ਨਿਗਮ ਚੋਣਾਂ: ਸਿਆਸੀ ਧਿਰਾਂ ਵੱਲੋਂ ਟਿਕਟਾਂ ਦੀ ਵੰਡ ਨੂੰ ਅੰਤਿਮ ਛੋਹਾਂ

ਚੰਡੀਗੜ੍ਹ, 10 ਦਸੰਬਰ (ਪੰਜਾਬ ਮੇਲ)- ਪੰਜਾਬ ‘ਚ ਨਗਰ ਨਿਗਮ ਅਤੇ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਕਾਗ਼ਜ਼ ਦਾਖ਼ਲ ਕਰਨ ਦਾ ਸਮਾਂ ਘੱਟ ਹੋਣ ਕਰਕੇ ਸਿਆਸੀ ਪਾਰਟੀਆਂ ਟਿਕਟਾਂ ਦੀ ਵੰਡ ਨੂੰ ਅੰਤਿਮ ਛੋਹਾਂ ਦੇਣ ਲੱਗੀਆਂ ਹਨ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਪਹਿਲੇ ਦਿਨ ਕਿਸੇ ਉਮੀਦਵਾਰ ਵੱਲੋਂ ਕਾਗ਼ਜ਼ ਦਾਖ਼ਲ ਨਹੀਂ ਕੀਤੇ ਗਏ। 12 ਦਸੰਬਰ ਕਾਗ਼ਜ਼ ਦਾਖ਼ਲ ਕਰਨ ਦਾ […]

ਸ਼੍ਰੋਮਣੀ ਕਮੇਟੀ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਪੰਥ ‘ਚੋਂ ਛੇਕਣ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ

ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ‘ਚ ਸ੍ਰੀ ਦਰਬਾਰ ਸਾਹਿਬ ‘ਤੇ ਗੋਲੀ ਮਾਰਨ ਦੀ ਘਟਨਾ ਸਬੰਧੀ ਨਿੰਦਾ ਮਤਾ ਪਾਸ; ਪੜਤਾਲ ਲਈ ਬਣਾਈ ਕਮੇਟੀ ਅੰਮ੍ਰਿਤਸਰ, 9 ਦਸੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਸੇਵਾ […]

ਸ਼੍ਰੋਮਣੀ ਅਕਾਲੀ ਦਲ ਨੇ ਨਿਗਮ ਚੋਣਾਂ ਲਈ ਖਿੱਚੀ ਤਿਆਰੀ

-ਵੱਡੇ ਆਗੂਆਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਚੰਡੀਗੜ੍ਹ, 9 ਦਸੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪੰਜਾਬ ਵਿਚ ਹੋਣ ਵਾਲੀਆਂ 5 ਨਗਰ ਨਿਗਮਾਂ ਦੀਆਂ ਚੋਣਾਂ ਲਈ ਪਾਰਟੀ ਦੇ ਆਬਜ਼ਰਵਰਾਂ ਦੀ ਨਿਯੁਕਤੀ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਹਰੀਸ਼ ਰਾਏ […]

ਪੰਜਾਬ ‘ਚ ਨਿਗਮ ਤੇ ਕੌਂਸਲ ਚੋਣਾਂ 21 ਨੂੰ; ਨਾਮਜ਼ਦਗੀਆਂ ਦਾਖਲ ਕਰਨ ਦਾ ਅਮਲ ਸ਼ੁਰੂ

ਚੰਡੀਗੜ੍ਹ, 9 ਦਸੰਬਰ (ਪੰਜਾਬ ਮੇਲ)- ਪੰਜਾਬ ਰਾਜ ਚੋਣ ਕਮਿਸ਼ਨ ਨੇ ਨਗਰ ਨਿਗਮਾਂ ਅਤੇ ਕੌਂਸਲਾਂ/ਨਗਰ ਪੰਚਾਇਤਾਂ ਲਈ ਚੋਣ ਪ੍ਰੋਗਰਾਮ ਐਲਾਨ ਦਿੱਤਾ ਹੈ। ਇਨ੍ਹਾਂ ਸਥਾਨਕ ਸ਼ਹਿਰੀ ਸੰਸਥਾਵਾਂ ਲਈ ਵੋਟਾਂ 21 ਦਸੰਬਰ ਨੂੰ ਪੈਣਗੀਆਂ। ਇਹ ਚੋਣਾਂ Supreme Court ਦੇ ਦਖ਼ਲ ਮਗਰੋਂ ਹੋ ਰਹੀਆਂ ਹਨ। ਕਰੀਬ ਡੇਢ ਸਾਲ ਪਹਿਲਾਂ ਵੱਖ-ਵੱਖ ਨਿਗਮਾਂ ਤੇ ਕੌਂਸਲਾਂ ਦਾ ਕਾਰਜਕਾਲ ਖ਼ਤਮ ਹੋ ਗਿਆ ਸੀ। […]

