ਵ੍ਹਾਈਟ ਹਾਊਸ ਵੱਲੋਂ ਮੀਡੀਆ ‘ਤੇ ਸ਼ਿਕੰਜ਼ਾ ਕਸਣ ਦੀ ਤਿਆਰੀ!

ਵਾਸ਼ਿੰਗਟਨ, 17 ਅਪ੍ਰੈਲ (ਪੰਜਾਬ ਮੇਲ)- ਰਾਸ਼ਟਰਪਤੀ ਡੋਨਾਲਡ ਟਰੰਪ ਤੱਕ ਸਮਾਚਾਰ ਏਜੰਸੀਆਂ ਦੀ ਪਹੁੰਚ ਸੀਮਤ ਕਰਨ ਲਈ ਵ੍ਹਾਈਟ ਹਾਊਸ ਨੇ ਨਵਾਂ ਕਦਮ ਚੁੱਕਿਆ ਹੈ। ਵ੍ਹਾਈਟ ਹਾਊਸ ਨੇ ਮੰਗਲਵਾਰ ਨੂੰ ਇੱਕ ਨਵੀਂ ਮੀਡੀਆ ਨੀਤੀ ਪੇਸ਼ ਕੀਤੀ, ਜੋ ਦੁਨੀਆਂ ਭਰ ਦੇ ਮੀਡੀਆ ਸੰਗਠਨਾਂ ਦੀ ਸੇਵਾ ਕਰਨ ਵਾਲੀਆਂ ਨਿਊਜ਼ ਏਜੰਸੀਆਂ ਦੀ ਰਾਸ਼ਟਰਪਤੀ ਡੋਨਾਲਡ ਟਰੰਪ ਤੱਕ ਪਹੁੰਚ ਨੂੰ ਸੀਮਤ ਕਰਦੀ […]

ਟਰੰਪ ਵੱਲੋਂ ਛੇੜੀ ਟੈਰਿਫ਼ ਜੰਗ ਦਰਮਿਆਨ ਚੀਨ ਨੇ ਭਾਰਤ ਨਾਲ ਰਿਸ਼ਤੇ ਸੁਧਾਰਨ ਵੱਲ ਪੁੱਟਿਆ ਕਦਮ

-ਵੀਜ਼ਾ ਨੇਮਾਂ ‘ਚ ਛੋਟ ਦਿੱਤੀ, ਇਸ ਸਾਲ ਹੁਣ ਤੱਕ 85000 ਭਾਰਤੀ ਨਾਗਰਿਕਾਂ ਨੂੰ ਵੀਜ਼ੇ ਦਿੱਤੇ ਨਵੀਂ ਦਿੱਲੀ, 17 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਨਾਲ ਜਾਰੀ ਟੈਰਿਫ਼ ਜੰਗ ਦਰਮਿਆਨ ਚੀਨ ਨੇ ਭਾਰਤ ਨਾਲ ਰਿਸ਼ਤੇ ਸੁਧਾਰਨ ਦੀ ਦਿਸ਼ਾ ਵਿਚ ਵੱਡਾ ਕਦਮ ਪੁੱਟਿਆ ਹੈ। ਚੀਨ ਨੇ ਭਾਰਤੀ ਨਾਗਰਿਕਾਂ ਲਈ ਵੀਜ਼ਾ ਨੇਮਾਂ ਵਿਚ ਕਈ ਅਹਿਮ ਛੋਟਾਂ ਦਿੱਤੀਆਂ ਹਨ। ਚੀਨੀ ਦੂਤਾਵਾਸ […]

ਅੰਮ੍ਰਿਤਸਰ ਹਵਾਈ ਅੱਡੇ ‘ਤੇ ਟਰਾਲੀਆਂ ਅਤੇ ਵ੍ਹੀਲਚੇਅਰ ਸਹਾਇਤਾ ਦੀ ਘਾਟ ਕਾਰਨ ਯਾਤਰੀ ਹੋ ਰਹੇ ਪਰੇਸ਼ਾਨ

ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਤੇ ਅੰਮ੍ਰਿਤਸਰ ਵਿਕਾਸ ਮੰਚ ਨੇ ਸੁਵਿਧਾਵਾਂ ਵਿਚ ਸੁਧਾਰ ਦੀ ਮੰਗ ਦੁਹਰਾਈ ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਮੇਲ)– ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਤੇ ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ‘ਤੇ ਬੁਨਿਆਦੀ ਯਾਤਰੀ ਸੁਵਿਧਾਵਾਂ ਦੀ ਘਾਟ — ਖਾਸ ਕਰਕੇ ਰਵਾਨਗੀ (ਡਿਪਾਰਚਰ) ਟਰਮੀਨਲ ‘ਤੇ ਟਰਾਲੀਆਂ ਅਤੇ ਵ੍ਹੀਲਚੇਅਰ ਸਹਾਇਤਾ ਦੀ ਉਪਲਬਧਤਾ […]

ਇੱਕ ਭਾਰਤੀ ਸਮੇਤ ਚਾਰ ਵਿਦਿਆਰਥੀਆਂ ਵੱਲੋਂ ਦੇਸ਼ ਨਿਕਾਲੇ ਵਿਰੁੱਧ ਮੁਕੱਦਮਾ ਦਾਇਰ

ਨਿਊਯਾਰਕ, 17 ਅਪ੍ਰੈਲ (ਪੰਜਾਬ ਮੇਲ)- ਮਿਸ਼ੀਗਨ ਦੀ ਇੱਕ ਪਬਲਿਕ ਯੂਨੀਵਰਸਿਟੀ ‘ਚ ਪੜ੍ਹ ਰਹੇ ਇੱਕ ਭਾਰਤੀ ਸਮੇਤ ਚਾਰ ਵਿਦਿਆਰਥੀਆਂ ਨੇ ਆਪਣੀ ਵਿਦਿਆਰਥੀ ਇਮੀਗ੍ਰੇਸ਼ਨ ਸਥਿਤੀ ਨੂੰ ”ਗੈਰ-ਕਾਨੂੰਨੀ” ਤੌਰ ‘ਤੇ ਖ਼ਤਮ ਕੀਤੇ ਜਾਣ ਤੋਂ ਬਾਅਦ ਅਮਰੀਕਾ ਤੋਂ ਸੰਭਾਵਿਤ ਦੇਸ਼ ਨਿਕਾਲੇ ਵਿਰੁੱਧ ਮੁਕੱਦਮਾ ਦਾਇਰ ਕੀਤਾ ਹੈ। ਭਾਰਤ ਦੇ ਚਿਨਮਯ ਦਿਓਰ, ਚੀਨ ਦੇ ਜਿਆਂਗਯੁਨ ਬੂ ਅਤੇ ਕਿਉਈ ਯਾਂਗ ਅਤੇ ਨੇਪਾਲ […]

ਕੈਨੇਡੀਅਨ ਅਧਿਆਪਕਾਂ ਨੂੰ ਅਮਰੀਕਾ ਦੀ ਯਾਤਰਾ ਸਬੰਧੀ ਚਿਤਾਵਨੀ ਜਾਰੀ

ਹੈਲੀਫੈਕਸ, 16 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਅਤੇ ਕੈਨੇਡਾ ਵਿਚਕਾਰ ਸਬੰਧ ਤਣਾਅਪੂਰਨ ਬਣਦੇ ਜਾ ਰਹੇ ਹਨ। ਹੁਣ ਕੈਨੇਡੀਅਨ ਯੂਨੀਵਰਸਿਟੀਆਂ ਵਿਚ ਫੈਕਲਟੀ ਦੀ ਨੁਮਾਇੰਦਗੀ ਕਰਨ ਵਾਲੀ ਇੱਕ ਸੰਸਥਾ ਨੇ ਆਪਣੇ ਮੈਂਬਰਾਂ ਨੂੰ ਅਮਰੀਕਾ ਦੀ ਬੇਲੋੜੀ ਯਾਤਰਾ ਤੋਂ ਬਚਣ ਦੀ ਚਿਤਾਵਨੀ ਦਿੱਤੀ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਦੁਆਰਾ ਬਣਾਏ ਗਏ ਰਾਜਨੀਤਿਕ ਮਾਹੌਲ ਅਤੇ ਕੁਝ ਕੈਨੇਡੀਅਨ ਨਾਗਰਿਕਾਂ ਨੂੰ […]

