈ ਤੱਕ ਮੁਕੰਮਲ ਕਰਨ ਦੀ ਡੈੱਡਲਾਈਨ ਦਿੱਤੀ ਹੈ। ਉਨ੍ਹਾਂ ਕਿਹਾ ਕਿ 31 ਮਈ ਤੋਂ ਬਾਅਦ ਨਸ਼ਾ ਤਸਕਰੀ ਹੋਣ ’ਤੇ ਪੰਜਾਬ ਵਿੱਚ ਸਬੰਧਤ ਐੱਸਐੱਸਪੀ ਅਤੇ ਪੁਲੀਸ ਕਮਿਸ਼ਨਰ ਜ਼ਿੰਮੇਵਾਰ ਹੋਣਗੇ। […]