ਇਕਜੁੱਟਤਾ ਨਾਲ ਚੋਣ ਉਪਰੰਤ ਸੁਖਬੀਰ ਬਾਦਲ ਮੁੜ ਪ੍ਰਧਾਨ ਬਣਦੇ ਹਨ, ਤਾਂ ਮਨਜ਼ੂਰ ਹੋਣਗੇ: ਢੀਂਡਸਾ

ਸ੍ਰੀ ਆਨੰਦਪੁਰ ਸਾਹਿਬ, 9 ਦਸੰਬਰ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਜੇ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਇਕਮੁੱਠ ਹੋ ਕੇ ਨਵੇਂ ਸਿਰੇ ਤੋਂ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਚੁਣਦਾ ਹੈ, ਤਾਂ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ। ਕਿਉਂਕਿ ਮੁੱਢ ਤੋਂ ਹੀ ਜਦੋਂ ਨਵੇਂ ਪ੍ਰਧਾਨ ਦੀ ਚੋਣ ਹੁੰਦੀ, ਤਾਂ ਉਹ ਹਮੇਸ਼ਾਂ ਤੋਂ ਹੀ ਸਰਵਪ੍ਰਵਾਨਤ […]

ਐਡਮਿੰਟਨ ‘ਚ ਪੰਜਾਬੀ ਨੌਜਵਾਨ ਦੀ ਹੱਤਿਆ; 2 ਦੋਸ਼ੀ Arrest

ਵੈਨਕੂਵਰ, 9 ਦਸੰਬਰ (ਪੰਜਾਬ ਮੇਲ)- ਸਾਲ ਕੁ ਪਹਿਲਾਂ ਕੈਨੇਡਾ ਆਏ ਪੰਜਾਬੀ ਨੌਜਵਾਨ ਨੂੰ ਦੋ ਜਣਿਆਂ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਬਾਲਾ ਨੇੜਲੇ ਪਿੰਡ ਮੁਟੇਰੀ ਜੱਟਾਂ ਦਾ ਰਹਿਣ ਵਾਲਾ ਹਰਸ਼ਾਨਦੀਪ ਸਿੰਘ ਅੰਟਾਲ (20) ਸਾਲ ਕੁ ਪਹਿਲਾਂ ਸਟੱਡੀ ਵੀਜੇ ‘ਤੇ Canada ਦੇ ਸ਼ਹਿਰ Edmonton ਆਇਆ ਸੀ ਤੇ ਹੁਣ ਪੜ੍ਹਾਈ ਦੇ ਨਾਲ ਨਾਲ Security […]

ਸੰਜੇ ਮਲਹੋਤਰਾ ਹੋਣਗੇ ਆਰ.ਬੀ.ਆਈ. ਦੇ ਨਵੇਂ ਗਵਰਨਰ

-11 ਦਸੰਬਰ ਨੂੰ ਅਹੁਦਾ ਸੰਭਾਲਣਗੇ ਨਵੀਂ ਦਿੱਲੀ, 9 ਦਸੰਬਰ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਮਾਲੀਆ ਸਕੱਤਰ ਸੰਜੇ ਮਲਹੋਤਰਾ ਨੂੰ ਰਿਜ਼ਰਵ ਬੈਂਕ ਆਫ ਇੰਡੀਆ (ਆਰ.ਬੀ.ਆਈ.) ਦਾ ਨਵਾਂ ਗਵਰਨਰ ਨਿਯੁਕਤ ਕੀਤਾ ਹੈ। ਉਹ ਮੌਜੂਦਾ ਗਵਰਨਰ ਸ਼ਕਤੀਕਾਂਤ ਦਾਸ ਦੇ ਸੇਵਾਮੁਕਤ ਹੋਣ ਤੋਂ ਬਾਅਦ 11 ਦਸੰਬਰ ਨੂੰ ਅਹੁਦਾ ਸੰਭਾਲਣਗੇ। ਇਸ ਤੋਂ ਪਹਿਲਾਂ ਸ਼ਕਤੀਕਾਂਤ 6 ਸਾਲ ਆਰ.ਬੀ.ਆਈ. ਦੇ ਗਵਰਨਰ ਰਹੇ […]