ਅਮਰੀਕੀ ਅਦਾਲਤ ਵੱਲੋਂ ਟਰੰਪ ਪ੍ਰਸ਼ਾਸਨ ਨੂੰ ਝਟਕਾ; ਫੈਡਰਲ ਜੱਜ ਨੇ ਭਾਰਤੀ ਵਿਦਿਆਰਥੀ ਦੇ ਦੇਸ਼ ਨਿਕਾਲੇ ‘ਤੇ ਲਾਈ ਰੋਕ

ਨਿਊਯਾਰਕ, 16 ਅਪ੍ਰੈਲ (ਪੰਜਾਬ ਮੇਲ)- ਇੱਕ ਭਾਰਤੀ ਵਿਦਿਆਰਥੀ ਦਾ ਵੀਜ਼ਾ ਰੱਦ ਕਰਨ ਦੇ ਮਾਮਲੇ ਵਿਚ ਫੈਡਰਲ ਅਦਾਲਤ ਨੇ ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ ਦਿੱਤਾ ਹੈ। ਇੱਕ ਸੰਘੀ ਜੱਜ ਨੇ 21 ਸਾਲਾ ਭਾਰਤੀ ਵਿਦਿਆਰਥੀ ਦੇ ਵੀਜ਼ਾ ਰੱਦ ਕਰਨ ਅਤੇ ਦੇਸ਼ ਨਿਕਾਲਾ ਦੇਣ ‘ਤੇ ਅਸਥਾਈ ਤੌਰ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਗ੍ਰਹਿ ਸੁਰੱਖਿਆ ਵਿਭਾਗ ਨੂੰ […]

ਟਰੰਪ ਪ੍ਰਸ਼ਾਸਨ ਵੱਲੋਂ ਹੁਣ 9 ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਵੀਜ਼ੇ ਰੱਦ

ਵਾਸ਼ਿੰਗਟਨ, 16 ਅਪ੍ਰੈਲ (ਪੰਜਾਬ ਮੇਲ)- ਡੋਨਾਲਡ ਟਰੰਪ ਪ੍ਰਸ਼ਾਸਨ ਅਮਰੀਕੀ ਸਿੱਖਿਆ ਸੰਸਥਾਵਾਂ ‘ਤੇ ਸਖ਼ਤ ਕਾਰਵਾਈ ਕਰ ਰਿਹਾ ਹੈ। ਟਰੰਪ ਪ੍ਰਸ਼ਾਸਨ ਦੀਆਂ ਇਮੀਗ੍ਰੇਸ਼ਨ ਨੀਤੀਆਂ ਕਾਰਨ ਅਮਰੀਕਾ ਵਿਚ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਖੋਜੀਆਂ ‘ਤੇ ਦਬਾਅ ਲਗਾਤਾਰ ਵਧ ਰਿਹਾ ਹੈ। ਹਾਲ ਹੀ ਵਿਚ ਅਮਰੀਕਾ ਦੀ ਵੱਕਾਰੀ ਸੰਸਥਾ ਮੈਸੇਚਿਉਸੇਟਸ ਇੰਸਟੀਚਿਊਟ ਆਫ਼ ਟੈਕਨਾਲੋਜੀ (ਐੱਮ.ਆਈ.ਟੀ.) ਵੀ ਇਸ ਕਾਰਵਾਈ ਦੀ ਲਪੇਟ ਵਿੱਚ ਆਈ ਹੈ, […]