‘ਇੰਡੀਆ’ ਗੱਠਜੋੜ ਵੱਲੋਂ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਮਤਾ ਲਿਆਉਣ ‘ਤੇ ਵਿਚਾਰਾਂ

ਜਗਦੀਪ ਧਨਖੜ ਦੇ ‘ਪੱਖਪਾਤੀ’ ਰਵੱਈਏ ਖ਼ਿਲਾਫ਼ ਵਿਰੋਧੀ ਧਿਰ ਉਨ੍ਹਾਂ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਹਟਾਉਣ ਲਈ ਮਤਾ ਪੇਸ਼ ਕਰਨ ਵਾਸਤੇ ਦੇਵੇਗੀ ਨੋਟਿਸ: ਸੂਤਰ ਨਵੀਂ ਦਿੱਲੀ, 9 ਦਸੰਬਰ (ਪੰਜਾਬ ਮੇਲ)- ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਅਤੇ ‘ਇੰਡੀਆ’ ਗੱਠਜੋੜ ਦਰਮਿਆਨ ਜਾਰੀ ਤਣਾਅਪੂਰਨ ਸਬੰਧਾਂ ਦੌਰਾਨ ਸੋਮਵਾਰ ਨੂੰ ਵਿਰੋਧੀ ਧਿਰ ਦੇ ਸੂਤਰਾਂ ਨੇ ਕਿਹਾ ਕਿ ‘ਇੰਡੀਆ’ ਗੱਠਜੋੜ […]

ਕਿਸਾਨ ਪ੍ਰਦਰਸ਼ਨ; ਸੜਕਾਂ ਖ਼ਾਲੀ ਕਰਵਾਉਣ ਸਬੰਧੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖ਼ਾਰਜ

ਨਵੀਂ ਦਿੱਲੀ, 9 ਦਸੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਕੇਂਦਰ ਅਤੇ ਹੋਰ ਅਥਾਰਟੀਆਂ ਨੂੰ ਪੰਜਾਬ ਵਿਚ ਕੌਮੀ ਅਤੇ ਰਾਜ ਮਾਰਗਾਂ ‘ਤੇ ਰੋਕਾਂ ਹਟਾਉਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ, ਜਿੱਥੇ ਕਿਸਾਨ Protest ਕਰ ਰਹੇ ਹਨ। ਇਸ ਸਬੰਧੀ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਮਨਮੋਹਨ […]

ਸੁਖਬੀਰ ਤੇ ਹੋਰ ਅਹੁਦੇਦਾਰਾਂ ਦੇ ਅਸਤੀਫਿਆਂ ਦੇ ਮਾਮਲੇ ‘ਚ ਅਕਾਲ ਤਖ਼ਤ ਤੋਂ 20 ਦਿਨਾਂ ਦੀ ਮੋਹਲਤ ਮਿਲੀ: ਭੂੰਦੜ

-ਅਕਾਲੀ ਦਲ ਵੱਲੋਂ ਜਲਦੀ ਫੈਸਲਾ ਕਰਨ ਦਾ ਦਾਅਵਾ; ਨਗਰ ਕੌਂਸਲ ਚੋਣਾਂ ਦੀਆਂ ਤਰੀਕਾਂ ‘ਤੇ ਇਤਰਾਜ਼ ਜਤਾਇਆ ਤਲਵੰਡੀ ਸਾਬੋ, 9 ਦਸੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਾਅਵਾ ਕੀਤਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਪਾਰਟੀ ਅਹੁਦੇਦਾਰਾਂ ਵੱਲੋਂ ਦਿੱਤੇ ਅਸਤੀਫਿਆਂ ਨੂੰ ਸਵੀਕਾਰ […]