ਅਮਰੀਕੀ ਵੱਲੋਂ ਟੈਰਿਫਾਂ ‘ਚ ਭਾਰੀ ਵਾਧੇ ਦੇ ਬਾਵਜੂਦ ਚੀਨ ਦੀ ਬਰਾਮਦ ‘ਚ 12.4 ਫੀਸਦੀ ਦਾ ਵਾਧਾ

ਬੈਂਕਾਕ, 16 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਨੇ ਚੀਨ ‘ਤੇ ਭਾਰੀ ਟੈਰਿਫ ਬੋਝ ਲਗਾ ਦਿੱਤਾ ਹੈ। ਹਾਲਾਂਕਿ ਚੀਨ ਦੀ ਆਰਥਿਕਤਾ ‘ਤੇ ਇਸ ਦਾ ਅਸਰ ਨਜ਼ਰ ਨਹੀਂ ਆ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਚੀਨ ‘ਤੇ 145 ਫੀਸਦੀ ਟੈਕਸ ਲਗਾਉਣ ਦੇ ਬਾਵਜੂਦ ਚੀਨ ਦੀ ਬਰਾਮਦ ‘ਤੇ ਕੋਈ ਅਸਰ ਨਹੀਂ ਪਿਆ ਹੈ। ਮਾਰਚ ਮਹੀਨੇ ‘ਚ ਚੀਨ ਦੀ […]

ਟਰੰਪ ਸਰਕਾਰ ਵੱਲੋਂ ਹਾਰਵਰਡ ਯੂਨੀਵਰਸਿਟੀ ਨੂੰ ਮਿਲਣ ਵਾਲੀ 2.3 ਬਿਲੀਅਨ ਡਾਲਰ ਦੀ ਗ੍ਰਾਂਟ ਰੋਕੀ

ਵਾਸ਼ਿੰਗਟਨ, 16 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਦੀ ਮਸ਼ਹੂਰ ਹਾਰਵਰਡ ਯੂਨੀਵਰਸਿਟੀ ਨੇ ਵ੍ਹਾਈਟ ਹਾਊਸ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਨਾ ਮੰਨਣ ਕਾਰਨ ਵੱਡਾ ਝਟਕਾ ਲੱਗਾ ਹੈ। ਟਰੰਪ ਸਰਕਾਰ ਨੇ ਯੂਨੀਵਰਸਿਟੀ ਨੂੰ ਮਿਲਣ ਵਾਲੀ 2.3 ਬਿਲੀਅਨ ਡਾਲਰ ਦੀ ਗ੍ਰਾਂਟ ਰੋਕ ਦਿੱਤੀ ਹੈ। ਸਰਕਾਰ ਨੇ ਯੂਨੀਵਰਸਿਟੀ ਨੂੰ ਕੈਂਪਸ ਦੇ ਅੰਦਰ ਪ੍ਰਦਰਸ਼ਨਾਂ ਤੇ ਸਮਾਨਤਾ ਤੇ ਸਮਾਵੇਸ਼ ਪ੍ਰੋਗਰਾਮਾਂ ਨੂੰ ਰੋਕਣ […]

ਅਮਰੀਕੀ ਟੈਕਸਾਂ ਕਾਰਨ ਭਾਰਤ ਦੀ ਵਿਕਾਸ ਦਰ ਘਟਣ ਦੀ ਸੰਭਾਵਨਾ

ਨਵੀਂ ਦਿੱਲੀ, 16 ਅਪ੍ਰੈਲ (ਪੰਜਾਬ ਮੇਲ)- ਅਮਰੀਕੀ ਜਵਾਬੀ ਟੈਕਸ ਲਾਗੂ ਹੋਣ ਨਾਲ ਅਗਲੇ ਦੋ ਸਾਲਾਂ ਅੰਦਰ ਭਾਰਤ, ਚੀਨ ਤੇ ਜਪਾਨ ਜਿਹੇ ਅਹਿਮ ਏਸ਼ੀਆ-ਪ੍ਰਸ਼ਾਂਤ ਮੁਲਕਾਂ ਦੇ ਅਰਥਚਾਰਿਆਂ ਦੀ ਵਿਕਾਸ ਦਰ ‘ਚ 0.20 ਤੋਂ 0.40 ਫੀਸਦੀ ਤੱਕ ਦੀ ਗਿਰਾਵਟ ਆ ਸਕਦੀ ਹੈ। ਐੱਸ. ਐਂਡ ਪੀ. ਗਲੋਬਲ ਰੇਟਿੰਗਜ਼ ਨੇ ਕਿਹਾ ਕਿ ਅਮਰੀਕਾ ਦੀ ਜਵਾਬੀ ਟੈਕਸ ਲਾਉਣ ਦੀ ਧਮਕੀ […]